Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ : ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ, ਜ਼ਬਤੀਆਂ ਵਿੱਚ ਭਾਰੀ ਉਛਾਲ

2017-2021 ਦੇ ਮੁਕਾਬਲੇ 2022-2026 ਦੌਰਾਨ ਹੈਰੋਇਨ ਦੀ ਬਰਾਮਦਗੀ 148 ਫੀਸਦੀ ਵਧੀ, ਭਗਵੰਤ ਮਾਨ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰੀ ਗਿਰੋਹਾਂ ਤੇ ਕੱਸਿਆ ਸ਼ਿਕੰਜਾ

Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Arpit Shukla, Gaurav Yadav, Police, Punjab Police, Cordon and Search Operation, CASO

Web Admin

Web Admin

5 Dariya News

ਚੰਡੀਗੜ੍ਹ , 23 Apr 2026

Last updated on: Apr 24, 2026, 09:50 IST

ਪੰਜਾਬ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ' ਯੁੱਧ ਨਸ਼ਿਆਂ ਵਿਰੁੱਧ ' ਮੁਹਿੰਮ ਦੇ ਕਾਰਗਰ, ਤੇਜ਼ ਅਤੇ ਪ੍ਰਭਾਵੀ ਨਤੀਜੇ ਸਾਹਮਣੇ ਆ ਰਹੇ ਹਨ । ਤਾਜ਼ਾ ਅੰਕੜੇ ਦਰਸਾਉਂਦੇ ਹਨ ਕਿ ਨਸ਼ਿਆਂ ਵਿਰੁੱਧ ਕਾਰਵਾਈ ਵਿੱਚ ਵੱਡਾ ਵਾਧਾ ਹੋਇਆ ਹੈ, ਨਸ਼ਾ ਤਸਕਰੀ ਨੈੱਟਵਰਕਾਂ ਨੂੰ ਵੱਡੇ ਪੱਧਰ ਤੇ ਬੇਅਸਰ ਕੀਤਾ ਗਿਆ ਹੈ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ ਦੋਸ਼ੀਆਂ ਲਈ ਸਜ਼ਾ ਦਰ ਵਿੱਚ ਵੀ ਮਹੱਤਵਪੂਰਨ ਸੁਧਾਰ ਆਇਆ ਹੈ।

ਅੰਕੜਿਆਂ ਅਨੁਸਾਰ 2022 ਤੋਂ 2026 (ਹੁਣ ਤੱਕ) ਦਰਮਿਆਨ 73,541 ਐਨਡੀਪੀਐਸ ਕੇਸ ਦਰਜ ਕੀਤੇ ਗਏ ਹਨ, ਜੋ ਕਿ 2017–21 ਦੇ 52,255 ਕੇਸਾਂ ਨਾਲੋਂ 40 ਫੀਸਦੀ ਤੋਂ ਵੱਧ ਵਾਧਾ ਦਰਸਾਉਂਦੇ ਹਨ। ਗ੍ਰਿਫ਼ਤਾਰੀਆਂ ਦੀ ਗਿਣਤੀ ਵੀ ਕਾਫੀ ਵਧੀ ਹੈ, ਜੋ 68,064 ਤੋਂ ਵੱਧ ਕੇ 98,596 ਹੋ ਗਈ ਹੈ, ਜਿਸ ਨਾਲ ਸੂਬੇ ਭਰ ਵਿੱਚ ਨਸ਼ਾ ਤਸਕਰੀ ਨੈੱਟਵਰਕਾ ਖ਼ਿਲਾਫ਼ ਲਗਾਤਾਰ ਅਤੇ ਵੱਡੇ ਪੱਧਰ ‘ਤੇ ਕਾਰਵਾਈ ਦਾ ਪਤਾ ਲੱਗਦਾ ਹੈ।

ਜ਼ਬਤੀਆਂ ਦੇ ਅੰਕੜੇ ਇਸ ਕਾਰਵਾਈ ਦੀ ਕਾਮਯਾਬੀ ਨੂੰ ਹੋਰ ਸਪਸ਼ਟ ਕਰਦੇ ਹਨ, ਜੋ ਸਪਲਾਈ ਚੇਨਾਂ ਵਿੱਚ ਗਹਿਰੀ ਪਹੁੰਚ ਦਰਸਾਉਂਦੇ ਹਨ। ਹੈਰੋਇਨ ਦੀ ਬਰਾਮਦਗੀ ਵਿੱਚ 148% ਦਾ ਵਾਧਾ ਹੋਇਆ ਹੈ—2022 ਤੋਂ ਹੁਣ ਤੱਕ 5,979 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ, ਜਦਕਿ 2017–21 ਵਿੱਚ ਇਹ ਮਾਤਰਾ 2,412 ਕਿਲੋਗ੍ਰਾਮ ਸੀ। ਅਫੀਮ ਦੀ ਜ਼ਬਤੀ ਵਿੱਚ ਵੀ 43% ਤੋਂ ਵੱਧ ਵਾਧਾ ਹੋ ਕੇ 3,583 ਕਿਲੋਗ੍ਰਾਮ ਹੋਇਆ ਹੈ, ਜੋ ਜ਼ਮੀਨੀ ਪੱਧਰ ‘ਤੇ ਕਾਰਵਾਈ ਦੇ ਤੇਜ਼ ਹੋਣ ਨੂੰ ਦਰਸਾਉਂਦਾ ਹੈ।

ਸਿੰਥੈਟਿਕ ਨਸ਼ਿਆਂ ਖ਼ਿਲਾਫ਼ ਕਾਰਵਾਈ ਵਿੱਚ ਖਾਸ ਤੌਰ ‘ਤੇ ਵੱਡਾ ਉਛਾਲ ਦੇਖਿਆ ਗਿਆ ਹੈ। ਆਈਸ (ਕ੍ਰਿਸਟਲ ਮੈਥਐਮਫੈਟਾਮਾਈਨ) ਦੀ ਜ਼ਬਤੀ 17 ਕਿਲੋਗ੍ਰਾਮ ਤੋਂ ਵੱਧ ਕੇ 93 ਕਿਲੋਗ੍ਰਾਮ ਹੋ ਗਈ ਹੈ, ਜੋ ਕਿ 447% ਦਾ ਵਾਧਾ ਹੈ। ਕੋਕੇਨ ਦੀ ਜ਼ਬਤੀ 6,064 ਕਿਲੋਗ੍ਰਾਮ ਰਹੀ, ਜੋ ਕਿ ਪਹਿਲਾਂ ਦਰਜ 6,852 ਕਿਲੋਗ੍ਰਾਮ ਦੇ ਲਗਭਗ ਬਰਾਬਰ ਹੈI ਇਸ ਮੁਹਿੰਮ ਦੀ ਪਕੜ ਹੁਣ ਦਵਾਈਆਂ ਦੇ ਗਲਤ ਇਸਤੇਮਾਲ ਤੱਕ ਵੀ ਪਹੁੰਚ ਗਈ ਹੈ।

2022–26 ਦੇ ਦੌਰਾਨ 8.7 ਕਰੋੜ ਗੋਲੀਆਂ ਅਤੇ ਕੈਪਸੂਲ ਜ਼ਬਤ ਕੀਤੇ ਗਏ ਹਨ, ਜੋ ਨੌਜਵਾਨਾਂ ਵਿੱਚ ਫੈਲ ਰਹੀ ਲਤ ਨੂੰ ਰੋਕਣ ਲਈ ਸਪਲਾਈ ਚੇਨਾਂ ‘ਤੇ ਵੱਡਾ ਵਾਰ ਦਰਸਾਉਂਦਾ ਹੈ। ਸਭ ਤੋਂ ਅਹਿਮ ਗੱਲ ਇਹ ਹੈ ਕਿ ਇਹ ਕਾਰਵਾਈ ਨਿਆਂ ਪ੍ਰਣਾਲੀ ਵਿੱਚ ਵੀ ਨਤੀਜੇ ਦੇ ਰਹੀ ਹੈ। ਦੋਸ਼ੀਆਂ ਲਈ ਸਜ਼ਾ ਦਰ 89% ਤੱਕ ਪਹੁੰਚ ਗਈ ਹੈ, ਜੋ ਮਜ਼ਬੂਤ ਜਾਂਚ, ਸੁਚੱਜਤਾ ਨਾਲ ਸਬੂਤ ਜੁਟਾਉਣ ਅਤੇ ਪ੍ਰਭਾਵਸ਼ਾਲੀ ਮੁਕੱਦਮੇਬਾਜ਼ੀ ਨੂੰ ਦਰਸਾਉਂਦੀ ਹੈ।

ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਕਿਹਾ, “ਇਹ ਸਿਰਫ਼ ਕਾਰਵਾਈ ਵਿੱਚ ਵਾਧਾ ਨਹੀਂ, ਸਗੋਂ ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਦੇ ਢੰਗ ਵਿੱਚ ਇਕ ਬੁਨਿਆਦੀ ਬਦਲਾਅ ਹੈ। ਕੇਸਾਂ ਅਤੇ ਜ਼ਬਤੀਆਂ ਵਿੱਚ ਵਾਧਾ ਇੰਟੈਲੀਜੈਂਸ ਅਧਾਰਿਤ ਕਾਰਵਾਈ ਨੂੰ ਦਰਸਾਉਂਦਾ ਹੈ, ਜਦਕਿ ਵਧਦੀ ਸਜ਼ਾ ਦਰ ਦਿਖਾਉਂਦੀ ਹੈ ਕਿ ਕੇਸ ਸਿੱਟਾ ਪੂਰਨ ਪੜਾਅ ਤੱਕ ਲਿਜਾਏ ਜਾ ਰਹੇ ਹਨ। ਸਪਲਾਇਰ ਤੋਂ ਲੈ ਕੇ ਡਿਸਟ੍ਰੀਬਿਊਟਰ ਤੱਕ ਪੂਰੀ ਲੜੀ ‘ਤੇ ਲਗਾਤਾਰ ਦਬਾਅ ਬਣਾਇਆ ਗਿਆ ਹੈ।”

ਡੀ ਜੀ ਪੀ ਨੇ ਦੱਸਿਆ ਕਿ ਇਸ ਕਾਰਵਾਈ ਦੀ ਵਿਆਪਕਤਾ ਅਤੇ ਲਗਾਤਾਰਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਪਸ਼ਟ ਰਣਨੀਤਿਕ ਸਮਝ ਦਾ ਨਤੀਜਾ ਹੈ, ਜਿਸ ਦੇ ਤਹਿਤ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਪੰਜਾਬ ਭਰ ਵਿੱਚ ਸਰਗਰਮ ਕਾਰਵਾਈ ਅਹਿਮ ਹਿੱਸਾ ਬਣ ਚੁੱਕੀ ਹੈ। ਹਾਲਾਂਕਿ ਜ਼ਬਤੀਆਂ ਵਿੱਚ ਵਾਧਾ ਜ਼ਮੀਨੀ ਕਾਰਵਾਈ ਵਿਚ ਤੇਜੀ ਨੂੰ ਦਰਸਾਉਂਦਾ ਹੈ, ਪਰ ਮਾਨ ਸਰਕਾਰ ਨੇ ਦੁਹਰਾਇਆ ਹੈ ਕਿ ਮੁੱਖ ਟੀਚਾ ਨਸ਼ਾ ਨੈੱਟਵਰਕ ਨੂੰ ਤੋੜਨਾ ਅਤੇ ਨਸ਼ਿਆਂ ਦੀ ਉਪਲਬਧਤਾ ਨੂੰ ਘਟਾਉਣਾ ਹੈ, ਤਾਂ ਜੋ ਇਹ ਕਾਰਵਾਈ ਸਥਾਈ ਪ੍ਰਭਾਵ ਵਿੱਚ ਬਦਲੇ।

 

Tags: Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Arpit Shukla , Gaurav Yadav , Police , Punjab Police , Cordon and Search Operation , CASO

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD