Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਜ਼ਿਲ੍ਹਾ ਰੈਡ ਕਰਾਸ ਵੱਲੋਂ ਕੰਪਿਊਟਰ ਸੈਂਟਰ ਦਾ ਉਦਘਾਟਨ

ਨਾਮਾਤਰ ਫੀਸਾਂ ‘ਤੇ ਟ੍ਰੇਨਿੰਗ ਦੀ ਸ਼ੁਰੂਆਤ

Komal Mittal, DC Mohali, Deputy Commissioner Mohali, SAS Nagar, SAS Nagar Mohali, Mohali, Sahibzada Ajit Singh Nagar

Gurpreet Singh

Gurpreet Singh

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 22 Apr 2026

Last updated on: Apr 22, 2026, 17:36 IST

ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵੱਲੋਂ ਲੋਕ ਭਲਾਈ ਦੇ ਲਗਾਤਾਰ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਵਿੱਚ, ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਬਹੁਤ ਹੀ ਵਾਜਿਬ ਫੀਸ ਦਰਾਂ ਤੇ ਇਕ ਨਵਾਂ ਕੰਪਿਊਟਰ ਸੈਂਟਰ ਸ਼ੁਰੂ ਕੀਤਾ ਗਿਆ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸੈਂਟਰ ਦਾ ਦੌਰਾ ਕਰਦੇ ਹੋਏ ਵੱਖ-ਵੱਖ ਕੋਰਸਾਂ ਵਿੱਚ ਦਾਖਲ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਇਸ ਉਪਰਾਲੇ ਨੂੰ ਲੋਕ ਹਿੱਤ ਦਾ ਵੱਡਾ ਉਪਰਾਲਾ ਦੱਸਿਆ।

ਉਨ੍ਹਾਂ ਕਿਹਾ ਕਿ ਇਸ ਕੰਪਿਊਟਰ ਸੈਂਟਰ ਰਾਹੀਂ ਹਰ ਵਰਗ ਦੇ ਬੱਚੇ, ਨੌਜਵਾਨ ਅਤੇ ਬਜ਼ੁਰਗ ਨਾਮਾਤਰ ਫੀਸਾਂ ‘ਤੇ ਕੰਪਿਊਟਰ ਸਿੱਖਿਆ ਪ੍ਰਾਪਤ ਕਰ ਸਕਣਗੇ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਹਮੇਸ਼ਾਂ ਗਰੀਬ ਅਤੇ ਲੋੜਵੰਦ ਵਰਗ ਦੀ ਸਹਾਇਤਾ ਲਈ ਵਚਨਬੱਧ ਹੈ।

ਉਨ੍ਹਾਂ ਦੱਸਿਆ ਕਿ ਇਸ ਸੈਂਟਰ ਦੇ ਸਿਖਿਆਰਥੀਆਂ ਵਿੱਚ ਇੱਕ ਪਿਤਾ ਤੇ ਪੁੱਤਰ ਵੀ ਹਨ, ਜਿਨ੍ਹਾਂ ਵਿੱਚ ਪਿਤਾ ਵਿਜੇ ਕੁਮਾਰ ਸੇਵਾਮੁਕਤੀ ਉਪਰੰਤ ਅਤੇ ਬੇਟਾ ਵਿਵੇਕ ਕੁਮਾਰ ਗ੍ਰੈਜੂਏਸ਼ਨ ਬਾਅਦ ਇਹ ਕੋਰਸ ਕਰ ਰਹੇ ਹਨ। ਵਧੀਕ ਡਿਪਟੀ ਕਮਿਸ਼ਨਰ ਗੀਤਿਕਾ ਸਿੰਘ, ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਂਟਰ ਵਿੱਚ ਬੇਸਿਕ ਕੰਪਿਊਟਰ (3 ਮਹੀਨੇ), ਪ੍ਰੋਫੈਸ਼ਨਲ ਕੰਪਿਊਟਰ ਕੋਰਸ (6 ਮਹੀਨੇ) ਅਤੇ ਪ੍ਰੋਫੈਸ਼ਨਲ ਟੈਲੀ ਅਕਾਊਂਟੈਂਸੀ (3 ਮਹੀਨੇ) ਦੇ ਕੋਰਸ ਚਲਾਏ ਜਾ ਰਹੇ ਹਨ। 

ਉਨ੍ਹਾਂ ਦੱਸਿਆ ਕਿ 3 ਮਹੀਨੇ ਦੇ ਕੋਰਸ ਲਈ ਫੀਸ 500 ਰੁਪਏ ਪ੍ਰਤੀ ਮਹੀਨਾ ਅਤੇ 6 ਮਹੀਨੇ ਦੇ ਕੋਰਸ ਲਈ 1000 ਰੁਪਏ ਪ੍ਰਤੀ ਮਹੀਨਾ ਨਿਰਧਾਰਤ ਕੀਤੀ ਗਈ ਹੈ। ਇਨ੍ਹਾਂ ਕੋਰਸਾਂ ਦੀ ਟਾਇਮਿੰਗ ਸਵੇਰੇ 10:00 ਵਜੇ ਤੋਂ 11:30 ਵਜੇ ਤੱਕ ਅਤੇ 11:30 ਵਜੇ ਤੋਂ 1:00 ਵਜੇ ਤੱਕ ਹੋਵੇਗੀ। 

ਕੋਰਸ ਪੂਰਾ ਕਰਨ ਉਪਰੰਤ ਵਿਦਿਆਰਥੀਆਂ ਨੂੰ ਆਈ.ਐਸ.ਓ. ਸਰਟੀਫਾਇਡ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ, ਜੋ ਸਰਕਾਰੀ ਅਤੇ ਨਿੱਜੀ ਖੇਤਰ ਵਿੱਚ ਰੋਜ਼ਗਾਰ ਦੇ ਮੌਕਿਆਂ ਲਈ ਲਾਭਦਾਇਕ ਸਾਬਤ ਹੋਵੇਗਾ। ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ ਨੇ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਵੱਲੋਂ ਪਿਛਲੇ ਸਾਲ ਕੁਰਾਲੀ ਵਿੱਚ ਜਨ ਔਸ਼ਧੀ ਸਟੋਰ ਖੋਲ੍ਹਿਆ ਗਿਆ ਸੀ, ਜਿਸ ਦੀ ਵਿਕਰੀ ਵਿੱਚ ਮਹੱਤਵਪੂਰਨ ਵਾਧਾ ਦਰਜ ਕੀਤਾ ਗਿਆ ਹੈ ਅਤੇ ਆਮ ਲੋਕਾਂ ਨੂੰ ਇਸ ਤੋਂ ਵੱਡਾ ਲਾਭ ਮਿਲ ਰਿਹਾ ਹੈ। 

ਇਸ ਤੋਂ ਇਲਾਵਾ, 24 ਫਰਵਰੀ 2026 ਨੂੰ ਸਰਕਾਰੀ ਬਹੁਤਨੀਕੀ ਕਾਲਜ ਖੂਨੀਮਾਜਰਾ ਵਿਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ‘ਵਿੰਗਜ਼’ ਕੈਂਟੀਨ ਦੀ ਸ਼ੁਰੂਆਤ ਕੀਤੀ ਗਈ ਸੀ। ਜਿਸ ਨਾਲ ਉਨ੍ਹਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਾਪਤ ਹੋਏ ਹਨ ਅਤੇ ਇਸ ਉਪਰਾਲੇ ਨੂੰ ਵਿਦਿਆਰਥੀਆਂ ਅਤੇ ਸਟਾਫ ਵੱਲੋਂ ਭਰਵਾਂ ਸਹਿਯੋਗ ਮਿਲ ਰਿਹਾ ਹੈ।

ਇਸ ਮੌਕੇ ਸਕੱਤਰ ਰੈਡ ਕਰਾਸ, ਕੰਪਿਊਟਰ ਅਧਿਆਪਕਾ ਸੰਧਿਆ, ਗੁਰਪ੍ਰੀਤ ਸਿੰਘ, ਪੰਕਜ ਸ਼ਰਮਾ, ਸੰਦੀਪ ਸਿੰਘ, ਅਰਵਿੰਦਰ ਸਿੰਘ ਅਤੇ ਰੈਡ ਕਰਾਸ ਦੀ ਟੀਮ ਦੇ ਹੋਰ ਮੈਂਬਰ ਵੀ ਹਾਜ਼ਰ ਸਨ।

 

Tags: Komal Mittal , DC Mohali , Deputy Commissioner Mohali , SAS Nagar , SAS Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD