Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪੰਜਾਬ ਸਰਕਾਰ ਵੱਲੋਂ ਅਗੰਮਪੁਰ ਪੁਲ ਦੀ ਸੁਰੱਖਿਆ ਲਈ 19.72 ਕਰੋੜ ਰੁਪਏ ਦੇ ਹੜ੍ਹ-ਰੋਕੂ ਕੰਮ ਜਾਰੀ : ਬਰਿੰਦਰ ਕੁਮਾਰ ਗੋਇਲ

ਕੈਬਨਿਟ ਮੰਤਰੀ ਨੇ ਸਤਲੁਜ ਕੰਢੇ ਚਲ ਰਹੇ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ

Barinder Kumar Goel, Barinder Kumar Goyal, AAP Punjab

Web Admin

Web Admin

5 Dariya News

ਚੰਡੀਗੜ੍ਹ , 23 Apr 2026

Last updated on: Apr 24, 2026, 13:30 IST

ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲੋਧੀਪੁਰ, ਅਗੰਮਪੁਰ, ਹਰਸਾਬੇਲਾ ਅਤੇ ਅਜੋਲੀ ਖੇਤਰਾਂ ਦਾ ਦੌਰਾ ਕਰਕੇ ਚੱਲ ਰਹੇ ਹੜ੍ਹ-ਰੋਕੂ ਕੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਤਲੁਜ ਦਰਿਆ ਦੇ ਕੰਢੇ ਹੋ ਰਹੇ ਕੰਮਾਂ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਤੋਂ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ ਅਤੇ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।   

ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿੰਡ ਲੋਧੀਪੁਰ, ਜੋ ਸਤਲੁਜ ਦਰਿਆ ਦੇ ਖੱਬੇ ਕੰਢੇ ਤੇ ਸਥਿਤ ਹੈ। ਭਵਿੱਖ ਵਿੱਚ ਦਰਿਆ ਦੇ ਕੰਢਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਾਲ 2026 ਵਿੱਚ ਲੋਧੀਪੁਰ ਹੜ੍ਹ ਸੁਰੱਖਿਆ ਪ੍ਰੋਜੈਕਟ ਤਹਿਤ ਕੁੱਲ 1700 ਫੁੱਟ ਲੰਬਾਈ ਵਿੱਚ ਕੰਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਚਰਨ ਗੰਗਾ ਨਦੀ ਉੱਤੇ 300 ਫੁੱਟ ਦੀ ਪੁਨਰ ਨਿਰਮਾਣ ਅਤੇ ਸਤਲੁਜ ਦਰਿਆ ਉੱਤੇ 1400 ਫੁੱਟ ਰਿਵੇਟਮੈਂਟ ਨਾਲ ਨਾਲ 13 ਸਟੱਡ ਬਣਾਉਣ ਦਾ ਕੰਮ ਸ਼ਾਮਲ ਹੈ। 

ਇਸ ਪ੍ਰੋਜੈਕਟ ਦੀ ਕੁੱਲ ਲਾਗਤ ਲਗਭਗ 4.62 ਕਰੋੜ ਰੁਪਏ ਹੈ ਅਤੇ ਇਸ ਨਾਲ ਪਿੰਡ ਲੋਧੀਪੁਰ ਅਤੇ ਬੁਰਜ ਸਮੇਤ ਨਜ਼ਦੀਕੀ ਖੇਤਰਾਂ ਨੂੰ ਹੜ੍ਹਾਂ ਤੋਂ ਬਚਾਅ ਮਿਲੇਗਾ ਅਤੇ ਖੇਤੀਬਾੜੀ ਜ਼ਮੀਨਾਂ ਦੀ ਸੁਰੱਖਿਆ ਨੂੰ ਮਜ਼ਬੂਤੀ ਪ੍ਰਦਾਨ ਕੀਤੀ ਜਾਵੇਗੀ। ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਅਗੰਮਪੁਰ ਦਾ ਪੁਲ ਬਹੁਤ ਹੀ ਮਹੱਤਵਪੂਰਨ ਹੈ ਕਿਉਂਕਿ ਇਹ ਮਾਲਵਾ/ਪੁਆਧ ਖੇਤਰਾਂ ਨੂੰ ਦੋਆਬਾ ਅਤੇ ਮਾਝੇ ਨਾਲ ਜੋੜਦਾ ਹੈ। 

ਇਸ ਤੋਂ ਇਲਾਵਾ ਇਹ ਪੁਲ ਧਾਰਮਿਕ ਪੱਖੋਂ ਵੀ ਅਹਿਮ ਹੈ ਕਿਉਂਕਿ ਇਹ ਤਖਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਸ੍ਰੀ ਅਕਾਲ ਤਖਤ ਸਾਹਿਬ ਨਾਲ ਜੋੜਦਾ ਹੈ। ਇਸ ਕਾਰਨ ਇਹ ਸੂਬੇ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਗਹਿਰਾ ਸਬੰਧ ਰੱਖਦਾ ਹੈ। ਉਨ੍ਹਾਂ ਨੇ ਯਾਦ ਕਰਵਾਇਆ ਕਿ ਸਾਲ 2025 ਦੌਰਾਨ ਅਗੰਮਪੁਰ ਪੁਲ ਨੂੰ ਭਾਰੀ ਖਤਰਾ ਪੈਦਾ ਹੋ ਗਿਆ ਸੀ, ਪਰ ਸਰਕਾਰ ਵੱਲੋਂ ਤੁਰੰਤ ਕੀਤੀਆਂ ਕਾਰਵਾਈਆਂ ਨਾਲ ਇਸਨੂੰ ਸੁਰੱਖਿਅਤ ਰੱਖਿਆ ਗਿਆ। 

ਇਸ ਤਜਰਬੇ ਤੋਂ ਸਿੱਖ ਲੈਂਦਿਆਂ ਹੁਣ ਪੁਲ ਦੇ ਆਲੇ-ਦੁਆਲੇ ਵਿਸ਼ਾਲ ਪੱਧਰ ‘ਤੇ ਹੜ੍ਹ-ਰੋਕੂ ਕੰਮ ਕਰਵਾਏ ਜਾ ਰਹੇ ਹਨ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਨੁਕਸਾਨ ਤੋਂ ਬਚਾਅ ਕੀਤਾ ਜਾ ਸਕੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਾਲ ਕੁੱਲ 6570 ਫੁੱਟ (ਤਕਰੀਬਨ 2 ਕਿ.ਮੀ.) ਲੰਬਾਈ ਵਿੱਚ ਹੜ੍ਹ-ਰੋਕੂ ਕੰਮ ਕਰਵਾਏ ਜਾ ਰਹੇ ਹਨ, ਜਿਨ੍ਹਾਂ ‘ਤੇ ਤਕਰੀਬਨ 19.72 ਕਰੋੜ ਰੁਪਏ ਖਰਚ ਹੋ ਰਹੇ ਹਨ। 

ਅਗੰਮਪੁਰ ਸਲਾਈਸ-ਵਨ ਅਤੇ ਪੁਲ ਦੇ ਉੱਪਰਲੇ ਹਿੱਸੇ ਵਿੱਚ 3920 ਫੁੱਟ ਲੰਬਾਈ ਵਿੱਚ 12.05 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਜਾਰੀ ਹੈ, ਜਿਸ ਵਿੱਚ 3280 ਫੁੱਟ ਰਿਵੈਟਮੈਂਟ ਅਤੇ 31 ਸਟੱਡਸ ਦੀ ਉਸਾਰੀ ਸ਼ਾਮਲ ਹੈ। ਇਸ ਨਾਲ ਅਗੰਮਪੁਰ ਅਤੇ ਕਰੈਸ਼ਰ ਜੋਨ ਖੇਤਰ ਨੂੰ ਵੱਡਾ ਲਾਭ ਮਿਲੇਗਾ।     

ਇਸੇ ਤਰ੍ਹਾਂ ਉਨ੍ਹਾਂ ਦੱਸਿਆ ਕਿ ਹਰਸਾਬੇਲਾ ਵਿਖੇ 2650 ਫੁੱਟ ਲੰਬਾਈ ਵਿੱਚ 7.67 ਕਰੋੜ ਰੁਪਏ ਦੀ ਲਾਗਤ ਨਾਲ ਹੜ੍ਹ-ਰੋਕੂ ਕੰਮ ਕੀਤੇ ਜਾ ਰਹੇ ਹਨ, ਜਿਸ ਵਿੱਚ 2300 ਫੁੱਟ ਰਿਵੈਟਮੈਂਟ ਅਤੇ 23 ਸਟੱਡਸ ਦੀ ਉਸਾਰੀ ਸ਼ਾਮਲ ਹੈ। ਮੰਤਰੀ ਨੇ ਦੁਹਰਾਇਆ ਕਿ ਸਰਕਾਰ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਪੂਰੀ ਵਚਨਬੱਧਤਾ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਸਾਰੇ ਪ੍ਰੋਜੈਕਟ ਉੱਚ ਗੁਣਵੱਤਾ ਨਾਲ ਸਮੇਂ ਸਿਰ ਪੂਰੇ ਕੀਤੇ ਜਾਣਗੇ।   

ਕੈਬਨਿਟ ਮੰਤਰੀ ਨੇ ਦੱਸਿਆ ਕਿ ਹੜ੍ਹ ਸੁਰੱਖਿਆ ਦੇ ਤਹਿਤ ਅਜੌਲੀ ਵਿਖੇ 1500 ਫੁੱਟ ਰਿਵੇਟਮੈਂਟ ਅਤੇ 14 ਨੰਬਰ ਸਟੱਡ ਬਣਾਉਣ ਦਾ ਕੰਮ ਮਨਜ਼ੂਰ ਕੀਤਾ ਗਿਆ ਹੈ, ਜਿਸ ‘ਤੇ ਤਕਰੀਬਨ 3.45 ਕਰੋੜ ਰੁਪਏ ਦੀ ਲਾਗਤ ਆਏਗੀ। ਇਹ ਪ੍ਰੋਜੈਕਟ ਸਤਲੁਜ ਦਰਿਆ ਦੇ ਵਹਾਅ ਨੂੰ ਕਾਬੂ ਕਰਨ ਅਤੇ ਭਵਿੱਖ ਵਿੱਚ ਹੜ੍ਹਾਂ ਤੋਂ ਹੋਣ ਵਾਲੇ ਨੁਕਸਾਨ ਨੂੰ ਘਟਾਉਣ ਲਈ ਮਹੱਤਵਪੂਰਨ ਕਦਮ ਸਾਬਤ ਹੋਵੇਗਾ, ਜਿਸ ਨਾਲ ਅਜੌਲੀ, ਦਬਖੇੜਾ ਅਤੇ ਕਲਿੱਤਰਾ ਪਿੰਡਾਂ ਦੇ ਵਸਨੀਕਾਂ ਅਤੇ ਖੇਤੀਬਾੜੀ ਜ਼ਮੀਨ ਨੂੰ ਵੱਡੀ ਰਾਹਤ ਮਿਲੇਗੀ।

ਮੰਤਰੀ ਗੋਇਲ ਨੇ ਦੱਸਿਆ ਕਿ ਨਜ਼ਾਇਜ਼ ਮਾਇਨਿੰਗ ਰੋਕਣ ਲਈ ਵੀ ਮਾਡਰਨੀਜੇਸ਼ਨ ਤਹਿਤ ਸਖ਼ਤ ਐਕਸ਼ਨ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ 132 ਪੁਆਇੰਟਾਂ ਤੇ ਕੰਮ ਚੱਲ ਰਿਹਾ ਹੈ ਤੇ ਇਹ 30 ਮਈ ਤੱਕ ਮੁਕੰਮਲ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਸਾਡੇ ਵਲੋਂ ਲੋਕਾਂ ਦੀ ਭਲਾਈ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਿਰੰਤਰ ਕੰਮ ਕੀਤਾ ਜਾ ਰਿਹਾ ਹੈ।

ਇਸ ਮੌਕੇ ਐਸ.ਡੀ.ਐਮ ਸੁਖਪਾਲ ਸਿੰਘ ਸ੍ਰੀ ਅਨੰਦਪੁਰ ਸਾਹਿਬ, ਡੀਐੱਸਪੀ ਜਸ਼ਨਦੀਪ ਸਿੰਘ, ਚੇਅਰਮੈਨ ਕਮਿੱਕਰ ਸਿੰਘ ਡਾਢੀ, ਚੇਅਰਮੈਨ ਗੁਰਪ੍ਰੀਤ ਸਿੰਘ ਅਰੋੜਾ, ਰਮਨਦੀਪ ਸਿੰਘ ਬੈਂਸ ਸੁ. ਇੰਜੀਨਿਅਰ, ਸੰਦੀਪ ਸਿੰਘ ਮੰਗਤ ਕਾਰਜਕਾਰੀ ਇੰਜੀਨਿਅਰ, ਵਰੁਣ ਐਸ.ਡੀ.ਓ ਰੂਪਨਗਰ ਡਰੇਨੇਜ ਸਬ ਡਵੀਜਨ, ਨਿਸ਼ਾਤ ਗਰਗ ਐਸ.ਡੀ.ਓ ਸ੍ਰੀ ਚਮਕੌਰ ਸਾਹਿਬ ਡਰੇਨੇਜ, ਭਾਵੁਕ ਸ਼ਰਮਾ ਕਾਰਜਕਾਰੀ ਇੰਜੀਨਿਅਰ ਸ੍ਰੀ ਅਨੰਦਪੁਰ ਸਾਹਿਬ, ਨਰਿੰਦਰ ਕੁਮਾਰ ਐਸ.ਡੀ.ਓ ਨੰਗਲ, ਦਿਨੇਸ਼ ਗੁਪਤਾ ਐਸ.ਡੀ.ਓ ਸ੍ਰੀ ਅਨੰਦਪੁਰ ਸਾਹਿਬ, ਗੁਰਜੀਤ ਸਿੰਘ ਐਸ.ਡੀ.ਓ ਨੂਰਪੁਰ ਬੇਦੀ ਤੇ ਅਧਿਕਾਰੀ ਹਾਜ਼ਰ ਸਨ।

 

Tags: Barinder Kumar Goel , Barinder Kumar Goyal , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD