Friday, 05 June 2026

 

 

ਖ਼ਾਸ ਖਬਰਾਂ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ

 

ਮੋਹਾਲੀ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਸਿਵਲ ਡਿਫੈਂਸ ਮੌਕ ਡ੍ਰਿਲ ਦਾ ਆਯੋਜਨ

ਹਵਾਈ ਹਮਲੇ ਦੀ ਚਿਤਾਵਨੀ, ਬਲੈਕਆਉਟ ਅਤੇ ਰਾਹਤ/ਬਚਾਅ ਕਾਰਵਾਈਆਂ ਸਫਲਤਾਪੂਰਵਕ ਕੀਤੀਆਂ ਗਈਆਂ

Komal Mittal, DC Mohali, Deputy Commissioner Mohali, SAS Nagar, SAS Nagar Mohali, Mohali, Sahibzada Ajit Singh Nagar

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 24 Apr 2026

Last updated on: Apr 25, 2026, 10:55 IST

ਮੋਹਾਲੀ ਪ੍ਰਸ਼ਾਸਨ ਵੱਲੋਂ ਸ਼ੁੱਕਰਵਾਰ ਰਾਤ ਨੂੰ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ (ਡੀ.ਏ.ਸੀ), ਸੈਕਟਰ 76, ਮੋਹਾਲੀ ਵਿਖੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਅੱਜ ਸਿਵਲ ਡਿਫੈਂਸ ਮੌਕ ਡ੍ਰਿਲ ਸਫਲਤਾਪੂਰਵਕ ਕਰਵਾਈ ਗਈ।ਇਹ ਮੌਕ ਡ੍ਰਿਲ ਰਾਤ 8:00 ਵਜੇ ਉੱਚ-ਨੀਵੀਂ ਅਵਾਜ਼ ਵਾਲੇ ਸਾਇਰਨ ਨਾਲ ਸ਼ੁਰੂ ਕੀਤੀ ਗਈ, ਜਿਸ ਰਾਹੀਂ ਹਵਾਈ ਹਮਲੇ ਦੀ ਚਿਤਾਵਨੀ ਦਾ ਦ੍ਰਿਸ਼ ਬਣਾਇਆ ਗਿਆ। ਇਸ ਤੋਂ ਤੁਰੰਤ ਬਾਅਦ, ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਪੂਰੀ ਤਰ੍ਹਾਂ ਬਲੈਕਆਉਟ ਕੀਤਾ ਗਿਆ ਤਾਂ ਜੋ ਐਮਰਜੈਂਸੀ ਹਾਲਾਤਾਂ ਵਿੱਚ ਜਾਨਾਂ ਦੀ ਸੁਰੱਖਿਆ ਲਈ ਲਾਜ਼ਮੀ ਅਭਿਆਸਾਂ ਦਾ ਪ੍ਰਦਰਸ਼ਨ ਕੀਤਾ ਜਾ ਸਕੇ।

ਬਲੈਕਆਉਟ ਮਗਰੋਂ ਬਿਜਲੀ ਮੁੜ ਚਾਲੂ ਕਰਕੇ ਸੰਭਾਵਿਤ ਨੁਕਸਾਨ ਦਾ ਅੰਦਾਜ਼ਾ ਲਗਾਇਆ ਗਿਆ। ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਜੋ ਖੁਦ ਮੌਕੇ 'ਤੇ ਮੌਜੂਦ ਰਹਿ ਕੇ ਪੂਰੀ ਕਾਰਵਾਈ ਦੀ ਨਿਗਰਾਨੀ ਕਰ ਰਹੇ ਸਨ, ਨੇ ਦੱਸਿਆ ਕਿ ਡ੍ਰਿਲ ਦੌਰਾਨ ਕੰਪਲੈਕਸ ਵਿੱਚ ਅੱਗ ਲੱਗਣ ਅਤੇ ਕੁਝ ਲੋਕਾਂ ਦੇ ਅੰਦਰ ਫਸ ਜਾਣ ਦਾ ਦ੍ਰਿਸ਼ ਵੀ ਤਿਆਰ ਕੀਤਾ ਗਿਆ ਸੀ।ਇਸ ਉੱਤੇ ਤੁਰੰਤ ਕਾਰਵਾਈ ਕਰਦੇ ਹੋਏ ਰਾਹਤ ਅਤੇ ਬਚਾਅ ਟੀਮਾਂ ਵੱਲੋਂ ਫਸੇ ਹੋਏ ਵਿਅਕਤੀਆਂ ਨੂੰ ਬਾਹਰ ਕੱਢਣ ਲਈ ਸਰਚ ਅਤੇ ਰੈਸਕਿਊ ਓਪਰੇਸ਼ਨ ਚਲਾਇਆ ਗਿਆ। 

ਡ੍ਰਿਲ ਦੌਰਾਨ ਇਵੈਕੁਏਸ਼ਨ (ਬਾਹਰ ਕੱਢਣ), ਅੱਗ ਬੁਝਾਉ ਕਾਰਵਾਈ, ਮੈਡੀਕਲ ਸਹਾਇਤਾ ਅਤੇ ਜਖ਼ਮੀਆਂ ਦੀ ਸੁਰੱਖਿਅਤ ਢੁਆਈ ਵਰਗੀਆਂ ਐਮਰਜੈਂਸੀ ਸੇਵਾਵਾਂ ਦਾ ਸਫਲ ਪ੍ਰਦਰਸ਼ਨ ਕੀਤਾ ਗਿਆ।ਡ੍ਰਿਲ ਦੇ ਸਮਾਪਤ ਹੋਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਇਹ ਮੌਕ ਡ੍ਰਿਲ ਸਫਲ ਰਹੀ ਅਤੇ ਇਸ ਨਾਲ ਐਮਰਜੈਂਸੀ ਹਾਲਾਤਾਂ ਵਿੱਚ ਤਿਆਰੀ ਅਤੇ ਤੁਰੰਤ ਪ੍ਰਤੀਕਿਰਿਆ ਦੀ ਸਮਰੱਥਾ ਦਾ ਅਨੁਮਾਨ ਲਾਉਣ ਵਿੱਚ ਮਦਦ ਮਿਲੀ ਹੈ।

ਉਨ੍ਹਾਂ ਹੋਰ ਦੱਸਿਆ ਕਿ ਐਨ.ਐੱਸ.ਐੱਸ ਵਲੰਟੀਅਰਾਂ, ਪੁਲਿਸ ਕਰਮਚਾਰੀਆਂ ਅਤੇ ਸਿਵਲ ਡਿਫੈਂਸ ਵਲੰਟੀਅਰਾਂ ਨੇ ਡ੍ਰਿਲ ਵਿੱਚ ਭਾਗ ਲਿਆ ਅਤੇ ਐਮਰਜੈਂਸੀ ਸਥਿਤੀਆਂ ਵਿੱਚ ਆਪਣੀ ਫੁਰਤੀ ਅਤੇ ਤਾਲਮੇਲ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।ਬਾਅਦ ਵਿੱਚ ਡਿਪਟੀ ਕਮਿਸ਼ਨਰ ਨੇ ਐਨ.ਐੱਸ.ਐੱਸ ਵਲੰਟੀਅਰਾਂ ਅਤੇ ਹੋਰ ਭਾਗੀਦਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੀ ਸ਼ਲਾਘਾ ਕੀਤੀ ਅਤੇ ਇਸ ਅਭਿਆਸ ਵਿੱਚ ਸ਼ਮੂਲੀਅਤ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਡ੍ਰਿਲ/ਅਭਿਆਸ ਆਫ਼ਤ ਪ੍ਰਬੰਧਨ ਦੀ ਤਿਆਰੀ ਨੂੰ ਮਜ਼ਬੂਤ ਕਰਨ ਅਤੇ ਅਸਲ ਐਮਰਜੈਂਸੀ ਹਾਲਾਤਾਂ ਵਿੱਚ ਸੁਚਾਰੂ ਅਤੇ ਤਾਲਮੇਲ ਭਰੀ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਬਹੁਤ ਜ਼ਰੂਰੀ ਹਨ।

 

Tags: Komal Mittal , DC Mohali , Deputy Commissioner Mohali , SAS Nagar , SAS Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD