Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਹਰਿਆਣਾ ਸੁਪਰ-100 ਦਾ ਸ਼ਾਨਦਾਰ ਪ੍ਰਦਰਸ਼ਨ, ਆਈਆਈਟੀ -ਜੇਈਈ ਮੇਨ ਵਿੱਚ 16 ਵਿਦਿਆਰਥੀਆਂ ਨੇ ਰਚਿਆ ਇਤਿਹਾਸ - ਮਹੀਪਾਲ ਢਾਂਡਾ

Mahipal Dhanda, Haryana, Bharatiya Janata Party, BJP, BJP Haryana

5 Dariya News

5 Dariya News

5 Dariya News

ਚੰਡੀਗਡ੍ਹ , 22 Apr 2026

Last updated on: Apr 23, 2026, 16:35 IST

ਹਰਿਆਣਾ ਦੇ ਸਿਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਸੂਬਾ ਸਰਕਾਰ ਦੀ ਮਹਤੱਵਪੂਰਣ ਪਹਿਲ ਹਰਿਆਣਾ ਸੁਪਰ-100 ਨੇ ਇੱਕ ਵਾਰ ਫਿਰ ਵਧੀਆ ਨਤੀਜੇ ਦੇ ਕੇ ਸਿਖਿਆ ਦੇ ਖੇਤਰ ਵਿੱਚ ਨਵਾ ਰਿਕਾਰਡ ਸਥਾਪਿਤ ਕੀਤਾ ਹੈ। ਉਨ੍ਹਾਂ ਨੇ ਦਸਿਆ ਕਿ ਇਸ ਪ੍ਰੋਗਰਾਮ ਨਾਲ ਜੁੜੇ 16 ਵਿਦਿਆਰਥੀਆਂ ਨੇ ਆਈਆਈਟੀ-ਜੇਈਈ ਮੇਨ 2026 (ਸੈਸ਼ਨ-2) ਵਿੱਚ 99 ਪਲੱਸ ਪਰਸੈਂਟਾਇਲ ਹਾਸਲ ਕਰ ਸੂਬੇ ਦਾ ਨਾਮ ਰਾਸ਼ਟਰੀ ਪੱਧਰ 'ਤੇ ਮਾਣ ਵਧਾਇਆ ਹੈ। 

ਇਹ ਉਪਲਬਧੀ ਨਾ ਸਿਰਫ ਹਰਿਆਣਾ ਸਗੋ ਦੇਸ਼ਭਰ ਦੇ ਸਰਕਾਰੀ ਸਕੂਲਾਂ ਲਈ ਪ੍ਰੇਰਣਾਸਰੋਤ ਹੈ। ਸ੍ਰੀ ਢਾਂਡਾ ਨੇ ਕਿਹਾ ਕਿ ਹਰਿਆਣਾ ਸੁਪਰ 100 ਪ੍ਰੋਗਰਾਮ, ਵਿਕਲਪਯਾ ਫਾਊਂਡੇਸ਼ਨ ਟਰਸਟ ਦੇ ਸਹਿਯੋਗ ਨਾਲ ਸੰਚਾਲਿਤ ਕੀਤੀ ਜਾ ਰਹੀ ਹੈ, ਜਿਸ ਦੇ ਤਹਿਤ ਸਰਕਾਰੀ ਸਕੂਲਾਂ ਦੇ ਮੇਧਾਵੀ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਦੀ ਮੁਫਤ ਕੇਚਿੰਗ ਉਪਲਬਧ ਕਰਵਾਈ ਜਾਂਦੀ ਹੈ। 

ਇਸ ਪਹਿਲ ਦਾ ਮੁੱਖ ਉਦੇਸ਼ ਆਰਥਕ ਰੂਪ ਨਾਲ ਕਮਜੋਰ ਵਰਗ ਦੇ ਵਿਦਿਆਰਥੀਆਂ ਨੂੰ ਵੀ ਮੁਕਾਬਲੇ ਪ੍ਰੀਿਖਆਵਾਂ ਵਿੱਚ ਸਫਲਤਾ ਦੇ ਸਨਮਾਨ ਮੌਕਾ ਪ੍ਰਦਾਨ ਕਰਨਾ ਹੈ। ਉਨ੍ਹਾਂ ਨੇ ਦਸਿਆ ਕਿ -ੲਸ ਸਾਲ ਸੁਪਰ 100 ਨਾਲ ਜੁੜੇ ਕੁੱਲ 263 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ, ਜਿਨ੍ਹਾਂ ਵਿੱਚੋਂ 235 ਵਿਦਿਆਰਥੀਆਂ (151 ਮੁੰਡੇ ਅਤੇ 84 ਕੁੜੀਆਂ) ਨੇ ਜੇਈਈ ਏਡਵਾਯ ਲਈ ਕੁਆਲੀਫਾਈ ਕੀਤਾ ਹੈ, ਜੋ ਲਗਭਗ 89 ਫੀਸਦੀ ਦੀ ਪ੍ਰਭਾਵਸ਼ਾਲੀ ਸਫਲਤਾ ਨੂੰ ਦਰਸ਼ਾਉਂਦਾ ਹੈ। 

ਵਿਸ਼ੇਸ਼ ਰੂਪ ਨਾਲ 16 ਵਿਦਿਆਰਥੀਆਂ ਵੱਲੋਂ 99 ਪਲੱਸ ਪਰਸੇਂਟਾਇਲ ਪ੍ਰਾਪਤ ਕਰਨਾ ਇਸ ਪ੍ਰੋਗਰਾਮ ਦੀ ਗੁਣਵੱਤਾ ਅਤੇ ਵਿਦਿਆਰਥੀਆਂ ਦੀ ਮਿਹਨਤ ਦਾ ਨਤੀਜਾ ਹੈ। ਸਿਖਿਆ ਮੰਤਰੀ ਦਸਿਆ ਕਿ ਨਤੀਜਿਆਂ ਅਨੁਸਾਰ 35 ਵਿਦਿਆਰਥੀਆਂ ਨੇ 98 ਪਲੱਸ ਪਰਸੇਂਟਾਇਲ , 57 ਵਿਦਿਆਰਥੀਆਂ ਨੇ 97 ਪਲੱਸ ਪਰਸੇਂਟਾਇਲ, 85 ਵਿਦਿਆਰਥੀਆਂ ਨੇ 95 ਪਲੱਸ ਪਰਸੇਂਟਾਇਲ ਅਤੇ 161 ਵਿਦਿਆਰਥੀਆਂ ਨੇ 90 ਪਲੱਸ ਪਰਸੇਂਟਾਇਲ ਪ੍ਰਾਪਤ ਕੀਤੇ ਹਨ। 

ਉਨ੍ਹਾਂ ਨੈ ਕਿਹਾ ਕਿ ਇਹ ਅੰਕੜੇ ਸਿਰਫ ਸਫਲਤਾ ਨਹੀਂ, ਸਗੋ ਵਿਦਿਆਰਥੀਆਂ ਦੀ ਲਗਨ, ਅਧਿਆਪਕਾਂ ਦਾ ਸਮਰਪਣ ਅਤੇ ਮਜਬੂਤ ਵਿਦਿਆਕ ਪ੍ਰਣਾਲੀ ਦੀ ਸੱਚੀ ਤਸਵੀਰ ਪੇਸ਼ ਕਰਦੇ ਹਨ। ਸ੍ਰੀ ਢਾਂਡਾ ਨੇ ਮਿਸ਼ਨ ਬੁਨਿਆਦ ਦੀ ਭੁਮਿਕਾ ਨੂੰ ਵੀ ਮਹਤੱਵਪੂਰਣ ਦੱਸਦੇ ਹੋਏ ਕਿਹਾ ਕਿ 99 ਪਲੱਸ ਪਰਸਾੇਂਟਾਇਲ ਪ੍ਰਾਪਤ ਕਰਨ ਵਾਲੇ 16 ਵਿਦਿਆਰਥੀਆਂ ਵਿੱਚੋਂ 4 ਵਿਦਿਆਰਥੀ ਇਸੀ ਮਿਸ਼ਨ ਨਾਲ ਜੁੜੇ ਰਹੇ ਹਨ। 

ਇਹ ਇਸ ਗੱਲ ਦਾ ਨਤੀਜਾ ਹੈ ਕਿ ਮਜਬੂਤ ਬੁਨਿਆਦ ਹੀ ਭਵਿੱਖ ਦੀ ਵੱਡੀ ਸਫਲਤਾਵਾਂ ਦਾ ਨੀਂਹ ਪੱਥਰ ਬਣਦੀ ਹੈ। ਸਿਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਸਾਰੇ ਸਫਲ ਵਿਦਿਆਰਥੀਆਂ, ਅਧਿਆਪਕਾਂ ਅਤੇ ਸਹਿਯੋਗੀ ਅਦਾਰਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਹਰਿਆਣਾ ਦਾ ਇਹ ਮਾਡਲ ਦੇਸ਼ ਦੇ ਹੋਰ ਸੂਬਿਆਂ ਦੇ ਲਈ ਵੀ ਮਾਰਗਦਰਸ਼ਕ ਸਾਬਤ ਹੋਵੇਗਾ। 

ਉਨ੍ਹਾਂ ਨੇ ਭਰੋਸਾ ਵਿਅਕਤ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਰਾਜ ਦੇ ਵਿਦਿਆਰਥੀ ਰਾਸ਼ਟਰੀ ਪੱਧਰ ਦੀ ਮੁਕਾਬਲਿਆਂ ਵਿੱਓ ਹੋਰ ਵੱਧ ਵਧੀਆ ਪ੍ਰਦਰਸ਼ਨ ਕਰ ਹਰਿਆਣਾ ਨੂੰ ਨਵੀਂ ਉਚਾਈਆਂ ਤੱਕ ਪਹੁੰਚਾਉਣਗੇ।

 

Tags: Mahipal Dhanda , Haryana , Bharatiya Janata Party , BJP , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD