Friday, 05 June 2026

 

 

ਖ਼ਾਸ ਖਬਰਾਂ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ

 

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’ : ਭਗਵੰਤ ਸਿੰਘ ਮਾਨ

ਆਹਲਾ ਦਰਜੇ ਦੇ ਕੇਂਦਰ ਨਾਲ ਬਾਸਮਤੀ ਦਾ ਉਤਪਾਦਨ ਵਧੇਗਾ ਜਿਸ ਨਾਲ ਖੇਤੀ ਆਮਦਨ ਵਧਣ ਅਤੇ ਕੁਦਰਤੀ ਵਸੀਲਿਆਂ ਦਾ ਸੋਸ਼ਣ ਖਤਮ ਹੋਣ ਦੀ ਉਮੀਦ

Bhagwant Mann, Bhagwant Singh Mann, AAP Punjab, Government of Punjab, Punjab Government, Punjab, Chief Minister Of Punjab, Sanjeev Arora, KAP Sinha, Chief Secretary of Punjab

Gurpreet Singh

Gurpreet Singh

5 Dariya News

ਨੀਦਰਲੈਂਡ , 22 Apr 2026

Last updated on: Apr 22, 2026, 18:11 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ ਸੂਬੇ ਵਿੱਚ ਬਾਸਮਤੀ ਲਈ ਆਹਲਾ ਦਰਜੇ ਦਾ ਕੇਂਦਰ (ਸੈਂਟਰ ਆਫ ਐਕਸੀਲੈਂਸ) ਬਣੇਗਾ ਜਿਸ ਨਾਲ ਸੂਬੇ ਵਿੱਚ ਫਸਲੀ ਵੰਨ-ਸੁਵੰਨਤਾ ਨੂੰ ਹੁਲਾਰਾ ਮਿਲੇਗਾ ਅਤੇ ਕਿਸਾਨਾਂ ਦੇ ਭਵਿੱਖ ਨੂੰ ਸੰਵਾਰਨ ਵਿੱਚ ਸਹਾਈ ਹੋਵੇਗਾ। ਨੀਦਰਲੈਂਡ ਦੇ ਦੌਰੇ ਦੌਰਾਨ ਮੁੱਖ ਮੰਤਰੀ ਨੇ ਸੂਬੇ ਦੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਖੇਤੀਬਾੜੀ ਤੇ ਉਦਯੋਗ ਵਿੱਚ ਸਭ ਤੋਂ ਵਧੀਆ ਅਭਿਆਸਾਂ ਦੀ ਪੜਚੋਲ ਕੀਤੀ, ਜਿਨ੍ਹਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮਨਿਰਭਰ ਬਣਾਉਣ ਵਿੱਚ ਮੁੱਖ ਭੂਮਿਕਾ ਨਿਭਾਈ। 

ਉਨ੍ਹਾਂ ਕਿਹਾ ਕਿ ਦੇਸ਼ ਦੀ ਭਲਾਈ ਲਈ ਸੂਬੇ ਦੇ ਕਿਸਾਨਾਂ ਨੇ ਉਪਜਾਊ ਜ਼ਮੀਨ ਅਤੇ ਪਾਣੀ ਦੇ ਰੂਪ ਵਿੱਚ ਬੇਸ਼ਕੀਮਤੀ ਕੁਦਰਤੀ ਸਰੋਤਾਂ ਦੀ ਬਹੁਤ ਜ਼ਿਆਦਾ ਵਰਤੋਂ ਕੀਤੀ ਹੈ, ਜਿਸ ਕਾਰਨ ਕਿਸਾਨਾਂ ਨੂੰ ਕਣਕ-ਝੋਨੇ ਦੇ ਚੱਕਰ ਵਿੱਚੋਂ ਬਾਹਰ ਕੱਢਣਾ ਸਮੇਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਉਦੇਸ਼ ਲਈ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਣ ਦੀ ਲੋੜ ਹੈ। 

ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਵਿੱਚ ਨੀਦਰਲੈਂਡ, ਪੰਜਾਬ ਦੀ ਬਹੁਤ ਮਦਦ ਕਰ ਸਕਦਾ ਹੈ। ਮੁੱਖ ਮੰਤਰੀ ਨੇ ਰੋਟਰਡੈਮ ਵਿੱਚ ਐਲਟੀ ਫੂਡਜ਼ ਦੀ ਸਹੂਲਤ ਦਾ ਦੌਰਾ ਕੀਤਾ ਜਿੱਥੇ ਕੰਪਨੀ ਨੇ 80 ਤੋਂ ਵੱਧ ਦੇਸ਼ਾਂ ਵਿੱਚ ਆਪਣੀ ਮੌਜੂਦਗੀ ਅਤੇ ਇੱਕ ਲੱਖ ਤੋਂ ਵੱਧ ਕਿਸਾਨਾਂ ਨਾਲ ਮਜ਼ਬੂਤ ਸਬੰਧਾਂ ਬਾਰੇ ਜਾਣਕਾਰੀ ਸਾਂਝੀ ਕੀਤੀ। 

ਉਨ੍ਹਾਂ ਨੇ ਟਿਕਾਊ ਖੇਤੀ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ, ਜਿਸ ਵਿੱਚ ਅੰਤਰਰਾਸ਼ਟਰੀ ਮਾਪਦੰਡਾਂ ‘ਤੇ ਖਰਾ ਉਤਰਨ ਲਈ ਕੀਟਨਾਸ਼ਕਾਂ ਦੀ ਵਰਤੋਂ ਘਟਾਉਣਾ ਅਤੇ ਕੌਮਾਂਤਰੀ ਬਾਜ਼ਾਰ ਵਿੱਚ ਬਾਸਮਤੀ ਚੌਲਾਂ ਨੂੰ ਉਤਸ਼ਾਹਿਤ ਕਰਨਾ ਸ਼ਾਮਲ ਹੈ। ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਐਲਟੀ ਫੂਡਜ਼ ਨੇ ਪੰਜਾਬ ਵਿੱਚ ਬਾਸਮਤੀ ਚੌਲਾਂ ਲਈ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕਰਨ ਲਈ ਹਾਮੀ ਭਰੀ ਅਤੇ ਯਕੀਨਨ ਖਰੀਦ ਤੇ ਕੀਟਨਾਸ਼ਕਾਂ ਦੀ ਘੱਟ ਵਰਤੋਂ ਨਾਲ ਕਾਸ਼ਤ ਦਾ ਭਰੋਸਾ ਦਿੱਤਾ।

ਮੁੱਖ ਮੰਤਰੀ ਨੇ ਖੋਜ ਤੇ ਟਿਕਾਊ ਖੇਤੀਬਾੜੀ ਅਭਿਆਸਾਂ ਲਈ ਡੱਚ ਬਹੁ-ਕੌਮੀ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦਰਮਿਆਨ ਸਹਿਯੋਗ ਨੂੰ ਮਜ਼ਬੂਤ ਕਰਨ ਦੀ ਵਕਾਲਤ ਕੀਤੀ। ਉਨ੍ਹਾਂ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਅੱਜ ਘਟਦੇ ਮੁਨਾਫ਼ੇ ਦੇ ਨਾਲ ਖੇਤੀਬਾੜੀ ਹੁਣ ਲਾਭਦਾਇਕ ਧੰਦਾ ਨਹੀਂ ਰਿਹਾ ਜਿਸ ਕਾਰਨ ਕਿਸਾਨਾਂ ਨੂੰ ਆਪਣੇ ਗੁਜ਼ਾਰੇ ਲਈ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਫਸਲਾਂ ਲਈ ਤਕਨਾਲੋਜੀ ਦੀ ਉਤਪਾਦਨ ਸਮਰੱਥਾ ਦਾ ਪਹਿਲਾਂ ਹੀ ਲੋੜੋਂ ਵੱਧ ਇਸਤੇਮਾਲ ਕੀਤਾ ਜਾ ਚੁੱਕਾ ਹੈ। ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਇਹ ਕੇਂਦਰ ਅਸਲ ਖੇਤੀ ਆਮਦਨ ਵਧਾਉਣ ਅਤੇ ਬਾਸਮਤੀ ਉਤਪਾਦਨ ਨੂੰ ਵਧਾ ਕੇ ਕੁਦਰਤੀ ਸਰੋਤਾਂ ‘ਤੇ ਲੋੜੋਂ ਵੱਧ ਸ਼ੋਸ਼ਣ ਨੂੰ ਰੋਕਣ ਲਈ ਉਤਪ੍ਰੇਰਕ ਵਜੋਂ ਕੰਮ ਕਰੇਗਾ। 

ਇਸੇ ਤਰ੍ਹਾਂ ਉਨ੍ਹਾਂ ਨੇ ਆਲਸਮੀਰ ਵਿਖੇ ਫਲੌਰੀਕਲਚਰ ਆਕਸ਼ਨ ਮਾਰਕੀਟ ਦਾ ਵੀ ਦੌਰਾ ਕੀਤਾ, ਜੋ ਕਿ ਦੁਨੀਆ ਦਾ ਸਭ ਤੋਂ ਵੱਡਾ ਫੁੱਲ ਅਤੇ ਪੌਦਾ ਬਾਜ਼ਾਰ ਹੈ, ਜਿੱਥੇ ਉਨ੍ਹਾਂ ਨੇ ਜਾਣਿਆ ਕਿ ਡੱਚ ਨਿਲਾਮੀ ਪ੍ਰਣਾਲੀ ਉਤਪਾਦਨ, ਲੌਜਿਸਟਿਕਸ ਅਤੇ ਵਿਸ਼ਵਵਿਆਪੀ ਵੰਡ ਦੀ ਉੱਚ ਏਕੀਕ੍ਰਿਤ ਪ੍ਰਣਾਲੀ ਦਾ ਹੈ। ਭਗਵੰਤ ਸਿੰਘ ਮਾਨ ਨੇ ਖੇਤੀਬਾੜੀ-ਮੁੱਲ ਲੜੀ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਇਸੇ ਤਰ੍ਹਾਂ ਦੇ ਮਾਡਲ ਅਪਨਾਉਣ ਦੇ ਪੰਜਾਬ ਦੇ ਇਰਾਦੇ ਦਾ ਜ਼ਿਕਰ ਕੀਤਾ, ਜਿਸ ਨਾਲ ਸੂਬੇ ਦੇ ਕਿਸਾਨਾਂ ਨੂੰ ਬਹੁਤ ਲਾਭ ਹੋਵੇਗਾ।

ਮੁੱਖ ਮੰਤਰੀ ਨੇ ਖੇਤੀਬਾੜੀ ਡਾਇਰੈਕਟਰ-ਜਨਰਲ ਸਮੇਤ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਵਿੱਚ ਨੀਦਰਲੈਂਡ ਸਰਕਾਰ ਦੇ ਖੇਤੀਬਾੜੀ, ਮੱਛੀ ਪਾਲਣ, ਖੁਰਾਕ ਸੁਰੱਖਿਆ ਅਤੇ ਕੁਦਰਤ ਬਾਰੇ ਮੰਤਰਾਲੇ ਨਾਲ ਵਿਸਤ੍ਰਿਤ ਮੀਟਿੰਗ ਵੀ ਕੀਤੀ। ਖੇਤੀਬਾੜੀ ਵਿੱਚ ਮਜ਼ਬੂਤ ਤੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਭਾਰਤ-ਨੀਦਰਲੈਂਡ ਸਾਂਝੇਦਾਰੀ ਨੂੰ ਉਜਾਗਰ ਕਰਦਿਆਂ ਉਨ੍ਹਾਂ ਨੇ ਪਾਣੀ ਦੀ ਕੁਸ਼ਲ ਵਰਤੋਂ ਅਧਾਰਿਤ ਖੇਤੀਬਾੜੀ ਅਤੇ ਫਸਲੀ ਵਿਭਿੰਨਤਾ, ਤਕਨਾਲੋਜੀ ਅਤੇ ਸਹੀ ਖੇਤੀ ਢੰਗ-ਤਰੀਕਿਆਂ ਰਾਹੀਂ ਉਤਪਾਦਕਤਾ ਵਧਾਉਣ ਅਤੇ ਟਿਕਾਊ ਤੇ ਪੁਨਰ-ਉਤਪਾਦਨਸ਼ੀਲ ਖੇਤੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਲਈ ਡੱਚ ਮੁਹਾਰਤ ਦੀ ਮੰਗ ਕੀਤੀ। 

ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਪੰਜਾਬ, ਨੀਦਰਲੈਂਡ ਦੀਆਂ ਉੱਨਤ ਖੇਤੀਬਾੜੀ ਪ੍ਰਣਾਲੀਆਂ ਨੂੰ ਅਪਣਾਉਣ ਲਈ ਉਤਸੁਕ ਹੈ, ਜਿਸ ਵਿੱਚ ਆਟੋਮੇਸ਼ਨ, ਏ.ਆਈ., ਡਰੋਨ, ਅਤੇ ਅੰਕੜਾ-ਅਧਾਰਿਤ ਫਸਲ ਪ੍ਰਬੰਧਨ ਦੀ ਵਰਤੋਂ ਦੇ ਨਾਲ-ਨਾਲ ਗ੍ਰੀਨਹਾਊਸ ਖੇਤੀ ਵਿੱਚ ਨਵੀਨਤਾਵਾਂ ਸ਼ਾਮਲ ਹਨ। ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਅਸੀਂ ਜਾਣਦੇ ਹਾਂ ਕਿ ਗ੍ਰੀਨਹਾਊਸ ਖੇਤੀ, ਪਾਣੀ ਅਤੇ ਊਰਜਾ ਦੀ ਵਰਤੋਂ ਵਿੱਚ ਕੁਸ਼ਲਤਾ ਪ੍ਰਦਾਨ ਕਰਦੀ ਹੈ, ਇਹ ਉੱਚ-ਮੁੱਲ ਵਾਲੀਆਂ ਫਸਲਾਂ ਲਈ ਸਭ ਤੋਂ ਅਨੁਕੂਲ ਹੈ। 

ਉਨ੍ਹਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਅਤੇ ਵੈਗਨਿੰਗਨ ਯੂਨੀਵਰਸਿਟੀ ਐਂਡ ਰਿਸਰਚ (ਡਬਲਯੂ.ਯੂ.ਆਰ.) ਵਰਗੀਆਂ ਪ੍ਰਮੁੱਖ ਡੱਚ ਸੰਸਥਾਵਾਂ ਦਰਮਿਆਨ ਖਾਸ ਕਰਕੇ ਲਾਗੂ ਖੋਜ, ਨਵੀਨਤਾ ਅਤੇ ਗਿਆਨ ਦੇ ਆਦਾਨ-ਪ੍ਰਦਾਨ ਵਿੱਚ ਸੰਭਾਵੀ ਸਾਂਝੇਦਾਰੀ ਦਾ ਪ੍ਰਸਤਾਵ ਰੱਖਿਆ। ਵੀ.ਐਨ.ਓ.-ਐਨ.ਸੀ.ਡਬਲਯੂ. (ਕਨਫੈਡਰੇਸ਼ਨ ਆਫ ਨੀਦਰਲੈਂਡਜ਼ ਇੰਡਸਟਰੀ ਐਂਡ ਇੰਪਲਾਇਰਜ਼) ਦੀ ਲੀਡਰਸ਼ਿਪ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੇ ਡੱਚ ਕੰਪਨੀਆਂ ਅਤੇ ਪੰਜਾਬ ਦਰਮਿਆਨ ਨਿਰੰਤਰ ਸ਼ਮੂਲੀਅਤ ਨੂੰ ਸੁਵਿਧਾਜਨਕ ਬਣਾਉਣ ਲਈ ਢਾਂਚਾਗਤ ਸਾਂਝੇਦਾਰੀ ਕਾਇਮ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਮਲ ਵਿੱਚ ਆ ਰਹੇ ਭਾਰਤ-ਈ.ਯੂ. ਮੁਕਤ ਵਪਾਰ ਸਮਝੌਤੇ (ਐਫਟੀਏ) ਤੋਂ ਵਪਾਰ ਅਤੇ ਨਿਵੇਸ਼ ਲਈ ਨਵੇਂ ਮੌਕੇ ਪੈਦਾ ਹੋਣ ਦੀ ਉਮੀਦ ਹੈ ਅਤੇ ਇਹ ਵੀ ਕਿਹਾ ਕਿ ਪੰਜਾਬ ਅਤੇ ਨੀਦਰਲੈਂਡ ਦੋਵਾਂ ਨੂੰ ਆਈ.ਟੀ./ਆਈ.ਟੀ.ਈ.ਐਸ., ਡੇਅਰੀ, ਫੂਡ ਪ੍ਰੋਸੈਸਿੰਗ ਅਤੇ ਆਲੂ ਉਤਪਾਦਨ ਸਮੇਤ ਖੇਤੀਬਾੜੀ-ਮੁੱਲ ਲੜੀ ਵਰਗੇ ਖੇਤਰਾਂ ਵਿੱਚ ਦੁਵੱਲਾ ਲਾਭ ਹੋ ਸਕਦਾ ਹੈ। ਮੁੱਖ ਮੰਤਰੀ ਨੇ ਡੱਚ ਕੰਪਨੀਆਂ ਨੂੰ ਪੰਜਾਬ ਦੇ ਜਲਦ ਸ਼ੁਰੂ ਹੋਣ ਵਾਲੇ ਖੇਤੀਬਾੜੀ-ਤਕਨੀਕੀ ਤੇ ਉਦਯੋਗ ਪਲੇਟਫਾਰਮਾਂ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ, ਜਿਸ ਵਿੱਚ ਸੀ.ਆਈ.ਆਈ. ਨਾਲ ਜੁੜਨਾ ਵੀ ਸ਼ਾਮਲ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਦੁਨੀਆ ਭਰ ਵਿੱਚ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਹੈ। ਉਨ੍ਹਾਂ ਨੇ ਪੰਜਾਬ ਦੇ ਪ੍ਰਗਤੀਸ਼ੀਲ ਨੀਤੀ ਢਾਂਚੇ, ਜਿਸ ਵਿੱਚ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ-2026 ਅਤੇ ਫਾਸਟਟ੍ਰੈਕ ਪੰਜਾਬ ਪੋਰਟਲ ਸ਼ਾਮਲ ਹੈ, ਬਾਰੇ ਵੀ ਭਾਈਵਾਲਾਂ ਨੂੰ ਜਾਣੂ ਕਰਵਾਇਆ, ਜੋ ਸਮਾਂਬੱਧ ਅਤੇ ਪਾਰਦਰਸ਼ੀ ਪ੍ਰਵਾਨਗੀਆਂ ਨੂੰ ਯਕੀਨੀ ਬਣਾਉਂਦਾ ਹੈ। 

ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਤਕਨਾਲੋਜੀ-ਅਧਾਰਤ, ਟਿਕਾਊ ਅਤੇ ਵਿਸ਼ਵ ਪੱਧਰ 'ਤੇ ਏਕੀਕ੍ਰਿਤ ਖੇਤੀਬਾੜੀ ਤੇ ਉਦਯੋਗਿਕ ਆਰਥਿਕਤਾ ਦੀ ਮਜ਼ਬੂਤੀ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

 

Tags: Bhagwant Mann , Bhagwant Singh Mann , AAP Punjab , Government of Punjab , Punjab Government , Punjab , Chief Minister Of Punjab , Sanjeev Arora , KAP Sinha , Chief Secretary of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD