Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ

Kultar Singh Sandhwan, AAP Punjab, PoonamDeep Kaur, DC Faridkot, Deputy Commissioner Faridkot, Faridkot

5 Dariya News

5 Dariya News

5 Dariya News

ਫਰੀਦਕੋਟ , 23 Apr 2026

Last updated on: Apr 24, 2026, 15:08 IST

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਡਿਪਟੀ ਕਮਿਸ਼ਨਰ ਦਫਤਰ ਵਿਖੇ ਕੋਟਕਪੂਰਾ ਸ਼ਹਿਰ ਅਤੇ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਰੀਵਿਊ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।

ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਆਪਣੇ-ਆਪਣੇ ਵਿਭਾਗਾਂ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।ਸਪੀਕਰ ਸ. ਸੰਧਵਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਨਾਲ ਪੂਰੇ ਕੀਤੇ ਜਾਣ। 

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਇਸ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰ ਅਤੇ ਪਿੰਡਾਂ ਵਿੱਚ ਸੜਕਾਂ, ਪਾਣੀ ਸਪਲਾਈ, ਸੀਵਰੇਜ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਜਾਰੀ ਪ੍ਰੋਜੈਕਟਾਂ ਨੂੰ ਤਰਜੀਹ ਦੇ ਅਧਾਰ ‘ਤੇ ਪੂਰਾ ਕੀਤਾ ਜਾਵੇ।

ਸਪੀਕਰ ਸ. ਸੰਧਵਾਂ ਨੇ ਦੱਸਿਆ ਕਿ ਕੋਟਕਪੂਰਾ ਵਿਖੇ ਤਹਿਸੀਲ ਕੰਪਲੈਕਸ, ਨਵੇਂ ਬੱਸ ਸਟੈਂਡ ਅਤੇ ਨਗਰ ਕੌਂਸਲ ਦੀ ਇਮਾਰਤ ਦੀ ਉਸਾਰੀ ਲਈ ਪੰਜਾਬ ਮੰਡੀ ਬੋਰਡ ਤੋਂ ਜ਼ਮੀਨ ਪ੍ਰਾਪਤ ਕਰਨ ਸਬੰਧੀ ਚੱਲ ਰਹੀ ਪ੍ਰਕਿਰਿਆ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਮਹੱਤਵਪੂਰਨ ਪ੍ਰਾਜੈਕਟਾਂ ਨੂੰ ਤਰਜੀਹ ਦੇ ਆਧਾਰ ‘ਤੇ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾਵੇ, ਤਾਂ ਜੋ ਇਲਾਕਾ ਨਿਵਾਸੀਆਂ ਨੂੰ ਜਲਦੀ ਤੋਂ ਜਲਦੀ ਬਿਹਤਰ ਸਹੂਲਤਾਂ ਮੁਹਈਆ ਕਰਵਾਈਆਂ ਜਾ ਸਕਣ।

ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੂੰ ਯਕੀਨ ਦਵਾਇਆ ਕਿ ਜਲਦੀ ਹੀ ਇਹ ਵਿਕਾਸ ਕਾਰਜ ਸ਼ੁਰੂ ਕਰਵਾ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਕੋਟਕਪੂਰਾ ਹਲਕੇ ਸਮੇਤ ਜਿਲ੍ਹੇ ਵਿੱਚ ਸਮੁੱਚੇ ਵਿਕਾਸ ਕਾਰਜਾਂ ਵਿੱਚ ਹੋਰ ਤੇਜੀ ਲਿਆਂਦੀ ਜਾਵੇ ਅਤੇ ਉਨ੍ਹਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ।

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ ਸ. ਗੁਰਮੀਤ ਸਿੰਘ ਆਰੇਵਾਲਾ,  ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਦੀਪ ਮਲਹੋਤਰਾ, ਸ੍ਰੀ ਸਾਧੂ ਰਾਮ ਕੁਸਲਾ ਓ.ਐਸ.ਡੀ. ਟੂ ਸਪੀਕਰ, ਡਾ. ਵਿਸ਼ਵਦੀਪ ਗੋਇਲ ਐਸ.ਐਸ.ਓ, ਜਿਲ੍ਹਾ ਸਿੱਖਿਆ ਅਫਸਰ ਮੈਡਮ ਅੰਜਨਾ ਕੌਂਸਲ, ਪੀ.ਆਰ.ਓ ਸ. ਮਨਪ੍ਰੀਤ ਸਿੰਘ ਮਨੀ ਧਾਲੀਵਾਲ, ਗੈਰੀ ਵੜਿੰਗ, ਗੁਰਜੀਤ ਸਿੰਘ ਡੀ.ਐਫ.ਐਸ.ਸੀ., ਐਕਸੀਅਨ ਨਵੀਨ ਕੁਮਾਰ, ਬੀ.ਡੀ.ਪੀ.ਓ. ਫਰੀਦਕੋਟ ਸ. ਨੱਥਾ ਸਿੰਘ, .ਡੀ.ਪੀ.ਓ ਕੋਟਕਪੂਰਾ ਸ੍ਰੀ ਵਿਕਾਸ ਕੁਮਾਰ, ਸਿਮਰਨਜੀਤ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

 

Tags: Kultar Singh Sandhwan , AAP Punjab , PoonamDeep Kaur , DC Faridkot , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD