Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਓਇੰਦ ਵਿਖੇ ਨਹਿਰੀ ਪਾਣੀ ਲਿਫ਼ਟ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ

44.83 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਨਾਲ 4500 ਏਕੜ ਖੇਤੀਯੋਗ ਜ਼ਮੀਨ ਨੂੰ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

Barinder Kumar Goel, Barinder Kumar Goyal, AAP Punjab, Sri Chamkaur Sahib

Web Admin

Web Admin

5 Dariya News

ਸ੍ਰੀ ਚਮਕੌਰ ਸਾਹਿਬ , 23 Apr 2026

Last updated on: Apr 24, 2026, 13:43 IST

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਨੂੰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਅੱਜ ਕੈਬਨਿਟ ਮੰਤਰੀ ਪੰਜਾਬ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਓਇੰਦ ਵਿਖੇ ਲਿਫਟ ਸਿੰਚਾਈ ਸਕੀਮ ਦਾ ਉਦਘਾਟਨ ਕੀਤਾ। ਇਹ ਪ੍ਰਾਜੈਕਟ ਸ੍ਰੀ ਚਮਕੌਰ ਸਾਹਿਬ ਤਹਿਸੀਲ ਦੇ ਉਨ੍ਹਾਂ ਪਿੰਡਾਂ ਲਈ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗਾ ਜੋ ਅਜੇ ਤੱਕ ਨਹਿਰੀ ਪਾਣੀ ਤੋਂ ਵਾਂਝੇ ਰਹੇ ਹਨ ਅਤੇ ਜਿੱਥੇ ਧਰਤੀ ਹੇਠਲਾ ਪਾਣੀ ਲਗਾਤਾਰ ਡੂੰਘਾ ਹੁੰਦਾ ਜਾ ਰਿਹਾ ਹੈ।

ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਇੱਕ ਇਤਿਹਾਸਕ ਨਗਰੀ ਹੈ ਅਤੇ ਇਸ ਖੇਤਰ ਵਿੱਚੋਂ ਲੰਘ ਰਹੀਆਂ ਮੁੱਖ ਨਹਿਰਾਂ - ਸਰਹਿੰਦ ਨਹਿਰ ਅਤੇ ਭਾਖੜਾ ਮੇਨ ਲਾਈਨ ਨਹਿਰ ਦੇ ਬਾਵਜੂਦ ਕਈ ਪਿੰਡਾਂ ਨੂੰ ਹੁਣ ਤੱਕ ਨਹਿਰੀ ਪਾਣੀ ਦੀ ਸੁਵਿਧਾ ਪ੍ਰਾਪਤ ਨਹੀਂ ਹੋ ਰਹੀ ਸੀ ਜਿਸ ਨਾਲ ਛੋਟੇ ਕਿਸਾਨ ਮੋਟਰ ਦਾ ਕੁਨੈਕਸ਼ਨ ਨਾ ਹੋਣ ਕਾਰਨ ਪਾਣੀ ਲਈ ਹੋਰ ਜ਼ਿਮੀਦਾਰਾਂ ਉੱਤੇ ਨਿਰਭਰ ਕਰਦੇ ਹਨ।

ਉਨ੍ਹਾਂ ਕਿਹਾ ਕਿ ਲੋਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਵੱਧ ਤੋਂ ਵੱਧ ਰਕਬੇ ਨੂੰ ਨਹਿਰੀ ਸਿੰਚਾਈ ਹੇਠ ਲਿਆਉਣ ਦੇ ਸਰਕਾਰੀ ਟੀਚੇ ਨੂੰ ਪੂਰਾ ਕਰਨ ਲਈ ਇਹ ਲਿਫਟ ਸਿੰਚਾਈ ਸਕੀਮ ਤਿਆਰ ਕੀਤੀ ਗਈ ਹੈ ਜੋ ਸਫਲਤਾਪੂਰਵਕ ਪੂਰੇ ਸੂਬੇ ਵਿੱਚ ਲਾਗੂ ਕੀਤੀ ਜਾ ਰਹੀ ਹੈ। ਜਿਸ ਨਾਲ ਕਿਸਾਨਾਂ ਨੂੰ ਆਤਮ ਨਿਰਭਰ ਬਣਨ ਵਿੱਚ ਸਹਿਯੋਗ ਵੀ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਅਧੀਨ ਪਿੰਡ ਓਇੰਦ ਕੋਲੋਂ ਭਾਖੜਾ ਮੇਨ ਲਾਈਨ ਨਹਿਰ ਦੇ ਸਮਰਾਲਾ ਮੇਜਰ ਸਿਸਟਮ ਤੋਂ ਪਾਣੀ ਲਿਫਟ ਕਰਕੇ ਲਗਭਗ 900 ਮਿਲੀਮੀਟਰ (ਤਕਰੀਬਨ 3 ਫੁੱਟ) ਵਿਆਸ ਵਾਲੀ ਮੇਨ ਰਾਈਜ਼ਰ ਪਾਈਪ ਰਾਹੀਂ ਪਿੰਡ ਗੱਗੋਂ ਵਿਖੇ ਬਣਾਏ ਜਾਣ ਵਾਲੇ ਡੀ-ਟੈਂਕ ਤੱਕ ਪਹੁੰਚਾਇਆ ਜਾਵੇਗਾ। 

ਇਸ ਤੋਂ ਬਾਅਦ ਚਾਰ ਵੱਖ-ਵੱਖ ਡਿਸਟ੍ਰੀਬਿਊਸ਼ਨ ਸਕੀਮਾਂ ਰਾਹੀਂ ਆਲੇ-ਦੁਆਲੇ ਦੇ ਪਿੰਡਾਂ ਵਿੱਚ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ। ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਇਸ ਪ੍ਰੋਜੈਕਟ ‘ਤੇ ਲਗਭਗ 44.83 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਨਾਲ ਕਰੀਬ 4500 ਏਕੜ ਖੇਤੀਯੋਗ ਜ਼ਮੀਨ ਨੂੰ ਨਹਿਰੀ ਪਾਣੀ ਦੀ ਸੁਵਿਧਾ ਪ੍ਰਾਪਤ ਹੋਵੇਗੀ। 

ਇਸ ਸਕੀਮ ਦਾ ਲਾਭ ਸ੍ਰੀ ਚਮਕੌਰ ਸਾਹਿਬ, ਸਲੋਮਾਜਰਾ, ਗੱਗੋਂ, ਗਧਰਾਮ ਖੁਰਦ, ਗਧਰਾਮ ਕਲਾਂ, ਪਿੱਪਲਮਾਜਰਾ, ਰੁੜਕੀ, ਤਾਲਾਪੁਰ, ਦੁੱਗਰੀ, ਕੋਟਲੀ, ਕਮਾਲਪੁਰ, ਰਾਮਪੁਰ ਬੇਟ ਸਮੇਤ ਕਈ ਹੋਰ ਪਿੰਡਾਂ ਨੂੰ ਮਿਲੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਨਾ ਸਿਰਫ਼ ਖੇਤੀਬਾੜੀ ਉਤਪਾਦਨ ਵਿੱਚ ਵਾਧਾ ਹੋਵੇਗਾ, ਸਗੋਂ ਕਿਸਾਨਾਂ ਦੀ ਆਮਦਨ ਵਿੱਚ ਵੀ ਵਧੇਗੀ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੇ ਲੋਕ-ਹਿਤੈਸ਼ੀ ਪ੍ਰੋਜੈਕਟ ਲਾਗੂ ਕੀਤੇ ਜਾਣਗੇ। ਹਲਕਾ ਵਿਧਾਇਕ ਸ੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਨੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਦਾ ਇਸ ਖ਼ਾਸ ਪ੍ਰੋਜੈਕਟ ਲਈ ਧੰਨਵਾਦ ਕੀਤਾ। ਉਨ੍ਹਾਂ ਉਦਘਾਟਨੀ ਸਮਾਗਮ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ ਤੇ ਸੂਬਾ ਵਾਸੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਇਆ ਹੈ।

ਇਸ ਮੌਕੇ ਸਹਾਇਕ ਕਮਿਸ਼ਨਰ (ਜ) ਕਮ ਐਸਡੀਐਮ ਸ੍ਰੀ ਚਮਕੌਰ ਸਾਹਿਬ ਪਰਦੀਪ ਸਿੰਘ ਬੈਂਸ, ਡੀਐਸਪੀ ਸ੍ਰੀ ਚਮਕੌਰ ਸਾਹਿਬ ਮਨਜੀਤ ਸਿੰਘ ਔਲਖ, ਐਸ.ਈ. ਗਗਨਦੀਪ ਸਿੰਘ ਗਿੱਲ, ਐਕਸੀਅਨ ਗੁਰਸ਼ਰਨ ਸਿੰਘ ਵਿਰਕ, ਐੱਸਡੀਓ ਕੁਲਵਿੰਦਰ ਸਿੰਘ, ਪ੍ਰੋ. ਬੀਰਦਵਿੰਦਰ ਸਿੰਘ ਬੱਲਾਂ, ਐਨਪੀ ਰਾਣਾ, ਸਿਕੰਦਰ ਸਿੰਘ ਸਹੇੜੀ, ਅਮਨਦੀਪ ਸਿੰਘ ਮਾਂਗਟ, ਹਰਨੇਕ ਸਿੰਘ ਭੂਰਾ, ਜਗਦੇਵ ਭਟੋਆ, ਅੰਮ੍ਰਿਤਪਾਲ ਕੌਰ ਨਾਗਰਾ, ਜਗਤਾਰ ਸਿੰਘ ਘੜੂਆਂ ਤੋਂ ਇਲਾਵਾ ਹੋਰ ਉੱਚ ਅਧਿਕਾਰੀ ਤੇ ਪਤਵੰਤੇ ਸੱਜਣ ਹਾਜ਼ਰ ਸਨ।

 

Tags: Barinder Kumar Goel , Barinder Kumar Goyal , AAP Punjab , Sri Chamkaur Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD