Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਜੇ ਭਗਵੰਤ ਮਾਨ ਇਮਾਨਦਾਰ ਹਨ, ਤਾਂ ਉਹਨਾਂ ਨੂੰ ਵਿਧਾਇਕ ਕੰਬੋਜ ਵੱਲੋਂ ਕਥਿਤ ਤੌਰ ‘ਤੇ ਸਕੂਲ ਕਬਜ਼ਾ ਕਰਨ ਦੀ ਕੋਸ਼ਿਸ਼ ਦੀ CBI ਜਾਂਚ ਕਰਵਾਉਣੀ ਚਾਹੀਦੀ ਹੈ – ਭਾਜਪਾ

ਜਲਾਲਾਬਾਦ ‘ਚ ਗੁੰਡਾ ਰਾਜ ਬੇਨਕਾਬ – ਵਿਧਾਇਕ ਗੋਲਡੀ ਕੰਬੋਜ ਦੀ ਸ਼ਹਿ ਹੇਠ ਸਕੂਲ ਹੜਪਣ ਦੀ ਕੋਸ਼ਿਸ਼: ਕਾਕਾ ਕੰਬੋਜ

Vineet Joshi, Kaka Kamboj, Bharatiya Janata Party, BJP, BJP Punjab, Chandigarh

5 Dariya News

5 Dariya News

5 Dariya News

ਚੰਡੀਗੜ , 22 Apr 2026

Last updated on: Apr 23, 2026, 10:48 IST

ਭਾਰਤੀ ਜਨਤਾ ਪਾਰਟੀ ਫਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਕਾਕਾ ਕੰਬੋਜ ਨੇ ਪ੍ਰੈਸ ਕਾਨਫਰੰਸ ਦੌਰਾਨ ਜਲਾਲਾਬਾਦ ਵਿੱਚ ਹੋ ਰਹੀ ਇੱਕ ਸੰਵੇਦਨਸ਼ੀਲ ਅਤੇ ਚਿੰਤਾਜਨਕ ਘਟਨਾ ਨੂੰ ਸਾਹਮਣੇ ਰੱਖਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਸਥਾਨਕ ਵਿਧਾਇਕ ਉੱਤੇ ਤਿੱਖੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਦੱਸਿਆ ਕਿ ਜਲਾਲਾਬਾਦ ਦੀ ਇੱਕ ਮਹਿਲਾ, ਸਤੂਤੀ, ਅਤੇ ਉਸਦਾ ਪਰਿਵਾਰ ਇੱਕ ਕਾਨੂੰਨੀ ਤਰੀਕੇ ਨਾਲ ਪ੍ਰੋਪਰਟੀ ਖਰੀਦਣ ਦੀ ਪ੍ਰਕਿਰਿਆ ਵਿੱਚ ਸੀ। 

ਇਸ ਸਬੰਧ ਵਿੱਚ ਉਨ੍ਹਾਂ ਨੇ ਡਿਪਸ ਸਕੂਲ ਲਈ ਲਗਭਗ 1.25 ਤੋਂ 1.5 ਕਰੋੜ ਰੁਪਏ ਬਿਆਨਾ ਵੀ ਦਿੱਤਾ, ਜਿਸਦੇ ਪੂਰੇ ਦਸਤਾਵੇਜ਼ ਮੌਜੂਦ ਹਨ। ਪਰੀਵਾਰ ਵਲੋਂ ਕਾਕਾ ਕੰਬੋਜ ਦੀ ਹਾਜ਼ਰੀ ਚ ਦੋਸ਼ ਲਗਾਏ ਗਏ ਕਿ ਜਿਵੇਂ ਹੀ ਇਹ ਗੱਲ ਵਿਧਾਇਕ  ਗੋਲਡੀ ਕੰਬੋਜ ਤੱਕ ਪਹੁੰਚੀ, ਉਸ ਤੋਂ ਬਾਅਦ ਪਰਿਵਾਰ ‘ਤੇ ਫੋਨ ਕਾਲਾਂ ਰਾਹੀਂ ਧਮਕੀਆਂ, ਗਾਲੀ-ਗਲੋਚ ਅਤੇ ਦਬਾਅ ਬਣਾਇਆ ਗਿਆ ਕਿ ਉਹ ਆਪਣਾ ਬਿਆਨਾ ਵਾਪਸ ਲੈਣ।

➖ਝੂਠੇ ਕੇਸ ਤੇ ਪੁਲਿਸ ਦੁਰਵਰਤੋਂ ਦੇ ਦੋਸ਼

ਉਨ੍ਹਾਂ ਕਿਹਾ ਕਿ ਵਿਧਾਇਕ ਦੀ ਸ਼ਹਿ ‘ਤੇ ਡਿਪਸ ਸਕੂਲ ਦੇ ਮਾਲਕਾਂ ਖਿਲਾਫ ਝੂਠੀ ਐਫ.ਆਈ.ਆਰ. ਦਰਜ ਕਰਵਾ ਕੇ ਉਨ੍ਹਾਂ ਨੂੰ ਘਰੋਂ ਚੱਕ ਕੇ ਥਾਣੇ ਲਿਜਾਇਆ ਗਿਆ। ਬਾਅਦ ਵਿੱਚ ਰਾਜਨੀਤਿਕ ਦਬਾਅ ਨਾਲ ਉਨ੍ਹਾਂ ਨੂੰ ਛੱਡਿਆ ਗਿਆ। ਇਸ ਤੋਂ ਇਲਾਵਾ, ਜਦ ਪਰਿਵਾਰ ਨੇ ਆਪਣੇ ਪੈਸੇ ਵਾਪਸ ਮੰਗੇ, ਤਾਂ ਉਨ੍ਹਾਂ ਨੂੰ ਅੱਧੇ ਪੈਸੇ ਦੀ ਪੇਸ਼ਕਸ਼ ਕਰਕੇ ਡਰਾਇਆ ਗਿਆ ਅਤੇ ਹੋਰ ਝੂਠੇ ਕੇਸਾਂ ਵਿੱਚ ਫਸਾਉਣ ਦੀ ਧਮਕੀ ਦਿੱਤੀ ਗਈ।

➖ਪਰਿਵਾਰ ‘ਤੇ ਦਬਾਅ ਅਤੇ ਡਰ ਦਾ ਮਾਹੌਲ

ਕੰਬੋਜ ਨੇ ਦੱਸਿਆ ਕਿ ਪੁਲਿਸ ਵੱਲੋਂ ਘਰਾਂ ‘ਚ ਦਾਖਲ ਹੋ ਕੇ ਡਰਾਉਣ-ਧਮਕਾਉਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਪਰਿਵਾਰ ਦੇ ਮੈਂਬਰਾਂ, ਜੋ ਸਰਕਾਰੀ ਨੌਕਰੀ ਵਿੱਚ ਹਨ, ਉਨ੍ਹਾਂ ‘ਤੇ ਵੀ ਨੌਕਰੀ ਛੱਡਣ ਦਾ ਦਬਾਅ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਪਰਿਵਾਰ ਡਿਪ੍ਰੈਸ਼ਨ ਵਿੱਚ ਚਲਾ ਗਿਆ ਅਤੇ ਆਤਮਹੱਤਿਆ ਵਰਗੇ ਵਿਚਾਰਾਂ ਤੱਕ ਪਹੁੰਚ ਗਿਆ, ਜੋ ਬਹੁਤ ਹੀ ਚਿੰਤਾਜਨਕ ਹੈ।

➖ਪੁਰਾਣੇ ਰਿਕਾਰਡ ਅਤੇ ਜਾਇਦਾਦ ਵਿਵਾਦ ਦੀ ਪਿਛੋਕੜ

ਕਾਕਾ ਕੰਬੋਜ ਨੇ ਦੱਸਿਆ ਕਿ ਇਹ ਸਕੂਲ 2010 ਵਿੱਚ ਕਾਨੂੰਨੀ ਤੌਰ ‘ਤੇ ਵੇਚਿਆ ਗਿਆ ਸੀ ਅਤੇ ਪਿਛਲੇ 13 ਸਾਲਾਂ ਤੋਂ ਇਸ ‘ਤੇ ਕੋਈ ਵੀ ਵਿਵਾਦ ਨਹੀਂ ਸੀ। ਸਾਰੇ ਦਸਤਾਵੇਜ਼, ਪਾਵਰ ਆਫ ਅਟਾਰਨੀ ਅਤੇ ਭੁਗਤਾਨ ਦੇ ਸਬੂਤ ਮੌਜੂਦ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਹੁਣ ਰਾਜਨੀਤਿਕ ਦਖਲ ਨਾਲ ਇਸ ਮਾਮਲੇ ਨੂੰ ਜ਼ਬਰਦਸਤੀ ਉਭਾਰ ਕੇ ਪ੍ਰੋਪਰਟੀ ਹੜਪਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

➖ਸੀ.ਬੀ.ਆਈ.  ਜਾਂਚ ਦੀ ਮੰਗ

ਭਾਜਪਾ ਨੇ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਜਾਂਚ ਪੰਜਾਬ ਪੁਲਿਸ ਤੋਂ ਬਾਹਰ ਕਰਕੇ ਸੀ.ਬੀ.ਆਈ. ਨੂੰ ਸੌਂਪੀ ਜਾਵੇ, ਤਾਂ ਜੋ ਨਿਰਪੱਖ ਜਾਂਚ ਹੋ ਸਕੇ। ਕੰਬੋਜ ਨੇ ਕਿਹਾ ਕਿ ਜੇ ਮੁੱਖ ਮੰਤਰੀ ਭਗਵੰਤ ਮਾਨ ਸੱਚਮੁੱਚ ਇਮਾਨਦਾਰ ਹਨ, ਤਾਂ ਉਹ ਤੁਰੰਤ ਇਸ ਮਾਮਲੇ ਵਿੱਚ ਦਖਲ ਦੇ ਕੇ ਸੱਚਾਈ ਸਾਹਮਣੇ ਲਿਆਉਣ।

➖ਮੀਡੀਆ ਰਾਹੀਂ ਅਪੀਲ

ਉਨ੍ਹਾਂ ਪੱਤਰਕਾਰਾਂ ਨੂੰ ਅਪੀਲ ਕੀਤੀ ਕਿ ਇਸ ਮਸਲੇ ਨੂੰ ਉੱਪਰ ਤੱਕ ਪਹੁੰਚਾਇਆ ਜਾਵੇ ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ ਮਿਲ ਸਕੇ ਅਤੇ ਜਲਾਲਾਬਾਦ ਵਿੱਚ ਕਾਨੂੰਨ ਦਾ ਰਾਜ ਕਾਇਮ ਰਹੇ।

 

Tags: Vineet Joshi , Kaka Kamboj , Bharatiya Janata Party , BJP , BJP Punjab , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD