Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ 1 ਤੋਂ 3 ਮਈ ਤੱਕ ਹੋਵੇਗੀ ਕੋਟਕਪੂਰਾ ‘ਚ : ਹਰਜੀਤ ਸਿੰਘ ਗਰੇਵਾਲ

Harjeet Singh Grewal, Gatka, National Gatka Association of India, Gatka Association of Punjab

Gurpreet Singh

Gurpreet Singh

5 Dariya News

ਚੰਡੀਗੜ੍ਹ , 22 Apr 2026

Last updated on: Apr 22, 2026, 17:50 IST

ਗੱਤਕਾ ਐਸੋਸੀਏਸ਼ਨ ਆਫ਼ ਪੰਜਾਬ ਵੱਲੋਂ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੇ ਸਹਿਯੋਗ ਨਾਲ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ 2026 (ਲੜਕੀਆਂ) 1 ਤੋਂ 3 ਮਈ ਤੱਕ ਬਾਬਾ ਫ਼ਰੀਦ ਗੁਰੂਕੁਲ ਕਾਲਜ ਕੋਟਕਪੂਰਾ ਜ਼ਿਲ੍ਹਾ ਫ਼ਰੀਦਕੋਟ ਵਿੱਚ ਕਰਵਾਈ ਜਾ ਰਹੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਇਹ ਤਿੰਨ ਰੋਜ਼ਾ ਚੈਂਪੀਅਨਸ਼ਿਪ ਸੂਬੇ ਭਰ ਦੀਆਂ ਉਨ੍ਹਾਂ ਹੋਣਹਾਰ ਖਿਡਾਰਨਾਂ ਨੂੰ ਇੱਕ ਢੁਕਵਾਂ ਮੰਚ ਪ੍ਰਦਾਨ ਕਰੇਗੀ ਜੋ ਇਸ ਪ੍ਰਾਚੀਨ ਸਿੱਖ ਜੰਗਜੂ ਕਲਾ ਦੀ ਵਿਰਾਸਤ ਨੂੰ ਅੱਗੇ ਵਧਾ ਰਹੀਆਂ ਹਨ। 

ਇਹ ਪ੍ਰਤੀਯੋਗਤਾ ਯੁੱਧ ਕਲਾ, ਸਵੈ-ਜ਼ਾਬਤਾ, ਮਰਿਆਦਾ ਅਤੇ ਪਰੰਪਰਾ ਦਾ ਇੱਕ ਅਨੋਖਾ ਸੁਮੇਲ ਪੇਸ਼ ਕਰੇਗੀ। ਗੱਤਕਾ ਪ੍ਰਮੋਟਰ ਗਰੇਵਾਲ ਨੇ ਦੱਸਿਆ ਕਿ ਸਾਰੇ ਜ਼ਿਲ੍ਹਿਆਂ ਦੀਆਂ ਟੀਮਾਂ 1 ਮਈ ਨੂੰ ਨਿਰਧਾਰਿਤ ਸਥਾਨ ’ਤੇ ਪਹੁੰਚਣਗੀਆਂ ਅਤੇ ਮੁਕਾਬਲੇ 2 ਮਈ ਨੂੰ ਸਵੇਰੇ 9 ਵਜੇ ਉਦਘਾਟਨੀ ਸਮਾਰੋਹ ਦੌਰਾਨ ਵਿਧੀਵਤ ਰੂਪ ਵਿੱਚ ਆਰੰਭ ਹੋਣਗੇ। 

ਚੈਂਪੀਅਨਸ਼ਿਪ ਦਾ ਸਮਾਪਤੀ ਸਮਾਰੋਹ 3 ਮਈ ਨੂੰ ਹੋਵੇਗਾ ਜਿਸ ਵਿੱਚ ਪ੍ਰਮੁੱਖ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ। ਗੱਤਕਾ ਐਸੋਸੀਏਸ਼ਨ ਆਫ਼ ਪੰਜਾਬ ਦੇ ਉਪ-ਪ੍ਰਧਾਨ ਸਰਬਜੀਤ ਸਿੰਘ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਸਾਰੇ ਜ਼ਿਲ੍ਹਿਆਂ ਦੀਆਂ ਲੜਕੀਆਂ ਦੀਆਂ ਟੀਮਾਂ ਅੰਡਰ-14, ਅੰਡਰ-17, ਅੰਡਰ-19, ਅੰਡਰ-22 ਅਤੇ ਅੰਡਰ-25 ਉਮਰ ਵਰਗਾਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੀਆਂ ਜਿਸ ਨਾਲ ਹਰ ਉਮਰ ਦੀਆਂ ਖਿਡਾਰਨਾਂ ਨੂੰ ਆਪਣੀ ਸਮਰੱਥਾ ਪਰਖਣ ਦਾ ਸੁਨਹਿਰਾ ਮੌਕਾ ਮਿਲੇਗਾ।

ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ ਅਤੇ ਇਸ ਚੈਂਪੀਅਨਸ਼ਿਪ ਦੇ ਕੋਆਰਡੀਨੇਟਰ ਨਰਿੰਦਰਪਾਲ ਸਿੰਘ ਪਾਰਸ ਨੇ ਸਾਰੀਆਂ ਭਾਗ ਲੈਣ ਵਾਲੀਆਂ ਟੀਮਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਆਪਣੀਆਂ ਐਂਟਰੀਆਂ 26 ਅਪ੍ਰੈਲ ਸ਼ਾਮ 4 ਵਜੇ ਤੱਕ ਲਾਜ਼ਮੀ ਤੌਰ ’ਤੇ ਜਮ੍ਹਾਂ ਕਰਵਾ ਦੇਣ ਤਾਂ ਜੋ ਲੋੜੀਂਦੀ ਰਿਹਾਇਸ਼ ਅਤੇ ਲੰਗਰ ਦਾ ਬਿਹਤਰ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਇਆ ਜਾ ਸਕੇ।

ਕੋਚ ਹਰਸਿਮਰਨ ਸਿੰਘ ਅਤੇ ਸ਼ੈਰੀ ਸਿੰਘ ਨੇ ਦੱਸਿਆ ਕਿ ਸ਼੍ਰੇਸ਼ਟ ਪ੍ਰਦਰਸ਼ਨ ਕਰਨ ਵਾਲੀਆਂ ਸਾਰੀਆਂ ਜੇਤੂ ਟੀਮਾਂ ਅਤੇ ਉੱਤਮ ਖਿਡਾਰਨਾਂ ਨੂੰ ਮੈਡਲ ਅਤੇ ਸਰਟੀਫ਼ੀਕੇਟ ਪ੍ਰਦਾਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਾ ਗੱਤਕਾ ਐਸੋਸੀਏਸ਼ਨਾਂ ਦੇ ਪ੍ਰਧਾਨਾਂ ਅਤੇ ਸਕੱਤਰਾਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਇਸ ਟੂਰਨਾਮੈਂਟ ਵਿੱਚ ਸ਼ਮੂਲੀਅਤ ਕਰਨ ਲਈ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।

 

 

 

Tags: Harjeet Singh Grewal , Gatka , National Gatka Association of India , Gatka Association of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD