Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਰਿੰਦਰ ਕੌਰ ਭਰਾਜ ਵੱਲੋਂ ਤਿੰਨ ਪਿੰਡਾਂ ‘ਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਕਿਹਾ, ਸੰਗਰੂਰ ਹਲਕੇ ਨੂੰ ਨਮੂਨੇ ਦਾ ਬਣਾਉਣ ਲਈ ਵਚਨਬੱਧ ਹੈ ਭਗਵੰਤ ਮਾਨ ਸਰਕਾਰ

Narinder Kaur Bharaj, Bhawanigarh, AAP Punjab

5 Dariya News

5 Dariya News

5 Dariya News

ਭਵਾਨੀਗੜ੍ਹ , 22 Apr 2026

Last updated on: Apr 23, 2026, 13:49 IST

ਸੰਗਰੂਰ ਹਲਕੇ ਦੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅੱਜ ਹਲਕੇ ਦੇ ਤਿੰਨ ਪਿੰਡਾਂ ਚੰਨੋ, ਬਾਲਦ ਖੁਰਦ ਅਤੇ ਰਾਜਪੁਰਾ ਵਿੱਚ ਲਗਭਗ 17 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੰਗਰੂਰ ਹਲਕੇ ਨੂੰ ਨਮੂਨੇ ਦਾ ਹਲਕਾ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।

ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਪਿੰਡ ਚੰਨੋ ਵਿਖੇ 5 ਲੱਖ ਰੁਪਏ ਦੀ ਲਾਗਤ ਨਾਲ ਐਸ ਸੀ ਭਾਈਚਾਰੇ ਦੀ ਧਰਮਸ਼ਾਲਾ ਦਾ ਨਵੀਨੀਕਰਨ ਕੀਤਾ ਜਾਵੇਗਾ। ਇਸੇ ਤਰ੍ਹਾਂ ਪਿੰਡ ਬਾਲਦ ਖੁਰਦ ਵਿੱਚ ਤਿੰਨ ਕੰਮਾਂ ਦੀ ਸ਼ੁਰੂਆਤ ਕਰਵਾਈ, ਜਿਸ ‘ਚ 2 ਲੱਖ ਰੁਪਏ ਚੌਂਕ ਲਈ, 3 ਲੱਖ ਰੁਪਏ ਸ੍ਰੀ ਰਵਿਦਾਸ ਧਰਮਸਾਲਾ ਅਤੇ ਵਾਲਮੀਕਿ ਧਰਮਸ਼ਾਲਾ ਦੇ ਨਵੀਨੀਕਰਨ ਲਈ 3 ਲੱਖ ਰੁਪਏ ਖਰਚੇ ਜਾਣਗੇ, ਜਦਕਿ ਪਿੰਡ ਰਾਜਪੁਰਾ ਵਿੱਚ 4 ਲੱਖ ਰੁਪਏ ਦੀ ਲਾਗਤ ਨਾਲ ਐਸ ਸੀ ਧਰਮਸ਼ਾਲਾ ਦੇ ਵਾਧੇ ਅਤੇ ਨਵੀਨੀਕਰਨ ਦੇ ਕੰਮ ਸ਼ੁਰੂ ਕਰਵਾਏ ਗਏ ਹਨ। 

ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਜਾਂ ਨਾਲ ਪਿੰਡਾਂ ਵਿੱਚ ਸਮਾਜਿਕ ਢਾਂਚੇ ਨੂੰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਾਪਤ ਹੋਣਗੀਆਂ। ਵਿਧਾਇਕ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ “ਮਾਵਾਂ ਧੀਆਂ ਸਤਿਕਾਰ ਯੋਜਨਾ” ਲਾਗੂ ਕਰਕੇ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਦਿੱਤੀਆਂ ਗਈਆਂ ਗਾਰੰਟੀਆਂ ਤੇ ਵਾਅਦੇ ਪੂਰੇ ਕੀਤੇ ਹਨ। 

ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ ਨਾਲ ਸਬੰਧਤ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਆਰਥਿਕ ਸਹਾਇਤਾ ਦਿੱਤੀ ਜਾ ਰਹੀ ਹੈ। ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ, ਖਾਸ ਕਰਕੇ ਅਨੁਸੂਚਿਤ ਜਾਤੀਆਂ ਦੇ ਸਮੁੱਚੇ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਦੀ ਭਲਾਈ ਲਈ ਅਜਿਹੀਆਂ ਯੋਜਨਾਵਾਂ ਲਗਾਤਾਰ ਲਾਗੂ ਕੀਤੀਆਂ ਜਾ ਰਹੀਆਂ ਹਨ।

ਇਸ ਮੌਕੇ ਸਥਾਨਕ ਵਸਨੀਕਾਂ ਨੇ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨਾਲ ਪਿੰਡਾਂ ਵਿੱਚ ਸਹੂਲਤਾਂ ਵਿੱਚ ਵਾਧਾ ਹੋਵੇਗਾ ਅਤੇ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਸੁਧਾਰ ਆਵੇਗਾ। ਇਸ ਮੌਕੇ ਸੰਮਤੀ ਮੈਂਬਰ ਵਿਕਰਮ ਨਕਟੇ, ਗੁਰਪ੍ਰੀਤ ਸਿੰਘ ਸਰਪੰਚ ਚੰਨੋ, ਸੁਖਮਨ ਬਾਲਦ, ਚੇਅਰਮੈਨ ਬਲਜਿੰਦਰ ਸਿੰਘ, ਸੰਮਤੀ ਮੈਂਬਰ ਨਿਰਭੈ ਸਿੰਘ, ਲਖਵਿੰਦਰ ਫੱਗੂਵਾਲਾ, ਸਰਪੰਚ ਬਾਲਦ, ਸਰਪੰਚ ਰਾਜਪੁਰਾ, ਪਿੰਡ ਵਾਸੀਆਂ ਤੋਂ ਇਲਾਵਾ ਪੰਚਾਇਤ ਅਫ਼ਸਰ ਏਕਮ ਸਿੰਘ, ਸਕੱਤਰ ਅਰਸ਼ਦੀਪ ਸਿੰਘ ਸਮੇਤ ਹੋਰ ਅਧਿਕਾਰੀ ਤੇ ਪਤਵੰਤੇ ਵੀ ਹਾਜ਼ਰ ਸਨ।

 

Tags: Narinder Kaur Bharaj , Bhawanigarh , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD