Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਜਨਗਣਨਾ-2027 ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

ਡੀਸੀ ਨਵਜੋਤ ਕੌਰ ਵੱਲੋਂ ਜਨਗਣਨਾ ਸਬੰਧੀ ਪ੍ਰਕਿਰਿਆ ਨੂੰ ਡਿਜੀਟਲ ਮੋਡ ਰਾਹੀਂ ਨਿਰਧਾਰਿਤ ਸਮੇਂ ਅੰਦਰ ਨੇਪਰੇ ਚਾੜ੍ਹਨ ਦੇ ਨਿਰਦੇਸ਼

Navjot Kaur, DC Mansa, Deputy Commissioner Mansa, Mansa

Web Admin

Web Admin

5 Dariya News

ਮਾਨਸਾ , 22 Apr 2026

Last updated on: Apr 23, 2026, 13:51 IST

ਜਨਗਣਨਾ-2027 ਦੀਆਂ ਤਿਆਰੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਡਿਪਟੀ ਕਮਿਸ਼ਨਰ-ਕਮ- ਪ੍ਰਿੰਸੀਪਲ ਸੈਂਸਜ਼ ਅਫ਼ਸਰ ਸ੍ਰੀਮਤੀ ਨਵਜੋਤ ਕੌਰ ਆਈ.ਏ.ਐਸ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਜ਼ਿਲ੍ਹੇ ਨਾਲ ਸਬੰਧਿਤ ਸਮੂਹ ਚਾਰਜ ਸੈਂਸਜ਼ ਅਫ਼ਸਰਾਂ ਨੂੰ ਜਨਗਣਨਾ ਪ੍ਰਕਿਰਿਆ ਦੇ ਪ੍ਰਸ਼ਾਸਨਿਕ ਪਹਿਲੂਆਂ ਅਤੇ ਤਕਨੀਕੀ ਬਾਰੀਕੀਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਇਸ ਵਾਰ ਜਨਗਣਨਾ ਦੀ ਪੂਰੀ ਕਾਰਵਾਈ ਹਾਈ-ਟੈਕ ਤਰੀਕੇ ਨਾਲ 'ਡਿਜੀਟਲ ਮੋਡ' ਰਾਹੀਂ ਪੂਰੀ ਕੀਤੀ ਜਾਵੇਗੀ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਜਾਣਕਾਰੀ ਦਿੱਤੀ ਕਿ ਆਮ ਲੋਕਾਂ ਦੀ ਸਹੂਲਤ ਲਈ 'ਸਵੈ-ਗਣਨਾ' ਦੀ ਸੁਵਿਧਾ ਵੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਸਬੰਧੀ https://se.census.gov.in/

ਪੋਰਟਲ, 30 ਅਪ੍ਰੈਲ ਤੋਂ 14 ਮਈ 2026 ਤੱਕ ਖੁੱਲ੍ਹੇਗਾ, ਜਿਸ ਰਾਹੀਂ ਕੋਈ ਵੀ ਵਿਅਕਤੀ ਘਰ ਬੈਠੇ ਹੀ ਆਪਣੇ ਪਰਿਵਾਰ ਦੀ ਜਾਣਕਾਰੀ ਆਨਲਾਈਨ ਦਰਜ ਕਰ ਸਕੇਗਾ। ਇਸ ਤੋਂ ਬਾਅਦ ਗਿਣਤੀਕਾਰਾਂ ਵੱਲੋ 15 ਮਈ ਤੋਂ 13 ਜੂਨ ਤੱਕ ਫੀਲਡ ਸਰਵੇ ਸ਼ੁਰੂ ਕੀਤਾ ਜਾਵੇਗਾ।

ਜਨਗਣਨਾ ਲਈ ਤਾਇਨਾਤ ਅਮਲੇ ਲਈ ਸਿਖਲਾਈ ਪ੍ਰਕਿਰਿਆ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿੱਚ 26 ਫੀਲਡ ਟ੍ਰੇਨਰਾਂ ਨੂੰ ਪਹਿਲਾਂ ਹੀ ਸਿਖਲਾਈ ਦਿੱਤੀ ਜਾ ਚੁੱਕੀ ਹੈ। ਹੁਣ ਅਗਲੇ ਪੜਾਅ ਤਹਿਤ ਵੱਖ-ਵੱਖ ਬੈਚਾਂ ਵਿੱਚ ਸੈਸ਼ਨ ਅਧਾਰਿਤ ਸਿਖਲਾਈ 24 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਇਹ ਟ੍ਰੇਨਿੰਗ ਬੇਹੱਦ ਮਹੱਤਵਪੂਰਨ ਹੈ ਕਿਉਂਕਿ ਇਹ ਸਿਖਿਆਰਥੀ ਹੀ ਫੀਲਡ ਵਿੱਚ ਜਾ ਕੇ ਘਰ-ਘਰ ਜਨਗਣਨਾ ਸਬੰਧੀ ਮੋਬਾਈਲ ਐਪ ਵਿੱਚ ਡਾਟਾ ਇੰਦਰਾਜ ਕਰਨਗੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਰਾਸ਼ਟਰੀ ਮਹੱਤਵ ਦੇ ਕਾਰਜ ਨੂੰ ਪੂਰੀ ਪਾਰਦਰਸ਼ਤਾ ਅਤੇ ਜ਼ਿੰਮੇਵਾਰੀ ਨਾਲ ਨਿਭਾਇਆ ਜਾਵੇ ਤਾਂ ਜੋ ਜਨਗਣਨਾ ਦੇ ਅੰਕੜੇ ਸਹੀ ਅਤੇ ਸਪੱਸ਼ਟ ਪ੍ਰਾਪਤ ਕੀਤੇ ਜਾ ਸਕਣ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਉਪ ਮੰਡਲ ਮੈਜਿਸਟਰੇਟ ਮਾਨਸਾ ਬਲਜੀਤ ਕੌਰ, ਉਪ ਮੰਡਲ ਮੈਜਿਸਟਰੇਟ ਗਗਨਦੀਪ ਸਿੰਘ, ਉਪ ਮੰਡਲ ਮੈਜਿਸਟਰੇਟ ਹਰਜਿੰਦਰ ਸਿੰਘ ਜੱਸਲ, ਉਪ ਅਰਥ ਤੇ ਅੰਕੜਾ ਸਲਾਹਕਾਰ ਰਣਜੀਤ ਸਿੰਘ, ਮਾਸਟਰ ਟ੍ਰੇਨਰ ਸੁਸ਼ੀਲ ਕੁਮਾਰ ਗੋਇਲ ਤੇ ਜ਼ਿਲ੍ਹਾ ਕੋਆਰਡੀਨੇਟਰ ਲਵਦੀਪ ਸਿੰਘ ਸਮੇਤ ਜਨਗਣਨਾ ਪ੍ਰਕਿਰਿਆ ਨਾਲ ਜੁੜੇ ਹੋਰ ਵੱਖ-ਵੱਖ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ।

 

Tags: Navjot Kaur , DC Mansa , Deputy Commissioner Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD