Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਇੰਟਰ ਮੀਡੀਆ ਪਬਲਿਸਿਟੀ ਕੋਆਰਡੀਨੇਸ਼ਨ ਕਮੇਟੀ ਮੀਟਿੰਗ ਵਿੱਚ ਸਰਕਾਰ ਦੀ ਖਾਸ ਪਹਿਲਕਦਮੀਆਂ ਲਈ ਪ੍ਰਚਾਰ ਪ੍ਰਸਾਰ ਰਣਨੀਤੀ ਨੂੰ ਮਜ਼ਬੂਤ ਕਰਨ ਦਾ ਸੱਦਾ

ਸਰਕਾਰੀ ਸਕੀਮਾਂ ਬਾਰੇ ਗਲਤ ਜਾਣਕਾਰੀ ਨਾਲ ਨਜਿੱਠਣ ਲਈ ਮੀਡੀਆ ਦੇ ਸੰਯੁਕਤ ਯਤਨਾਂ ‘ਤੇ ਜ਼ੋਰ

Dr Lalit Jain, Director Census Department, Haryana

Gurpreet Singh

Gurpreet Singh

5 Dariya News

ਚੰਡੀਗੜ੍ਹ , 24 Apr 2026

Last updated on: Apr 24, 2026, 18:17 IST

ਭਾਰਤ ਸਰਕਾਰ ਦੇ ਪ੍ਰੈੱਸ ਇਨਫੋਰਮੇਸ਼ਨ ਬਿਊਰੋ (ਪੀਆਈਬੀ) ਨੇ ਕੇਂਦਰ ਸਰਕਾਰ ਦੇ ਵਿਸ਼ੇਸ਼ ਪ੍ਰੋਗਰਾਮਾਂ ਲਈ ਪ੍ਰਚਾਰ ਅਤੇ ਸੰਚਾਰ ਰਣਨੀਤੀ ਨੂੰ ਬਿਹਤਰ ਬਣਾਉਣ ‘ਤੇ ਵਿਚਾਰ ਵਟਾਂਦਰੇ ਲਈ ਇੰਟਰ ਮੀਡੀਆ ਪਬਲਿਸਿਟੀ ਕੋਆਰਡੀਨੇਸ਼ਨ ਕਮੇਟੀ (IMPCC) ਦੀ ਇੱਕ ਮੀਟਿੰਗ ਆਯੋਜਿਤ ਕੀਤੀ। ਮੀਟਿੰਗ ਵਿੱਚ ਜਨਗਣਨਾ ਅਤੇ ਪੈਟਰੋਲੀਅਮ ਅਤੇ ਐੱਲਪੀਜੀ ਦੀ ਉਪਲਬਧਤਾ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।

ਇਹ ਮੀਟਿੰਗ ਹਰਿਆਣਾ ਜਨਗਣਨਾ ਸੰਚਾਲਨ ਡਾਇਰੈਕਟੋਰੇਟ, ਜਨਗਣਨਾ ਭਵਨ, ਸੈਕਟਰ-19 ਚੰਡੀਗੜ੍ਹ ਵਿੱਚ ਹੋਈ। ਮੀਟਿੰਗ ਵਿੱਚ ਕੇਂਦਰ ਅਤੇ ਰਾਜ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ। ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਹਰਿਆਣਾ ਦੇ ਜਨਗਣਨਾ ਡਾਇਰੈਕਟੋਰੇਟ ਦੇ ਡਾਇਰੈਕਟਰ ਡਾ. ਲਲਿਤ ਜੈਨ ਨੇ ਰਾਜ ਵਿੱਚ ਜਨਗਣਨਾ ਗਤੀਵਿਧੀਆਂ ਵਿੱਚ ਮਦਦ ਕਰਨ ਅਤੇ ਜ਼ਿਆਦਾ ਲੋਕਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਰਾਜ ਵਿੱਚ ਚਲ ਰਹੇ ਆਊਟਰੀਚ ਪ੍ਰੋਗਰਾਮਾਂ ਦਾ ਵੇਰਵਾ ਦਿੱਤਾ।

ਪੈਟਰੋਲੀਅਮ ਸਪਲਾਈ ਨਾਲ ਜੁੜੀ ਜਾਗਰੂਕਤਾ ਵਧਾਉਣ ਬਾਰੇ ਜਾਣਕਾਰੀ ਦਿੰਦੇ ਹੋਏ, ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟੇਡ ਦੇ ਜਨਰਲ ਮੈਨੇਜਰ, ਸ਼੍ਰੀ ਅੰਜਨੀ ਕੁਮਾਰ ਨੇ ਖੇਤਰ ਵਿੱਚ ਪੈਟਰੋਲੀਅਮ ਅਤੇ ਐਲਪੀਜੀ ਦੀ ਉਪਲਬਧਤਾ ਅਤੇ ਸਪਲਾਈ ਬਾਰੇ ਮੌਜੂਦਾ ਸਥਿਤੀ ਸਪਸ਼ਟ ਕੀਤੀ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਬਿਨਾਂ ਕਿਸੇ ਰੁਕਾਵਟ ਦੇ ਕੰਜਿਊਮਰ ਦੀ ਡਿਮਾਂਡ ਪੂਰੀ ਕਰਨ ਲਈ ਸਾਰੇ ਰਿਟੇਲ ਆਊਟਲੈਟਸ ਅਤੇ ਐਲਪੀਜੀ ਡਿਸਟ੍ਰੀਬਿਊਟਰਸ ‘ਤੇ ਕਾਫੀ ਸਟੌਕ ਉਪਲਬਧ ਹੈ।

ਸ਼੍ਰੀ ਕੁਮਾਰ ਨੇ ਇੰਡੀਅਨ ਆਇਲ ਦੁਆਰਾ ਐੱਲਪੀਜੀ ਅਤੇ ਪੈਟਰੋਲੀਅਮ ਦੀ ਪੈਨਿਕ ਖਰੀਦ ਅਤੇ ਜਮ੍ਹਾਖੋਰੀ ਨੂੰ ਰੋਕਣ ਲਈ ਚਲਾਏ ਜਾ ਰਹੇ ਜਾਗਰੂਕਤਾ ਅਭਿਆਨਾਂ ਬਾਰੇ ਵੀ ਦੱਸਿਆ ਅਤੇ ਵਿਭਾਗਾਂ ਤੋਂ ਜਨਤਾ ਤੱਕ ਸਹੀ ਜਾਣਕਾਰੀ ਪਹੁੰਚਾਉਣ ਵਿੱਚ ਮਦਦ ਕਰਨ ਦੀ ਅਪੀਲ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ, ਪ੍ਰੈੱਸ ਇਨਫੋਰਮੇਸ਼ਨ ਬਿਊਰੋ ਅਤੇ ਸੈਂਟਰਲ ਬਿਊਰੋ ਆਫ਼ ਕਮਿਊਨੀਕੇਸ਼ਨ, ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੀ ਡਿਪਟੀ ਡਾਇਰੈਕਟਰ, ਸੁਸ਼੍ਰੀ ਸਪਨਾ ਨੇ ਸਰਕਾਰੀ ਯੋਜਨਾਵਾਂ ਨੂੰ ਅੰਤਿਮ ਸਿਰ੍ਹੇ ਤੱਕ ਪਹੁੰਚਾਉਣ ਵਿੱਚ ਏਕੀਕ੍ਰਿਤ ਮੀਡੀਆ ਆਊਟਰੀਚ ਪ੍ਰੋਗਰਾਮਾਂ ਦੀ ਅਹਿਮ ਭੂਮਿਕਾ ‘ਤੇ ਜ਼ੋਰ ਦਿੱਤਾ। 

ਪੀਆਈਬੀ ਅਤੇ ਸੀਬੀਸੀ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਟਾਰਗੇਟਿਡ ਪਬਲਿਸਿਟੀ ਮੁਹਿੰਮ ਤਿਆਰ ਕਰਨ, ਸਥਾਨਕ ਭਾਸ਼ਾਵਾਂ ‘ਤੇ ਕੰਟੈਂਟ ਬਣਾਉਣ ਅਤੇ ਜਨਗਣਨਾ ਦੀਆਂ ਗਤੀਵਿਧੀਆਂ ਅਤੇ ਪੈਟਰੋਲੀਅਮ ਸੰਭਾਲ ਜਿਹੀਆਂ ਵਿਸ਼ੇਸ਼ ਮੁਹਿੰਮਾਂ ਵਧਾਉਣ ਵਿੱਚ ਪੂਰਾ ਸਪੋਰਟ ਦੇਣ ਦਾ ਭਰੋਸਾ ਦਿਵਾਇਆ। ਇਸ ਤੋਂ ਪਹਿਲਾਂ, ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੀ ਪੀਆਈਬੀ ਅਤੇ ਸੀਬੀਸੀ ਦੀ ਅਸਿਸਟੈਂਟ ਡਾਇਰੈਕਟਰ ਸੁਸ਼੍ਰੀ ਸ਼ੀਨਮ ਜੈਨ ਨੇ ਟ੍ਰਾਈਸਿਟੀ ਦੇ ਵੱਖ-ਵੱਖ ਸੈਂਟਰਲ ਗਵਰਨਮੈਂਟ ਡਿਪਾਰਟਮੈਂਟ ਦੇ ਪ੍ਰਤੀਨਿਧੀਆਂ ਦਾ ਸੁਆਗਤ ਕੀਤਾ ਅਤੇ ਮਿਲ ਕੇ ਪ੍ਰਵੰਚਾਰ ਪ੍ਰਸਾਰ ਦੀਆਂ ਕੋਸ਼ਿਸ਼ਾਂ ਦੀ ਅਹਮੀਅਤ ‘ਤੇ ਜ਼ੋਰ ਦਿੱਤਾ।

ਮੀਟਿੰਗ ਦੌਰਾਨ, ਮੈਂਬਰਾਂ ਨੇ ਸੰਚਾਰ ਨੂੰ ਅਸਰਦਾਰ ਬਣਾਉਣ ਲਈ ਆਪਣੀ ਰਾਏ ਅਤੇ ਸੁਝਾਅ ਸ਼ੇਅਰ ਕੀਤੇ। ਉਨ੍ਹਾਂ ਨੇ ਆਪਣੇ-ਆਪਣੇ ਡਿਪਾਰਟਮੈਂਟ ਦੁਆਰਾ ਹਾਲ ਹੀ ਵਿੱਚ ਸ਼ੁਰੂ ਕੀਤੀ ਗਈ ਪਬਲਿਸਿਟੀ ਦੀ ਪਹਿਲ ‘ਤੇ ਅਪਡੇਟ ਵੀ ਦਿੱਤੇ ਅਤੇ ਆਉਣ ਵਾਲੇ ਮਹੀਨਿਆਂ ਲਈ ਪਲਾਨ ਕੀਤੀ ਗਈ ਐਕਟੀਵਿਟੀਜ਼ ਬਾਰੇ ਦੱਸਿਆ। ਮੀਟਿੰਗ ਮੰਜੀਤ ਪਵਾਰ ਦੇ ਧੰਨਵਾਦੀ ਪ੍ਰਸਤਾਵ ਨਾਲ ਸੰਪੰਨ ਹੋਈ।

 

Tags: Dr Lalit Jain , Director Census Department , Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD