Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਘੱਟ ਗਿਣਤੀ ਕਮਿਸ਼ਨ ਘੱਟ ਗਿਣਤੀ ਭਾਈਚਾਰੇ ਦੇ ਹੱਕਾਂ ਦੀ ਸੁਰੱਖਿਆ ਪ੍ਰਤੀ ਵਚਨਬੱਧ - ਚੇਅਰਮੈਨ ਜਤਿੰਦਰ ਮਸੀਹ ਗੌਰਵ

ਚੇਅਰਮੈਨ ਵੱਲੋਂ ਸੰਗਰੂਰ ਜ਼ਿਲ੍ਹੇ ਦੇ ਘੱਟ ਗਿਣਤੀ ਭਾਈਚਾਰੇ ਦੀਆਂ ਸਮੱਸਿਆਵਾਂ 'ਤੇ ਚਰਚਾ, ਕਈ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ

Rahul Chaba, DC Sangrur, Deputy Commissioner Sangrur, Sangrur

Web Admin

Web Admin

5 Dariya News

ਸੰਗਰੂਰ , 23 Apr 2026

Last updated on: Apr 24, 2026, 15:11 IST

ਮਸੀਹੀ, ਮੁਸਲਿਮ, ਬੋਧੀ, ਪਾਰਸੀ ਤੇ ਜੈਨ ਆਦਿ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਜਤਿੰਦਰ ਮਸੀਹ ਗੌਰਵ ਨੇ ਸੰਗਰੂਰ ਵਿਖੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅਤੇ ਹੋਰ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮੂਹ ਵਿਭਾਗਾਂ ਦੇ ਅਧਿਕਾਰੀ ਘੱਟ ਗਿਣਤੀਆਂ ਦੀ ਭਲਾਈ ਲਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਇਆ ਜਾਣ ਲਈ ਕੰਮ ਕਰਨ।

ਚੇਅਰਮੈਨ ਸ਼੍ਰੀ ਜਤਿੰਦਰ ਮਸੀਹ ਗੌਰਵ ਨੇ ਕਿਹਾ ਕਿ ਘੱਟ ਗਿਣਤੀਆਂ ਵਿਰੁੱਧ ਕਿਸੇ ਵੀ ਤਰ੍ਹਾਂ ਦੇ ਅਪਰਾਧਾਂ ਤੇ ਅੱਤਿਆਚਾਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਵਿੱਚ ਕੋਈ ਵੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ ਕੋਈ ਅਣਗਹਿਲੀ ਕਰੇਗਾ ਤਾਂ ਉਸ ਵਿਰੁੱਧ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 

ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਵਿਸ਼ਵਾਸ ਦਿਵਾਇਆ ਕਿ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਇੰਨ-ਬਿੰਨ ਕਰਨੀ ਯਕੀਨੀ ਬਣਾਈ ਜਾਵੇਗੀ। ਇਸ ਬੈਠਕ ਦੌਰਾਨ ਚੇਅਰਮੈਨ ਸ਼੍ਰੀ ਜਤਿੰਦਰ ਮਸੀਹ ਗੌਰਵ ਵੱਲੋਂ ਸੰਗਰੂਰ ਜ਼ਿਲ੍ਹੇ ਦੇ ਘੱਟ ਗਿਣਤੀ ਭਾਈਚਾਰੇ ਦੀਆਂ ਸਮੱਸਿਆਵਾਂ 'ਤੇ ਚਰਚਾ ਕਰਦਿਆਂ ਕਈ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕੀਤਾ ਗਿਆ। 

ਇਸ ਮੀਟਿੰਗ ਵਿੱਚ ਸੰਗਰੂਰ, ਸੁਨਾਮ, ਦਿੜਬਾ, ਲਹਿਰਾ ਅਤੇ ਧੂਰੀ ਸਮੇਤ ਇਸ ਨਾਲ ਲੱਗਦੇ ਪਿੰਡਾਂ ਦੇ ਘੱਟ ਗਿਣਤੀ ਭਾਈਚਾਰੇ ਦੀਆਂ ਸਮਾਜਿਕ, ਧਾਰਮਿਕ, ਪ੍ਰਸ਼ਾਸਕੀ ਤੇ ਪੁਲਿਸ ਨਾਲ ਜੁੜੀਆਂ ਸਮੱਸਿਆਵਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ, ਜਿਨ੍ਹਾਂ ਦੇ ਹੱਲ ਲਈ ਚੇਅਰਮੈਨ ਨੇ ਤੁਰੰਤ ਕਾਰਵਾਈ ਕਰਨ ਦੀ ਹਦਾਇਤ ਕੀਤੀ। ਇਸ ਮੀਟਿੰਗ ਵਿੱਚ ਖ਼ਾਸ ਤੌਰ ’ਤੇ ਕਬਰਸਤਾਨਾਂ ਨਾਲ ਜੁੜੀਆਂ ਸਮੱਸਿਆਵਾਂ, ਉਨ੍ਹਾਂ ਦੇ ਰੱਖ-ਰਖਾਅ, ਜਗ੍ਹਾ ਦੀ ਘਾਟ ਅਤੇ ਸਰਕਾਰ ਵੱਲੋਂ ਮਿਲ ਰਹੀਆਂ ਸਹੂਲਤਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। 

ਕਈ ਪ੍ਰਤਿਨਿਧੀਆਂ ਨੇ ਇਸ ਗੱਲ ’ਤੇ ਚਿੰਤਾ ਜਤਾਈ ਕਿ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਘੱਟ ਗਿਣਤੀ ਭਾਈਚਾਰੇ ਲਈ ਕਬਰਸਤਾਨਾਂ ਦੀ ਉਚਿਤ ਸਹੂਲਤ ਨਹੀਂ ਹੈ, ਜਿਸ ਕਰਕੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜਿਸ ‘ਤੇ ਸ਼੍ਰੀ ਜਤਿੰਦਰ ਮਸੀਹ ਗੌਰਵ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤਾਂ ਦਿੱਤੀਆਂ ਕਿ ਸੰਗਰੂਰ ਦੇ ਮਸੀਹੀ ਭਾਈਚਾਰੇ ਲਈ ਕਬਰਸਤਾਨ ਵਾਸਤੇ ਢੁਕਵੀਂ ਜਗ੍ਹਾ ਜਲਦ ਦੇਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਸ਼੍ਰੀ ਜਤਿੰਦਰ ਮਸੀਹ ਗੌਰਵ ਨੇ ਇਸ ਮੌਕੇ ’ਤੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ, ਘੱਟ ਗਿਣਤੀ ਭਾਈਚਾਰੇ ਦੇ ਹੱਕਾਂ ਦੀ ਸੁਰੱਖਿਆ ਅਤੇ ਸਹੂਲਤਾਂ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਘੱਟ ਗਿਣਤੀ ਭਾਈਚਾਰੇ ਨੂੰ ਦਰਪੇਸ਼ ਹਰੇਕ ਸਮੱਸਿਆ ਨੂੰ ਤੁਰੰਤ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਅਤੇ ਉਨ੍ਹਾਂ ਦੇ ਹੱਲ ਲਈ ਢੁਕਵੇਂ ਕਦਮ ਚੁੱਕੇ ਜਾਣਗੇ।

ਚੇਅਰਮੈਨ ਨੇ ਸਭ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਤਰ੍ਹਾਂ ਦੀਆਂ ਮੀਟਿੰਗਾਂ ਰਾਹੀਂ ਘੱਟ ਗਿਣਤੀ ਭਾਈਚਾਰੇ ਦੀਆਂ ਅਸਲ ਸਮੱਸਿਆਵਾਂ ਦੀ ਪਛਾਣ ਹੋ ਸਕਦੀ ਹੈ ਅਤੇ ਉਨ੍ਹਾਂ ਦੇ ਹੱਲ ਲਈ ਸਰਕਾਰੀ ਪੱਧਰ ’ਤੇ ਪ੍ਰਭਾਵਸ਼ਾਲੀ ਨੀਤੀਆਂ ਬਣਾਈਆਂ ਜਾ ਸਕਦੀਆਂ ਹਨ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਕਮਿਸ਼ਨ ਦਾ ਮਕਸਦ ਸਿਰਫ਼ ਸੁਣਨਾ ਨਹੀਂ, ਬਲਕਿ ਕਾਰਵਾਈ ਕਰਨਾ ਹੈ ਤਾਂ ਜੋ ਹਰ ਧਾਰਮਿਕ ਭਾਈਚਾਰਾ ਆਪਣੇ ਅਧਿਕਾਰਾਂ ਨਾਲ ਗੌਰਵਮਈ ਜੀਵਨ ਬਤੀਤ ਕਰ ਸਕੇ।

ਇਸ ਮੌਕੇ ਕਮਿਸ਼ਨ ਦੇ ਮੁੱਖ ਸਲਾਹਕਾਰ ਡਾ. ਲੁਕਸ ਮਸੀਹ, ਵਧੀਕ ਡਿਪਟੀ ਕਮਿਸ਼ਨਰ ਅੰਕੁਰ ਮਹਿੰਦਰੂ ਤੇ ਸੁਖਚੈਨ ਸਿੰਘ ਪਾਪੜਾ, ਐਸ ਪੀ ਰਜੇਸ਼ ਛਿੱਬਰ ਤੇ ਡੀਐਸਪੀ ਸੁਖਦੇਵ ਸਿੰਘ, ਜ਼ਿਲ੍ਹਾ ਸਮਾਜਿਕ ਅਧਿਕਾਰਤਾ ਅਤੇ ਨਿਆਂ ਅਫ਼ਸਰ ਸੁਖ ਸਾਗਰ ਸਿੰਘ, ਪਾਸਟਰ ਹਰਦੀਪ ਧੂਰੀ, ਰਾਜ ਸਿੱਧੂ, ਪਲਵਿੰਦਰ ਵਿਰਕ, ਜਗਤਾਰ ਸਿੰਘ, ਪਾਸਟਰ ਰਮੇਸ਼ ਪਾਲ ਸਮੇਤ ਹੋਰਨਾਂ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜਰ ਸਨ।

 

Tags: Rahul Chaba , DC Sangrur , Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD