Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ; ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਸਿੱਧੇ ਤੌਰ ’ਤੇ ਕੀਤੀ ਜਾਵੇਗੀ ਕਿਤਾਬਾਂ ਦੀ ਸਪਲਾਈ : ਹਰਜੋਤ ਸਿੰਘ ਬੈਂਸ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪਾਠ ਪੁਸਤਕਾਂ ਦੀ ਸਮੇਂ ਸਿਰ, ਪਾਰਦਰਸ਼ੀ ਪਹੁੰਚ ਯਕੀਨੀ ਬਣਾਉਣ ਲਈ ਈ-ਪੋਰਟਲ ਨਾਲ ਸਿੱਧੀ ਵੰਡ ਪ੍ਰਣਾਲੀ ਦੀ ਕੀਤੀ ਸ਼ੁਰੂਆਤ : ਹਰਜੋਤ ਸਿੰਘ ਬੈਂਸ

Harjot Singh Bains, AAP Punjab

Web Admin

Web Admin

5 Dariya News

ਚੰਡੀਗੜ੍ਹ , 23 Apr 2026

Last updated on: Apr 24, 2026, 09:41 IST

ਸੂਬੇ ਵਿੱਚ ਹੋਰ ਬਿਹਤਰ ਤੇ ਸੁਚੱਜੇ ਢੰਗ ਨਾਲ ਸਕੂਲੀ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇੱਕ ਵਿਦਿਆਰਥੀ-ਕੇਂਦ੍ਰਿਤ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਲਈ ਪਾਠ-ਪੁਸਤਕਾਂ ਦੀ ਵੰਡ ਵਿੱਚ ਇੱਕ ਵੱਡਾ ਸੁਧਾਰ ਕੀਤਾ ਹੈ। ਸਾਲ 2026-27 ਦੇ ਅਕਾਦਮਿਕ ਸੈਸ਼ਨ ਤੋਂ, ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨਾਲ ਸਬੰਧਤ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹ ਰਹੇ ਪਹਿਲੀ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕਿਤਾਬਾਂ ਦੀ ਸਪਲਾਈ ਸਿੱਧੇ ਤੌਰ ’ਤੇ ਬੋਰਡ ਵੱਲੋਂ ਕੀਤੀ ਜਾਵੇਗੀ।

ਇਸ ਉਪਰਾਲੇ ਨਾਲ ਨਾ ਸਿਰਫ਼ ਅਧਿਕਾਰਤ ਏਜੰਸੀਆਂ ਅਤੇ ਕਿਤਾਬਾਂ ਵੇਚਣ ਵਾਲੀਆਂ ਦੁਕਾਨਾਂ ਦੀ ਇਜਾਰੇਦਾਰੀ ਖ਼ਤਮ ਹੋਵੇਗੀ ਸਗੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਰਾਹਤ ਮਿਲੇਗੀ। ਇਸ ਨਵੇਂ ਸੁਧਾਰ ਦਾ ਐਲਾਨ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਫੈਸਲਾ ਪਾਰਦਰਸ਼ਤਾ ਨੂੰ ਬਿਹਤਰ ਬਣਾਉਣ, ਪਰਿਵਾਰਾਂ ਦਾ ਖ਼ਰਚਾ ਘਟਾਉਣ ਅਤੇ ਵਿਚੋਲਿਆਂ ’ਤੇ ਨਿਰਭਰਤਾ ਘਟਾਉਣ ਦੇ ਨਾਲ-ਨਾਲ ਪਾਠ-ਪੁਸਤਕਾਂ ਦੀ ਸਮੇਂ ਸਿਰ ਉਪਲਬਧਤਾ ਨੂੰ ਯਕੀਨੀ ਬਣਾਏਗਾ।

ਹਰਜੋਤ ਸਿੰਘ ਬੈਂਸ ਨੇ ਨਵੇਂ ਸਿਸਟਮ ਬਾਰੇ ਵਿਸਥਾਰ ਨਾਲ ਦੱਸਦਿਆਂ ਕਿਹਾ, ‘‘ਸਕੂਲ ਸਖ਼ਤੀ ਨਾਲ ਇਹ ਯਕੀਨੀ ਬਣਾਉਣਗੇ ਕਿ ਛਪੀ ਹੋਈ ਕੀਮਤ ਤੋਂ ਵੱਧ ਕੋਈ ਪੈਸਾ ਨਾ ਲਿਆ ਜਾਵੇ। ਇਹ ਸਿਰਫ਼ ਕਿਤਾਬਾਂ ਵੰਡਣ ਦੀ ਸਹੂਲਤ ਹੋਵੇਗੀ ਨਾ ਕਿ ਮਾਲੀਆ ਜੁਟਾਉਣ ਦਾ ਕੋਈ ਢੰਗ। ਇਸ ਨਾਲ ਪ੍ਰਾਈਵੇਟ ਸਕੂਲਾਂ ਦੇ 10 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਮਿਲੇਗਾ,’’। 

ਪੰਜਾਬ ਸਰਕਾਰ ਦੀ ਪਹੁੰਚਯੋਗ ਅਤੇ ਕਿਫ਼ਾਇਤੀ ਸਿੱਖਿਆ ’ਤੇ ਧਿਆਨ ਕੇਂਦਰਿਤ ਕਰਨ ਸਬੰਧੀ ਪਹਿਲਕਦਮੀ ਬਾਰੇ ਦੱਸਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ 15% ਛੋਟ, ਜੋ ਪਹਿਲਾਂ ਕਿਤਾਬ ਵੇਚਣ ਵਾਲਿਆਂ ਨੂੰ ਮਿਲਦੀ ਸੀ , ਹੁਣ ਸਕੂਲਾਂ ਰਾਹੀਂ ਵਿਦਿਆਰਥੀਆਂ ਨੂੰ ਸਿੱਧੇ ਤੌਰ ’ਤੇ ਮਿਲੇਗੀ। ਇਸ ਕਦਮ ਨਾਲ ਜਿੱਥੇ ਪਰਿਵਾਰਾਂ ’ਤੇ ਵਿੱਤੀ ਬੋਝ ਘਟਣ ਦੀ ਉਮੀਦ ਹੈ ਉੱਥੇ ਹੀ ਸਿਸਟਮ ਵਿੱਚ ਵਧੇਰੇ ਜਵਾਬਦੇਹੀ ਵੀ ਆਵੇਗੀ।

ਇਸ ਬਾਰੇ ਵਿਸਥਾਰ ਨਾਲ ਦੱਸਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੀ.ਐਸ.ਈ.ਬੀ. ਨੇ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਇੱਕ ਸਮਰਪਿਤ ਈ-ਕਾਮਰਸ ਪੋਰਟਲ ਵੀ ਬਣਾਇਆ ਹੈ। ਵਿਦਿਆਰਥੀ ਮੋਬਾਈਲ ਐਪਲੀਕੇਸ਼ਨ ਜਾਂ ਆਨਲਾਈਨ ਪੋਰਟਲ ਰਾਹੀਂ ਪਾਠ-ਪੁਸਤਕਾਂ ਸਬੰਧੀ ਮੰਗਾਂ ਰੱਖ ਸਕਣਗੇ ਜਦਕਿ ਸਕੂਲ ਕਲਾਸ-ਵਾਰ ਅਤੇ ਵਿਸ਼ਾ-ਵਾਰ ਜ਼ਰੂਰਤਾਂ ਨੂੰ ਡਿਜੀਟਲ ਰੂਪ ਵਿੱਚ ਅਪਲੋਡ ਕਰ ਸਕਣਗੇ।

ਉਨ੍ਹਾਂ ਅੱਗੇ ਕਿਹਾ,‘‘ ਹਰੇਕ ਵਿਦਿਆਰਥੀ ਨੂੰ ਵਿਅਕਤੀਗਤ ਲੌਗਇਨ ਕ੍ਰੀਡੈਂਸ਼ੀਅਲਜ਼ ਪ੍ਰਦਾਨ ਕੀਤੇ ਜਾਣਗੇ ਤਾਂ ਜੋ ਲੋੜ ਪੈਣ ਤੇ ਮਾਪੇ ਸਿੱਧੇ ਤੌਰ ’ਤੇ ਆਰਡਰ ਬੁੱਕ ਕਰ ਸਕਣ,।’’ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਪੋਰਟਲ ਨੂੰ ਇੱਕ ਸੁਰੱਖਿਅਤ ਆਨਲਾਈਨ ਭੁਗਤਾਨ ਗੇਟਵੇਅ ਨਾਲ ਜੋੜਿਆ ਗਿਆ ਹੈ ਤਾਂ ਜੋ ਆਸਾਨ, ਪਾਰਦਰਸ਼ੀ ਅਤੇ ਕੁਸ਼ਲ ਲੈਣ-ਦੇਣ ਨੂੰ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਇਹ ਸਿਸਟਮ ਨੂੰ ਖ਼ਾਸ ਤੌਰ ’ਤੇ ਓਵਰਚਾਰਜਿੰਗ ਦੀ ਕਿਸੇ ਵੀ ਕਿਸਮ ਦੀ ਗੁੰਜਾਇਸ਼ ਨੂੰ ਖਤਮ ਕਰਨ ਅਤੇ ਪੂਰੀ ਪ੍ਰਕਿਰਿਆ ਦੌਰਾਨ ਮੁਕੰਮਲ ਪਾਰਦਰਸ਼ਤਾ ਬਣਾਈ ਰੱਖਣ ਲਈ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪ੍ਰਾਪਤ ਆਰਡਰਾਂ ਦੇ ਆਧਾਰ ’ਤੇ, ਬੋਰਡ ਦੇ ਖੇਤਰੀ ਦਫ਼ਤਰਾਂ ਵੱਲੋਂ ਪਾਠ ਪੁਸਤਕਾਂ ਦੇ ਬੰਡਲ ਤਿਆਰ ਕੀਤੇ ਜਾਣਗੇ ਤਾਂ ਜੋ ਸਕੂਲਾਂ ਅਤੇ ਵਿਦਿਆਰਥੀਆਂ ਨੂੰ ਸਮੇਂ ਸਿਰ ਡਿਲੀਵਰੀ ਕੀਤੀ ਜਾ ਸਕੇ। ਸਕੂਲਾਂ ਨੂੰ ਅੰਡਰਟੇਕਿੰਗ ਜਮ੍ਹਾਂ ਕਰਵਾ ਕੇ ਇਹ ਪੁਸ਼ਟੀ ਕਰਨੀ ਹੋਵੇਗੀ ਕਿ ਨਵੀਂ ਨੀਤੀ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਂਦੇ ਹੋਏ, ਨਿਰਧਾਰਤ ਕੀਮਤ ਤੋਂ ਵੱਧ ਕੋਈ ਵਾਧੂ ਪੈਸਾ ਨਹੀਂ ਵਸੂਲਿਆ ਜਾਵੇਗਾ।

 

Tags: Harjot Singh Bains , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD