Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਹਰਿਆਣਾ ਵਿੱਚ ਵਾਹਨ ਰਜਿਸਟ੍ਰੇਸ਼ਨ 'ਤੇ ਸਖ਼ਤੀ, ਪੂਰੇ ਹਰਿਆਣਾ ਵਿੱਚ ਹੋਵੇਗੀ ਡੂੰਘੀ ਜਾਂਚ - ਅਨਿਲ ਵਿੱਜ

ਅੰਬਾਲਾ ਤੋਂ ਉੱਠਿਆ ਮਾਮਲਾ, ਹੁਣ ਰਾਜ ਭਰ ਦੇ ਐਸ.ਡੀ.ਐਮ. ਅਤੇ ਆਰ.ਟੀ.ਓ. ਦਫ਼ਤਰਾਂ ਦੀ ਹੋਵੇਗੀ ਜਾਂਚ

Anil Vij, Haryana, Ambala, Bharatiya Janata Party, BJP, BJP Haryana

Web Admin

Web Admin

5 Dariya News

ਚੰਡੀਗੜ੍ਹ , 22 Apr 2026

Last updated on: Apr 23, 2026, 16:38 IST

ਹਰਿਆਣਾ ਦੇ ਟਰਾਂਸਪੋਰਟ ਮੰਤਰੀ ਸ਼੍ਰੀ ਅਨਿਲ ਵਿੱਜ ਨੇ ਅੰਬਾਲਾ ਜ਼ਿਲ੍ਹੇ ਦੇ ਚਾਰੋਂ ਉਪ-ਮੰਡਲ (ਸਿਵਲ) ਦਫ਼ਤਰਾਂ ਵਿੱਚ ਵੱਡੇ ਪੱਧਰ 'ਤੇ ਵਾਹਨਾਂ ਦੀ ਰਜਿਸਟ੍ਰੇਸ਼ਨ ਵਿੱਚ ਕਥਿਤ ਧਾਂਦਲੀ ਦੀਆਂ ਖ਼ਬਰਾਂ ਦਾ ਨੋਟਿਸ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਰਾਜ ਦੇ ਸਾਰੇ ਉਪ-ਮੰਡਲ (ਸਿਵਲ) ਦਫ਼ਤਰਾਂ ਅਤੇ ਖੇਤਰੀ ਟਰਾਂਸਪੋਰਟ ਦਫ਼ਤਰਾਂ ਦੀ ਡੂੰਘੀ ਜਾਂਚ ਰਾਜ ਵਿਜੀਲੈਂਸ ਅਤੇ ਭ੍ਰਿਸ਼ਟਾਚਾਰ ਨਿਰੋਧਕ ਬਿਊਰੋ ਤੋਂ ਕਰਵਾਈ ਜਾਵੇ।

ਇਸ ਸਬੰਧ ਵਿੱਚ ਟਰਾਂਸਪੋਰਟ ਮੰਤਰੀ ਨੇ ਮਾਲ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਤੇ ਟਰਾਂਸਪੋਰਟ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਹਨ। ਸ਼੍ਰੀ ਵਿੱਜ ਨੇ ਸਪੱਸ਼ਟ ਕੀਤਾ ਕਿ ਇਸ ਤਰ੍ਹਾਂ ਦੀਆਂ ਬੇਨਿਯਮੀਆਂ ਸਿਰਫ਼ ਅੰਬਾਲਾ ਤੱਕ ਸੀਮਤ ਨਹੀਂ ਹੋ ਸਕਦੀਆਂ, ਸਗੋਂ ਰਾਜ ਦੇ ਹੋਰ ਉਪ-ਮੰਡਲ ਦਫ਼ਤਰਾਂ ਅਤੇ ਖੇਤਰੀ ਟਰਾਂਸਪੋਰਟ ਦਫ਼ਤਰਾਂ ਵਿੱਚ ਵੀ ਹੋ ਸਕਦੀਆਂ ਹਨ, ਇਸ ਲਈ ਪੂਰੇ ਰਾਜ ਪੱਧਰ 'ਤੇ ਜਾਂਚ ਜ਼ਰੂਰੀ ਹੈ। 

ਵਰਨਣਯੋਗ ਹੈ ਕਿ ਅੰਬਾਲਾ ਵਿੱਚ ਐਸ.ਡੀ.ਐਮ. ਦਫ਼ਤਰਾਂ ਰਾਹੀਂ ਤਾਮਿਲਨਾਡੂ ਸਮੇਤ ਹੋਰਨਾਂ ਰਾਜਾਂ ਵਿੱਚ ਅਧੂਰੇ ਪਤਿਆਂ 'ਤੇ ਵਾਹਨਾਂ ਦੀ ਰਜਿਸਟ੍ਰੇਸ਼ਨ ਦੇ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਦੀ ਜਾਂਚ ਜਾਰੀ ਹੈ। ਇਸ ਤੋਂ ਇਲਾਵਾ, ਧੂੜ, ਰੇਤ, ਮਿੱਟੀ ਅਤੇ ਹੋਰ ਢਿੱਲੀ ਨਿਰਮਾਣ ਸਮੱਗਰੀ ਢੋਣ ਵਾਲੇ ਵਾਹਨਾਂ ਵੱਲੋਂ ਬਿਨਾਂ ਢੱਕੇ ਆਵਾਜਾਈ ਕੀਤੇ ਜਾਣ 'ਤੇ ਵੀ ਮੰਤਰੀ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। 

ਉਨ੍ਹਾਂ ਨਿਰਦੇਸ਼ ਦਿੱਤੇ ਹਨ ਕਿ ਅਜਿਹੇ ਸਾਰੇ ਟਰੱਕਾਂ/ਟਰਾਂਸਪੋਰਟ ਵਾਹਨਾਂ ਨੂੰ ਤਿਰਪਾਲ ਜਾਂ ਹੋਰ ਢੁਕਵੇਂ ਸਾਧਨਾਂ ਨਾਲ ਲਾਜ਼ਮੀ ਤੌਰ 'ਤੇ ਢੱਕਿਆ ਜਾਵੇ। ਇਸ ਸਬੰਧ ਵਿੱਚ ਰਾਜ ਦੇ ਸਾਰੇ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ-ਕਮ-ਸਕੱਤਰ ਅਤੇ ਖੇਤਰੀ ਟਰਾਂਸਪੋਰਟ ਅਥਾਰਟੀਆਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਮੋਟਰ ਵਾਹਨ ਐਕਟ ਅਤੇ ਪ੍ਰਦੂਸ਼ਣ ਕੰਟਰੋਲ ਦਿਸ਼ਾ-ਨਿਰਦੇਸ਼ਾਂ ਤਹਿਤ ਚਲਾਨ ਕੀਤੇ ਜਾਣਗੇ। 

ਨਾਲ ਹੀ, ਟਰਾਂਸਪੋਰਟਰਾਂ ਅਤੇ ਚਾਲਕਾਂ ਨੂੰ ਇਸ ਵਿਸ਼ੇ ਬਾਰੇ ਜਾਗਰੂਕ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਸ਼੍ਰੀ ਵਿੱਜ ਨੇ 17 ਫਰਵਰੀ 2017 ਨੂੰ ਨੋਟੀਫਾਈ ਕੀਤੀ ਗਈ ਸਟੇਜ ਕੈਰੇਜ ਸਕੀਮ-2016 ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਟੇਜ ਕੈਰੇਜ ਆਪਰੇਟਰਾਂ ਵੱਲੋਂ ਸਕੀਮ ਦੀਆਂ ਸ਼ਰਤਾਂ ਦੀ ਉਲੰਘਣਾ ਦੀਆਂ ਕਈ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਹਨ। 

ਉਨ੍ਹਾਂ ਸਪੱਸ਼ਟ ਕੀਤਾ ਕਿ ਸਕੀਮ ਤਹਿਤ ਪਰਮਿਟ ਧਾਰਕਾਂ ਨੂੰ ਆਪਣੀਆਂ ਬੱਸਾਂ ਵਿੱਚ ਵਿਦਿਆਰਥੀਆਂ, ਰਿਆਇਤੀ ਅਤੇ ਫ੍ਰੀ-ਪਾਸ ਧਾਰਕਾਂ ਨੂੰ ਯਾਤਰਾ ਦੀ ਸਹੂਲਤ ਪ੍ਰਦਾਨ ਕਰਨਾ ਲਾਜ਼ਮੀ ਹੈ ਅਤੇ ਇਸ ਦੇ ਲਈ ਸਰਕਾਰ ਵੱਲੋਂ ਕੋਈ ਸਬਸਿਡੀ ਨਹੀਂ ਦਿੱਤੀ ਜਾਵੇਗੀ। ਇਸ ਮਾਮਲੇ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਤੋਂ ਇਲਾਵਾ, ਸ਼ਹਿਰਾਂ ਵਿੱਚ ਭਾਰੀ ਵਾਹਨਾਂ ਦੇ ਅਣਅਧਿਕਾਰਤ ਦਾਖਲੇ 'ਤੇ ਵੀ ਸਖ਼ਤੀ ਵਰਤਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੰਤਰੀ ਨੇ ਕਿਹਾ ਕਿ ਅਕਸਰ ਸਮਾਂ ਅਤੇ ਤੇਲ ਬਚਾਉਣ ਲਈ ਅਜਿਹੇ ਵਾਹਨ ਸ਼ਹਿਰ ਦੇ ਭੀੜ-ਭੜੱਕੇ ਵਾਲੇ ਇਲਾਕਿਆਂ, ਬਾਜ਼ਾਰਾਂ ਅਤੇ ਸੈਕਟਰਾਂ ਵੱਲ ਮੁੜ ਜਾਂਦੇ ਹਨ, ਜਿਸ ਨਾਲ ਆਵਾਜਾਈ ਪ੍ਰਭਾਵਿਤ ਹੁੰਦੀ ਹੈ, ਸਰਕਾਰੀ ਸੰਪਤੀ ਨੂੰ ਨੁਕਸਾਨ ਪਹੁੰਚਦਾ ਹੈ ਅਤੇ ਹਾਦਸਿਆਂ ਦਾ ਖ਼ਤਰਾ ਵਧ ਜਾਂਦਾ ਹੈ।

 

Tags: Anil Vij , Haryana , Ambala , Bharatiya Janata Party , BJP , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD