Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਜਲੰਧਰ ਪ੍ਰਸ਼ਾਸਨ ਨੇ ਉਦਯੋਗਿਕ ਨੀਤੀ ਤਹਿਤ 1.85 ਕਰੋੜ ਰੁਪਏ ਦੇ ਇੰਸੈਟਿਵ ਨੂੰ ਦਿੱਤੀ ਪ੍ਰਵਾਨਗੀ

ਇੰਡਸਟਰੀਅਲ ਐਂਡ ਬਿਜ਼ਨੈਸ ਡਿਵੈਲਪਮੈਂਟ ਪਾਲਿਸੀ ਦੀ ਮੀਟਿੰਗ 'ਚ ਡਿਪਟੀ ਕਮਿਸ਼ਨਰ ਨੇ ਦਿੱਤੀਆਂ ਪ੍ਰਵਾਨਗੀਆਂ

Varjeet Walia, DC Jalandhar, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 22 Apr 2026

Last updated on: Apr 23, 2026, 11:30 IST

ਸਥਾਨਕ ਉਦਯੋਗ ਨੂੰ ਹੁਲਾਰਾ ਦੇਣ ਲਈ ਇਕ ਅਹਿਮ ਕਦਮ ਚੁੱਕਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ ਤਹਿਤ 12 ਉਦਯੋਗਾਂ ਲਈ 1.85 ਕਰੋੜ ਰੁਪਏ ਦੇ ਇੰਸੈਟਿਵ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ਨਾਲ ਖੇਤਰ ਦੇ ਉਦਯੋਗਾਂ ਨੂੰ ਮਹੱਤਵਪੂਰਣ ਵਿੱਤੀ ਰਾਹਤ ਮਿਲੇਗੀ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜ਼ਿਲ੍ਹਾ ਪੱਧਰੀ ਇੰਡਸਟਰੀਅਲ ਐਂਡ ਬਿਜ਼ਨੈਸ ਡਿਵੈਲਪਮੈਂਟ ਪਾਲਿਸੀ (ਆਈ.ਬੀ.ਡੀ.ਪੀ.) ਦੀ ਮੀਟਿੰਗ ਦੌਰਾਨ ਇਹ ਪ੍ਰਵਾਨਗੀਆਂ ਦਿੱਤੀਆਂ।

ਇੰਸੈਟਿਵ ਵਿੱਚ ਜੀ.ਐਸ.ਟੀ. ਰੀ-ਇੰਬਰਸਮੈਂਟ, ਈ.ਡੀ.ਸੀ. ਛੋਟ, ਸੀ.ਜੀ.ਟੀ.ਐਮ.ਐਸ.ਈ. ਫੀਸ ਰੀ-ਇੰਬਰਸਮੈਂਟ, ਸਟੈਂਪ ਡਿਊਟੀ ਰੀ-ਇੰਬਰਸਮੈਂਟ, ਮਾਲ ਢੁਆਈ ਸਹਾਇਤਾ ਅਤੇ ਕੈਪੀਟਲ ਸਬਸਿਡੀ ਵਰਗੇ ਲਾਭ ਸ਼ਾਮਲ ਹਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਦਯੋਗਿਕ ਵਿਕਾਸ ਨੂੰ ਮਜ਼ਬੂਤ ਕਰਨ ਅਤੇ ਕਾਰੋਬਾਰਾਂ ਲਈ ਸਾਜਗਾਰ ਮਾਹੌਲ ਸਿਰਜਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਮੀਟਿੰਗ ਦੌਰਾਨ ਪ੍ਰਮੁੱਖ ਉਦਯੋਗਿਕ ਮੁੱਦਿਆਂ ਦੀ ਸਮੀਖਿਆ ਕਰਦਿਆਂ ਸ਼੍ਰੀ ਵਾਲੀਆ ਨੇ ਅਧਿਕਾਰੀਆਂ ਨੂੰ ਵੱਖ-ਵੱਖ ਉਦਯੋਗਿਕ ਖੇਤਰਾਂ ਦੇ ਦੌਰੇ ਕਰਨ ਅਤੇ ਇੰਡਸਟਰੀ ਦੇ ਨੁਮਾਇੰਦਿਆਂ ਦੇ ਤਾਲਮੇਲ ਨਾਲ ਮੁੱਦਿਆਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਜ਼ਿਲ੍ਹੇ ਵਿੱਚ ਬੁਨਿਆਦੀ ਢਾਂਚੇ ਵਿੱਚ ਹੋਰ ਸੁਧਾਰ ਹੋਵੇਗਾ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਵਧੇਗੀ।

ਆਰਥਿਕ ਵਿਕਾਸ ਵਿੱਚ ਉਦਯੋਗਾਂ ਦੀ ਭੂਮਿਕਾ ’ਤੇ ਚਾਨਣਾ ਪਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਈ ਇਕਾਈਆਂ ਨੇ ਪਹਿਲਾਂ ਹੀ ਜਲੰਧਰ ਵਿੱਚ ਮੈਨੂਫੈਕਚਰਿੰਗ ਪਲਾਂਟ ਸਥਾਪਤ ਕਰਕੇ ਕਾਫ਼ੀ ਨਿਵੇਸ਼ ਕੀਤਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪ੍ਰਸ਼ਾਸਨ ਨਿਵੇਸ਼ਕਾਂ ਨੂੰ ਸਹੂਲਤ ਪ੍ਰਦਾਨ ਕਰਨ ਅਤੇ ਸੁਚੱਜੀ ਪ੍ਰਕਿਰਿਆ ਰਾਹੀਂ ਨਵੇਂ ਪ੍ਰਾਜੈਕਟਾਂ ਲਈ ਤੁਰੰਤ ਪ੍ਰਵਾਨਗੀਆਂ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਵਪਾਰਕ ਭਾਈਚਾਰੇ ਨੂੰ ਜ਼ਿਲ੍ਹੇ ਵਿੱਚ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਦਿਆਂ ਸ਼੍ਰੀ ਵਾਲੀਆ ਨੇ ਕਿਹਾ ਕਿ ਜਲੰਧਰ ਉਦਯੋਗ-ਅਨੁਕੂਲ ਵਾਤਾਵਰਣ ਪ੍ਰਦਾਨ ਕਰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਨਿਵੇਸ਼ ਵਿੱਚ ਵਾਧੇ ਨਾਲ ਨਾ ਸਿਰਫ਼ ਆਰਥਿਕ ਵਿਕਾਸ ਤੇਜ਼ ਹੋਵੇਗਾ ਸਗੋਂ ਰੋਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ, ਜਿਸ ਨਾਲ ਪੂਰੇ ਖੇਤਰ ਨੂੰ ਲਾਭ ਹੋਵੇਗਾ।

 

Tags: Varjeet Walia , DC Jalandhar , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD