Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੁਖਵੀਰ ਸਿੰਘ ਨੇ ਪਿੰਡ ਹਰਚੰਦਪੁਰਾ ਵਿਖੇ ਗਊਸ਼ਾਲਾ ਦਾ ਕੀਤਾ ਦੌਰਾ

ਤੂੜੀ ਨੂੰ ਲੱਗੀ ਅੱਗ ਦੀ ਘਟਨਾ ਤੋਂ ਬਾਅਦ ਨੁਕਸਾਨ ਦਾ ਲਿਆ ਜਾਇਜ਼ਾ, ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

Sukhvir Singh, AAP Punjab, Dhuri

Gurpreet Singh

Gurpreet Singh

5 Dariya News

ਧੂਰੀ , 24 Apr 2026

Last updated on: Apr 24, 2026, 16:45 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਪਿੰਡ ਹਰਚੰਦਪੁਰਾ ਵਿਖੇ ਸਥਿਤ ਗਊਸ਼ਾਲਾ ਦਾ ਦੌਰਾ ਕਰਕੇ ਉੱਥੇ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਗਊਸ਼ਾਲਾ ਪ੍ਰਬੰਧਕਾਂ ਅਤੇ ਸਥਾਨਕ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਹਾਲ ਹੀ ਵਿੱਚ ਵਾਪਰੀ ਅੱਗ ਦੀ ਘਟਨਾ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਗਊਸ਼ਾਲਾ ਵਿੱਚ ਸਟੋਰ ਕੀਤੀ ਤੂੜੀ ਨੂੰ ਅਚਾਨਕ ਅੱਗ ਲੱਗ ਗਈ ਸੀ, ਜਿਸ ਕਾਰਨ ਵੱਡੇ ਪੱਧਰ ’ਤੇ ਚਾਰੇ ਦਾ ਨੁਕਸਾਨ ਹੋਇਆ। ਓ.ਐਸ.ਡੀ. ਸੁਖਵੀਰ ਸਿੰਘ ਨੇ ਮੌਕੇ ’ਤੇ ਨੁਕਸਾਨ ਦੀ ਸਮੀਖਿਆ ਕਰਦਿਆਂ ਕਿਹਾ ਕਿ ਗਊਸ਼ਾਲਾ ਵਿੱਚ ਰਹਿੰਦੇ ਪਸ਼ੂਆਂ ਦੀ ਸੰਭਾਲ ਸਭ ਤੋਂ ਵੱਡੀ ਤਰਜੀਹ ਹੈ ਅਤੇ ਇਸ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।

ਉਨ੍ਹਾਂ ਨੇ ਅੱਗ ਤੋਂ ਬਚਾਅ ਲਈ ਅਗਾਊਂ ਇੰਤਜ਼ਾਮ, ਜਿਵੇਂ ਕਿ ਸੁਰੱਖਿਆ ਉਪਕਰਣ, ਪਾਣੀ ਦੀ ਉਪਲਬਧਤਾ ਅਤੇ ਸਟੋਰੇਜ ਪ੍ਰਬੰਧਾਂ ਨੂੰ ਮਜ਼ਬੂਤ ਕਰਨ ’ਤੇ ਵੀ ਜ਼ੋਰ ਦਿੱਤਾ। ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਗਊਸ਼ਾਲਾਵਾਂ ਦੀ ਸੰਭਾਲ ਅਤੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜਿੱਥੇ ਵੀ ਲੋੜ ਪਵੇਗੀ, ਉੱਥੇ ਤੁਰੰਤ ਮਦਦ ਮੁਹੱਈਆ ਕਰਵਾਈ ਜਾਵੇਗੀ। 

ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਇਸ ਘਟਨਾ ਨਾਲ ਪ੍ਰਭਾਵਿਤ ਗਊਸ਼ਾਲਾ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਗਊਸ਼ਾਲਾ ਪ੍ਰਬੰਧਕਾਂ ਨੇ ਓ.ਐਸ.ਡੀ. ਸੁਖਵੀਰ ਸਿੰਘ ਨੂੰ ਅੱਗ ਦੀ ਘਟਨਾ ਤੋਂ ਬਾਅਦ ਆ ਰਹੀਆਂ ਦਿੱਕਤਾਂ ਬਾਰੇ ਜਾਣੂ ਕਰਵਾਇਆ ਅਤੇ ਤੁਰੰਤ ਦੌਰਾ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

ਇਸ ਮੌਕੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਲੱਖਾ, ਗਊਸ਼ਾਲਾ ਕਮੇਟੀ ਦੇ ਖ਼ਜਾਨਚੀ ਬਸੰਤ ਕੁਮਾਰ, ਚੌਧਰੀ ਪਵਨ ਕੁਮਾਰ ਵਰਮਾ, ਐਡਵੋਕੇਟ ਬ੍ਰਿਜ ਭੂਸ਼ਣ, ਟੇਕ ਬਹਾਦਰ ਸਮੇਤ ਗਊਸ਼ਾਲਾ ਦੇ ਹੋਰ ਪ੍ਰਬੰਧਕ ਵੀ ਮੌਜੂਦ ਸਨ।

 

Tags: Sukhvir Singh , AAP Punjab , Dhuri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD