Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਐਨ.ਸੀ.ਏ.ਪੀ. ਤਹਿਤ ‘ਮਿਸ਼ਨ ਕਲੀਨ ਏਅਰ ਮੰਡੀ ਗੋਬਿੰਦਗੜ੍ਹ’ ਦੀ ਸ਼ੁਰੂਆਤ

Dr Sona Thind, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਚੰਡੀਗੜ੍ਹ , 22 Apr 2026

Last updated on: Apr 23, 2026, 11:25 IST

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਨੇ ਰਾਸ਼ਟਰੀ ਸਾਫ਼ ਹਵਾ ਪ੍ਰੋਗਰਾਮ (ਐਨ.ਸੀ.ਏ.ਪੀ.) ਦੇ ਤਹਿਤ  ਮਿਸ਼ਨ "ਕਲੀਨ ਏਅਰ " ਮੰਡੀ ਗੋਬਿੰਦਗੜ੍ਹ ਸੰਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇੱਕ ਉੱਚ-ਪੱਧਰੀ ਮੀਟਿੰਗ ਪੀ.ਪੀ.ਸੀ.ਬੀ. ਦੀ  ਚੇਅਰਪਰਸਨ ਰੀਨਾ ਗੁਪਤਾ ਅਤੇ ਮੈਂਬਰ ਸਕੱਤਰ ਡਾ. ਲਵਨੀਤ ਕੁਮਾਰ ਦੁਬੇ ਦੀ ਅਗਵਾਈ ਵਿੱਚ ਕਾਰਵਾਈ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਅਤੇ ਐਡੀਸ਼ਨਲ ਡਿਪਟੀ ਕਮਿਸ਼ਨਰ ਪੂਜਾ ਸਿਆਲ ਸਮੇਤ ਮੁੱਖ ਵਿਭਾਗ ਮਿਊਂਸਿਪਲ ਕੌਂਸਲ, ਲੋਕ ਨਿਰਮਾਣ ਵਿਭਾਗ, ਐਨ.ਐਚ.ਏ.ਆਈ., ਪੀ.ਐਸ.ਆਈ.ਈ.ਸੀ, ਜੰਗਲਾਤ ਵਿਭਾਗ ਅਤੇ ਜਲ ਸਪਲਾਈ ਤੇ ਸੀਵਰੇਜ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਮੰਡੀ ਗੋਬਿੰਦਗੜ੍ਹ ਨੂੰ ਨਿਰਧਾਰਤ ਐਮਬੀਐਂਟ ਏਅਰ ਕੁਆਲਿਟੀ ਮਿਆਰਾਂ ਨੂੰ ਪੂਰਾ ਨਾ ਕਰਨ ਕਰਕੇ ‘ਨਾਨ-ਅਟੇਨਮੈਂਟ ਸਿਟੀ’ ਵਜੋਂ ਦਰਜ ਕੀਤਾ ਗਿਆ ਹੈ ਅਤੇ ਇਹ ਐਨ.ਸੀ.ਏ.ਪੀ. ਹੇਠ ਇੱਕ ਵਿਸ਼ੇਸ਼ ਤਵੱਜੋਂ ਵਾਲਾ ਸ਼ਹਿਰ ਹੈ। ਮੀਟਿੰਗ ਦੌਰਾਨ ਪੀ.ਪੀ.ਸੀ.ਬੀ. ਵੱਲੋਂ ਫੀਲਡ ਸਰਵੇ ਅਤੇ ਸੋਰਸ ਅਪੋਰਸ਼ਨਮੈਂਟ ਅਧਿਐਨ ਦੇ ਨਤੀਜੇ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਸੜਕ ਦੀ ਧੂੜ, ਵਾਹਨਾਂ ਤੋਂ ਨਿਕਲਣ ਵਾਲੇ ਧੂੰਏਂ, ਉਦਯੋਗਿਕ ਰਹਿੰਦਖੁਂਦ ਅਤੇ ਠੋਸ ਕਚਰੇ ਦੀ ਅਣਵਿਉਂਤ ਪ੍ਰਬੰਧਨਾ ਨੂੰ ਪ੍ਰਦੂਸ਼ਣ ਦੇ ਮੁੱਖ ਸਰੋਤ ਵਜੋਂ ਦਰਸਾਇਆ ਗਿਆ। 

ਇਨ੍ਹਾਂ ਦੇ ਆਧਾਰ ‘ਤੇ ਪੀ.ਪੀ.ਸੀ.ਬੀ. ਨੇ ਵੱਖ-ਵੱਖ ਵਿਭਾਗਾਂ ਲਈ ਸਮੇਂ-ਬੱਧ ਅਤੇ ਕਾਰਗਰ ਸਿਫਾਰਸ਼ਾਂ ਦਿੱਤੀਆਂ, ਜਿਨ੍ਹਾਂ ਵਿੱਚ ਸੜਕਾਂ ਦੇ ਸੁਧਾਰ, ਕਚਰਾ ਪ੍ਰਬੰਧਨ, ਟ੍ਰੈਫਿਕ ਭੀੜ ਘਟਾਉਣ ਅਤੇ ਉਦਯੋਗਿਕ ਉਤਸਰਜਨ ਕੰਟਰੋਲ ਸ਼ਾਮਲ ਹਨ। ਚੇਅਰਪਰਸਨ ਪੀ.ਪੀ.ਸੀ.ਬੀ. ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪਹਲ ਕਿਸੇ ‘ਤੇ ਦੋਸ਼ ਲਗਾਉਣ ਲਈ ਨਹੀਂ, ਸਗੋਂ ਸਾਂਝੇ ਯਤਨਾਂ ਨਾਲ ਮਿਸ਼ਨ ਮੋਡ ਵਿੱਚ ਕੰਮ ਕਰਕੇ ਹਵਾ ਦੀ ਗੁਣਵੱਤਾ ਵਿੱਚ ਠੋਸ ਸੁਧਾਰ ਲਿਆਉਣ ਲਈ ਹੈ। 

ਹਾਲਾਂਕਿ ਇਸ ਪਹਲ ਦੀ ਅਗਵਾਈ ਪੀ.ਪੀ.ਸੀ.ਬੀ. ਕਰ ਰਿਹਾ ਹੈ, ਪਰ ਇਸਦੀ ਸਫਲਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਾਰੇ ਸੰਬੰਧਤ ਵਿਭਾਗਾਂ ਦਾ ਸਹਿਯੋਗ ਲਾਜ਼ਮੀ ਹੋਵੇਗਾ। ਇਹ ਫ਼ੈਸਲਾ ਕੀਤਾ ਗਿਆ ਕਿ ਅਗਲੇ 12 ਮਹੀਨਿਆਂ ਦੌਰਾਨ ਪ੍ਰਗਤੀ ਦੀ ਨਿਗਰਾਨੀ ਤਿਮਾਹੀ ਸਮੀਖਿਆ ਮੀਟਿੰਗਾਂ ਰਾਹੀਂ ਕੀਤੀ ਜਾਵੇਗੀ ਅਤੇ ਰੀਜਨਲ ਦਫ਼ਤਰ, ਫ਼ਤਿਹਗੜ੍ਹ ਸਾਹਿਬ, ਮੈਦਾਨੀ ਪੱਧਰ ‘ਤੇ ਕਾਰਵਾਈ, ਨਿਯਮਿਤ ਜਾਂਚਾਂ ਅਤੇ ਵਿਭਾਗੀ ਤਾਲਮੇਲ ਦੀ ਅਗਵਾਈ ਕਰੇਗਾ।

ਮੀਟਿੰਗ ਤੋਂ ਬਾਅਦ ਤਿੰਨ ਇੰਡਕਸ਼ਨ ਫਰਨੇਸ ਉਦਯੋਗਾਂ ਦਾ ਦੌਰਾ ਕੀਤਾ ਗਿਆ, ਜਿੱਥੇ ਦੂਸਰੇ ਦਰਜੇ ਦੇ ਉਤਸਰਜਨ ਨੂੰ ਘਟਾਉਣ ਲਈ ਅਧੁਨਿਕ ਹਵਾ ਪ੍ਰਦੂਸ਼ਣ ਨਿਯੰਤਰਣ ਪ੍ਰਣਾਲੀਆਂ ਲਗਾਈਆਂ ਗਈਆਂ ਹਨ, ਜੋ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਵੱਲੋਂ ਵਿਕਸਿਤ ਕੀਤੀਆਂ ਗਈਆਂ ਹਨ। ਪੀ.ਪੀ.ਸੀ.ਬੀ. ਨੇ ਬਾਕੀ ਉਦਯੋਗਿਕ ਇਕਾਈਆਂ ਵਿੱਚ ਵੀ ਇਨ੍ਹਾਂ ਤਕਨੀਕਾਂ ਦੇ ਅਪਨਾਅ ਨੂੰ ਆਸਾਨ ਬਣਾਉਣ ਲਈ ਆਪਣੀ ਵਚਨਬੱਧਤਾ ਦੁਹਰਾਈ, ਜਿਸ ਨਾਲ ਕਣਾਤਮਕ ਉਤਸਰਜਨ ਵਿੱਚ ਮਹੱਤਵਪੂਰਨ ਕਮੀ ਆਵੇਗੀ ਅਤੇ ਮੰਡੀ ਗੋਬਿੰਦਗੜ੍ਹ ਦੀ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ।

ਮਿਸ਼ਨ ਕਲੀਨ ਏਅਰ ਮੰਡੀ ਗੋਬਿੰਦਗੜ੍ਹ ਪੰਜਾਬ ਵਿੱਚ ਸਥਾਈ ਹਵਾ ਗੁਣਵੱਤਾ ਸੁਧਾਰ ਲਈ ਇੱਕ ਕੇਂਦਰਿਤ, ਡਾਟਾ-ਅਧਾਰਿਤ ਅਤੇ ਸਹਿਯੋਗਾਤਮਕ ਪਹੁੰਚ ਨੂੰ ਦਰਸਾਉਂਦਾ ਹੈ।

 

Tags: Dr Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD