Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮਾਨ ਸਰਕਾਰ ਵਲੋਂ ਲਾਗੂ ਆਤਮ ਨਿਰਭਰ ਤੇ ਮਾਡਲ ਵਿਕਸਿਤ ਪਿੰਡਾਂ ਦੇ ਵਿਜ਼ਨ ਕਾਰਣ ਸ਼ਹਿਰਾਂ ਵੱਲ ਹਿਜਰਤ ਨੂੰ ਪਈ ਠੱਲ-ਕੁਲਦੀਪ ਸਿੰਘ ਧਾਲੀਵਾਲ

ਪੇਂਡੂ ਟਿਕਾਊ ਤੇ ਪਾਰਦਰਸ਼ੀ ਵਿਕਾਸ ‘ਚ ਜ਼ਿਲਾ੍ਹ ਪ੍ਰੀਸ਼ਦਾਂ ਤੇ ਬਲਾਕ ਸੰਮਤੀਆਂ ਦੀ ਵੱਡੀ ਭੂਮਿਕਾ : ਕੁਲਦੀਪ ਸਿੰਘ ਧਾਲੀਵਾਲ

Kuldeep Singh Dhaliwal, AAP Punjab, Ajnala

Web Admin

Web Admin

5 Dariya News

ਅੰਮ੍ਰਿਤਸਰ/ਅਜਨਾਲਾ , 23 Apr 2026

Last updated on: Apr 24, 2026, 10:52 IST

ਅੱਜ ਵਿਧਾਨ ਸਭਾ ਹਲਕਾ ਅਜਨਾਲਾ ਵਿੱਚ ਬਲਾਕ ਸੰਮਤੀ ਅਜਨਾਲਾ ਦੇ ਚੇਅਰਪਰਸਨ ਬੀਬੀ ਸਵਿੰਦਰ ਕੌਰ, ਤੇ ਉੱਪ ਚੇਅਰਮੈਨ ਸ. ਸਰਬਜੀਤ ਸਿੰਘ, ਬਲਾਕ ਸੰਮਤੀ ਰਮਦਾਸ ਦੇ ਚੇਅਰਮੈਨ ਸ. ਪ੍ਰਿਥੀਪਾਲ ਸਿੰਘ ਵਾਹਲਾ ਤੇ ਉੱਪ ਚੇਅਰਪਰਸਨ ਬੀਬੀ ਪਲਵਿੰਦਰ ਕੌਰ ਨੂੰ ਆਪਣੇ ਆਹੁਦਿਆਂ ਤੇ ਰਸਮੀ ਤੌਰ ਤੇ ਬਿਰਾਜਮਾਨ ਕਰਵਾਉਣ ਮੌਕੇ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗਮਾਂ ‘ਚ ਬਤੌਰ ਮੁੱਖ ਮਹਿਮਾਨ ਵੱਜੋਂ ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ, ਵਿਧਾਇਕ ਤੇ ਸਾਬਕਾ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਸ਼ਾਮਲ ਹੋਏ। ਇਨ੍ਹਾਂ ਚੇਅਰਮੈਨਾਂ ਤੇ ਉੱਪ ਚੇਅਰਮੈਨਾਂ ਨੂੰ ਆਹੁਦੇ ਸੰਭਾਲਣ ਮੌਕੇ ਸ. ਧਾਲੀਵਾਲ ਨੇ ਸਨਮਾਨਿਤ ਕਰਦਿਆਂ ਹਾਰਦਿਕ ਸ਼ੁੱਭ ਕਾਮਨਾਵਾਂ ਭੇਂਟ ਕੀਤੀਆਂ। 

ਉਪਰੰਤ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਸ. ਧਾਲੀਵਾਲ ਨੇ ਕਿਹਾ ਕਿ ਪੇਂਡੂ ਵਿਕਾਸ ‘ਚ ਗ੍ਰਾਮ ਪੰਚਾਇਤਾਂ ਦੇ ਨਾਲ ਜ਼ਿਲਾ ਪ੍ਰੀਸ਼ਦਾਂ ਤੇ ਬਲਾਕ ਸੰਮਤੀਆਂ ਦੇ ਮੈਂਬਰਾਂ/ ਚੇਅਰਮੈਨਾਂ/ ਉੱਪ ਚੇਅਰਮੈਨਾਂ ਅਤੇ ਸ਼ਹਿਰੀ ਵਿਕਾਸ ‘ਚ ਨਗਰ ਨਿਗਮਾਂ/ ਨਗਰ ਕੌਂਸਲਾਂ, ਦਾ ਮਹੱਤਵਪੂਰਨ ਯੋਗਦਾਨ ਹੈ। ਉਨ੍ਹਾਂ ਨੇ ਬਲਾਕ ਸੰਮਤੀਆਂ ਦੇ ਨਵੇਂ ਚੁਣੇ ਗਏ ਚੇਅਰਮੈਨਾਂ ਤੇ ਉੱਪ ਚੇਅਰਮੈਨਾਂ ਸਮੇਤ ਮੈਂਬਰਾਂ ਨੂੰ ਪੇਂਡੂ ਵਿਕਾਸ ‘ਚ ਆਪਣੀ ਜਿੰਮੇਵਾਰੀ ਪੂਰੀ ਪਾਰਦਰਸ਼ਤਾ ਤੇ ਇਮਾਨਦਾਰੀ ਨਾਲ ਨਿਭਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਪਿਛਲੀਆਂ ਸਾਬਕਾ ਕਾਂਗਰਸ ਤੇ ਅਕਾਲੀ ਭਾਜਪਾ ਸਰਕਾਰਾਂ ਵਲੋਂ ਪੇਂਡੂ ਤੇ ਸ਼ਹਿਰੀ ਵਿਕਾਸ ‘ਚ ਪਾਏ ਗਏ ਪਾੜੇ ਨੂੰ ਦੂਰ ਕਰਨ ਲਈ ਪੰਜਾਬ ਦੇ ਹੁਣ ਤੱਕ ਦੇ ਇਤਿਹਾਸ ‘ਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਤਮ ਨਿਰਭਰ ਤੇ ਮਾਡਲ ਪਿੰਡਾਂ ਵੱਜੋਂ ਵਿਕਸਿਤ ਕਰਨ ਦੇ ਠੋਸ ਵਿਜ਼ਨ ਨੂੰ ਅਮਲ ਵਿੱਚ ਲਿਆਂਦਾ ਹੈ। 

ਜਿਸ ਦੇ ਨਤੀਜੇ ਵੱਜੋਂ ਪੇਂਡੂ ਨਾਗਰਿਕਾਂ ਦੀ ਸ਼ਹਿਰਾਂ ਵੱਲ ਹੁੰਦੀ ਮਜਬੂਰੀ ‘ਚ ਹਿਜ਼ਰਤ ਨੂੰ ਕਾਫੀ ਹੱਦ ਤੱਕ ਠੱਲ ਪਈ ਹੈ। ਸ. ਧਾਲੀਵਾਲ ਨੇ ਦਾਅਵਾ ਕੀਤਾ ਕਿ ਪੇਂਡੂ ਤੇ ਸ਼ਹਿਰੀ ਵਿਕਾਸ ‘ਚ ਗ੍ਰਾਂਟਾ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ। ਸ. ਧਾਲੀਵਾਲ ਨੇ ਆਪਣੇ ਸੰਬੋਧਨ ‘ਚ ਇਹ ਵੀ ਪ੍ਰਗਟਾਵਾ ਕੀਤਾ ਕਿ ਪੰਜਾਬ ਭਰ ‘ਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ 3100 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾ ਰਹੇ ਦਰਜਨਾਂ ਪਿੰਡਾਂ ‘ਚ ਮਾਡਲ ਖੇਡ ਮੈਦਾਨਾਂ, 10 ਲੱਖ ਰੁਪਏ ਤੱਕ ਪੰਜਾਬ ਦੇ 3 ਕਰੋੜ ਨਾਗਰਿਕਾਂ ਨੂੰ ਮੁਫਤ ਸਿਹਤ ਬੀਮਾ ਦਾ ਬਿਨ੍ਹਾਂ ਸ਼ਰਤ ਲਾਭ, ਹਰੇਕ ਘਰੇਲੂ ਬਿਜਲੀ ਖਪਤਕਾਰਾਂ ਨੂੰ ਬਿਨ੍ਹਾਂ ਕਿਸੇ ਜਾਤੀ ਭੇਦਭਾਵ ਤੋਂ 600 ਯੁਨਿਟ ਮੁਫਤ ਬਿਜਲੀ ਸਪਲਾਈ ਦੇ ਕੇ ਪ੍ਰਤੀ ਖਪਤਕਾਰ 5000 ਰੁਪਏ ਦੇ ਕਰੀਬ ਵਿੱਤੀ ਲਾਭ ਪਹੁੰਚਾਉਣ, ਸਿੱਖਿਆ ਕ੍ਰਾਂਤੀ ‘ਚ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਸਮੇਤ ਸਿੱਖਿਆ ਦੇ ਮਿਆਰ ਨੂੰ ਦੇਸ਼ ਪੱਧਰੀ ਰੁਤਬਾ ਦਿਵਾਉਣ , ਮਿਆਰੀ ਮੁਫਤ ਸਿਹਤ ਸਹੂਲਤਾਂ ਲਈ ਆਮ ਆਦਮੀ ਪਾਰਟੀ ਕਲੀਨਿਕ ਖੋਲੇ ਜਾਣ, ਆਮ ਸ਼੍ਰੇਣੀ ਦੀਆਂ ਔਰਤਾਂ ਨੂੰ 1 ਹਜਾਰ ਰੁਪਏ ਪ੍ਰਤੀ ਮਹੀਨਾ ਤੇ ਦਲਿਤ ਸ਼੍ਰੇਣੀ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਅਤੇ 4 ਲੱਖ ਤੋਂ ਵੱਧ ਸਮਾਰਟ ਕਾਰਡ ਹੋਲਡਰਾਂ ਨੂੰ ਮੁਫਤ ਕਣਕ ਦੇ ਨਾਲ ਰਸੋਈ ਲਈ ਵਰਤੋਂ ‘ਚ ਆਉਣ ਵਾਲੀਆਂ ਖੰਡ, ਚਾਹ ਪੱਤੀ , ਤੇਲ, ਲੂਣ ਆਦਿ ਮੁਫਤ ਦੇਣ ਸਮੇਤ ਸੂਬੇ ਭਰ ‘ਚ ਅਮਨ ਕਾਨੂੰਨ ਤੇ ਫਿਰਕੂ ਸਦਭਾਵਨਾ ਦੀ ਸਥਿਤੀ ਮਜਬੂਤ ਕਰਨ ਲਈ ਗੈਂਗਸਟਰਵਾਦ, ਫਿਰੌਤੀਆਂ ਤੇ ਨਸ਼ਾ ਤਸਕਰਾਂ ਨਾਲ ਲੋਹਾ ਲੈਣ ਲਈ ਚਲਾਏ ਗਏ ਯੁੱਧ ਨਸ਼ਿਆਂ ਵਿਰੁੱਧ ਤੇ ਅਪਰੇਸ਼ਨ ਪ੍ਰਹਾਰ ਆਦਿ ਮੁੱਖਪ੍ਰਾਪਤੀਆਂ ਕਾਰਣ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਿਰਫ ਪੰਜਾਬ ਸੂਬੇ ਦੇ ਲੋਕਾਂ ਹੀ ਨਹੀਂ ਸਗੋਂ ਵਿਸ਼ਵ ਭਰ ਦੇ ਲੋਕਾਂ ਦਾ ਮੁੱਖ ਆਕਰਸ਼ਨ ਕੇਂਦਰ ਬਣੀ ਹੋਈ ਹੈ। ਜਿਸ ਦੇ ਨਤੀਜੇ ਵੱਜੋਂ ਵਿਦੇਸ਼ੀ ਬਹੁਕੌਮੀ ਕੰਪਨੀਆਂ ਦੇ ਅਦਾਰਿਆਂ ਵਲੋਂ ਪੰਜਾਬ ‘ਚ ਪੂੰਜੀ ਨਿਵੇਸ਼ ਲਈ ਕਦਮ ਚੁੱਕੇ ਗਏ ਹਨ। ਜਿਸ ਦੇ ਸਦਕਾ ਲੱਖਾਂ ਬੇਰੁਜਗਾਰ ਰੁਜਗਾਰ ਹਾਸਲ ਕਰਨ ਦਾ ਲਾਭ ਉਠਾ ਸਕਣਗੇ।

 

Tags: Kuldeep Singh Dhaliwal , AAP Punjab , Ajnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD