Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਡਾ. ਬੀ.ਆਰ. ਅੰਬੇਦਕਰ ਜੀ ਦੀ 136ਵੀਂ ਜਯੰਤੀ ਮੌਕੇ ਸਮਾਗਮ; ਲੈਪਟਾਪ ਅਤੇ ਸਿਲਾਈ ਮਸ਼ੀਨਾਂ ਵੰਡੀਆਂ, ਵਾਲੀਬਾਲ ਗਰਾਊਂਡ ਦਾ ਉਦਘਾਟਨ, ਕਰਜ਼ਾ ਵੰਡ ਸਮਾਗਮ ਦਾ ਐਲਾਨ

Dr Baljit Kaur, AAP Punjab, Sri Muktsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 24 Apr 2026

Last updated on: Apr 25, 2026, 10:58 IST

ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਆਤਮਨਿਰਭਰ ਬਣਾਉਣ ਅਤੇ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ ਗਈਆਂ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ, ਤਾਂ ਜੋ ਉਹ ਆਪਣਾ ਖੁਦ ਦਾ ਕਾਰੋਬਾਰ ਸ਼ੁਰੂ ਕਰਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰ ਸਕਣ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਨੂੰ ਆਤਮਨਿਰਭਰ ਬਣਾਉਣ ਲਈ ਲਗਾਤਾਰ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵੱਖ-ਵੱਖ ਭਲਾਈ ਸਕੀਮਾਂ ਦਾ ਮਕਸਦ ਲੋਕਾਂ ਨੂੰ ਸਵੈ-ਰੁਜ਼ਗਾਰ ਦੇ ਯੋਗ ਬਣਾਉਣਾ ਹੈ।ਉਨ੍ਹਾਂ ਦੱਸਿਆ ਕਿ ਮਲੋਟ ਵਿਖੇ ਡਾ. ਬੀ.ਆਰ. ਅੰਬੇਦਕਰ ਜੀ ਦੀ 136ਵੀਂ ਜਯੰਤੀ ਮੌਕੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਇਹ ਟੂਲ ਕਿੱਟਾਂ ਵੰਡੀਆਂ ਗਈਆਂ।

ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੀ ਸੋਚ ’ਤੇ ਪਹਿਰਾ ਦੇਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਬਾਬਾ ਸਾਹਿਬ ਨੇ ਸਿਰਫ ਅਨੁਸੂਚਿਤ ਜਾਤੀਆਂ ਅਤੇ ਪਿੱਛੜੇ ਵਰਗਾਂ ਦੇ ਅਧਿਕਾਰਾਂ ਦੀ ਰੱਖਿਆ ਹੀ ਨਹੀਂ ਕੀਤੀ, ਸਗੋਂ ਔਰਤਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਮਰਦਾਂ ਦੇ ਬਰਾਬਰ ਅਧਿਕਾਰ ਦਿਵਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ। ਇਸ ਕਰਕੇ ਅੱਜ ਔਰਤਾਂ ਹਰ ਖੇਤਰ ਵਿੱਚ ਅੱਗੇ ਵੱਧ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਇਹ ਹੈ ਕਿ ਅਸੀਂ ਸਾਰੇ ਉਨ੍ਹਾਂ ਦੇ ਦੱਸੇ ਮਾਰਗ ’ਤੇ ਚੱਲੀਏ।

ਉਨ੍ਹਾਂ ਦੱਸਿਆ ਕਿ ਇਹ ਟੂਲ ਕਿੱਟਾਂ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ 9 ਆਈ.ਟੀ.ਆਈ. ਤੋਂ ਵੱਖ-ਵੱਖ ਕਿੱਤਿਆਂ ਦੀ ਸਿਖਲਾਈ ਪ੍ਰਾਪਤ 351 ਸਿੱਖਿਆਰਥੀਆਂ ਨੂੰ ਵੰਡੀਆਂ ਗਈਆਂ ਹਨ। ਇਲੈਕਟ੍ਰੀਸ਼ਨ, ਰੈਫ੍ਰਿਜਰੇਸ਼ਨ ਐਂਡ ਏਅਰ ਕੰਡੀਸ਼ਨਿੰਗ ਅਤੇ ਪਲੰਬਰ ਟ੍ਰੇਡ ਨਾਲ ਸਬੰਧਿਤ ਇਹ ਟੂਲ ਕਿੱਟਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ 82, ਬਠਿੰਡਾ ਦੇ 64, ਫਰੀਦਕੋਟ ਦੇ 67, ਫਾਜ਼ਿਲਕਾ ਦੇ 87 ਅਤੇ ਫਿਰੋਜ਼ਪੁਰ ਦੇ 51 ਸਿੱਖਿਆਰਥੀਆਂ ਨੂੰ ਦਿੱਤੀਆਂ ਗਈਆਂ ਹਨ, ਤਾਂ ਜੋ ਉਹ ਆਪਣਾ ਸਵੈ-ਰੁਜ਼ਗਾਰ ਸ਼ੁਰੂ ਕਰ ਸਕਣ।

ਇਸ ਮੌਕੇ ਉਨ੍ਹਾਂ ਸਕੂਲੀ ਵਿਦਿਆਰਥਣਾਂ ਨੂੰ ਲੈਪਟਾਪ ਅਤੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਵੀ ਵੰਡੀਆਂ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਲੋਕਾਂ ਨੂੰ ਖੁਦ ਦਾ ਕਾਰੋਬਾਰ ਸ਼ੁਰੂ ਕਰਨ ਲਈ ਕਰਜ਼ਾ ਵੰਡ ਸਮਾਗਮ ਜਲਦੀ ਆਯੋਜਿਤ ਕੀਤਾ ਜਾਵੇਗਾ।ਇਸ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਵਿਖੇ ਨਵੇਂ ਬਣੇ ਵਾਲੀਬਾਲ ਗਰਾਊਂਡ ਦਾ ਉਦਘਾਟਨ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਨੂੰ ਸੁੰਦਰ ਅਤੇ ਸਿਹਤਮੰਦ ਬਣਾਉਣ ਲਈ ਖੇਡ ਗਰਾਊਂਡ ਅਤੇ ਮਿੰਨੀ ਪਾਰਕ ਉਸਾਰੇ ਜਾ ਰਹੇ ਹਨ, ਜਿਸ ਨਾਲ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਨਾ ਮਿਲੇਗੀ ਅਤੇ ਉਹ ਨਸ਼ਿਆਂ ਵਰਗੀਆਂ ਭੈੜੀਆਂ ਆਦਤਾਂ ਤੋਂ ਦੂਰ ਰਹਿ ਕੇ ਤੰਦਰੁਸਤ ਜੀਵਨ ਬਤੀਤ ਕਰ ਸਕਣਗੇ।

ਉਨ੍ਹਾਂ ਦੱਸਿਆ ਕਿ ਹਲਕੇ ਦੇ 24 ਪਿੰਡਾਂ ਵਿੱਚ ਵੀ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਮਲੋਟ ਵਿੱਚ ਬਣਾਇਆ ਗਿਆ ਇਹ ਵਾਲੀਬਾਲ ਗਰਾਊਂਡ ਕੈਬਨਿਟ ਮੰਤਰੀ ਵੱਲੋਂ ਆਪਣੇ ਨਿੱਜੀ ਫੰਡ ਵਿੱਚੋਂ 10 ਲੱਖ ਰੁਪਏ ਦੀ ਲਾਗਤ ਨਾਲ ਪੰਚਾਇਤੀ ਰਾਜ ਵਿਭਾਗ ਰਾਹੀਂ ਤਿਆਰ ਕਰਵਾਇਆ ਗਿਆ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਜਸ਼ਨ ਬਰਾੜ, ਚੇਅਰਮੈਨ ਮਾਰਕੀਟ ਕਮੇਟੀ ਮਲੋਟ, ਜਗਮੋਹਨ ਸਿੰਘ ਮਾਨ, ਗੁਰਮੀਤ ਸਿੰਘ ਬਰਾੜ, ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਫਸਰ ਅਤੇ ਇਲਾਕੇ ਦੇ ਹੋਰ ਪੰਤਵੰਤੇ ਸੱਜਣ ਵੀ ਹਾਜ਼ਰ ਸਨ।

 

Tags: Dr Baljit Kaur , AAP Punjab , Sri Muktsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD