Thursday, 23 July 2026

 

 

ਖ਼ਾਸ ਖਬਰਾਂ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ

 

ਗਿਆਨ ਭਾਰਤਮ ਮਿਸ਼ਨ ਤਹਿਤ ਪੁਰਾਣੀਆਂ ਹੱਥ ਲਿਖਤਾਂ ਸੰਭਾਲਣ ਦੀ ਮੁਹਿੰਮ ਤਹਿਤ ਵਿਸ਼ੇਸ਼ ਮੀਟਿੰਗ

PoonamDeep Kaur, DC Faridkot, Deputy Commissioner Faridkot, Faridkot

5 Dariya News

5 Dariya News

5 Dariya News

ਫ਼ਰੀਦਕੋਟ , 22 Apr 2026

Last updated on: Apr 23, 2026, 15:02 IST

ਭਾਰਤ ਸਰਕਾਰ ਵੱਲੋਂ ‘ਗਿਆਨ ਭਾਰਤਮ ਮਿਸ਼ਨ’ ਤਹਿਤ ਵੱਖ-ਵੱਖ ਥਾਵਾਂ ’ਤੇ ਮੌਜ਼ੂਦ ਸਾਂਭਣਯੋਗ ਪੁਰਾਣੀਆਂ ਹੱਥ ਲਿਖਤਾਂ (ਮੈਨੂਸਕ੍ਰਿਪਟਸ) ਨੂੰ ਖੋਜਣ, ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸੰਭਾਲਣ ਦਾ ਸੁਹਿਰਦ ਉਪਰਾਲਾ ਕੀਤਾ ਜਾ ਰਿਹਾ ਹੈ ਜਿਸ ਤਹਿਤ ਡਿਪਟੀ ਕਮਿਸ਼ਨਰ ਫਰੀਦਕੋਟ ਮੈਡਮ ਪੂਨਮਦੀਪ ਕੌਰ ਆਈ.ਏ.ਐੱਸ. ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਇਸ ਮਿਸ਼ਨ ਤਹਿਤ ਪੁਰਾਣੀਆਂ ਹੱਥ ਲਿਖਤਾਂ ਤੇ ਖਰੜੇ ਆਦਿ ਨੂੰ ਸਾਂਭਣ ਦਾ ਕਾਰਜ ਕੀਤਾ ਜਾ ਰਿਹਾ ਹੈ ਤਾਂ ਜੋ ਇਹ ਸਾਰੀਆਂ ਹੱਥ ਲਿਖਤਾਂ ਖੋਜਣ ਉਪਰੰਤ ਗਿਆਨ ਭਾਰਤਮ ਐਪ ਉੱਪਰ ਜਾ ਕੇ ਇਹਨਾਂ ਦੀ ਜਾਣਕਾਰੀ ਅਪਲੋਡ ਕੀਤੀ ਜਾਵੇਗੀ। 

ਇਸ ਕਾਰਜ ਲਈ ਜ਼ਿਲ੍ਹੇ ਵਿਚ ਸਰਵੇ ਟੀਮਾਂ ਦਾ ਗਠਨ ਕੀਤਾ ਗਿਆ ਹੈ। ਸਰਵੇ ਟੀਮਾਂ ਵੱਲੋਂ ਇਹ ਹੱਥ ਲਿਖਤਾਂ ਦੀ ਨਿਸ਼ਾਨਦੇਹੀ ਕਰਕੇ ਇਸਦੀ ਜਾਣਕਾਰੀ ਗਿਆਨ ਭਾਰਤਮ ਐਪ ਉਪਰ ਅਪਲੋਡ ਕੀਤੀ ਜਾਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ  ਨੇ ਜਿਲ੍ਹੇ ਦੇ ਵਸਨੀਕਾਂ ਨੂੰ ਇਸ ਮਿਸ਼ਨ ਲਈ ਸਹਿਯੋਗ ਕਰਨ ਦੀ ਅਪੀਲ ਕਰਦਿਆ ਕਿਹਾ ਕਿ ਜੇਕਰ ਕਿਸੇ ਵਿਅਕਤੀ ਪਾਸ ਜਾ ਕਿਸੇ ਸੰਸਥਾ, ਲਾਇਬਰੇਰੀ, ਸ੍ਰੀ ਗੁਰਦੁਆਰਾ ਸਾਹਿਬ, ਮੰਦਿਰ, ਡੇਰਾ ਜਾਂ ਕਿਸੇ ਵੀ ਹੋਰ ਸਥਾਨ ਉੱਪਰ ਅਜਿਹੀ ਕੋਈ ਦੁਰਲੱਭ ਹੱਥ ਲਿਖਤ ਮੌਜ਼ੂਦ ਹੈ ਤਾਂ ਇਸ ਦੀ ਜਾਣਕਾਰੀ ਇਸ ਮਿਸ਼ਨ ਲਈ ਤਾਇਨਾਤ ਕੀਤੇ ਗਏ ਸਹਾਇਕ ਨੋਡਲ ਅਫ਼ਸਰ ਕਮ ਜ਼ਿਲ੍ਹਾ ਭਾਸ਼ਾ ਅਫਸਰ ਮਨਜੀਤ ਸਿੰਘ ਪੁਰੀ ਦੇ ਵੱਟਸਐਪ ਨੰਬਰ 9814815026 ਜਾਂ ਈ-ਮੇਲ [email protected] ਤੇ ਸਾਂਝੀ ਕੀਤੀ ਜਾਵੇ ਤਾਂ ਜੋ ਇਸ ਮਿਸ਼ਨ ਨੂੰ ਨੇਪਰੇ ਚਾੜਿਆ ਜਾ ਸਕੇ। 

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਮਿਸ਼ਨ ਦੀ ਕਾਮਯਾਬੀ ਲਈ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ। ਇਸ ਮੌਕੇ ਐਸਡੀਐਮ ਫਰੀਦਕੋਟ ਪੁਨੀਤ ਸ਼ਰਮਾ, ਸਹਾਇਕ ਕਮਿਸ਼ਨਰ ਫਰੀਦਕੋਟ ਸ਼੍ਰੀ ਬਿਕਰਮਜੀਤ, ਜਿਲ੍ਹਾ ਭਾਸ਼ਾ ਅਫਸਰ ਮਨਜੀਤ ਸਿੰਘ ਪੁਰੀ, ਜਿਲ੍ਹਾ ਸਿੱਖਿਆ ਅਫਸਰ ਅੰਜਨਾ ਕੌਸ਼ਲ, ਬੀਡੀਪੀਓ ਜੈਤੋ ਇਕਬਾਲ ਸਿੰਘ  ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: PoonamDeep Kaur , DC Faridkot , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD