Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸਰਹੱਦ ਪਾਰੋਂ ਚੱਲ ਰਹੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼

900 ਗ੍ਰਾਮ ਆਈਸੀਈ ਅਤੇ 5 ਪਿਸਤੌਲਾਂ ਸਮੇਤ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

Crime News Punjab, Punjab Police, Police, Crime News, Amritsar Police, Amritsar

Web Admin

Web Admin

5 Dariya News

ਅੰਮ੍ਰਿਤਸਰ , 23 Apr 2026

Last updated on: Apr 24, 2026, 10:51 IST

ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ 915 ਗ੍ਰਾਮ ਆਈ.ਸੀ.ਈ. (ਮੈਥਾਮਫੇਟਾਮਾਈਨ) ਅਤੇ ਪੰਜ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। 

ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਸੁੱਖਾ (21), ਸੋਲਾ ਸਿੰਘ ਉਰਫ਼ ਸੋਨੂੰ (29) ਅਤੇ ਕਰਨ ਸਿੰਘ (22) ਵਜੋਂ ਹੋਈ ਹੈ, ਜੋ ਸਾਰੇ ਫਿਰੋਜ਼ਪੁਰ ਦੇ ਪਿੰਡ ਸਾਹਾਂਕੇ ਦੇ ਰਹਿਣ ਵਾਲੇ ਹਨ। ਬਰਾਮਦ ਪਿਸਤੌਲਾਂ ਵਿੱਚ ਦੋ 9 ਐਮਐਮ ਗਲੌਕ ਅਤੇ ਤਿੰਨ .30 ਬੋਰ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀਆਂ ਜਾਂਦੀਆਂ ਨਸ਼ਿਆਂ/ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮੁਲਜ਼ਮ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਲਈ ਸਥਾਨਕ ਹੈਂਡਲਰ ਵਜੋਂ ਕੰਮ ਕਰ ਰਹੇ ਸਨ।ਡੀਜੀਪੀ ਨੇ ਕਿਹਾ ਕਿ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਵਾਸਤੇ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਚਲਾਏ ਗਏ ਟੀਚਾਗਤ ਆਪ੍ਰੇਸ਼ਨ ਵਿੱਚ ਪੁਲਿਸ ਟੀਮਾਂ ਨੇ ਸ਼ੱਕੀ ਸੁਖਵਿੰਦਰ ਸਿੰਘ ਉਰਫ ਸੁੱਖਾ, ਸੋਲਾ ਸਿੰਘ ਉਰਫ ਸੋਨੂੰ ਅਤੇ ਕਰਨ ਸਿੰਘ ਨੂੰ ਗ੍ਰਿਫਤਾਰ ਕਰ ਲਿਆ।ਉਨ੍ਹਾਂ ਕਿਹਾ ਕਿ ਆਪ੍ਰੇਸ਼ਨ ਦੌਰਾਨ ਮੁਲਜ਼ਮਾਂ ਤੋਂ ਪਹਿਲਾਂ ਸਿਰਫ਼ .30 ਬੋਰ ਪਿਸਤੌਲ ਬਰਾਮਦ ਹੋਇਆ ਸੀ ਅਤੇ ਮੁਲਜ਼ਮਾਂ ਦੀ ਪੁੱਛਗਿੱਛ ਦੌਰਾਨ ਹੋਏ ਖੁਲਾਸਿਆਂ ਦੇ ਆਧਾਰ ‘ਤੇ ਉਨ੍ਹਾਂ ਕੋਲੋਂ 915 ਗ੍ਰਾਮ ਆਈ.ਸੀ.ਈ. ਅਤੇ ਚਾਰ ਹੋਰ ਪਿਸਤੌਲ ਬਰਾਮਦ ਕੀਤੇ ਗਏ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਫਿਰੋਜ਼ਪੁਰ ਸੈਕਟਰ ਦੇ ਸੰਘਣੇ ਜੰਗਲੀ ਇਲਾਕੇ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਸੁੱਟੀ ਜਾ ਰਹੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਅਜਿਹੇ ਸਥਾਨਾਂ ਤੋਂ ਹੀ ਇਹ ਖੇਪਾਂ ਪ੍ਰਾਪਤ ਕਰਕੇ ਫਿਰ ਵੱਖ-ਵੱਖ ਖੇਤਰਾਂ ਵਿੱਚ ਇਸਦੀ ਸਪਲਾਈ ਕਰਦੇ ਸਨ। ਇਸ ਸਬੰਧੀ ਦੇ ਪੁਲਿਸ ਥਾਣਾ ਗੇਟ ਹਕੀਮਾ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 22-ਸੀ ਅਤੇ ਅਸਲਾ ਐਕਟ ਦੀ ਧਾਰਾ 25 (6, 7(iii) ਅਤੇ 8) ਤਹਿਤ ਐਫਆਈਆਰ ਨੰ. 105 ਮਿਤੀ 15-04-2026 ਨੂੰ ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , Amritsar Police , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD