Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸੂਬੇ ਭਰ ਅੰਦਰ 57 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਅਤੇ 7109 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ : ਲਾਲ ਚੰਦ ਕਟਾਰੂਚੱਕ

Lal Chand Kataruchak, AAP Punjab, Gurdaspur

Web Admin

Web Admin

5 Dariya News

ਗੁਰਦਾਸਪੁਰ , 22 Apr 2026

Last updated on: Apr 23, 2026, 09:42 IST

ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ ਅਤੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ, ਹਲਕਾ ਇੰਚਾਰਜ ਦੀਨਾਨਗਰ ਸਮਸ਼ੇਰ ਸਿੰਘ, ਸ੍ਰੀਮਤੀ ਅਨੁਪ੍ਰੀਤ ਕੌਰ ਐੱਸ ਡੀ ਐੱਮ ਗੁਰਦਾਸਪੁਰ, ਭਾਰਤ ਭੂਸ਼ਣ ਸ਼ਰਮਾ ਚੇਅਰਮੈਨ ਮਾਰਕਿਟ ਕਮੇਟੀ ਗੁਰਦਾਸਪੁਰ ਅਤੇ ਸ੍ਰੀਮਤੀ ਰਜਨੀਸ਼ ਕੌਰ ਡਿਪਟੀ ਡਾਇਰੈਕਟਰ ਖੁਰਾਕ ਅਤੇ ਸਪਲਾਈ ਵਿਭਾਗ ਵੀ ਮੌਜੂਦ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਣਕ ਦਾ ਇਕ-ਇਕ ਦਾਣਾ ਖਰੀਦਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਹੁਣ ਤੱਕ 61 ਰੱਖ ਮੀਟਰਕ ਟਨ ਫਸਲ ਮੰਡੀਆਂ ਵਿੱਚ ਪਹੁੰਚੀ ਹੈ, ਜਿਸ ਵਿੱਚੋਂ 57 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਅਤੇ 7109 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਰਿਕਾਰਡ 12 ਲੱਖ ਮੀਟਰਕ ਟਨ ਫਸਲ ਮੰਡੀਆਂ ਵਿੱਚ ਪਹੁੰਚੀ ਸੀ। ਉਨ੍ਹਾਂ ਕਿਹਾ ਕਿ ਕਣਕ ਦੀ ਆਮਦ ਵਿੱਚ ਤੇਜ਼ੀ ਆਈ ਹੈ ਅਤੇ ਪੰਜਾਬ ਭਰ ਦੀਆਂ ਮੰਡੀਆਂ ਵਿੱਚ ਰੋਜ਼ਾਨਾ ਵੱਡੀ ਤਦਾਦ ਵਿੱਚ ਫਸਲ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਉਹ ਰੋਜ਼ਾਨਾ ਵੱਖ ਵੱਖ ਜ਼ਿਲ੍ਹਿਆਂ ਦੀਆਂ ਦਾਣਾ ਮੰਡੀਆਂ ਵਿੱਚ ਜਾ ਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ

ਸ਼੍ਰੀ ਕਟਾਰੂਚੱਕ ਨੇ ਅੱਗੇ ਕਿਹਾ ਕਿ ਇਸ ਸੀਜ਼ਨ ਵਿੱਚ ਸੂਬੇ ਦਾ 122 ਲੱਖ ਮੀਟ੍ਰਿਕ ਟਨ ਕਣਕ ਖਰੀਦ ਕਰਨ ਦਾ ਟੀਚਾ ਹੈ। ਉਨ੍ਹਾਂ ਨੇ ਮੰਡੀ ਵਿੱਚ ਮੌਜੂਦ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਵੀ ਗੱਲਬਾਤ ਕੀਤੀ। ਗੁਰਦਾਸਪੁਰ ਦਾਣਾ ਮੰਡੀ ਵਿੱਚ ਫਸਲ ਲੈ ਕੇ ਪੁੱਜੇ ਪਿੰਡ ਬਾਹੀਆ ਤੋਂ ਕਿਸਾਨ ਹਰਜਿੰਦਰ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਅੱਜ ਸਵੇਰੇ ਕਣਕ ਲੈ ਕੇ ਆਏ ਸਨ ਅਤੇ ਆਉਂਦੇ ਹੀ ਅੱਜ ਹੀ ਉਨ੍ਹਾਂ ਦੀ ਢੇਰੀ ਖਰੀਦ ਕੀਤੀ ਗਈ ਅਤੇ 24 ਘੰਟੇ ਅੰਦਰ ਕਿਸਾਨਾਂ ਨੂੰ ਪੇਮੈਂਟ ਕਰਨ ਦਾ ਵਾਅਦਾ ਪੰਜਾਬ ਸਰਕਾਰ ਵੱਲੋਂ ਨਿਭਾਇਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਕੈਬਨਿਟ ਮੰਤਰੀ ਕਟਾਰੂਚੱਕ ਨੇ ਮੰਡੀਆਂ ਵਿੱਚ ਬਾਰਦਾਨੇ ਦੀ ਉਪਲੱਬਧਤਾ, ਲਿਫਟਿੰਗ, ਸਾਫ਼-ਸਫਾਈ ਅਤੇ ਕਿਸਾਨਾਂ ਲਈ ਪੀਣ ਵਾਲੇ ਪਾਣੀ, ਛਾਂ ਆਦਿ ਦੇ ਪ੍ਰਬੰਧਾਂ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ ਅਤੇ ਲਿਫਟਿੰਗ ਦਾ ਕੰਮ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾਵੇ।

ਦੱਸਣਯੋਗ ਹੈ ਗੁਰਦਾਸਪੁਰ ਜ਼ਿਲ੍ਹੇ ਅੰਦਰ 1 ਲੱਖ 69 ਹਜ਼ਾਰ 195 ਮੀਟਰਕ ਟਨ ਫਸਲ ਦੀ ਖਰੀਦ (21 ਅਪ੍ਰੈਲ ਤੱਕ) ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ 267 ਕਰੋੜ 60 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਸ ਮੌਕੇ ਐਡਵੋਕੇਟ ਸੁੱਚਾ ਸਿੰਘ ਮੁਲਤਾਨੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਮਨਜੋਤ ਸਿੰਘ ਡੀ.ਐੱਫ.ਐੱਸ.ਸੀ ਗੁਰਦਾਸਪੁਰ, ਜਸਵਿੰਦਰ ਸਿੰਘ ਜ਼ਿਲ੍ਹਾ ਮੰਡੀ ਅਫਸਰ , ਵਿਜੇ ਕੁਮਾਰ ਡੀ.ਡੀ.ਐੱਮ, ਗਗਨ ਮਹਾਜਨ, ਵਪਾਰ ਮੰਡਲ ਦੇ ਪ੍ਧਾਨ ਅਸ਼ਵਨੀ ਮਹਾਜਨ, ਹਿਤੇਸ਼ ਮਹਾਜਨ ਅਤੇ ਕਿਸਾਨ, ਮਜ਼ਦੂਰ ਅਤੇ ਆੜ੍ਹਤੀ ਹਾਜ਼ਰ ਸਨ।

 

Tags: Lal Chand Kataruchak , AAP Punjab , Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD