Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਤਿਆਰੀਆਂ ਤੇ ਸੰਵੇਦਨਸ਼ੀਲ ਖੇਤਰਾਂ ਦਾ ਮੁਲਾਂਕਣ

ਹੜ੍ਹ ਸੁਰੱਖਿਆ ਕਾਰਜ ਮੁਕੰਮਲ ਕਰਨ ਲਈ ਤੈਅ ਸਮਾਂ-ਸੀਮਾ ‘ਚ ਕੁਤਾਹੀ ਬਰਦਾਸ਼ਤ ਨਹੀਂ -ਡਾ. ਹਿਮਾਂਸ਼ੂ ਅਗਰਵਾਲ

Himanshu Aggarwal, Dr Himanshu Aggarwal, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 22 Apr 2026

Last updated on: Apr 23, 2026, 14:50 IST

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਅੰਦਰ ਹੜ੍ਹ ਸੁਰੱਖਿਆ ਕਾਰਜਾਂ ਦਾ ਮੁਲਾਂਕਣ ਕਰਦਿਆਂ ਮੌਨਸੂਨ ਸੀਜ਼ਨ ਲਈ ਤਿਆਰੀਆਂ ਦਾ ਵਿਸਤ੍ਰਿਤ ਜਾਇਜ਼ਾ ਲਿਆ। ਉਨ੍ਹਾਂ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਚੱਲ ਰਹੇ ਪ੍ਰੋਜੈਕਟ ਸਮੇਂ ਸਿਰ ਪੂਰਾ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਡਿਪਟੀ ਕਮਿਸ਼ਨਰ ਨੇ ਘੱਗਰ ਨਦੀ ਸਮੇਤ ਹੋਰ ਨਦੀਆਂ, ਨਾਲਿਆਂ ਵਿੱਚ ਪਿਛਲੇ ਸਾਲਾਂ ਦੌਰਾਨ ਆਏ ਪਾਣੀ ਕਾਰਨ ਪਏ ਪਾੜਾਂ ਸਮੇਤ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਦੀ ਡੂੰਘਾਈ ਨਾਲ ਸਮਝ ਦੀ ਲੋੜ 'ਤੇ ਜ਼ੋਰ ਦਿੱਤਾ। ਅਗਲੇ ਕੁਝ ਮਹੀਨਿਆਂ ਲਈ ਹੜ੍ਹ ਰੋਕੂ ਕਾਰਜਾਂ ਨੂੰ ਤਰਜੀਹੀ ਕੰਮ ਵਜੋਂ ਨਿਰਧਾਰਤ ਕਰਦਿਆਂ ਉਨ੍ਹਾਂ ਕਿਹਾ ਕਿ ਹੜ੍ਹਾਂ ਤੋਂ ਬਚਾਅ ਲਈ ਸਾਰੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕੀਤੀਆਂ ਜਾਣ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਹੜ੍ਹ ਸੁਰੱਖਿਆ ਕਾਰਜਾਂ ਨੂੰ ਪੂਰਾ ਕਰਨ ਵਿੱਚ ਕਿਸੇ ਵੀ ਦੇਰੀ ਜਾਂ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਬੰਧਤ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ। ਡਾ. ਹਿਮਾਂਸ਼ੂ ਅਗਰਵਾਲ ਨੇ ਡਰੇਨੇਜ ਵਿਭਾਗ ਨੂੰ ਚੱਲ ਰਹੇ ਸਾਰੇ ਹੜ੍ਹ ਸੁਰੱਖਿਆ ਕਾਰਜ ਜੂਨ ਦੇ ਅੰਤ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। 

ਸ਼ਹਿਰ ਅੰਦਰ ਹੜ੍ਹਾਂ ਬਾਬਤ ਸਮੀਖਿਆ ਕਰਦਿਆਂ ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਮਾਨਸੂਨ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਸ਼ਹਿਰ ਵਿੱਚ ਜੈਕਬ ਅਤੇ ਮਾਡਲ ਟਾਊਨ ਡਰੇਨਾਂ ਸਮੇਤ ਸਾਰੀਆਂ ਸੀਵਰ ਲਾਈਨਾਂ ਦੀ ਸਫਾਈ ਨੂੰ ਸਮੇਂ ਸਿਰ ਮੁਕੰਮਲ ਕਰਵਾਉਣਾ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਘੱਗਰ ਦੇ ਬੰਨ੍ਹ ਮਜ਼ਬੂਤ ਕਰਨ ਤੋਂ ਇਲਾਵਾ ਵੱਡੀ ਨਦੀ ਅਤੇ ਛੋਟੀ ਨਦੀ ਸਮੇਤ ਨਾਲਿਆਂ ਦੀ ਸਫਾਈ ਦੇ ਕੰਮਾਂ ਦੀ ਸਮੀਖਿਆ ਕਰਦਿਆਂ ਸਾਲ 2019, 2023 ਅਤੇ 2025 ਵਿੱਚ, ਹੜ੍ਹਾਂ ਸਮੇਤ ਖਾਸ ਕਰਕੇ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਦੀ ਸਥਿਤੀ ਬਾਰੇ ਵਿਸਤ੍ਰਿਤ ਰਿਪੋਰਟ ਮੰਗੀ। 

ਉਨ੍ਹਾਂ ਕਿਹਾ ਕਿ ਉਹ ਚੱਲ ਰਹੇ ਕੰਮਾਂ ਦਾ ਖੁਦ ਨਿਰੀਖਣ ਕਰਨਗੇ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਮੁੱਖ ਥਾਵਾਂ 'ਤੇ ਚੱਲ ਰਹੇ ਹੜ੍ਹ ਸੁਰੱਖਿਆ ਉਪਾਵਾਂ ਦੀ ਵੀ ਸਮੀਖਿਆ ਕੀਤੀ, ਜਿਸ ਵਿੱਚ ਸਰਾਲਾ ਹੈੱਡ ਵਿਖੇ ਘੱਗਰ ਵਿੱਚੋਂ ਮਿੱਟੀ ਕੱਢਣ ਦਾ ਕੰਮ, ਪਿੰਡ ਮਾੜੂ ਵਿਖੇ ਘੱਗਰ ਦੇ ਕੰਢਿਆਂ ‘ਤੇ ਪੱਥਰ ਲਗਾ ਕੇ ਮਜ਼ਬੂਤ ਕਰਨ ਅਤੇ ਹਰਿਆਣਾ ਸਿੰਚਾਈ ਵਿਭਾਗ ਵੱਲੋਂ ਹਾਂਸੀ-ਬੁਟਾਣਾ ਨਹਿਰ ਦੇ ਸਾਈਫਨਾਂ ਹੇਠੋਂ ਮਿੱਟੀ ਕੱਢਣਾ ਸ਼ਾਮਲ ਹੈ।

ਸਾਰੇ ਵਿਭਾਗਾਂ ਨੂੰ ਸਮਾਂ-ਸੀਮਾ ਦੀ ਸਖ਼ਤੀ ਨਾਲ ਪਾਲਣਾ ਕਰਨ ਦਾ ਨਿਰਦੇਸ਼ ਦਿੰਦੇ ਹੋਏ, ਡਾ. ਹਿਮਾਂਸ਼ੂ ਅਗਰਵਾਲ ਨੇ ਸਬੰਧਤ ਵਿਭਾਗਾਂ ਨੂੰ ਵਿਸਥਾਰ ਪੂਰਵਕ ਕਾਰਜ ਯੋਜਨਾਵਾਂ ਬਿਨਾਂ ਕਿਸੇ ਦੇਰੀ ਦੇ ਜਮ੍ਹਾਂ ਕਰਾਉਣ ਲਈ ਕਿਹਾ। ਉਨ੍ਹਾਂ ਨੇ ਪੀਐਸਪੀਸੀਐਲ ਅਤੇ ਫੂਡ ਸਪਲਾਈ ਸਮੇਤ ਹੋਰ ਵਿਭਾਗਾਂ ਨੂੰ ਹੜ੍ਹਾਂ ਦੌਰਾਨ ਪ੍ਰਭਾਵਿਤ ਹੋਣ ਵਾਲੇ ਪਾਵਰ ਸਟੇਸ਼ਨਾਂ, ਗੁਦਾਮਾਂ ਅਤੇ ਹੋਰ ਬੁਨਿਆਦੀ ਢਾਂਚਿਆਂ ਦੀ ਸੂਚੀ ਮੁਹੱਈਆ ਕਰਵਾਉਣ ਤੇ ਇਨ੍ਹਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਬਾਰੇ ਡੇਟਾ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ।

ਇਸ ਤੋਂ ਇਲਾਵਾ, ਉਨ੍ਹਾਂ ਨੇ ਪਿਛਲੇ ਹੜ੍ਹਾਂ ਦੌਰਾਨ ਸੰਪਰਕ ਟੁੱਟਣ ਵਾਲੇ ਪਿੰਡਾਂ ਤੇ ਪਿੱਛੇ ਇਕੱਲੇ ਪਸ਼ੂ ਰਹਿ ਜਾਣ ਵਾਲੇ ਪਿੰਡਾਂ ਬਾਰੇ ਜਾਣਕਾਰੀ ਮੰਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸੁਰੱਖਿਆ ਉਪਕਰਣਾਂ ਦੀ ਸੂਚੀ ਦੇ ਨਾਲ ਇੱਕ ਵਿਆਪਕ ਸੰਚਾਰ ਯੋਜਨਾ ਤਿਆਰ ਕਰਨ ਦੇ ਵੀ ਨਿਰਦੇਸ਼ ਦਿੱਤੇ।

ਬੈਠਕ ਮੌਕੇ ਏ ਡੀ ਸੀ (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ, ਏ ਡੀ ਸੀ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਐਸਡੀਐਮਜ ਨਮਨ ਮਾਰਕਨ, ਰਿਚਾ ਗੋਇਲ, ਏਪੀਐਸ ਸੋਮਲ ਅਤੇ ਹਰਜੋਤ ਕੌਰ ਮਾਵੀ, ਡੀਆਰਓ ਹਰਸਿਮਰਨ ਸਿੰਘ, ਡਰੇਨੇਜ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਆਕਾਸ਼ ਅਗਰਵਾਲ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

 

Tags: Himanshu Aggarwal , Dr Himanshu Aggarwal , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD