Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਾਉਣੀ ਫ਼ਸਲ ਝੋਨੇ ਦੀ ਲਵਾਈ ਲਈ 86 ਫ਼ੀਸਦ ਨਹਿਰੀ ਪਾਣੀ ਸਿੰਚਾਈ ਦਾ ਮਾਨ ਸਰਕਾਰ ਸਿਰਜੇਗੀ ਇਤਿਹਾਸ : ਕੁਲਦੀਪ ਸਿੰਘ ਧਾਲੀਵਾਲ

ਮਾਨ ਸਰਕਾਰ ਨੇ ਪਾਣੀਆਂ ਦੀ ਰਾਖ਼ੀ ਲਈ ਵਿਧਾਨਿਕ , ਅਦਾਲਤੀ ਤੇ ਸੜਕਾਂ ਤੇ ਉਤਰਨ ਦਾ ਸੰਘਰਸ਼ ਵਿੱਢਿਆ: ਧਾਲੀਵਾਲ

Kuldeep Singh Dhaliwal, AAP Punjab, Ajnala

Web Admin

Web Admin

5 Dariya News

ਅੰਮ੍ਰਿਤਸਰ/ਅਜਨਾਲਾ , 23 Apr 2026

Last updated on: Apr 24, 2026, 10:53 IST

ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ, ਵਿਧਾਇਕ ਤੇ ਸਾਬਕਾ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੰਡੀਆਂ ਚ ਪੁੱਜ ਰਹੀ ਹਾੜ੍ਹੀ ਦੀ ਮੁੱਖ ਫ਼ਸਲ ਕਣਕ ਦੇ ਇੱਕ ਇੱਕ ਦਾਣੇ ਦੀ ਨਿਰੰਤਰ ਸਰਕਾਰੀ ਖ੍ਰੀਦ ਲਈ ਜੰਗੀ ਪੱਧਰ 'ਤੇ ਜਾਰੀ ਪ੍ਰਕ੍ਰਿਆ ਦੇ ਨਾਲ ਹੁਣ ਅੰਨ ਉਤਪਾਦਕਾਂ/ ਕਿਸਾਨਾਂ ਦੇ ਫੌਰੀ ਅਗਲੇ ਫ਼ਿਕਰ ਸਾਉਣੀ ਦੀ ਮੁੱਖ ਫ਼ਸਲ ਝੋਨੇ/ਪਲਮਲ/ ਬਾਸਮਤੀ ਦੀ ਸਿੰਚਾਈ ਤੇ ਰਸਾਇਣਕ ਖਾਦਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਬਕਾਇਦਾ ਪੁਖ਼ਤਾ ਪ੍ਰਬੰਧ ਕਰ ਲਏ ਹਨ, ਜਿਸ ਤਹਿਤ ਸਾਲ 2022 ਤੋਂ ਮਾਨ ਸਰਕਾਰ ਨੇ ਚਾਰ ਸਾਲ ਚ 6700 ਕਰੋੜ ਰੁਪਏ ਦੀ ਲਾਗਤ ਨਾਲ ਨਹਿਰਾਂ, ਖਾਲਿਆਂ, ਰਾਜਬਹਿਆਂ ਦਾ ਨਵੀਨੀਕਰਨ ਕਰਕੇ ਧਰਤੀ ਹੇਠਲੇ ਪਾਣੀ ਦੀ ਬੱਚਤ ਲਈ ਪੰਜਾਬ ਦੇ ਇਤਿਹਾਸ ਚ ਹੁਣ ਤੱਕ ਦਾ ਨਵਾਂ ਕ੍ਰਾਂਤੀਕਾਰੀ ਮੀਲ ਪੱਥਰ ਸਥਾਪਿਤ ਕਰ ਦਿੱਤਾ ਹੈ। 

ਮਾਨ ਸਰਕਾਰ ਦੇ ਕਾਰਜਭਾਰ ਸੰਭਾਲਣ ਤੋਂ ਪਹਿਲਾਂ ਨਹਿਰੀ ਪਾਣੀ ਸਿੰਚਾਈ ਹੇਠਲੇ ਕੁੱਲ ਕਰੀਬ 76 ਲੱਖ ਏਕੜ ਰਕਬੇ ਚੋਂ ਸਿਰਫ 21 ਫ਼ੀਸਦ ਰਕਬੇ ਦੀ ਸਿੰਚਾਈ ਹੁੰਦੀ ਸੀ ਅਤੇ ਇਸ ਵੇਰਾਂ ਸਾਉਣੀ ਫ਼ਸਲ ਚ 86 ਫ਼ੀਸਦ ਰਕਬਾ ਨਹਿਰੀ ਪਾਣੀ ਸਿੰਚਾਈ ਦਾ ਟੀਚਾ ਹਾਸਲ ਕਰਨ ਜਾ ਰਿਹਾ ਹੈ।ਪਿਛਲੀ ਸਾਉਣੀ ਫਸਲ ਚ ਮਾਨ ਸਰਕਾਰ ਵੱਲੋਂ ਨਹਿਰੀ ਪਾਣੀ 76 ਫ਼ੀਸਦ ਰਕਬੇ ਦਾ ਟੀਚਾ ਹਾਸਲ ਕਰਨ ਦਾ ਰਿਕਾਰਡ ਕਾਇਮ ਕੀਤਾ ਸੀ।

ਸ. ਧਾਲੀਵਾਲ ਨੇ ਅੱਜ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰੀਬ 85 ਲੱਖ ਰੁਪਏ ਦੀ ਲਾਗਤ ਨਾਲ ਹਲਕੇ ਦੇ ਪਿੰਡ ਹਾਸ਼ਮਪੁਰਾ ਤੋਂ ਬਰਲਾਸ ਵੱਖ ਵੱਖ ਪਿੰਡਾਂ ਨੂੰ ਮੇਲਵੀਂ 6 ਕਿਲੋਮੀਟਰ ਲੰਬੀ ਤੇ ਰਮਦਾਸ ਤੋਂ ਗਾਲਬ ਵੱਖ ਵੱਖ ਪਿੰਡਾਂ ਨੂੰ ਜੋੜਦੀ 18 ਕਿਲੋਮੀਟਰ ਲੰਬੀ ਸੜਕਾਂ ਦੇ ਨਵ ਨਿਰਮਾਣ ਕਾਰਜਾਂ ਦੇ ਨੀਂਹ ਪੱਥਰ ਰੱਖਣ ਮੌਕੇ ਸਮਾਗਮਾਂ ਨੂੰ ਸੰਬੋਧਨ ਕਰਨ ਅਤੇ ਮੌਕੇ ਤੇ ਮੌਜੂਦ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਨ ਦੌਰਾਨ ਕੀਤਾ। 

ਸ. ਧਾਲੀਵਾਲ ਨੇ ਸਪਸ਼ਟ ਕੀਤਾ ਕਿ ਨਹਿਰੀ ਪਾਣੀ ਨਾਲ ਖੇਤੀ ਰਕਬੇ ਦੀ ਸਿੰਚਾਈ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਉੱਚਾ ਹੋਣ ਦੇ ਮਾਨ ਸਰਕਾਰ ਵਲੋਂ ਸਿਰਜੇ ਇਤਿਹਾਸ ਦੀ ਸ਼ਲਾਘਾ ਲੋਕ ਸਭਾ ਸੈਸ਼ਨ ਚ ਕੇਂਦਰੀ ਜਲ ਮੰਤਰੀ ਵੱਲੋਂ ਕਰਦਿਆਂ ਹੋਰਨਾਂ ਸੂਬਿਆਂ ਨੂੰ ਵੀ ਪੰਜਾਬ ਦੀ ਇਸ ਨੀਤੀ ਤੋਂ ਪ੍ਰੇਰਨਾ ਲੈਣ ਦੀ ਸਲਾਹ ਦਿੱਤੀ ਸੀ ਪਰ ਪੰਜਾਬ ਪ੍ਰਤੀ ਹੋਰਨਾਂ ਹੱਕੀ ਮਾਮਲਿਆਂ ਵਾਂਗ ਪਾਣੀਆਂ ਦੇ ਮਾਮਲੇ ਚ ਕੇਂਦਰ ਸਰਕਾਰ ਨੇ ਮਤਰੇਈ ਮਾਂ ਵਾਲਾ ਵਤੀਰਾ  ਜਾਰੀ ਰੱਖਿਆ ਹੋਇਆ ਹੈ। 

ਉਹਨਾਂ ਕਿਹਾ ਕਿ 1920 ਦੇ ਦਹਾਕੇ ਚ ਬੀਕਾਨੇਰ ਰਿਆਸਤ, ਸਾਂਝੇ ਪੰਜਾਬ ਤੇ ਉਸ ਸਮੇਂ ਦੀ ਬ੍ਰਿਟਿਸ਼ ਸਰਕਾਰ ਦਰਮਿਆਨ ਹੋਏ ਸਮਝੋਤੇ ਤਹਿਤ 1960 ਤੱਕ ਪੰਜਾਬ ਚੋਂ ਫਿਰੋਜ਼ਪੁਰ ਨਹਿਰੀ ਫੀਡਰ ਤੋਂ ਜਾਂਦੇ ਰਹੇ ਪਾਣੀ ਦਾ ਪ੍ਰਤੀ ਏਕੜ ਦੇ ਹਿਸਾਬ ਨਾਲ ਪੰਜਾਬ ਨੂੰ ਰਾਜਸਥਾਨ ਸਰਕਾਰ ਬਕਾਇਦਾ ਮੁਆਵਜ਼ੇ ਦਾ ਭੁਗਤਾਨ ਕਰਦੀ ਰਹੀ ਹੈ ਅਤੇ 1960 ਤੋਂ ਮਾਰਚ 2022 ਤੱਕ ਪੰਜਾਬ ਦੀ ਸੱਤਾ ਤੇ ਕਾਬਜ਼ ਰਹੀਆਂ ਰਵਾਇਤੀ ਪਾਰਟੀਆਂ ਦੀਆਂ ਸਾਬਕਾ ਸਰਕਾਰਾਂ ਦੀ ਪੰਜਾਬ ਦੇ ਹੱਕਾਂ ਤੇ ਹਿੱਤਾਂ ਨੂੰ ਸੁਰੱਖਿਅਤ ਰੱਖਣ ਲਈ ਅਪਣਾਈ ਕਥਿਤ ਘੋਰ ਗੈਰ ਜ਼ਿੰਮੇਵਾਰੀ ਨੀਤੀ ਕਾਰਨ ਪੰਜਾਬ ਨੂੰ ਮਿਲਦਾ ਰਿਹਾ ਇਹ ਮੁਆਵਜ਼ਾ ਰਾਸ਼ੀ ਰਾਜਸਥਾਨ ਸਰਕਾਰ ਵਲੋਂ ਬੰਦ ਕਰ ਦਿੱਤੀ ਸੀ। 

ਜਿਸਦੇ ਦੇ ਮੱਦੇਨਜ਼ਰ ਰਾਜਸਥਾਨ ਵੱਲੋਂ 1960 ਤੋਂ ਬਾਅਦ ਹੁਣ ਤੱਕ ਵਰਤੇ ਗਏ ਪਾਣੀ ਦੇ ਮੁਆਵਜ਼ੇ ਦੀ ਹੱਕੀ ਰਕਮ 1.44 ਲੱਖ ਕਰੋੜ ਹਾਸਲ ਕਰਨ ਲਈ ਮਾਨ ਸਰਕਾਰ ਵਲੋਂ ਸ਼ੁਰੂ ਕੀਤੀ ਕਾਰਵਾਈ ਨੂੰ ਅਮਲੀ ਜਾਮਾ ਪਹਿਨਾਉਣ ਚ ਕੇਂਦਰ ਸਰਕਾਰ ਵਲੋਂ ਰਤਾ ਭਰ ਵੀ ਪੰਜਾਬ ਨੂੰ ਸਹਿਯੋਗ ਨਹੀਂ ਕੀਤਾ ਜਾ ਰਿਹਾ ਹਰਿਆਣਾ ਲਈ ਐਸ ਵਾਈ ਐੱਲ ਨਹਿਰ ਦੀ ਖੁਦਾਈ ਰੋਕਣ ਅਤੇ ਬੀਬੀਐਮਬੀ ਚ ਪੰਜਾਬ ਨੂੰ ਪਾਣੀਆਂ ਦੇ ਹੱਕਾਂ ਲਈ ਮਾਨ ਸਰਕਾਰ ਨੂੰ ਕੇਂਦਰ ਵਲੋਂ ਇਨਸਾਫ਼ ਨਹੀਂ ਕੀਤਾ ਜਾ ਰਿਹਾ। 

ਉਹਨਾਂ ਨੇ ਐਲਾਨ ਕੀਤਾ ਕਿ ਖੇਤੀ ਪ੍ਰਧਾਨ ਸੂਬੇ ਪੰਜਾਬ ਕੋਲ ਪਾਣੀ ਦੀ ਇੱਕ ਬੁੰਦ ਵੀ ਹੋਰਨਾਂ ਰਾਜਾਂ ਨੂੰ ਦੇਣ ਲਈ ਫਾਲਤੂ ਨਹੀ ਅਤੇ ਮਾਨ ਸਰਕਾਰ ਪਾਣੀਆਂ ਦੀ ਰਾਖ਼ੀ ਲਈ ਹਰ ਕੁਰਬਾਨੀ ਦੇਣ ਨੂੰ ਤਿਆਰ ਹੈ। ਪਾਣੀਆਂ ਦੀ ਰਾਖੀ ਲਈ ਮਾਨ ਸਰਕਾਰ ਨੇ ਪੂਰੀ ਨਿਸ਼ਠਾ ਤੇ ਇਮਾਨਦਾਰੀ ਨਾਲ ਵਿਧਾਨਿਕ, ਅਦਾਲਤੀ ਤੇ ਸੜਕਾਂ ਸੰਘਰਸ਼ ਵਿੱਢਿਆ ਹੋਇਆ ਹੈ।

 

Tags: Kuldeep Singh Dhaliwal , AAP Punjab , Ajnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD