Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Dalwinderjit Singh, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 23 Apr 2026

Last updated on: Apr 24, 2026, 10:50 IST

ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਵੱਲੋਂ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਮੁਹਿੰਮ ਤਹਿਤ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਅੰਮ੍ਰਿਤਸਰ ਤੋਂ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿੱਤੀ ਗਈ। ਜਿਲ੍ਹਾ ਅੰਮ੍ਰਿਤਸਰ ਅੰਦਰ ਕਣਕ ਦੀ ਕਟਾਈ ਚੱਲ ਰਹੀ ਹੈ ਜਿਸ ਉਪਰੰਤ ਕਿਸਾਨਾ ਨੂੰ ਵੱਖ-ਵੱਖ ਵਿਧੀਆਂ  ਰਾਂਹੀ ਕਣਕ ਦੇ ਨਾੜ ਦਾ ਬਿਨ੍ਹਾ ਅੱਗ ਲਗਾਏ ਪ੍ਰਬੰਧਨ ਕਰਨ ਹਿੱਤ ਇਹ ਵੈਨਾਂ ਪਿੰਡ ਪੱਧਰ ਤੇ ਜਾਗਰੂਕ ਕਰਨਗੀਆਂ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਜਲਾਉਣ ਦੇ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਜਮੀਨ ਦੀ  ਸਿਹਤ ਖਰਾਬ ਹੁੰਦੀ ਹੈ, ਮਿੱਤਰ ਕੀੜੇ ਮਰ ਜਾਂਦੇ ਹਨ ਅਤੇ ਬੇਸ਼ਕੀਮਤੀ ਖੁਰਾਕੀ ਤੱਤ ਅਤੇ ਜੈਵਿਕ ਮਾਦਾ ਵੀ ਨਸ਼ਟ ਹੋ ਜਾਂਦਾ ਹੈ। ਇਸ ਮੌਕੇ ਸ਼੍ਰੀ ਰੋਹਿਤ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਜਰਨਲ), ਅੰਮ੍ਰਿਤਸਰ ਨੇ ਦੱਸਿਆ ਕਿ ਮਾਣਯੋਗ ਕਮਿਸ਼ਨ ਫਾਰ ਏਅਰ ਕੁਆਲਟੀ ਮੈਨੇਜਮੈਂਟ ਵੱਲੋਂ ਕਿਸਾਨਾਂ ਦੁਆਰਾ ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਪੂਰਨ ਪਾਬੰਦੀ ਲਗਾਈ ਗਈ ਹੈ। 

ਉਹਨਾਂ ਜਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਲਗਾਏ ਬਿਨ੍ਹਾ ਸੁਚੱਜਾ ਪ੍ਰਬੰਧਨ ਕਰਨ ਲਈ ਅਪੀਲ ਕੀਤੀ। ਮੁੱਖ ਖੇਤੀਬਾੜੀ ਅਫਸਰ, ਅੰਮ੍ਰਿਤਸਰ ਡਾ. ਗੁਰਸਾਹਿਬ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜਿਲ੍ਹਾ ਅੰਮ੍ਰਿਤਸਰ ਵੱਲੋਂ ਵਿਸ਼ੇਸ਼ ਮੁਹਿੰਮ ਚਲਾ ਕੇ ਪਿੰਡ ਅਤੇ ਬਲਾਕ ਪੱਧਰ ਤੇ ਕੈਂਪ, ਪਿੰਡ ਪੱਧਰ ਤੇ ਧਾਰਮਿਕ ਅਸਥਾਨਾ ਤੋਂ ਅਨਾਉਸਮੈਂਟਾਂ, ਨੁਕੜ ਨਾਟਕਾਂ ਅਤੇ ਬਲਾਕ ਪੱਧਰ ਤੇ ਅਗਾਂਹਵਧੂ ਕਿਸਾਨਾ ਅਤੇ ਪਿੰਡਾਂ ਦੇ ਮੋਹਤਬਰ ਨੁਮਾਂਇੰਦਿਆਂ ਜਿਵੇਂ ਕਿ ਸਰਪੰਚ, ਨੰਬਰਦਾਰ ਆਦਿ ਨਾਲ ਮੀਟਿੰਗਾਂ ਕਰਕੇ ਕਣਕ ਦੇ ਨਾੜ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।

ਉਹਨਾਂ ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਣਕ ਦੇ ਨਾੜ ਤੋਂ ਤੁੜੀ ਬਣਾਉਣ ਉਪਰੰਤ ਬਚੀ ਰਹਿੰਦ ਖੂੰਹਦ ਨੂੰ ਅੱਗ ਲਗਾਏ ਬਿਨ੍ਹਾਂ ਹੀ ਅਗਲੀ ਫਸਲ ਲਈ ਖੇਤ ਤਿਆਰ ਕੀਤੇ ਜਾਣ। ਕਿਉਕਿ ਕਣਕ ਦੀ ਕਟਾਈ ਅਤੇ ਝੋਨੇ ਦੀ ਲਵਾਈ ਦੇ ਦਰਮਿਆਨ ਕਿਸਾਨਾ ਕੋਲ ਕਾਫੀ ਸਮਾਂ ਹੁੰਦਾ ਹੈ, ਇਸ ਸਮੇਂ ਦੌਰਾਨ ਕਿਸਾਨ ਜੰਤਰ ਨੂੰ ਹਰੀ ਖਾਦ ਵਜੋਂ ਲਗਾਕੇ ਜ਼ਮੀਨ ਦੀ ਸਿਹਤ ਸੁਧਾਰ ਲਈ ਯੋਗ ਉਪਰਾਲਾ ਕਰ ਸਕਦੇ ਹਨ।

ਇਸ ਮੌਕੇ ਐਸ.ਡੀ.ਐਮ ਅਲਕਾ ਕਾਲੀਆ, ਖੇਤੀਬਾੜੀ ਅਫਸਰ ਗੁਰਪ੍ਰੀਤ ਸਿੰਘ, ਨਵਤੇਜ ਸਿੰਘ ਅਤੇ ਗੁਰਜੋਤ ਸਿੰਘ, ਜਗਦੀਪ ਕੌਰ ਡੀ.ਪੀ.ਡੀ (ਆਤਮਾ), ਮਨਬੀਰ ਕੌਰ, ਖੇਤੀਬਾੜੀ ਵਿਕਾਸ ਅਫਸਰ (ਰੈਕਲਾਮੇਸ਼ਨ), ਹਰਗੁਰਨਾਦ ਸਿੰਘ, ਖੇਤੀਬਾੜੀ ਵਿਸਥਾਰ ਅਫਸਰ, ਸਵਿਤਾ ਚੌਹਾਨ ਸੀਨੀਅਰ ਸਹਾਇਕ ਅਤੇ ਖੇਤੀਬਾੜੀ ਵਿਭਾਗ ਤੋਂ ਰਜਨੀ ਬਿਸ਼ਟ, ਸ਼ਰਨਜੀਤ ਕੌਰ, ਜੋਰਾਵਰ ਸਿੰਘ, ਰਣਜੀਤ ਸਿੰਘ ਆਦਿ ਹਾਜਰ ਸਨ।

 

Tags: Dalwinderjit Singh , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD