Friday, 05 June 2026

 

 

ਖ਼ਾਸ ਖਬਰਾਂ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ

 

ਧੂਰੀ ਦੇ ਵਾਰਡ ਨੰਬਰ 7 ’ਚ 1.54 ਕਰੋੜ ਰੁਪਏ ਦੇ ਚੱਲ ਰਹੇ ਨੇ ਵਿਕਾਸ ਕਾਰਜ : ਸੁਖਵੀਰ ਸਿੰਘ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਆਮ ਆਦਮੀ ਪਾਰਟੀ ਨੇ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ: ਸੁਖਵੀਰ ਸਿੰਘ

Sukhvir Singh, AAP Punjab, Dhuri

Gurpreet Singh

Gurpreet Singh

5 Dariya News

ਧੂਰੀ , 24 Apr 2026

Last updated on: Apr 24, 2026, 16:12 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਵਾਰਡ ਨੰਬਰ 7 ਦੇ ਵੱਡੀ ਗਿਣਤੀ ਵਸਨੀਕਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਦਿਆਂ ਕਿਹਾ ਕਿ ਵਾਰਡ ਵਿੱਚ ਇਸ ਵੇਲੇ ਲਗਭਗ 1.54 ਕਰੋੜ ਰੁਪਏ ਦੇ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਹਨਾਂ ਕਾਰਜਾਂ ਦੀ ਰਫ਼ਤਾਰ ਹੋਰ ਵਧਾਈ ਜਾਵੇਗੀ ਅਤੇ ਹਰ ਗਲੀ-ਮੁਹੱਲੇ ਤੱਕ ਆਧੁਨਿਕ ਸਹੂਲਤਾਂ ਪਹੁੰਚਾਈਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕ-ਪੱਖੀ ਫੈਸਲੇ ਲੈ ਕੇ ਹਰ ਵਰਗ ਨੂੰ ਰਾਹਤ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਰਾਹੀਂ ਲੋਕਾਂ ਨੂੰ ਵੱਡੀ ਸਿਹਤ ਸੁਰੱਖਿਆ ਦਿੱਤੀ ਜਾ ਰਹੀ ਹੈ, ਜਦਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਅਤੇ ਗੁਣਵੱਤਾ ਭਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਉਨ੍ਹਾਂ ਹੋਰ ਕਿਹਾ ਕਿ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਵਰਗੀਆਂ ਸਕੀਮਾਂ ਰਾਹੀਂ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਵੱਲ ਵੱਡੇ ਕਦਮ ਚੁੱਕੇ ਗਏ ਹਨ। ਇਸ ਤੋਂ ਇਲਾਵਾ ਘਰੇਲੂ ਖਪਤਕਾਰਾਂ ਲਈ 600 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਫੈਸਲਾ ਲੋਕਾਂ ਲਈ ਵੱਡੀ ਰਾਹਤ ਸਾਬਤ ਹੋਇਆ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਇਤਿਹਾਸਕ ਸੁਧਾਰ ਕੀਤੇ ਗਏ ਹਨ। ਓ.ਐਸ.ਡੀ. ਸੁਖਵੀਰ ਸਿੰਘ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇ ਤਾਂ ਜੋ ਵਿਕਾਸ ਦੇ ਇਸ ਮਿਸ਼ਨ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾ ਸਕੇ।

ਇਸ ਮੌਕੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਲੱਖਾ, ਅਨਿਲ ਮਿੱਤਲ, ਪੰਜਾਬ ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ, ਚੇਅਰਮੈਨ ਪੁਸ਼ਪਿੰਦਰ ਸ਼ਰਮਾ, ਡਾਇਰੈਕਟਰ ਮਾਰਕਫੈੱਡ ਜਸਪਾਲ ਸਿੰਘ ਭੁੱਲਰ, ਨਰੇਸ਼ ਸਿੰਗਲਾ, ਸੋਨੀ ਬਾਂਸਲ, ਬਲਵਿੰਦਰ ਬਿੱਲੂ, ਰਾਜੀਵ ਚੌਧਰੀ, ਰਮਨਦੀਪ ਸਿੰਘ, ਵੀਰ ਭਾਨ, ਮੱਖਣ ਜੀ ਅਤੇ ਸਿਮਰਨ ਸਮੇਤ ਵੱਡੀ ਗਿਣਤੀ ਇਲਾਕਾ ਨਿਵਾਸੀ ਹਾਜ਼ਰ ਸਨ।

 

Tags: Sukhvir Singh , AAP Punjab , Dhuri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD