Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਪੰਜਾਬ ਸਰਕਾਰ ਨੇ ਪ੍ਰਭਾਵਿਤ ਕਿਸਾਨਾਂ ਲਈ ਫ਼ੌਰੀ ਰਾਹਤ ਯਕੀਨੀ ਬਣਾਈ: ਹਰਦੀਪ ਸਿੰਘ ਮੁੰਡੀਆਂ

Hardeep Singh Mundian, AAP Punjab

Gurpreet Singh

Gurpreet Singh

5 Dariya News

ਚੰਡੀਗੜ੍ਹ , 22 Apr 2026

Last updated on: Apr 22, 2026, 16:59 IST

ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਸੂਬੇ ਵਿੱਚ ਹੋਈ ਗੜ੍ਹੇਮਾਰੀ ਕਾਰਨ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਤਹਿਤ ਕਿਸਾਨਾਂ ਲਈ 123.28 ਕਰੋੜ ਰੁਪਏ ਤੋਂ ਵੱਧ ਦਾ ਰਾਹਤ ਪੈਕੇਜ ਮਨਜ਼ੂਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਵੱਖ-ਵੱਖ ਜ਼ਿਲ੍ਹਾ ਪ੍ਰਸ਼ਾਸਨਾਂ ਵੱਲੋਂ ਗਿਰਦਾਵਰੀ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਤੁਰੰਤ ਕਾਰਵਾਈ ਵਿੱਢੀ ਤਾਂ ਜੋ ਪ੍ਰਭਾਵਿਤ ਕਾਸ਼ਤਕਾਰਾਂ ਨੂੰ ਸਮੇਂ ਸਿਰ ਮੁਆਵਜ਼ਾ ਮਿਲ ਸਕੇ ਅਤੇ ਵਾਢੀ ਦੇ ਸੀਜ਼ਨ ਦੌਰਾਨ ਹੋਏ ਅਣਕਿਆਸੇ ਨੁਕਸਾਨ ਤੋਂ ਉਭਰਿਆ ਜਾ ਸਕੇ।

ਮਾਲ ਮੰਤਰੀ ਨੇ ਦੱਸਿਆ ਕਿ ਸੱਤ ਜ਼ਿਲ੍ਹਿਆਂ ਦੇ 111 ਪਿੰਡਾਂ ਵਿੱਚ 92695 ਏਕੜ ਰਕਬੇ 'ਚ ਹੋਏ ਫ਼ਸਲੀ ਨੁਕਸਾਨ ਲਈ 123,28,05,938 ਰੁਪਏ ਦੇ ਕੁੱਲ ਰਾਹਤ ਪੈਕੇਜ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਨੁਕਸਾਨੇ ਕੁੱਲ ਖੇਤਰ ਵਿੱਚ 26 ਤੋਂ 32 ਫ਼ੀਸਦੀ ਨੁਕਸਾਨ ਵਾਲਾ 992 ਏਕੜ ਰਕਬਾ, 33 ਤੋਂ 75 ਫ਼ੀਸਦੀ ਨੁਕਸਾਨਿਆ ਗਿਆ 61115 ਏਕੜ ਰਕਬਾ ਅਤੇ 76 ਤੋਂ 100 ਫ਼ੀਸਦੀ ਖ਼ਰਾਬੇ ਵਾਲਾ 30588 ਏਕੜ ਰਕਬਾ ਸ਼ਾਮਲ ਹੈ।

ਉਨ੍ਹਾਂ ਅੱਗੇ ਕਿਹਾ, ‘‘ਸਾਡੀ ਸਰਕਾਰ ਇਸ ਔਖੀ ਘੜੀ ਵਿੱਚ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਇਹ ਯਕੀਨੀ ਬਣਾ ਰਹੀ ਹੈ ਕਿ ਕੁਦਰਤੀ ਆਫ਼ਤਾਂ ਕਾਰਨ ਪੈਦਾ ਹੋਈ ਵਿੱਤੀ ਅਸਥਿਰਤਾ ਨੂੰ ਫ਼ੌਰੀ ਦਖ਼ਲ ਦੇ ਕੇ ਘਟਾਇਆ ਜਾ ਸਕੇ।’’ ਕੈਬਨਿਟ ਮੰਤਰੀ ਨੇ ਦੱਸਿਆ ਕਿ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਫ਼ਾਜ਼ਿਲਕਾ ਨੂੰ ਸਭ ਤੋਂ ਵੱਧ ਕਰੀਬ 44.24 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਕੀਤੀ ਗਈ ਹੈ। 

ਇਸ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ ਨੂੰ ਕਰੀਬ 43.01 ਕਰੋੜ ਰੁਪਏ, ਬਠਿੰਡਾ ਨੂੰ ਲਗਭਗ 22.83 ਕਰੋੜ ਰੁਪਏ, ਮੋਗਾ ਨੂੰ 7.73 ਕਰੋੜ ਰੁਪਏ ਅਤੇ ਅੰਮ੍ਰਿਤਸਰ ਨੂੰ 5.26 ਕਰੋੜ ਰੁਪਏ ਤੋਂ ਵੱਧ ਦੀ ਰਾਹਤ ਰਾਸ਼ੀ ਜਾਰੀ ਕੀਤੀ ਗਈ ਹੈ। ਇਸੇ ਤਰ੍ਹਾਂ ਫ਼ਿਰੋਜ਼ਪੁਰ ਅਤੇ ਰੂਪਨਗਰ ਜ਼ਿਲ੍ਹਿਆਂ ਦੇ ਕਿਸਾਨਾਂ ਲਈ ਕ੍ਰਮਵਾਰ ਲਗਭਗ 17.10 ਲੱਖ ਰੁਪਏ ਅਤੇ 1.35 ਲੱਖ ਰੁਪਏ ਦਾ ਮੁਆਵਜ਼ਾ ਮਨਜ਼ੂਰ ਕੀਤਾ ਗਿਆ ਹੈ।

ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਨੇ ਦੱਸਿਆ ਕਿ ਰਾਹਤ ਦਾ ਇਹ ਮੁਲਾਂਕਣ ਗੜ੍ਹੇਮਾਰੀ ਦੌਰਾਨ ਫ਼ਸਲੀ ਨੁਕਸਾਨ ਦੇ ਮੁਤਾਬਿਕ ਕੀਤਾ ਗਿਆ ਹੈ ਅਤੇ ਇਸ ਤਹਿਤ 26 ਫ਼ੀਸਦੀ ਤੋਂ ਲੈ ਕੇ 100 ਫ਼ੀਸਦੀ ਨੁਕਸਾਨੇ ਰਕਬੇ ਨੂੰ ਕਵਰ ਕੀਤਾ ਗਿਆ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰੇਕ ਪ੍ਰਭਾਵਿਤ ਕਿਸਾਨ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਮੁਆਵਜ਼ਾ ਮਿਲ ਸਕੇ।

ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਮਾਲ ਵਿਭਾਗ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਮੁਆਵਜ਼ਾ ਵੰਡਣ ਸਬੰਧੀ ਕਾਰਵਾਈਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਮਨਜ਼ੂਰ ਕੀਤੀ ਰਕਮ ਬਿਨਾਂ ਕਿਸੇ ਦੇਰੀ ਦੇ ਲਾਭਪਾਤਰੀਆਂ ਤੱਕ ਪਹੁੰਚਾਈ ਜਾ ਸਕੇ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਪੇਂਡੂ ਜੀਵਨ ਲਈ ਵੱਡਾ ਖ਼ਤਰਾ ਬਣਦੀਆਂ ਕੁਦਰਤੀ ਆਫ਼ਤਾਂ ਦੌਰਾਨ ਫ਼ੌਰੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ।

 

Tags: Hardeep Singh Mundian , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD