Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਪੰਜਾਬ ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਲਈ 35.50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ; 2.36 ਲੱਖ ਤੋਂ ਵੱਧ ਬੱਚਿਆਂ ਨੂੰ ਲਾਭ: ਡਾ. ਬਲਜੀਤ ਕੌਰ

ਵਿੱਤੀ ਸਾਲ 2026-27 ਲਈ 432.78 ਕਰੋੜ ਰੁਪਏ ਦਾ ਬਜਟ ਉਪਬੰਧ; ਨਿਰੰਤਰ ਸਹਾਇਤਾ ਯਕੀਨੀ

Dr Baljit Kaur, AAP Punjab

Web Admin

Web Admin

5 Dariya News

ਚੰਡੀਗੜ੍ਹ , 23 Apr 2026

Last updated on: Apr 24, 2026, 12:54 IST

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਸ਼ਰਿਤ ਅਤੇ ਨਿਰਭਰ ਬੱਚਿਆਂ ਦੀ ਭਲਾਈ ਅਤੇ ਸਰਵਪੱਖੀ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਇਸੇ ਸੰਦਰਭ ਵਿੱਚ ਵਿੱਤੀ ਸਾਲ 2026-27 ਦੌਰਾਨ ਮਹੀਨਾ ਮਾਰਚ ਲਈ ਪੰਜਾਬ ਸਰਕਾਰ ਵੱਲੋਂ 35.50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ, ਜਿਸ ਨਾਲ ਸੂਬੇ ਭਰ ਦੇ ਲੋੜਵੰਦ 2.36 ਲੱਖ ਤੋਂ ਵੱਧ ਬੱਚਿਆਂ ਨੂੰ ਸਕੀਮ ਦਾ ਸਿੱਧਾ ਲਾਭ ਮਿਲਿਆ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਿੱਤੀ ਸਾਲ 2026-27 ਦੌਰਾਨ 432.78 ਕਰੋੜ ਰੁਪਏ ਦਾ ਬਜਟ ਉਪਬੰਧ ਵੀ ਕਰਵਾਇਆ ਗਿਆ ਹੈ, ਤਾਂ ਜੋ ਸੂਬੇ ਦੇ ਵੱਧ ਤੋਂ ਵੱਧ ਆਸ਼ਰਿਤ ਬੱਚਿਆਂ ਨੂੰ ਨਿਰੰਤਰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਸਕੀਮ ਅਧੀਨ ਲੱਖਾਂ ਆਸ਼ਰਿਤ ਬੱਚਿਆਂ ਨੂੰ ਲਾਭ ਮਿਲ ਰਿਹਾ ਹੈ। 

ਉਨ੍ਹਾਂ ਕਿਹਾ ਕਿ ਇਸ ਵਿੱਤੀ ਸਹਾਇਤਾ ਦਾ ਉਦੇਸ਼ ਬੱਚਿਆਂ ਦੀ ਸਿੱਖਿਆ, ਸਿਹਤ ਅਤੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣਾ ਹੈ ਤਾਂ ਜੋ ਕੋਈ ਵੀ ਬੱਚਾ ਆਰਥਿਕ ਤੰਗੀ ਕਾਰਨ ਆਪਣੇ ਭਵਿੱਖ ਤੋਂ ਵੰਚਿਤ ਨਾ ਰਹੇ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕ-ਹਿਤੈਸ਼ੀ ਅਤੇ ਮਨੁੱਖੀ ਸੋਚ ਵਾਲੀਆਂ ਯੋਜਨਾਵਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਆਸ਼ਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਸਿਰਫ਼ ਭਲਾਈ ਯੋਜਨਾ ਨਹੀਂ, ਸਗੋਂ ਇਨ੍ਹਾਂ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਵੱਲ ਇੱਕ ਸੰਵੇਦਨਸ਼ੀਲ ਅਤੇ ਮਹੱਤਵਪੂਰਨ ਕਦਮ ਹੈ। ਉਨ੍ਹਾਂ ਹੋਰ ਦੱਸਿਆ ਕਿ ਇਸ ਸਕੀਮ ਅਧੀਨ ਉਹ ਬੱਚੇ ਕਵਰ ਕੀਤੇ ਜਾਂਦੇ ਹਨ ਜਿਨ੍ਹਾਂ ਦੀ ਉਮਰ 21 ਸਾਲ ਤੋਂ ਘੱਟ ਹੋਵੇ ਅਤੇ ਜਿਨ੍ਹਾਂ ਦੇ ਮਾਤਾ-ਪਿਤਾ ਦਾ ਦੇਹਾਂਤ ਹੋ ਚੁੱਕਾ ਹੋਵੇ, ਮਾਤਾ-ਪਿਤਾ ਲਾਪਤਾ ਹੋਣ ਜਾਂ ਮਾਤਾ-ਪਿਤਾ ਸਰੀਰਕ ਜਾਂ ਮਾਨਸਿਕ ਤੌਰ ‘ਤੇ ਪਰਿਵਾਰ ਦੀ ਦੇਖਭਾਲ ਕਰਨ ਦੇ ਯੋਗ ਨਾ ਹੋਣ। 

ਇਸ ਸਕੀਮ ਤਹਿਤ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਨਾਲ ਅਜਿਹੇ ਬੱਚਿਆਂ ਦੀ ਪੜ੍ਹਾਈ ਜਾਰੀ ਰੱਖਣ ਅਤੇ ਜੀਵਨ ਪੱਧਰ ਸੁਧਾਰਨ ਵਿੱਚ ਮਦਦ ਮਿਲਦੀ ਹੈ। ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸਮਾਜਿਕ ਸੁਰੱਖਿਆ ਯੋਜਨਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਨਾਲ ਸੰਬੰਧਤ ਹਰ ਬੱਚੇ ਦੀ ਦੇਖਭਾਲ, ਸੁਰੱਖਿਆ ਅਤੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਇੱਕ ਸੁਰੱਖਿਅਤ, ਸਮਾਵੇਸ਼ੀ ਅਤੇ ਪ੍ਰਗਤੀਸ਼ੀਲ ਪੰਜਾਬ ਦਾ ਨਿਰਮਾਣ ਕਰਨਾ ਹੈ, ਜਿੱਥੇ ਹਰ ਬੱਚੇ ਨੂੰ ਅੱਗੇ ਵੱਧਣ ਅਤੇ ਆਪਣੇ ਭਵਿੱਖ ਦੇ ਨਿਰਮਾਣ ਲਈ ਬਰਾਬਰ ਦੇ ਮੌਕੇ ਮਿਲਣ।

 

Tags: Dr Baljit Kaur , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD