Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਖ਼ਰਾਬ ਮੌਸਮ ਦੇ ਬਾਵਜੂਦ ਵੀ ਪੰਜਾਬ ਕੇਂਦਰੀ ਅੰਨ ਭੰਡਾਰ ਵਿੱਚ 122 ਲੱਖ ਮੀਟ੍ਰਿਕ ਟਨ ਦਾ ਯੋਗਦਾਨ ਪਾਵੇਗਾ : ਲਾਲ ਚੰਦ ਕਟਾਰੂਚੱਕ

Lal Chand Kataruchak, Dr Inderbir Singh Nijjar, Inderbir Singh Nijjar, Dr Ajay Gupta, AAP Punjab

Web Admin

Web Admin

5 Dariya News

ਅੰਮ੍ਰਿਤਸਰ , 22 Apr 2026

Last updated on: Apr 23, 2026, 09:36 IST

ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਅੰਮ੍ਰਿਤਸਰ ਦੀ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ। ਆਪਣੇ ਦੌਰੇ ਦੌਰਾਨ ਉਨ੍ਹਾਂ ਨੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਮੰਡੀ ਵਿੱਚ ਚੱਲ ਰਹੀ ਕਣਕ ਦੀ ਖ਼ਰੀਦ ਬਾਰੇ ਜਾਣਕਾਰੀ ਹਾਸਲ ਕੀਤੀ।

ਇਸ ਮੌਕੇ ਉਨ੍ਹਾਂ ਨਾਲ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਅੰਮ੍ਰਿਤਸਰ ਕੇਂਦਰੀ ਦੇ ਵਿਧਾਇਕ ਡਾ. ਅਜੇ ਗੁਪਤਾ, ਪਨਸਪ ਦੇ ਚੇਅਰਮੈਨ ਸ੍ਰੀ ਪ੍ਰਭਬੀਰ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰੋਹਿਤ ਗੁਪਤਾ, ਐੱਸ.ਡੀ.ਐੱਮ.-1 ਸ੍ਰੀਮਤੀ ਅਲਕਾ ਕਾਲੀਆ, ਚੇਅਰਮੈਨ ਮਾਰਕਿਟ ਕਮੇਟੀ ਅੰਮ੍ਰਿਤਸਰ ਬਲਜੀਤ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਸ. ਰਮਨਦੀਪ ਸਿੰਘ ਥਿੰਦ, ਡੀ.ਐੱਫ਼.ਐੱਸ.ਸੀ. ਸ੍ਰੀਮਤੀ ਹਰਵੀਨ ਕੌਰ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਭਗਤਾਂਵਾਲਾ ਮੰਡੀ ਵਿੱਚ ਕਣਕ ਦੀ ਖ਼ਰੀਦ ਦਾ ਜਾਇਜ਼ਾ ਲੈਣ ਉਪਰੰਤ ਮਾਰਕਿਟ ਕਮੇਟੀ ਦਫ਼ਤਰ ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।

ਕੈਬਨਿਟ ਮੰਤਰੀ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਇਸ ਵਾਰ ਪੰਜਾਬ ਨੂੰ ਕੇਂਦਰੀ ਅੰਨ ਭੰਡਾਰ ਲਈ 122 ਲੱਖ ਮੀਟ੍ਰਿਕ ਟਨ ਦਾ ਟੀਚਾ ਮਿਲਿਆ ਹੈ ਅਤੇ ਖ਼ਰਾਬ ਮੌਸਮ ਦੇ ਬਾਵਜੂਦ ਵੀ ਪੰਜਾਬ ਇਸ ਟੀਚੇ ਨੂੰ ਪੂਰਾ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਉਹ ਖੁਦ ਮੰਡੀਆਂ ਵਿੱਚ ਜਾ ਕੇ ਖਰੀਦ ਪ੍ਰਬੰਦਾਂ ਦਾ ਜਾਇਜ਼ਾ ਲੈ ਰਹੇ ਹਨ।

ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਸੂਬੇ ਦੀਆਂ ਮੰਡੀਆਂ ’ਚ 61 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਲਗਭਗ 57 ਲੱਖ ਮੀਟਰਿਕ ਟਨ ਦੀ ਖ਼ਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 24 ਘੰਟਿਆਂ ਦੇ ਵਿੱਚ ਕਿਸਾਨਾਂ ਦੇ ਖਾਤਿਆਂ ਵਿੱਚ ਕਣਕ ਦੀ ਅਦਾਇਗੀ ਕੀਤੀ ਜਾ ਰਹੀ ਹੈ ਅਤੇ ਬੀਤੀ ਸ਼ਾਮ ਤੱਕ 7109 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਖਰੀਦ ਏਜੰਸੀਆਂ ਨੂੰ ਖਰੀਦੀ ਗਈ ਕਣਕ ਦੀ ਲਿਫਿਟਿੰਗ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਮੰਡੀਆਂ ’ਚ ਆਏ ਅਨਾਜ ਨੂੰ ਮੌਸਮ ਦੀ ਮਾਰ ਤੋਂ ਬਚਾਉਣ ਲਈ ਸਾਰੀਆਂ ਏਜੰਸੀਆਂ ਅਤੇ ਆੜ੍ਹਤੀਆਂ ਨੂੰ ਤਰਪਾਲਾਂ ਅਤੇ ਕਰੇਟਾਂ ਦੇ ਸਮੁੱਚੇ ਪ੍ਰਬੰਧ ਕਰਕੇ ਰੱਖਣ ਲਈ ਕਿਹਾ ਗਿਆ ਹੈ। ਕੈਬਨਿਟ ਮੰਤਰੀ ਸ੍ਰੀ ਕਟਾਰੂਚੱਕ ਨੇ ਖ਼ਰੀਦ ਕਾਰਜਾਂ ਨਾਲ ਜੁੜੇ ਸਮੂਹ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਕੀਤੀਆਂ ਕਿ ਮੰਡੀਆਂ ’ਚ ਕੋਈ ਵੀ ਢਿੱਲ-ਮੱਠ ਨਾ ਆਵੇ ਅਤੇ ਕਿਸੇ ਵੀ ਕਿਸਾਨ ਜਾਂ ਆੜ੍ਹਤੀ ਨੂੰ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰੋਹਿਤ ਗੁਪਤਾ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਮੰਡੀਆਂ ਵਿੱਚ 264603 ਮੀਟ੍ਰਿਕ ਟਨ ਕਣਕ ਦੀ ਫਸਲ ਪਹੁੰਚ ਚੁੱਕੀ ਹੈ, ਜਿਸ ਵਿੱਚੋਂ 241535 ਮੀਟ੍ਰਿਕ ਟਨ ਕਣਕ ਦੀ ਫਸਲ ਖ਼ਰੀਦੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਕਿਸਾਨਾਂ ਨੂੰ 24 ਘੰਟੇ ਦੇ ਵਿੱਚ ਫਸਲ ਦੀ ਅਦਾਇਗੀ ਕੀਤੀ ਜਾ ਰਹੀ ਹੈ।

 

Tags: Lal Chand Kataruchak , Dr Inderbir Singh Nijjar , Inderbir Singh Nijjar , Dr Ajay Gupta , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD