Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਪੰਜਾਬ ਕੇਂਦਰੀ ਯੂਨੀਵਰਸਿਟੀ ਨੇ “ਟਾਈਮਜ਼ ਹਾਇਰ ਐਜੂਕੇਸ਼ਨ ਏਸ਼ੀਆ ਯੂਨੀਵਰਸਿਟੀ ਰੈਂਕਿੰਗਜ਼ 2026” ਵਿੱਚ 251–300 ਰੈਂਕ ਬੈਂਡ ਹਾਸਲ ਕੀਤਾ

ਟਾਈਮਜ਼ ਹਾਇਰ ਐਜੂਕੇਸ਼ਨ ਏਸ਼ੀਆ ਯੂਨੀਵਰਸਿਟੀ ਰੈਂਕਿੰਗਜ਼ 2026 ਵਿੱਚ ਸੀਯੂ ਪੰਜਾਬ ਸਮੇਤ ਭਾਰਤ ਦੀਆਂ 6 ਕੇਂਦਰੀ ਯੂਨੀਵਰਸਿਟੀਆਂ ਏਸ਼ੀਆ ਦੇ ਟਾਪ 300 ਉੱਚ ਸਿੱਖਿਆ ਸੰਸਥਾਨਾਂ ਵਿੱਚ ਸ਼ਾਮਲ

Central University of Punjab, CUPB, Bathinda, Prof Raghvendra P Tiwari

Gurpreet Singh

Gurpreet Singh

5 Dariya News

ਬਠਿੰਡਾ , 24 Apr 2026

Last updated on: Apr 24, 2026, 16:21 IST

ਪੰਜਾਬ ਕੇਂਦਰੀ ਯੂਨੀਵਰਸਿਟੀ (ਸੀਯੂ ਪੰਜਾਬ) ਨੇ ਪ੍ਰਤਿਸ਼ਠਿਤ “ਟਾਈਮਜ਼ ਹਾਇਰ ਐਜੂਕੇਸ਼ਨ ਏਸ਼ੀਆ ਯੂਨੀਵਰਸਿਟੀ ਰੈਂਕਿੰਗਜ਼ 2026” ਵਿੱਚ 251–300 ਰੈਂਕ ਬੈਂਡ ਪ੍ਰਾਪਤ ਕਰਦੇ ਹੋਏ ਏਸ਼ੀਆਈ ਅਕਾਦਮਿਕ ਮੰਚ 'ਤੇ ਆਪਣੀ ਪਹਿਚਾਣ ਨੂੰ ਹੋਰ ਮਜ਼ਬੂਤ ਕੀਤਾ ਹੈ।ਸੀਯੂ ਪੰਜਾਬ ਸਮੇਤ ਭਾਰਤ ਦੀਆਂ ਕੁੱਲ 6 ਕੇਂਦਰੀ ਯੂਨੀਵਰਸਿਟੀਆਂ ਨੂੰ ਏਸ਼ੀਆ ਦੇ ਟਾਪ 300 ਉੱਚ ਸਿੱਖਿਆ ਸੰਸਥਾਨਾਂ ਦੀ ਸੂਚੀ ਵਿੱਚ ਸਥਾਨ ਮਿਲਿਆ ਹੈ। 

ਸੀਯੂ ਪੰਜਾਬ ਨੂੰ 40.2–42.7 ਦਾ ਕੁੱਲ ਸਕੋਰ ਪ੍ਰਾਪਤ ਹੋਇਆ ਹੈ, ਨਾਲ ਹੀ 69.0 ਦਾ ਉਲੇਖਣੀਯ ਰਿਸਰਚ ਕੁਆਲਿਟੀ ਸਕੋਰ ਵੀ ਪ੍ਰਾਪਤ ਹੋਇਆ ਹੈ। ਇਸ ਦਰਜਾਬੰਦੀ ਵਿੱਚ ਉੱਚ ਸਿੱਖਿਆ ਸੰਸਥਾਨਾਂ ਦਾ ਮੁਲਾਂਕਣ ਪੰਜ ਮੁੱਖ ਮਾਪਦੰਡਾਂ - ਟੀਚਿੰਗ, ਰਿਸਰਚ ਐਨਵਾਇਰਨਮੈਂਟ, ਰਿਸਰਚ ਕੁਆਲਿਟੀ, ਇੰਡਸਟਰੀ ਅਤੇ ਇੰਟਰਨੈਸ਼ਨਲ ਆਉਟਲੁੱਕ - ਦੇ ਆਧਾਰ 'ਤੇ ਕੀਤਾ ਗਿਆ ਹੈ। 

ਇਹਨਾਂ ਸਾਰੇ ਮਾਪਦੰਡਾਂ ਵਿੱਚ ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਸ਼ਲਾਘਾਯੋਗ ਪ੍ਰਦਰਸ਼ਨ ਕੀਤਾ ਹੈ। ਯੂਨੀਵਰਸਿਟੀ ਨੇ ਟਾਈਮਜ਼ ਹਾਇਰ ਐਜੂਕੇਸ਼ਨ ਰੈਂਕਿੰਗਜ਼ ਦੇ ਪਿਛਲੇ ਸੰਸਕਰਣਾਂ ਵਿੱਚ ਵੀ ਮਹੱਤਵਪੂਰਨ ਉਪਲਬਧੀਆਂ ਦਰਜ ਕੀਤੀਆਂ ਹਨ। ਜਨਵਰੀ 2026 ਵਿੱਚ ਜਾਰੀ ਟਾਈਮਜ਼ ਹਾਇਰ ਐਜੂਕੇਸ਼ਨ ਵਰਲਡ ਯੂਨੀਵਰਸਿਟੀ ਰੈਂਕਿੰਗਜ਼ ਬਾਈ ਸਬਜੈਕਟ 2026 ਵਿੱਚ ਯੂਨੀਵਰਸਿਟੀ ਨੇ ਮੈਡੀਸਿਨ ਐਂਡ ਹੈਲਥ ਵਿਸ਼ੇ ਵਿੱਚ 251–300, ਫਿਜ਼ਿਕਲ ਸਾਇੰਸਜ਼ ਵਿੱਚ 401–500 ਅਤੇ ਲਾਈਫ ਸਾਇੰਸਜ਼ ਵਿੱਚ 601–800 ਰੈਂਕ ਬੈਂਡ ਪ੍ਰਾਪਤ ਕੀਤਾ। 

ਇਸ ਤੋਂ ਇਲਾਵਾ ਨਵੰਬਰ 2025 ਵਿੱਚ ਜਾਰੀ ਟਾਈਮਜ਼ ਹਾਇਰ ਐਜੂਕੇਸ਼ਨ  ਵਰਲਡ ਯੂਨੀਵਰਸਿਟੀ ਰੈਂਕਿੰਗਜ਼ 2026 ਵਿੱਚ ਯੂਨੀਵਰਸਿਟੀ ਨੇ ਗਲੋਬਲ ਪੱਧਰ 'ਤੇ 601–800 ਰੈਂਕ ਬੈਂਡ ਕਾਇਮ ਰੱਖਿਆ। ਰਾਸ਼ਟਰੀ ਪੱਧਰ 'ਤੇ ਵੀ ਯੂਨੀਵਰਸਿਟੀ ਨੇ ਲਗਾਤਾਰ ਤਰੱਕੀ ਕਰਦੇ ਹੋਏ ਨੇਸ਼ਨਲ ਇੰਸਟੀਟਿਊਸ਼ਨਲ ਰੈਂਕਿੰਗ ਫ੍ਰੇਮਵਰਕ 2025 ਵਿੱਚ 77ਵਾਂ ਸਥਾਨ ਪ੍ਰਾਪਤ ਕੀਤਾ ਹੈ ਅਤੇ ਹੋਰ ਰਾਸ਼ਟਰੀ ਰੈਂਕਿੰਗਜ਼ ਵਿੱਚ ਵੀ ਆਪਣੀ ਸਥਿਤੀ ਵਿੱਚ ਸੁਧਾਰ ਕੀਤਾ ਹੈ।

ਹਾਲ ਹੀ ਵਿੱਚ ਜਾਰੀ ਟਾਈਮਜ਼ ਹਾਇਰ ਐਜੂਕੇਸ਼ਨ ਏਸ਼ੀਆ ਰੈਂਕਿੰਗਜ਼ 2026 ਵਿੱਚ ਪੰਜਾਬ ਕੇਂਦਰੀ ਯੂਨੀਵਰਸਿਟੀ ਸਮੇਤ ਭਾਰਤ ਦੇ 31 ਉੱਚ ਸਿੱਖਿਆ ਸੰਸਥਾਨ—ਜਿਨ੍ਹਾਂ ਵਿੱਚ ਆਈਆਈਟੀ ਅਤੇ ਐਨਆਈਟੀ ਵਰਗੇ ਪ੍ਰਮੁੱਖ ਸੰਸਥਾਨ ਵੀ ਸ਼ਾਮਲ ਹਨ — ਨੂੰ ਏਸ਼ੀਆ ਦੇ ਟਾਪ 300 ਸੰਸਥਾਨਾਂ ਵਿੱਚ ਸਥਾਨ ਦਿੱਤਾ ਗਿਆ ਹੈ। ਇਸ ਉਪਲਬਧੀ 'ਤੇ ਖੁਸ਼ੀ ਜ਼ਾਹਿਰ ਕਰਦੇ ਹੋਏ ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਕਿਹਾ ਕਿ ਪੰਜਾਬ ਕੇਂਦਰੀ ਯੂਨੀਵਰਸਿਟੀ ਦਾ “ਟਾਈਮਜ਼ ਹਾਇਰ ਐਜੂਕੇਸ਼ਨ ਏਸ਼ੀਆ ਯੂਨੀਵਰਸਿਟੀ ਰੈਂਕਿੰਗਜ਼ 2026” ਵਿੱਚ 205–300 ਰੈਂਕ ਬੈਂਡ ਵਿੱਚ ਸ਼ਾਮਲ ਹੋਣਾ ਬਹੁਤ ਮਾਣ ਵਾਲੀ ਗੱਲ ਹੈ। 

ਯੂਨੀਵਰਸਿਟੀ ਦੇ ਰਿਸਰਚ ਆਉਟਪੁੱਟ ਅਤੇ ਸਾਈਟੇਸ਼ਨ ਇੰਪੈਕਟ ਵਿੱਚ ਲਗਾਤਾਰ ਵਾਧਾ ਇਸਦੇ ਮਜ਼ਬੂਤ ਰਿਸਰਚ ਇਕੋਸਿਸਟਮ ਨੂੰ ਦਰਸਾਉਂਦਾ ਹੈ, ਜਿਸ ਨੂੰ ਇਨ੍ਹਾਂ ਰੈਂਕਿੰਗਜ਼ ਵਿੱਚ ਯੋਗ ਮਾਨਤਾ ਮਿਲੀ ਹੈ। ਉਨ੍ਹਾਂ ਕਿਹਾ ਕਿ ਇਹ ਉਪਲਬਧੀ ਯੂਨੀਵਰਸਿਟੀ ਦੇ ਫੈਕਲਟੀ ਮੈਂਬਰਾਂ, ਰਿਸਰਚਰਾਂ, ਵਿਦਿਆਰਥੀਆਂ ਅਤੇ ਸਾਰੇ ਹਿਤਧਾਰਕਾਂ ਦੇ ਸਾਂਝੇ ਅਤੇ ਲਗਾਤਾਰ ਯਤਨਾਂ ਦਾ ਨਤੀਜਾ ਹੈ, ਜੋ ਉੱਚ ਸਿੱਖਿਆ ਅਤੇ ਰਿਸਰਚ ਵਿੱਚ ਉਤਕ੍ਰਿਸ਼ਟਤਾ ਪ੍ਰਤੀ ਸਾਡੀ ਵਚਨਬੱਧਤਾ ਨੂੰ ਦੁਹਰਾਉਂਦਾ ਹੈ।

ਟਾਈਮਜ਼ ਹਾਇਰ ਐਜੂਕੇਸ਼ਨ ਏਸ਼ੀਆ ਯੂਨੀਵਰਸਿਟੀ ਰੈਂਕਿੰਗਜ਼ 2026 ਵਿੱਚ ਪੰਜਾਬ ਕੇਂਦਰੀ ਯੂਨੀਵਰਸਿਟੀ ਦਾ ਇਹ ਪ੍ਰਦਰਸ਼ਨ ਇਸਦੇ ਵਧਦੇ ਅਕਾਦਮਿਕ ਮਿਆਰ, ਰਿਸਰਚ ਉਤਕ੍ਰਿਸ਼ਟਤਾ ਅਤੇ ਗਲੋਬਲ ਪੱਧਰ 'ਤੇ ਉੱਚ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਇਸਦੀ ਵਚਨਬੱਧਤਾ ਦਾ ਪ੍ਰਮਾਣ ਹੈ।

 

Tags: Central University of Punjab , CUPB , Bathinda , Prof Raghvendra P Tiwari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD