Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬਰਨਾਲਾ ਵਿੱਚ 24 ਨੂੰ ਹੋਵੇਗਾ ਸਿਵਲ ਡਿਫੈਂਸ ਏਅਰ ਰੇਡ/ ਬਲੈਕਆਊਟ ਮੌਕ ਅਭਿਆਸ

ਡਿਪਟੀ ਕਮਿਸ਼ਨਰ ਵਲੋਂ ਪੁਲੀਸ, ਸਿਵਲ ਡਿਫੈਂਸ ਅਤੇ ਹੋਰ ਵਿਭਾਗਾਂ ਨਾਲ ਮੀਟਿੰਗ

Harpreet Singh, DC Barnala, Deputy Commissioner Barnala, Barnala

Web Admin

Web Admin

5 Dariya News

ਬਰਨਾਲਾ , 23 Apr 2026

Last updated on: Apr 24, 2026, 15:50 IST

ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ, ਨਵੀਂ ਦਿੱਲੀ ਦੇ ਨਿਰਦੇਸ਼ਾਂ ਅਨੁਸਾਰ ਬਰਨਾਲਾ ਵਿੱਚ ਭਲਕੇ 24 ਅਪ੍ਰੈਲ ਨੂੰ ਸ਼ਾਮ 8 ਵਜੇ ਬਰਨਾਲਾ ਦੇ ਕਿਸੇ ਇਕ ਇਲਾਕੇ ਵਿਚ ਸਿਵਲ ਡਿਫੈਂਸ ਏਅਰ ਰੇਡ/ ਬਲੈਕਆਊਟ ਮੌਕ ਅਭਿਆਸ ਕਰਵਾਇਆ ਜਾਵੇਗਾ। ਇਸ ਸਬੰਧੀ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਕੱਲ ਬੁਲਾਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਇਹ ਮੌਕ ਅਭਿਆਸ ਬਰਨਾਲਾ ਸ਼ਹਿਰ ਜਾਂ ਆਸ - ਪਾਸ ਦੇ ਕਿਸੇ ਇਕ ਇਲਾਕੇ ਵਿਚ ਕੀਤਾ ਜਾਵੇਗਾ, ਜਿਸ ਬਾਰੇ ਆਮ ਲੋਕਾਂ ਨੂੰ ਸੂਚਿਤ ਕਰ ਦਿੱਤਾ ਜਾਵੇਗਾ।

ਓਹਨਾਂ ਦਸਿਆ ਕਿ ਇਸ ਦੀ ਸ਼ੁਰੂਆਤ ਏਅਰ ਰੇਡ ਚੇਤਾਵਨੀ ਸੰਕੇਤ ਨਾਲ ਹੋਵੇਗੀ, ਜੋ ਸਾਇਰਨਾਂ (2 ਮਿੰਟ ਲਈ ਉੱਚੀ-ਨੀਵੀਂ ਆਵਾਜ਼) ਰਾਹੀਂ ਜਾਰੀ ਕੀਤਾ ਜਾਵੇਗਾ। ਇਸ ਦੌਰਾਨ ਉਸ ਖੇਤਰ ਵਿਚ ਬਲੈਕਆਉਟ ਕੀਤਾ ਜਾਵੇਗਾ। ਮੌਕ ਅਭਿਆਸ ਸਮਾਪਤ ਹੋਣ ਉਪਰੰਤ “ਆਲ ਕਲੀਅਰ”ਦਾ ਸੰਕੇਤ (2 ਮਿੰਟ ਲਈ ਲਗਾਤਾਰ ਉੱਚ ਧੁਨੀ ਵਾਲਾ ਸਾਇਰਨ) ਵਜਾਇਆ ਜਾਵੇਗਾ, ਜੋ ਅਭਿਆਸ ਦੇ ਖ਼ਤਮ ਹੋਣ ਦੀ ਸੂਚਨਾ ਹੋਵੇਗੀ।

ਓਹਨਾਂ ਕਿਹਾ ਕਿ ਇਸ ਦੌਰਾਨ ਗੈਰ ਜ਼ਰੂਰੀ ਬੱਤੀਆਂ ਬੰਦ ਰੱਖੀਆਂ ਜਾਣਗੀਆਂ ਜਦਕਿ ਜ਼ਰੂਰੀ ਸੇਵਾਵਾਂ ਜਾਰੀ ਰਹਿਣਗੀਆਂ। ਡਿਪਟੀ ਕਮਿਸ਼ਨਰ ਨੇ ਨਿਰਦੇਸ਼ ਦਿੱਤੇ ਕਿ ਮੌਕ ਅਭਿਆਸ ਦੌਰਾਨ ਅੱਗ ਬੁਝਾਊ ਕਾਰਵਾਈ, ਖੋਜ ਤੇ ਬਚਾਅ ਅਭਿਆਨ, ਮੁਢਲੀ ਸਿਹਤ ਸੰਭਾਲ ਅਤੇ ਮੈਡੀਕਲ ਸਹਾਇਤਾ, ਜ਼ਖ਼ਮੀਆਂ ਨੂੰ ਸੁਰੱਖਿਅਤ ਬਾਹਰ ਕੱਢਣਾ, ਟ੍ਰੈਫਿਕ ਅਤੇ ਭੀੜ ਨਿਯੰਤਰਣ ਦੇ ਉਪਾਅ ਵੀ ਸੰਕੇਤਕ ਤੌਰ ‘ਤੇ ਕੀਤੇ ਜਾਣਗੇ।

ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਇਹ ਸਿਰਫ਼ ਸਿਵਲ ਡਿਫੈਂਸ ਦੀਆਂ ਤਿਆਰੀਆਂ ਦੀ ਜਾਂਚ ਲਈ ਰੁਟੀਨ ਅਭਿਆਸ ਹੈ। ਇਸ ਮੌਕੇ ਮੀਟਿੰਗ ਵਿਚ ਐੱਸ ਐੱਸ ਪੀ ਮੁਹੰਮਦ ਸਰਫਰਾਜ਼ ਆਲਮ, ਐੱਸ ਡੀ ਐਮ ਬਰਨਾਲਾ ਡਾ. ਅਜੀਤਪਾਲ ਸਿੰਘ ਚਹਿਲ, ਸਿਵਿਲ ਡਿਫੈਂਸ ਤੋਂ ਕੰਪਨੀ ਕਮਾਂਡਰ ਗੁਰਸੇਵਕ ਸਿੰਘ, ਸੀ ਡੀ ਆਈ ਜਤਿੰਦਰ ਕੁਮਾਰ, ਚੀਫ਼ ਵਾਰਡਨ ਮੋਹਿੰਦਰ ਕਪਿਲ, ਆਪਰੇਟਰ ਕੁਲਵੀਰ ਸ਼ਰਮਾ, ਅਖਿਲੇਸ਼ ਬਾਂਸਲ, ਲਖਵਿੰਦਰ ਸ਼ਰਮਾ ਮੌਜੂਦ ਸਨ।

 

Tags: Harpreet Singh , DC Barnala , Deputy Commissioner Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD