Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਕਰਨ ਲਈ ਕੁਲਤਾਰ ਸਿੰਘ ਸੰਧਵਾਂ ਦਾ ਵਿਸ਼ੇਸ਼ ਸਨਮਾਨ

ਸਪੀਕਰ ਸੰਧਵਾਂ ਦੀ ਸ਼ਖਸੀਅਤ ਅਤੇ ਨਿਮਰ ਸੁਭਾਅ ਨੇ ਸਾਰਿਆਂ ਨੂੰ ਕੀਤਾ ਪ੍ਰਭਾਵਿਤ: ਚਾਣਕਿਆ

Kultar Singh Sandhwan, AAP Punjab, Kotkapura

Web Admin

Web Admin

5 Dariya News

ਕੋਟਕਪੂਰਾ , 23 Apr 2026

Last updated on: Apr 24, 2026, 12:34 IST

ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਕੋਟਕਪੂਰਾ ਦੇ ਨਿਹੰਗ ਸਿੰਘਾਂ ਦੇ ਮੁੱਖ ਸੇਵਾਦਾਰ ਬਾਬਾ ਕੁਲਵੰਤ ਸਿੰਘ ਚਾਣਕੀਆ ਨੇ ਅੱਜ ਕੋਟਕਪੂਰਾ ਵਿਖੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ ਸੁਹਿਰਦ ਯਤਨਾਂ ਸਦਕਾ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026 ਲਾਗੂ ਹੋ ਗਿਆ ਹੈ, ਜਿਸ ਨਾਲ ਵਿਸ਼ਵ ਭਰ ਵਿੱਚ ਸੰਗਤ ਨੇ ਖੁਸ਼ੀ ਮਨਾਈ ਹੈ।

ਸੁਖਮਨੀ ਸਾਹਿਬ ਦਾ ਪਾਠ, ਨਿਤਨੇਮ ਬਾਣੀਆਂ, ਅਰਦਾਸ ਅਤੇ ਪਾਵਨ ਹੁਕਮਨਾਮੇ ਉਪਰੰਤ ਬਾਬਾ ਕੁਲਵੰਤ ਸਿੰਘ ਚਾਣਕੀਆ ਨੇ ਕਿਹਾ ਕਿ ਸਪੀਕਰ ਸੰਧਵਾਂ ਦੀ ਸ਼ਖਸੀਅਤ ਅਤੇ ਨਿਮਰ ਸੁਭਾਅ ਨੇ ਸਭਨਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਸਪੀਕਰ ਸੰਧਵਾਂ ਨੇ ਜਥੇਦਾਰ ਬਾਬਾ ਕੁਲਵੰਤ ਸਿੰਘ ਚਾਣਕਿਆ ਸਮੇਤ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਸਭ ਸੰਗਤ ਦੇ ਸਹਿਯੋਗ ਅਤੇ ਗੁਰੂ ਜੀ ਦੇ ਆਸ਼ੀਰਵਾਦ ਨਾਲ ਹੀ ਸੰਭਵ ਹੋਇਆ ਹੈ। 

ਉਨ੍ਹਾਂ ਦਾਅਵਾ ਕੀਤਾ ਕਿ ਇਸ ਕਾਰਜ ਨੂੰ ਵੱਖ-ਵੱਖ ਰਵਾਇਤੀ ਪਾਰਟੀਆਂ ਦੇ ਆਗੂ ਅਤੇ ਪ੍ਰਭਾਵੀ ਸੰਗਠਨਾਂ ਦੇ ਨੁਮਾਇੰਦੇ ਸੱਤਾ ਵਿੱਚ ਹੋਣ ਦੇ ਬਾਵਜੂਦ ਵੀ ਅਮਲ ਵਿੱਚ ਨਹੀਂ ਲਿਆ ਸਕੇ। ਹੁਣ ਉਹ ਬੇਬੁਨਿਆਦ ਅਤੇ ਬੇਲੋੜੇ ਬਿਆਨ ਦੇ ਕੇ ਸਮਾਜ ਵਿੱਚ ਭੰਬਲਭੂਸਾ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਸਪੀਕਰ ਸੰਧਵਾਂ ਨੇ ਕਿਹਾ ਕਿ ਇਸ ਸਖ਼ਤ ਸਜ਼ਾ ਕਾਨੂੰਨ ਦੇ ਲਾਗੂ ਹੋਣ ਨਾਲ ਹੁਣ ਤੋਂ ਕੋਈ ਵੀ ਵਿਅਕਤੀ ਘਿਨਾਉਣੇ ਅਪਰਾਧ ਨੂੰ ਕਰਨ ਤੋਂ ਪਰਹੇਜ਼ ਕਰੇਗਾ। ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਇਕੱਠੀ ਹੋਈ ਸੰਗਤ ਨੇ ਇਸ ਮਿਸਾਲੀ ਕਾਰਜ ਲਈ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਦਾ ਧੰਨਵਾਦ ਕੀਤਾ।

 

Tags: Kultar Singh Sandhwan , AAP Punjab , Kotkapura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD