Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਜੈ ਕ੍ਰਿਸ਼ਨ ਸਿੰਘ ਰੌੜੀ

ਕਿਸਾਨਾਂ ਨੂੰ ਆਪਣੀ ਫਸਲ ਵੇਚਣ ਦੌਰਾਨ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀਃ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

Jai Krishan Rouri, Jai Krishan, Jai Krishan Singh Rouri, AAP Punjab, Hoshiarpur, Garhshankar

5 Dariya News

5 Dariya News

5 Dariya News

ਹੁਸ਼ਿਆਰਪੁਰ/ਗੜਸ਼ੰਕਰ , 23 Apr 2026

Last updated on: Apr 24, 2026, 13:48 IST

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ  ਹਲਕਾ ਗੜਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਅੱਜ ਹਲਕੇ ਦੀਆਂ ਵੱਖ-ਵੱਖ ਦਾਣਾ ਮੰਡੀਆਂ ਦਾ ਦੌਰਾ ਕਰਕੇ ਉੱਥੇ ਚੱਲ ਰਹੀਆਂ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਵਿਸਤ੍ਰਿਤ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਦਾਣਾ ਮੰਡੀ ਮੰਹਿਗਰੋਵਾਲ, ਦਾਣਾ ਮੰਡੀ ਮਾਹਿਲਪੁਰ ਅਤੇ ਦਾਣਾ ਮੰਡੀ ਮੋਰਾਂਵਾਲੀ ਵਿਖੇ  ਮੌਕੇ ਦੀ ਸਥਿਤੀ ਦਾ ਅਨੁਮਾਨ ਲਗਾਇਆ ਅਤੇ ਮੰਡੀਆਂ ਵਿੱਚ ਮੌਜੂਦ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਆ ਰਹੀਆਂ ਦਿੱਕਤਾਂ ਬਾਰੇ ਜਾਣਕਾਰੀ ਲਈ।

ਕਿਸਾਨਾਂ ਵੱਲੋਂ ਉਠਾਏ ਗਏ ਮੁੱਦਿਆਂ ‘ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਉਨ੍ਹਾਂ ਨੇ ਸੰਬੰਧਤ ਅਧਿਕਾਰੀਆਂ ਨੂੰ ਤੁਰੰਤ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਦੌਰਾਨ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਸ ਲਈ ਮੰਡੀਆਂ ਵਿੱਚ ਸੁਚੱਜੇ ਪ੍ਰਬੰਧ ਹੋਣੇ ਯਕੀਨੀ ਬਣਾਏ ਗਏ ਹਨ।

ਡਿਪਟੀ ਸਪੀਕਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਫਸਲ ਦੀ ਤੋਲ, ਲਿਫਟਿੰਗ ਅਤੇ ਭੁਗਤਾਨ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸਮੇਂ-ਸਿਰ ਮੁਕੰਮਲ ਕੀਤਾ ਜਾਵੇ। ਇਸ ਦੇ ਨਾਲ ਹੀ ਮੰਡੀਆਂ ਵਿੱਚ ਸਫਾਈ, ਪੀਣ ਵਾਲੇ ਪਾਣੀ, ਬਿਜਲੀ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਨੂੰ ਯਕੀਨੀ ਬਣਾਉਣ ‘ਤੇ ਵੀ ਜ਼ੋਰ ਦਿੱਤਾ ਗਿਆ।

ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਫਸਲ ਦੀ ਸਮੇਂ-ਸਿਰ ਖਰੀਦ ਅਤੇ ਭੁਗਤਾਨ ਯਕੀਨੀ ਬਣਾਉਣ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਉਨ੍ਹਾਂ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਮੰਡੀ ਬੋਰਡ ਦੇ ਕਰਮਚਾਰੀ ਅਤੇ ਇਲਾਕੇ ਦੇ ਆਗੂ ਵੀ ਮੌਜੂਦ ਸਨ।

 

Tags: Jai Krishan Rouri , Jai Krishan , Jai Krishan Singh Rouri , AAP Punjab , Hoshiarpur , Garhshankar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD