Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਮਾਨਸਾ ਸ਼ਹਿਰ ਵਿੱਚ 24 ਅਪ੍ਰੈਲ ਨੂੰ ਰਾਤ 8 ਵਜੇ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

ਬਸ ਸਟੈਂਡ ਤੋਂ ਕੋਰਟ ਰੋਡ ਤੱਕ ਹੋਵੇਗੀ ਮੌਕ ਡਰਿੱਲ

Navjot Kaur, DC Mansa, Deputy Commissioner Mansa, Mansa

Web Admin

Web Admin

5 Dariya News

ਮਾਨਸਾ , 23 Apr 2026

Last updated on: Apr 24, 2026, 14:59 IST

ਸਿਵਲ ਡਿਫੈਂਸ ਸਬੰਧੀ ਤਿਆਰੀ ਦੀ ਅਜ਼ਮਾਇਸ਼ ਕਰਨ ਦੇ ਉਦੇਸ਼ ਨਾਲ ਮਾਨਸਾ ਸ਼ਹਿਰ ਦੇ ਕੋਰਟ ਰੋਡ ਉਤੇ 24 ਅਪ੍ਰੈਲ, 2026 ਨੂੰ ਰਾਤ 8 ਵਜੇ ਤੋਂ 8.15 ਵਜੇ ਤੱਕ ਸਿਵਲ ਡਿਫੈਂਸ ਏਅਰ ਰੇਡ ਬਲੈਕ ਆਉਟ ਮੌਕ ਐਕਸਰਸਾਈਜ਼ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ, ਡਿਪਟੀ ਕਮਿਸ਼ਨਰ-ਕਮ- ਕੰਟਰੋਲਰ, ਸਿਵਲ ਡਿਫੈਂਸ ਨਵਜੋਤ ਕੌਰ ਨੇ ਕੀਤੀ। 

ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ, ਜ਼ਿਲ੍ਹਾ ਕਮਾਂਡਰ ਪੰਜਾਬ ਹੋਮਗਾਰਡਜ਼ ਰਛਪਾਲ ਸਿੰਘ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮੌਕ ਡਰਿੱਲ ਦੌਰਾਨ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ ਕਿਉਂਕਿ ਇਹ ਇੱਕ ਰੁਟੀਨ ਅਭਿਆਸ ਹੈ, ਜੋ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ਅਨੁਸਾਰ ਸਿਵਲ ਡਿਫੈਂਸ ਤਿਆਰੀ ਦਾ ਮੁਲਾਂਕਣ ਕਰਨ ਲਈ ਕਰਵਾਇਆ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਇਹ ਮੌਕ ਐਕਸਰਸਾਈਜ਼, ਬੱਸ ਸਟੈਂਡ ਮਾਨਸਾ ਤੋਂ ਕੋਰਟ ਰੋਡ ਦੇ ਹਿੱਸੇ ਵਿੱਚ, ਇੱਕ ਏਅਰ ਰੇਡ ਚੇਤਾਵਨੀ ਸਿਗਨਲ ਨਾਲ ਸ਼ੁਰੂ ਹੋਵੇਗੀ, ਜਿਸ ਦੌਰਾਨ ਦੋ ਮਿੰਟ ਲਈ ਹਾਈ-ਲੋਅ ਪਿੱਚ ਸਾਇਰਨ ਵਜਾਏ ਜਾਣਗੇ। ਇਸ ਅਭਿਆਸ ਦੌਰਾਨ ਬੱਸ ਸਟੈਂਡ, ਮਾਤਾ ਸੁੰਦਰੀ ਕਾਲਜ, ਕੋਰਟ ਰੋਡ, ਕੇਸਰ ਸਿੰਘ ਵਾਲੀ ਗਲੀ, 33 ਫੁੱਟੀ ਰੋਡ, ਛੋਟੀ ਮਾਨਸਾ ਅਧੀਨ ਆਉਂਦੇ ਰਸਤੇ, ਘਰਾਂ ਅਤੇ ਦੁਕਾਨਾਂ ਵਿੱਚ ਬਿਜਲੀ ਸਪਲਾਈ ਬੰਦ ਕਰਕੇ ਪੂਰਨ ਬਲੈਕਆਉਟ ਲਾਗੂ ਕੀਤਾ ਜਾਵੇਗਾ ਅਤੇ ਆਮ ਲੋਕਾਂ ਨੂੰ ਬਲੈਕ ਆਉਟ ਪੀਰੀਅਡ ਦੌਰਾਨ ਸਾਰੀਆਂ ਲਾਈਟਾਂ, ਜਰਨੇਟਰ, ਟੋਰਚ ਆਦਿ ਬੰਦ ਕਰਨ ਦੀ ਹਦਾਇਤ ਕੀਤੀ ਜਾਂਦੀ ਹੈ।

ਇਹ ਐਕਸਰਸਾਈਜ਼ ਇੱਕ ‘‘ਆਲ ਕਲੀਅਰ’’ ਸਿਗਨਲ ਨਾਲ ਸਮਾਪਤ ਹੋਵੇਗੀ, ਜਿਸ ਤਹਿਤ ਹਾਈ-ਪਿਚ ਸਾਇਰਨ ਲਗਾਤਾਰ ਦੋ ਮਿੰਟ ਲਈ ਵਜਾਇਆ ਜਾਵੇਗਾ, ਜੋ ਅਭਿਆਸ ਦੀ ਰਸਮੀ ਸਮਾਪਤੀ ਨੂੰ ਦਰਸਾਏਗਾ। ਇਸ ਮੌਕ ਅਭਿਆਸ ਦੌਰਾਨ, ਵੱਖ-ਵੱਖ ਐਮਰਜੈਂਸੀ ਕਾਰਜਾਂ ਜਿਵੇਂ ਫਾਇਰ ਰਿਸਪਾਂਸ ਆਪ੍ਰੇਸ਼ਨ, ਖੋਜ ਅਤੇ ਬਚਾਅ ਕਾਰਜ, ਫਸਟ-ਏਡ ਅਤੇ ਡਾਕਟਰੀ ਸਹਾਇਤਾ, ਜ਼ਖਮੀ ਵਿਅਕਤੀਆਂ ਨੂੰ ਸੁਰੱਖਿਅਤ ਕੱਢਣ ਦੇ ਨਾਲ-ਨਾਲ ਟ੍ਰੈਫਿਕ ਅਤੇ ਭੀੜ ਕੰਟਰੋਲ ਉਪਾਅ ਸ਼ਾਮਲ ਹਨ, ਰਾਹੀਂ ਐਮਰਜੈਂਸੀ ਦੀ ਸਥਿਤੀ ਵਿੱਚ ਫੀਲਡ ਅਧਿਕਾਰੀਆਂ ਦੇ ਆਪਸੀ ਤਾਲਮੇਲ ਦੀ ਜਾਂਚ ਕੀਤੀ ਜਾਵੇਗੀ।

ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ ਨੇ ਇਸ ਦੌਰਾਨ ਕਿਹਾ ਕਿ ਇਹ ਇੱਕ ਅਭਿਆਸੀ ਕਾਰਵਾਈ ਹੈ ਅਤੇ ਲੋਕਾਂ ਨੂੰ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਨੇ ਸ਼ਰਾਰਤੀ ਅਨਸਰਾਂ ਨੂੰ ਵੀ ਸਖ਼ਤ ਤਾੜਨਾ ਕੀਤੀ ਹੈ ਕਿ ਜੇਕਰ ਕੋਈ ਵੀ ਵਿਅਕਤੀ ਸੋਸ਼ਲ ਮੀਡੀਆ ਰਾਹੀਂ ਇਸ ਮੌਕ ਡਰਿੱਲ ਬਾਰੇ ਅਫਵਾਹ ਫੈਲਾਉਂਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਐਸ.ਪੀ ਮਨਮੋਹਨ ਸਿੰਘ ਔਲਖ, ਡੀਐਸਪੀ ਹੈੱਡ ਕੁਆਰਟਰ ਪੁਸ਼ਪਿੰਦਰ ਸਿੰਘ ਗਿੱਲ, ਹਰਜਿੰਦਰ ਸਿੰਘ ਗਿੱਲ, ਉਪ ਮੰਡਲ ਮੈਜਿਸਟਰੇਟ ਬਲਜੀਤ ਕੌਰ, ਕਾਰਜਸਾਧਕ ਅਫਸਰ ਕੁਲਦੀਪ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: Navjot Kaur , DC Mansa , Deputy Commissioner Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD