Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ : ਤਰੁਨਪ੍ਰੀਤ ਸਿੰਘ ਸੌਂਦ

ਮੰਤਰੀ ਸੌਂਦ ਵੱਲੋਂ ਅਧਿਕਾਰੀਆਂ ਨੂੰ ਉਦਯੋਗਿਕ ਕਾਮਿਆਂ ਲਈ ਭਲਾਈ ਸਕੀਮਾਂ ਬਾਰੇ ਜਾਗਰੂਕਤਾ ਮੁਹਿੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

Tarunpreet Singh Sond, AAP Punjab

Web Admin

Web Admin

5 Dariya News

ਐਸ ਏ ਐਸ ਨਗਰ , 23 Apr 2026

Last updated on: Apr 24, 2026, 12:40 IST

ਸੂਬੇ ਵਿੱਚ ਉਦਯੋਗਿਕ ਕਾਮਿਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾਂ ਦੀ ਭਲਾਈ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਕਿਰਤ ਭਲਾਈ ਬੋਰਡ ਵੱਲੋਂ ਪਿਛਲੇ ਵਿੱਤੀ ਸਾਲ ਦੌਰਾਨ ਵੱਖ-ਵੱਖ ਭਲਾਈ ਸਕੀਮਾਂ ਅਧੀਨ 7831 ਲਾਭਪਾਤਰੀਆਂ ਨੂੰ 17.11 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ। ਬੋਰਡ ਦੀਆਂ ਚੱਲ ਰਹੀਆਂ ਗਤੀਵਿਧੀਆਂ ਅਤੇ ਪ੍ਰਗਤੀ ਦਾ ਮੁਲਾਂਕਣ ਕਰਨ ਲਈ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਕਿਰਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਇਨ੍ਹਾਂ ਯਤਨਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। 

ਉਨ੍ਹਾਂ ਅਧਿਕਾਰੀਆਂ ਨੂੰ ਜਾਗਰੂਕਤਾ ਮੁਹਿੰਮਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਵੱਡੀ ਗਿਣਤੀ ਵਿੱਚ ਯੋਗ ਕਾਮੇ ਭਲਾਈ ਸਕੀਮਾਂ ਦਾ ਲਾਭ ਲੈ ਸਕਣ। ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਜਾਗਰੂਕਤਾ ਦੀ ਘਾਟ ਅਕਸਰ ਕਾਮਿਆਂ ਨੂੰ ਉਨ੍ਹਾਂ ਲਈ ਉਪਲਬਧ ਭਲਾਈ ਸਕੀਮਾਂ ਤੋਂ ਲਾਭ ਲੈਣ ਵਿੱਚ ਅੜਿੱਕਾ ਬਣਦੀ ਹੈ।

ਸਕੀਮਾਂ ਦੇ ਦਾਇਰੇ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਕਿਰਤ ਭਲਾਈ ਫੰਡ ਐਕਟ, 1965 ਅਧੀਨ ਆਉਂਦੇ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਉਦਯੋਗਿਕ ਕਾਮੇ ਬੋਰਡ ਵੱਲੋਂ ਦਿੱਤੇ ਜਾਂਦੇ ਲਾਭ ਪ੍ਰਾਪਤ ਕਰਨ ਦੇ ਯੋਗ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਪਹਿਲਕਦਮੀਆਂ ਸਿਹਤ, ਸਿੱਖਿਆ ਅਤੇ ਸਮਾਜਿਕ ਸੁਰੱਖਿਆ ਸਮੇਤ ਜੀਵਨ ਦੇ ਵੱਖ-ਵੱਖ ਪਹਿਲੂਆਂ ਵਿੱਚ ਕਾਮਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਹਾਇਤਾ ਕਰਨ ਲਈ ਚਲਾਈ ਗਈਆਂ ਹਨ।

ਬੋਰਡ ਵੱਲੋਂ ਚਲਾਈ ਗਈਆਂ ਸਕੀਮਾਂ ਵਿੱਚ ਡਾਕਟਰੀ ਇਲਾਜ ਅਤੇ ਜਨਰਲ ਸਰਜਰੀਆਂ ਲਈ ਵਿੱਤੀ ਸਹਾਇਤਾ, ਐਕਸ-ਗ੍ਰੇਸ਼ੀਆ ਗ੍ਰਾਂਟ, ਅੰਤਿਮ ਸੰਸਕਾਰ ਦੇ ਖਰਚੇ, ਐਲ.ਟੀ.ਸੀ., ਜਣੇਪਾ ਲਾਭ ਅਤੇ ਮਾਨਸਿਕ ਜਾਂ ਸਰੀਰਕ ਅਪੰਗਤਾ ਵਾਲੇ ਕਾਮਿਆਂ ਲਈ ਸਹਾਇਤਾ ਸ਼ਾਮਲ ਹੈ। ਇਸ ਤੋਂ ਇਲਾਵਾ ਕਾਮੇ ਹੋਰਨਾਂ ਸਕੀਮਾਂ ਦਾ ਲਾਭ ਵੀ ਲੈ ਸਕਦੇ ਹਨ, ਜਿਨ੍ਹਾਂ ਵਿੱਚ ਸ਼ਗਨ ਸਕੀਮ, ਐਨਕਾਂ ਲਗਵਾਉਣ ਸਬੰਧੀ ਸਹਾਇਤਾ, ਦੰਦਾਂ ਦੀ ਦੇਖਭਾਲ ਅਤੇ ਸੁਣਨ- ਯੰਤਰਾਂ ਲਈ ਸਹਾਇਤਾ ਦੇ ਨਾਲ-ਨਾਲ ਸਿੱਖਿਆ ਅਤੇ ਅਪੰਗਤਾ ਮੁਆਵਜ਼ੇ ਲਈ ਵਜ਼ੀਫ਼ਾ ਸਕੀਮਾਂ ਸ਼ਾਮਲ ਹਨ।

ਮੰਤਰੀ ਨੇ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਹਰੇਕ ਯੋਗ ਕਾਮੇ ਤੱਕ ਭਲਾਈ ਸਕੀਮਾਂ ਦੀ ਪਹੁੰਚ ਯਕੀਨੀ ਬਣਾਈ ਜਾਵੇ ਤਾਂ ਜੋ ਉਨ੍ਹਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਹੋਵੇ ਅਤੇ ਲੋੜ ਸਮੇਂ ਸੁਰੱਖਿਆ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਜਾਗਰੂਕਤਾ ਕੈਂਪ ਅਤੇ ਆਸਾਨ ਅਰਜ਼ੀ ਪ੍ਰਕਿਰਿਆਵਾਂ ਸਮੇਤ ਸਰਗਰਮ ਉਪਾਅ ਅਪਣਾਉਣ ਦੀ ਅਪੀਲ ਕੀਤੀ ਤਾਂ ਜੋ ਇਨ੍ਹਾਂ ਸਕੀਮਾਂ ਦੇ ਦਾਇਰੇ ਅਤੇ ਪ੍ਰਭਾਵ ਨੂੰ ਹੋਰ ਵਡੇਰਾ ਕੀਤਾ ਜਾ ਸਕੇ।

ਪੰਜਾਬ ਸਰਕਾਰ ਆਪਣੇ ਵਿਕਾਸ ਏਜੰਡੇ ਦੇ ਇੱਕ ਅਹਿਮ ਹਿੱਸੇ ਵਜੋਂ ਕਿਰਤ ਭਲਾਈ ਨੂੰ ਤਰਜੀਹ ਦੇ ਰਹੀ ਹੈ, ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਉਦਯੋਗਿਕ ਕਾਮਿਆਂ ਨੂੰ ਲੋੜੀਂਦੀ ਸਹਾਇਤਾ ਅਤੇ ਉਨ੍ਹਾਂ ਦਾ ਬਣਦਾ ਸਨਮਾਨ ਦਿੱਤਾ ਜਾ ਸਕੇ। ਇਸ ਮੌਕੇ ਕਿਰਤ ਵਿਭਾਗ ਦੇ ਸਕੱਤਰ ਮਨਵੇਸ਼ ਸਿੰਘ ਸਿੱਧੂ, ਇੰਡਸਟਰੀ ਤੇ ਕਾਮਰਸ ਵਿਭਾਗ ਦੇ ਸਕੱਤਰ ਮਹਿੰਦਰਪਾਲ, ਕਿਰਤ ਕਮਿਸ਼ਨਰ- ਕਮ -ਭਲਾਈ ਕਮਿਸ਼ਨਰ, ਪੰਜਾਬ ਰਾਜੀਵ ਕੁਮਾਰ ਗੁਪਤਾ, ਮੈਂਬਰ ਬਲਦੇਵ ਬਲਖੰਡੀ ਸਮੇਤ ਕਈ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Tarunpreet Singh Sond , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD