Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਡਾ. ਰਵਜੋਤ ਸਿੰਘ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਜੇਲ੍ਹ ਹਸਪਤਾਲ, ਬੈਰਕਾਂ ਅਤੇ ਆਮ ਆਦਮੀ ਕਲੀਨਿਕ ਦਾ ਲਿਆ ਜਾਇਜ਼ਾ

Dr Ravjot Singh, AAP Punjab, Patiala

Gurpreet Singh

Gurpreet Singh

5 Dariya News

ਪਟਿਆਲਾ , 24 Apr 2026

Last updated on: Apr 24, 2026, 18:38 IST

ਪੰਜਾਬ ਦੇ ਸੰਸਦੀ ਮਾਮਲਿਆਂ, ਐਨ.ਆਰ.ਆਈ. ਮਾਮਲਿਆਂ ਅਤੇ ਜੇਲ੍ਹਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸੈਂਟਰਲ ਜੇਲ੍ਹ ਪਟਿਆਲਾ ਦਾ ਵਿਸ਼ੇਸ਼ ਦੌਰਾ ਕਰਦਿਆਂ ਜੇਲ੍ਹ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ “ਉਜਾਲਾ ਨਰਸਰੀ” ਅਤੇ ਨਵੀਂ ਤਿਆਰ ਕੀਤੀ ਗਈ ਜੇਲ੍ਹ ਲਾਇਬ੍ਰੇਰੀ ਦਾ ਉਦਘਾਟਨ ਕੀਤਾ। 

ਉਨ੍ਹਾਂ ਕਿਹਾ ਕਿ ਉਜਾਲਾ ਨਰਸਰੀ ਦਾ ਮਕਸਦ ਕੈਦੀਆਂ ਵਿੱਚ ਵਾਤਾਵਰਣ ਪ੍ਰਤੀ ਜਾਗਰੂਕਤਾ ਵਧਾਉਣਾ ਅਤੇ ਉਨ੍ਹਾਂ ਨੂੰ ਰਚਨਾਤਮਕ ਗਤੀਵਿਧੀਆਂ ਨਾਲ ਜੋੜਨਾ ਹੈ। ਨਵੀਂ ਲਾਇਬ੍ਰੇਰੀ ਕੈਦੀਆਂ ਨੂੰ ਸਿੱਖਿਆ ਅਤੇ ਜਾਣਕਾਰੀ ਪ੍ਰਾਪਤ ਕਰਨ ਦੇ ਵਧੀਆ ਮੌਕੇ ਪ੍ਰਦਾਨ ਕਰੇਗੀ, ਜਿਸ ਨਾਲ ਉਹ ਆਪਣੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆ ਸਕਣਗੇ।

ਜੇਲ੍ਹ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜੇਲ੍ਹਾਂ ਨੂੰ ਸੁਧਾਰ ਅਤੇ ਪੁਨਰਵਾਸ ਦੇ ਕੇਂਦਰਾਂ ਵਿੱਚ ਤਬਦੀਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੇਲ੍ਹਾਂ ਨੂੰ ਨਸ਼ਾ-ਮੁਕਤ ਬਣਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਅਤੇ ਇਸ ਦਿਸ਼ਾ ਵਿੱਚ ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਉਨ੍ਹਾਂ ਸ਼ਲਾਘਾ ਕੀਤੀ।

ਆਪਣੇ ਦੌਰੇ ਦੌਰਾਨ ਮੰਤਰੀ ਨੇ ਜੇਲ੍ਹ ਹਸਪਤਾਲ, ਬੈਰਕਾਂ ਅਤੇ ਆਮ ਆਦਮੀ ਕਲੀਨਿਕ ਸਮੇਤ ਵੱਖ-ਵੱਖ ਇਕਾਈਆਂ ਦੀ ਜਾਂਚ ਕੀਤੀ ਅਤੇ ਕੈਦੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕੈਦੀਆਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਉਨ੍ਹਾਂ ਦੇ ਸਿਹਤ, ਸਿੱਖਿਆ ਅਤੇ ਪੁਨਰਵਾਸ ਲਈ ਲਗਾਤਾਰ ਯਤਨਸ਼ੀਲ ਹੈ।

ਉਨ੍ਹਾਂ ਦੱਸਿਆ ਕਿ ਜੇਲ੍ਹ ਵਿਭਾਗ ਵੱਲੋਂ ਚਲਾਇਆ ਜਾ ਰਿਹਾ ਪੈਟਰੋਲ ਪੰਪ ਕੈਦੀਆਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਦਾ ਹੈ, ਜਿਸ ਨਾਲ ਉਨ੍ਹਾਂ ਦੇ ਹੁਨਰ ਵਿਕਾਸ ਅਤੇ ਪੁਨਰਵਾਸ ਵਿੱਚ ਮਦਦ ਮਿਲਦੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜੇਲ੍ਹਾਂ ਸਿਰਫ ਸਜ਼ਾ ਦੇਣ ਦੇ ਸਥਾਨ ਨਹੀਂ, ਸਗੋਂ ਸੁਧਾਰ ਅਤੇ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਨ ਦੇ ਕੇਂਦਰ ਹਨ। 

ਉਨ੍ਹਾਂ ਜੇਲ੍ਹ ਵਿੱਚ ਸਫਾਈ ਪ੍ਰਬੰਧਾਂ ‘ਤੇ ਸੰਤੁਸ਼ਟੀ ਜਤਾਈ ਅਤੇ ਚੱਲ ਰਹੀਆਂ ਭਲਾਈ ਗਤੀਵਿਧੀਆਂ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਜੇਲ੍ਹ ਵਿਭਾਗ ਦੇ ਸਕੱਤਰ ਮੁਹੰਮਦ ਤਈਅਬ, ਜੇਲ੍ਹ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

 

Tags: Dr Ravjot Singh , AAP Punjab , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD