Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

24 ਅਪ੍ਰੈਲ ਨੂੰ ਕੇਵਲ ਖਾਲਸਾ ਕਾਲਜ ਫਾਰ ਵੂਮੈਨ ਕੈਂਪਸ 'ਚ ਹੋਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕ ਆਊਟ ਮੌਕ ਐਕਸਰਸਾਈਜ਼

ਰੁਟੀਨ ਮੌਕ ਡਰਿੱਲ ਹੈ, ਘਬਰਾਉਣ ਦੀ ਲੋੜ ਨਹੀਂ : ਡਿਪਟੀ ਕਮਿਸ਼ਨਰ

Varjeet Walia, DC Jalandhar, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 23 Apr 2026

Last updated on: Apr 24, 2026, 13:24 IST

ਸਰਕਾਰ ਦੀਆਂ ਹਦਾਇਤਾਂ ਮੁਤਾਬਿਕ 24 ਅਪ੍ਰੈਲ 2026 ਨੂੰ ਰਾਤ 8 ਵਜੇ ਕੇਵਲ ਖਾਲਸਾ ਕਾਲਜ ਫਾਰ ਵੂਮੈਨ ਕੈਂਪਸ, ਜਲੰਧਰ ਵਿਖੇ ਸਿਵਲ ਡਿਫੈਂਸ ਏਅਰ ਰੇਡ/ਬਲੈਕ ਆਊਟ ਮੌਕ ਐਕਸਰਸਾਈਜ਼ ਕਰਵਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਇਸ ਸਬੰਧੀ ਇਕ ਮੀਟਿੰਗ ਕਰਦਿਆਂ ਮੌਕ ਡਰਿੱਲ ਸਬੰਧੀ ਵੱਖ-ਵੱਖ ਵਿਭਾਗਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ ਅਤੇ ਕਮਾਂਡੈਂਟ ਜਸਕਰਨ ਸਿੰਘ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੌਕ ਐਕਸਰਸਾਈਜ਼ ਕੇਵਲ ਖਾਲਸਾ ਕਾਲਜ ਫਾਰ ਵੁਮੈਨ ਦੇ ਕੈਂਪਸ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਮੌਕ ਡਰਿੱਲ ਏਅਰ ਰੇਡ 'ਚਿਤਾਵਨੀ ਸਿਗਨਲ' ਨਾਲ ਸ਼ੁਰੂ ਹੋਵੇਗੀ, ਜੋ ਕਿ ਸਾਇਰਨਾਂ (2 ਮਿੰਟ ਲਈ ਉੱਚ-ਨੀਵੀਂ ਆਵਾਜ਼) ਰਾਹੀਂ ਦਿੱਤਾ ਜਾਵੇਗਾ।

ਸ਼੍ਰੀ ਵਾਲੀਆ ਨੇ ਦੱਸਿਆ ਕਿ ਕਾਲਜ ਕੈਂਪਸ ਵਿਖੇ ਬਲੈਕਆਊਟ ਕੀਤਾ ਜਾਵੇਗਾ। ਬਲੈਕਆਊਟ ਦੌਰਾਨ ਸਾਰੀਆਂ ਲਾਈਟਾਂ ਬੰਦ ਕੀਤੀਆਂ ਜਾਣਗੀਆਂ। ਮੌਕ ਐਕਸਰਸਾਈਜ਼ ਪੂਰੀ ਹੋਣ ਉਪਰੰਤ ਇੱਕ ‘ਆਲ ਕਲੀਅਰ’ ਸਿਗਨਲ ਵਜਾਇਆ ਜਾਵੇਗਾ (2 ਮਿੰਟਾਂ ਲਈ ਲਗਾਤਾਰ ਉੱਚੀ ਆਵਾਜ਼ ਵਾਲਾ ਸਾਇਰਨ), ਜੋ ਕਿ ਮੌਕ ਐਕਸਰਸਾਈਜ਼ ਦੀ ਸਮਾਪਤੀ ਦਾ ਸੰਕੇਤ ਹੋਵੇਗਾ।

ਸ਼੍ਰੀ ਵਾਲੀਆ ਨੇ ਦੱਸਿਆ ਕਿ ਮੌਕ ਐਕਸਰਸਾਈਜ਼ ਦੌਰਾਨ ਸਬੰਧਤ ਵਿਭਾਗਾਂ ਦੇ ਤਾਲਮੇਲ ਨਾਲ ਅੱਗ ਬੁਝਾਊ ਕਾਰਵਾਈ, ਖੋਜ ਅਤੇ ਬਚਾਅ ਕਾਰਜ, ਫਸਟ-ਏਡ ਅਤੇ ਡਾਕਟਰੀ ਸਹਾਇਤਾ, ਜ਼ਖਮੀ ਵਿਅਕਤੀਆਂ ਨੂੰ ਕੱਢਣ, ਟ੍ਰੈਫਿਕ ਅਤੇ ਭੀੜ ਕੰਟਰੋਲ ਦੇ ਉਪਾਵਾਂ ਦੀ ਰਿਹਰਸਲ ਕੀਤੀ ਜਾਵੇਗੀ। ਉਨ੍ਹਾਂ ਸਪਸ਼ਟ ਕੀਤਾ ਕਿ ਬਲੈਕ ਆਊਟ ਮੌਕ ਡਰਿੱਲ ਐਕਸਰਸਾਈਜ਼ ਲਈ ਕੇਵਲ ਖਾਲਸਾ ਕਾਲਜ ਫਾਰ ਵੁਮੈਨ ਦੀ ਹੀ ਚੋਣ ਕੀਤੀ ਗਈ ਹੈ। 

ਇਸ ਤੋਂ ਇਲਾਵਾ ਜ਼ਿਲ੍ਹੇ ਦੇ ਹੋਰ ਕਿਸੇ ਵੀ ਸ਼ਹਿਰ, ਪਿੰਡ ਜਾਂ ਕਿਸੇ ਹੋਰ ਕਿਸੇ ਵੀ ਸਥਾਨ ’ਤੇ ਮੌਕ ਡਰਿੱਲ ਨਹੀਂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਦੌਰਾਨ ਘਬਰਾਉਣ ਦੀ ਬਿਲਕੁਲ ਜ਼ਰੂਰਤ ਨਹੀਂ ਹੈ, ਕਿਉਂਕਿ ਇਹ ਸਿਵਲ ਡਿਫੈਂਸ ਤਿਆਰੀ ਦੀ ਜਾਂਚ ਲਈ ਇੱਕ ਰੁਟੀਨ ਡਰਿੱਲ ਹੈ। 

ਉਨ੍ਹਾਂ ਕਿਹਾ ਕਿ ਅਜਿਹੀ ਮੌਕ ਡਰਿੱਲ ਵਿਭਾਗਾਂ ਦੇ ਆਪਸੀ ਤਾਲਮੇਲ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਜਾਗਰੂਕਤਾ ਪੈਦਾ ਕਰਨ ਲਈ ਕੀਤੀ ਜਾਂਦੀ ਹੈ। ਉਨ੍ਹਾਂ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ। ਮੀਟਿੰਗ ਵਿੱਚ ਸਿਵਲ ਸਰਜਨ ਡਾ. ਰਾਜੇਸ਼ ਗਰਗ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਭੋਗਲ ਤੋਂ ਇਲਾਵਾ ਪੁਲਿਸ, ਸਿਵਲ ਡਿਫੈਂਸ, ਪੀ.ਐਸ.ਪੀ.ਸੀ.ਐਲ. ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

 

Tags: Varjeet Walia , DC Jalandhar , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD