Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲਾਂਸ ਨਾਇਕ ਰਣਜੋਧ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਿੰਡ ਤਿਊੜ ਵਿਖੇ ਆਧੁਨਿਕ ਬਾਇਓ ਲੈਬ ਅਤੇ ਨਵੇਂ ਕਮਰੇ ਦਾ ਉਦਘਾਟਨ

Dr SS Ahluwalia, Dr Sunny Singh Ahluwalia, Sunny Singh Ahluwalia, AAP Punjab, Punjab Sikhya Kranti, Kharar, Kharar News, News of Kharar, Kharar Updates

5 Dariya News

5 Dariya News

5 Dariya News

ਖਰੜ (ਐਸ.ਏ.ਐੱਸ ਨਗਰ) , 22 Apr 2026

Last updated on: Apr 23, 2026, 13:23 IST

ਪੰਜਾਬ ਸਰਕਾਰ ਵੱਲੋਂ ‘ਬਦਲਦਾ ਪੰਜਾਬ’ ਮੁਹਿੰਮ ਅਧੀਨ  ਸ਼ਹੀਦ ਲਾਂਸ ਨਾਇਕ ਰਣਜੋਧ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਤਿਊੜ, ਜ਼ਿਲ੍ਹਾ ਐੱਸ.ਏ.ਐੱਸ ਨਗਰ ਵਿਖੇ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਡਾ. ਸੰਨੀ ਸਿੰਘ ਆਹਲੂਵਾਲੀਆ, ਚੇਅਰਮੈਨ, ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਸਮਾਗਮ ਦੌਰਾਨ ਡਾ. ਆਹਲੂਵਾਲੀਆ ਵੱਲੋਂ ਸਕੂਲ ਵਿੱਚ ਨਵੀਂ ਉਸਾਰੀ ਕੀਤੀ ਗਈ ਆਧੁਨਿਕ ਬਾਇਓ ਲੈਬ ਦਾ ਉਦਘਾਟਨ ਕੀਤਾ ਗਿਆ, ਜਿਸਦੀ ਕੁੱਲ ਲਾਗਤ ਲੱਗਭੱਗ 10 ਲੱਖ 97 ਹਜ਼ਾਰ ਰੁਪਏ ਹੈ। ਇਸ ਤੋਂ ਇਲਾਵਾ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਤਿਊੜ ਵਿਖੇ ਲਗਭਗ 7 ਲੱਖ 48 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਨਵੇਂ ਕਮਰੇ ਦਾ ਵੀ ਉਦਘਾਟਨ ਕੀਤਾ ਗਿਆ। 

ਇਸ ਮੌਕੇ ਸ਼ਹੀਦ ਲਾਂਸ ਨਾਇਕ ਰਣਜੋਧ ਸਿੰਘ ਦੇ ਸਕੂਲ ਵਿੱਚ ਸਥਾਪਿਤ ਬੁੱਤ ਤੇ ਫੁੱਲ ਅਰਪਣ ਕਰਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਆਹਲੂਵਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਵਿੱਚ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਅਜਿਹੇ ਵਿਕਾਸ ਕਾਰਜਾਂ ਨਾਲ ਵਿਦਿਆਰਥੀਆਂ ਨੂੰ ਬਿਹਤਰ ਪੜ੍ਹਾਈ ਦਾ ਮਾਹੌਲ ਮਿਲੇਗਾ। ਸੰਨੀ ਸਿੰਘ ਆਹਲੂਵਾਲੀਆ ਵੱਲੋਂ ਬੱਚਿਆਂ ਦੁਆਰਾ ਤਿਆਰ ਕੀਤੇ ਗਏ ਵੱਖ-ਵੱਖ ਤਰ੍ਹਾਂ ਦੇ ਪ੍ਰੋਜੈਕਟ ਮਾਡਲ ਦਾ ਨਿਰੀਖਣ ਵੀ ਕੀਤਾ ਗਿਆ ਅਤੇ ਬੱਚਿਆਂ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਵੀ ਕੀਤੀ ਗਈ। 

ਸਮਾਗਮ ਦੌਰਾਨ ਸਕੂਲੀ ਬੱਚਿਆਂ ਵੱਲੋਂ ਵੱਖ-ਵੱਖ ਤਰ੍ਹਾਂ ਦਾ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ਅਤੇ ਪੜ੍ਹਾਈ ਦੌਰਾਨ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡ ਕੇ ਬੱਚਿਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਸਰਕਾਰੀ ਸਕੂਲਾਂ ਨੂੰ ਨਵੀਂ ਦਿਸ਼ਾ ਦਿੱਤੀ ਜਾ ਰਹੀ ਹੈ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। 

ਉਨ੍ਹਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਆਧੁਨਿਕ ਤਰੀਕਿਆਂ ਨੂੰ ਅਪਣਾਉਣ। ਇਸ ਮੌਕੇ ਉਨ੍ਹਾਂ ਸਕੂਲੀ ਬੱਚਿਆਂ ਨਾਲ ਗੱਲਬਾਤ ਵੀ ਕੀਤੀ, ਵਿਚਾਰ ਸੁਣੇ ਅਤੇ ਬੱਚਿਆਂ ਨੂੰ ਭਵਿੱਖ ਵਿੱਚ ਮਿਹਨਤ ਕਰਕੇ ਅੱਗੇ ਵਧਣ ਲਈ ਸ਼ੁੱਭਕਾਮਨਾਵਾਂ ਦਿੱਤੀਆਂ। 

ਇਸ ਮੌਕੇ ਸਮਾਗਮ ਵਿੱਚ ਹਰਭੁਪਿੰਦਰ ਕੌਰ ਪ੍ਰਿੰਸੀਪਲ ਅਤੇ ਸਮੂਹ ਸਟਾਫ ਮੈਂਬਰ, ਸ਼ਹੀਦ ਲਾਂਸ ਨਾਇਕ ਰਣਜੋਧ ਸਿੰਘ ਦੇ ਪਰਿਵਾਰਿਕ ਮੈਂਬਰ, ਸੋਨੂੰ ਰਾਣਾ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ, ਸਰਪੰਚ ਸਤੀਸ਼ ਰਾਣਾ, ਐੱਸ.ਐੱਮ.ਸੀ ਮੈਂਬਰ ਸੁਖਜਿੰਦਰ ਸਿੰਘ, ਵਿਦਿਆਰਥੀਆਂ ਦੇ ਮਾਪੇ ਅਤੇ ਇਲਾਕੇ ਦੇ ਵਸਨੀਕ ਵੱਡੀ ਗਿਣਤੀ ਵਿੱਚ ਮੌਜੂਦ ਸਨ।

 

Tags: Dr SS Ahluwalia , Dr Sunny Singh Ahluwalia , Sunny Singh Ahluwalia , AAP Punjab , Punjab Sikhya Kranti , Kharar , Kharar News , News of Kharar , Kharar Updates

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD