Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਕਣਕ ਦੇ ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜਲੰਧਰ ਪ੍ਰਸ਼ਾਸਨ ਚੌਕਸ

ਡਿਪਟੀ ਕਮਿਸ਼ਨਰ ਨੇ ਕੀਤੀ ਉਚ ਪੱਧਰੀ ਮੀਟਿੰਗ, ਸਬ ਡਵੀਜ਼ਨ ਪੱਧਰ ’ਤੇ ਟਾਸਕ ਫੋਰਸ ਗਠਿਤ ਕਰਨ ਦੇ ਨਿਰਦੇਸ਼

Varjeet Walia, DC Jalandhar, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 23 Apr 2026

Last updated on: Apr 24, 2026, 13:36 IST

ਜ਼ਿਲ੍ਹੇ ਵਿੱਚ ਕਣਕ ਦੇ ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਠੱਲ੍ਹ ਪਾਉਣ ਲਈ ਜਲੰਧਰ ਪ੍ਰਸ਼ਾਸਨ ਪੱਬਾਂ ਭਾਰ ਹੋ ਗਿਆ ਹੈ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਇਸ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਅਹਿਮ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਸਬ ਡਵੀਜ਼ਨ ਪੱਧਰ ’ਤੇ ਟਾਸਕ ਫੋਰਸ ਗਠਿਤ ਕਰਨ ਦੇ ਨਿਰਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨੇ ਕਣਕ ਦੇ ਚੱਲ ਰਹੇ ਸੀਜ਼ਨ ਦੌਰਾਨ ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾ ਰਹੇ ਕਦਮਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਦੀ ਰੋਕਥਾਮ ਲਈ ਪੂਰੀ ਚੌਕਸੀ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਨਾਲ ਪ੍ਰਭਾਵੀ ਢੰਗ ਨਾਲ ਨਜਿੱਠਣ ਲਈ ਜਾਗਰੂਕਤਾ ਤੋਂ ਲੈ ਕੇ ਕਾਰਵਾਈ ਤੱਕ ਬਹੁ-ਪੱਖੀ ਰਣਨੀਤੀ ਅਪਣਾਈ ਜਾਵੇ, ਤਾਂ ਜੋ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਹੋਰ ਅਸਰਦਾਰ ਢੰਗ ਨਾਲ ਰੋਕਿਆ ਜਾ ਸਕੇ।

ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਵੀ ਮੌਜੂਦ ਸਨ। ਸ਼੍ਰੀ ਵਾਲੀਆ ਨੇ ਐਸ.ਡੀ.ਐਮਜ਼ ਨੂੰ ਸਬ-ਡਵੀਜ਼ਨ ਪੱਧਰ ’ਤੇ ਟਾਸਕ ਫੋਰਸ ਗਠਿਤ ਕਰਨ ਦੀ ਹਦਾਇਤ ਕੀਤੀ, ਜੋ ਕਿ ਕਣਕ ਦੇ ਨਾੜ ਨੂੰ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਜ਼ਮੀਨੀ ਪੱਧਰ ’ਤੇ ਸਾਰੇ ਜ਼ਰੂਰੀ ਕਦਮ ਚੁੱਕੇਗੀ। 

ਉਨ੍ਹਾਂ ਦੱਸਿਆ ਕਿ ਅਜਿਹੀਆਂ ਘਟਨਾਵਾਂ ਦੀ ਰੋਕਥਾਮ ਲਈ ਨੋਡਲ ਅਤੇ ਕਲਸਟਰ ਅਧਿਕਾਰੀ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਅਧਿਕਾਰੀ ਘਟਨਾ ਦੀ ਮੌਕੇ ’ਤੇ ਜਾ ਕੇ 24 ਘੰਟੇ ਦੇ ਅੰਦਰ ਪੜਤਾਲ ਅਤੇ ਰਿਪੋਰਟ ਕਰਨੀ ਯਕੀਨੀ ਬਣਾਉਣਗੇ, ਤਾਂ ਜੋ ਅਜਿਹੀਆਂ ਘਟਨਾਵਾਂ ’ਤੇ ਨੇੜਿਓਂ ਨਜ਼ਰ ਰੱਖੀ ਜਾ ਸਕੇ। 

ਉਨ੍ਹਾਂ ਕਿਹਾ ਕਿ ਉਲੰਘਣਾ ਪਾਈ ਜਾਣ ‘ਤੇ ਨਿਯਮਾਂ ਮੁਤਾਬਕ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਖੇਤੀਬਾੜੀ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ਜਾਗਰੂਕਤਾ ਗਤੀਵਿਧੀਆਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਖੇਤਾਂ ਵਿੱਚ ਅੱਗ ਲਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਫ਼ਸਲ ਦੀ ਰਹਿੰਦ-ਖੂਹੰਦ ਦੇ ਸੁਚੱਜੇ ਪ੍ਰਬੰਧਨ ਲਈ ਸਰਕਾਰ ਵੱਲੋਂ ਸਬਸਿਡੀ ’ਤੇ ਮੁਹੱਈਆ ਕਰਵਾਈ ਜਾ ਰਹੀ ਖੇਤੀ ਮਸ਼ੀਨਰੀ ਬਾਰੇ ਵੀ ਜਾਣੂ ਕਰਵਾਇਆ ਜਾਵੇ। 

ਉਨ੍ਹਾਂ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਪੱਖੋਂ ਸੰਵੇਦਨਸ਼ੀਲ ਪਿੰਡਾਂ ਦੇ ਦੌਰੇ ਕੀਤੇ ਜਾਣ ਅਤੇ ਕਿਸਾਨਾਂ ਤੇ ਮੋਹਤਬਰਾਂ ਨਾਲ ਰਾਬਤਾ ਕਰਦਿਆਂ ਨਾੜ ਨੂੰ ਅੱਗ ਲਾਉਣ ਨਾਲ ਵਾਤਾਵਰਣ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਅਜਿਹੇ ਮਾਮਲਿਆਂ ਨੂੰ ਠੱਲ੍ਹ ਪਾਉਣ ਲਈ ਰੋਕਥਾਮ ਉਪਾਵਾਂ ਨੂੰ ਪੂਰੇ ਤਾਲਮੇਲ ਨਾਲ ਲਾਗੂ ਕਰਨ ਲਈ ਵੀ ਕਿਹਾ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਲਾਉਣ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅੱਗ ਤੋਂ ਪੈਦਾ ਹੋਣ ਵਾਲਾ ਧੂੰਆਂ ਲੋਕਾਂ ਲਈ ਸਮੱਸਿਆਵਾਂ ਪੈਦਾ ਕਰ ਸਕਦਾ ਹੈ। ਉਨ੍ਹਾਂ ਕਿਹਾ ਨਾੜ ਨੂੰ ਅੱਗ ਲਗਾਉਣ ਨਾਲ ਹਾਦਸੇ ਵੀ ਵਾਪਰ ਜਾਂਦੇ ਹਨ, ਜਿਸ ਨਾਲ ਮਨੁੱਖੀ ਜਾਨਾਂ ਖਤਰੇ ਵਿੱਚ ਪੈ ਜਾਂਦੀਆਂ ਹਨ। 

ਇਸ ਤੋਂ ਇਲਾਵਾ ਜ਼ਮੀਨ ਵਿਚਲੇ ਮਿੱਤਰ ਕੀੜੇ ਮਰ ਜਾਂਦੇ ਹਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਮੀਟਿੰਗ ਵਿੱਚ ਐਸ.ਡੀ.ਐਮ. ਸ਼ਾਇਰੀ ਮਲਹੋਤਰਾ ਅਤੇ ਨਵਦੀਪ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Varjeet Walia , DC Jalandhar , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD