Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਰੁਪਿੰਦਰ ਸਿੰਘ ਹੈਪੀ ਨੇ 25ਵੀਂ ਬੱਸ ਨੂੰ ਕੀਤਾ ਰਵਾਨਾ

Rupinder Singh Happy, Bassi Pathana, AAP Punjab, Mukh Mantri Teerth Yatra, Mukh Mantri Tirth Yatra Scheme

Web Admin

Web Admin

5 Dariya News

ਬਸੀ ਪਠਾਣਾ / ਫਤਹਿਗੜ੍ਹ ਸਾਹਿਬ , 22 Apr 2026

Last updated on: Apr 23, 2026, 14:57 IST

ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਸੀ ਪਠਾਣਾ ਤੋਂ ਵਿਧਾਇਕ ਰੁਪਿੰਦਰ ਸਿੰਘ ਹੈਪੀ ਵੱਲੋਂ ਵਾਰਡ ਨੰ.5 ਤੋਂ ਸ਼ਰਧਾਲੂਆਂ ਨਾਲ ਭਰੀ 25 ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਦੱਸਿਆ ਕਿ ਇਹ ਸ਼ਰਧਾਲੂ ਇਸ ਯਾਤਰਾ ਦੌਰਾਨ ਸ੍ਰੀ ਦਰਬਾਰ ਸਾਹਿਬ (ਸ੍ਰੀ ਅੰਮ੍ਰਿਤਸਰ ਸਾਹਿਬ),ਵਾਘਾ ਬਾਰਡਰ,ਜਲਿਆਂਵਾਲਾ ਬਾਗ, ਸ੍ਰੀ ਦੁਰਗਿਆਨਾ ਮੰਦਰ ਅਤੇ ਰਾਮ ਤੀਰਥ ਵਾਲਮੀਕੀ ਮੰਦਰ ਦੇ ਦਰਸ਼ਨ ਕਰਨਗੇ। 

ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸ਼ਰਧਾਲੂਆਂ ਵੱਲੋਂ ਰਜਿਸਟ੍ਰੇਸ਼ਨ ਦਾ ਦੌਰ ਲਗਾਤਾਰ ਤੇਜ਼ ਹੋ ਰਿਹਾ ਹੈ, ਜੋ ਕਿ ਬਹੁਤ ਹੀ ਸੰਤੋਖਜਨਕ ਗੱਲ ਹੈ। ਵਿਧਾਇਕ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਬਸੀ ਪਠਾਣਾ ਵਿਧਾਨ ਸਭਾ ਹਲਕੇ ਤੋਂ ਹੋਰ ਵੀ ਬੱਸਾਂ ਇਸ ਯੋਜਨਾ ਤਹਿਤ ਰਵਾਨਾ ਕੀਤੀਆਂ ਜਾਣਗੀਆਂ। 

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇਹ ਦਿਲੀ ਇੱਛਾ ਸੀ ਕਿ ਸੀਨੀਅਰ ਸਿਟੀਜਨਾਂ ਨੂੰ ਆਸਾਨੀ ਨਾਲ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾਣ ਅਤੇ ਇਸੇ ਉਦੇਸ਼ ਨਾਲ ਇਹ ਯੋਜਨਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਹੋਰ ਦੱਸਿਆ ਕਿ ਹਰ ਬੱਸ ਨਾਲ ਗਾਈਡ ਅਤੇ ਮੈਡੀਕਲ ਟੀਮ ਮੌਜੂਦ ਰਹਿੰਦੀ ਹੈ, ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। 

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਅਤੇ ਗਾਰੰਟੀਆਂ ਨੂੰ ਪੂਰਾ ਕਰਨ ਦੇ ਨਾਲ ਨਾਲ ਹੋਰ ਲੋਕ-ਹਿਤੈਸ਼ੀ ਯੋਜਨਾਵਾਂ ਵੀ ਲਗਾਤਾਰ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਸਰਧਾਲੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਯੋਜਨਾ ਸ਼ਰਧਾਲੂਆਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋ ਰਹੀ ਹੈ। 

ਉਨ੍ਹਾਂ ਵਿਧਾਇਕ ਰੁਪਿੰਦਰ ਸਿੰਘ ਹੈਪੀ ਦਾ ਵੀ ਧੰਨਵਾਦ ਕੀਤਾ ਜੋ ਹਰ ਵਾਰ ਬੱਸਾਂ ਨੂੰ ਰਵਾਨਾ ਕਰਨ ਅਤੇ ਵਾਪਸੀ ਉਪਰੰਤ ਸ਼ਰਧਾਲੂਆਂ ਨਾਲ ਤਜਰਬੇ ਸਾਂਝੇ ਕਰਦੇ ਹਨ। ਇਸ ਮੌਕੇ ਰਾਜ ਪੂਰੀ, ਇੰਦਰਜੀਤ ਸਿੰਘ, ਸੰਜੀਵ ਸਚਦੇਵਾ, ਜਸਵਿੰਦਰ ਸਿੰਘ ਪਿੰਕਾ, ਅਮਰੀਕ ਸਿੰਘ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ ਅਤੇ ਇਲਾਕੇ ਦੇ ਨੁਮਾਇੰਦੇ ਮੌਜੂਦ ਸਨ।

 

Tags: Rupinder Singh Happy , Bassi Pathana , AAP Punjab , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD