Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਸ਼ਾ ਮੁਕਤ ਮੁਹਿੰਮ ਦੀ ਰਥ ਯਾਤਰਾ ਨੂੰ ਕ੍ਰਿਸ਼ਣ ਲਾਲ ਪੰਵਾਰ ਨੇ ਝੰਡੀ ਵਿਖਾ ਕੇ ਕੀਤਾ ਰਵਾਨਾ

ਨਸ਼ਾ ਮੁਕਤ ਮੁਹਿੰਮ ਨੂੰ ਸਫਲ ਬਨਾਉਣ ਵਿੱਚ ਬ੍ਰਹਿਮਕੁਮਾਰੀ ਸੰਸਥਾਨ ਕਰ ਰਿਹਾ ਹੈ ਵਿਸ਼ੇਸ਼ ਸਹਿਯੋਗ- ਕ੍ਰਿਸ਼ਣ ਲਾਲ ਪੰਵਾਰ

Krishan Lal Panwar, Haryana, Bharatiya Janata Party, BJP, BJP Haryana

Web Admin

Web Admin

5 Dariya News

ਚੰਡੀਗੜ੍ਹ , 24 Apr 2026

Last updated on: Apr 25, 2026, 12:48 IST

ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਬ੍ਰਹਿਮਕੁਮਾਰੀ ਸੰਸਥਾਨ ਵੱਲੋਂ ਸੰਚਾਲਿਤ ਨਸ਼ਾ ਮੁਕਤ ਮੁਹਿੰਮ ਤਹਿਤ ਕੱਡੀ ਜਾ ਰਹੀ ਜਾਗਰੂਕਤਾ ਰਥ ਯਾਤਰਾ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਇਹ ਰਥ ਯਾਤਰਾ 19 ਅਪ੍ਰੈਲ ਨੂੰ ਇਸਰਾਨਾ ਖੇਤਰ ਦੇ ਥਿਰਾਨਾ ਪਿੰਡ ਸਥਿਤ ਬ੍ਰਹਿਮਕੁਮਾਰੀ ਆਸ਼ਰਮ ਤੋਂ ਸ਼ੁਰੂ ਹੋਈ ਸੀ ਅਤੇ ਹਰਿਆਣਾ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਜਨ-ਜਾਗਰਨ ਕਰਦੇ ਹੋਏ  ਅੱਜ ਚੰਡੀਗੜ੍ਹ ਪਹੁੰਚੀ। 

ਇਸ ਮੌਕੇ 'ਤੇ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ ਨੇ ਮੌਜ਼ੂਦ ਜਨਸਮੂਹ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਨਸ਼ਾ ਅੱਜ ਸਮਾਜ ਲਈ ਇੱਕ ਗੰਭੀਰ ਅਤੇ ਚਿੰਤਾਜਨਕ ਸਮੱਸਿਆ ਬਣ ਚੁੱਕਾ ਹੈ, ਜੋ ਵਿਸ਼ੇਸ਼ ਤੌਰ ਨਾਲ ਨੌਜੁਆਨਾਂ ਦੇ ਭਵਿੱਖ ਨੂੰ ਹਨੇਰੇ ਵੱਲ ਧਕੇਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਨਸ਼ੇ ਦੇ ਕਾਰਨ ਨਾ ਸਿਰਫ ਵਿਅਕਤੀ ਦੀ ਸਿਹਤ ਪ੍ਰਭਾਵਿਤ ਹੁੰਦਾ ਹੈ ਸਗੋਂ ਉਸ ਦਾ ਪਰਿਵਾਰ ਅਤੇ ਸਮਾਜ ਵੀ ਇਸ ਦੀ ਚਪੇਟ ਵਿੱਚ ਆ ਜਾਂਦਾ ਹੈ।

 ਅਜਿਹੇ ਵਿੱਚ ਨਸ਼ਾ ਮੁਕਤ ਭਾਰਤ ਦਾ ਸੰਕਲਪ ਸਿਰਫ ਸਰਕਾਰ ਦਾ ਨਹੀਂ, ਸਗੋਂ ਪੂਰੇ ਸਮਾਜ ਦੀ ਸਾਮੂਹਿਕ ਜਿੰਮੇਵਾਰੀ ਹੈ। ਉਨ੍ਹਾਂ ਨੇ ਬ੍ਰਹਿਮਕੁਮਾਰੀ ਸੰਸਥਾਨ ਦੀ ਸਲਾਂਘਾ ਕਰਦੇ ਹੋਏ ਕਿਹਾ ਕਿ ਸੰਸਥਾ ਵੱਲੋਂ ਚਲਾਈ ਜਾ ਰਹੀ ਇਹ ਰਥ ਯਾਤਰਾ ਇੱਕ ਪ੍ਰੇਰਣਾਦਾਇਕ ਪਹਿਲ ਹੈ, ਜੋ ਨੌਜੁਆਨਾਂ ਵਿੱਚ ਨਵੀਂ ਊਰਜਾ, ਸਰਗਰਮ ਸੋਚ ਅਤੇ ਆਤਮਬਲ ਦਾ ਸੰਚਾਰ ਕਰ ਰਹੀ ਹੈ। 

ਉਨ੍ਹਾਂ ਨੇ ਕਿਹਾ ਕਿ ਅਧਿਆਤਮਕ ਸੰਗਠਨਾਂ ਦੀ ਭੂਮਿਕਾ ਸਮਾਜ ਵਿੱਚ ਨੈਤਿਕ ਮੁੱਲਾਂ ਨੂੰ ਸਥਾਪਿਤ ਕਰਨ ਅਤੇ ਨੌਜੁਆਨਾਂ ਨੂੰ ਸਹੀ ਦਿਸ਼ਾ ਦੇਣ ਵਿੱਚ ਬਹੁਤਾ ਮਹੱਤਵਪੂਰਨ ਹੁੰਦੀ ਹੈ। ਸ੍ਰੀ ਪੰਵਾਰ ਨੇ ਦੱਸਿਆ ਕਿ ਇਹ ਰਥ ਯਾਤਰਾ ਹਰਿਆਣਾ, ਚੰਡੀਗੜ੍ਹ, ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਜਾ ਕੇ ਹਰ ਰੋਜ ਕਈ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕਰ ਰਹੀ ਹੈ। 

ਇਨ੍ਹਾਂ ਪ੍ਰੋਗਰਾਮਾਂ ਵਿੱਚ ਨੁੱਕੜ ਨਾਟਕ, ਬਖਾਨ, ਸੰਵਾਦ ਅਤੇ ਜਨ-ਸੰਪਰਕ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਨਸ਼ੇ ਦੇ ਦੁਸ਼ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮੁਹਿੰਮ ਰਾਹੀਂ ਨੌਜੁਆਨਾਂ ਨੂੰ ਨਸ਼ੇ ਤੋਂ ਦੂਰ ਰਹਿ ਕੇ ਆਪਣੇ ਜੀਵਨ ਨੂੰ ਸਰਗਰਮ ਦਿਸ਼ਾ ਦੇਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਵੀ ਨਸ਼ਾ ਮੁਕਤ ਸਮਾਜ ਦੇ ਨਿਰਮਾਣ ਲਈ ਪੂਰੀ ਤਰ੍ਹਾਂ ਪ੍ਰਤੀਬੱਧ ਹੈ ਅਤੇ ਇਸ ਦਿਸ਼ਾ ਵਿੱਚ ਕਈ ਠੋਸ ਕਦਮ ਚੁੱਕੇ ਜਾ ਰਹੇ ਹਨ। ਸਰਕਾਰ ਵੱਲੋਂ ਨਸ਼ਾਂ ਤਸਕਰਾਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨੌਜੁਆਨਾਂ ਨੂੰ ਖੇਡ, ਸਿੱਖਿਆ ਅਤੇ ਕੌਸ਼ਲ ਵਿਕਾਸ ਵੱਲੋਂ ਪ੍ਰੋਤਸਾਹਿਤ ਕੀਤਾ ਜਾ ਰਿਹਾ ਹੈ ਤਾਂ ਉਹ ਨਸ਼ੇ ਤੋਂ ਦੂਰ ਰਹਿ ਸਕਣ।

ਉਨ੍ਹਾਂ ਨੇ ਨੌਜੁਆਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਨਾਲ ਜੁੜਨ ਅਤੇ ਆਪਣੇ ਪਰਿਵਾਰ ਅਤੇ ਸਮਾਜ ਨੂੰ ਨਸ਼ਾ ਮੁਕਤ ਬਨਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਸਮਾਜ ਦਾ ਹਰ ਵਿਅਕਤੀ ਇਸ ਮੁਹਿੰਮ ਨੂੰ ਆਪਣਾ ਵਿਅਕਤੀਗਤ ਸੰਕਲਪ ਨਹੀਂ ਬਣਾਵੇਗਾ, ਤਦ ਤੱਕ ਇਸ ਸਮੱਸਿਆ ਦਾ ਸਥਾਈ ਹੱਲ ਸੰਭਵ ਨਹੀਂ ਹੈ।

ਇਸ ਦੌਰਾਨ ਬ੍ਰਹਿਮਕੁਮਾਰੀ ਸੰਸਥਾਨ ਦੇ ਪ੍ਰਤੀਨਿਧੀਆਂ ਨੇ ਵੀ ਆਪਣੇ ਵਿਚਾਰ ਵਿਅਕਤ ਕਰਦੇ ਹੋਏ ਦੱਸਿਆ ਕਿ ਇਹ ਰਥ ਯਾਤਰਾ ਇੱਕ ਵਿਆਪਕ ਜਨ-ਜਾਗਰਨ ਮੁਹਿੰਮ ਦਾ ਹਿੱਸਾ ਹੈ, ਜਿਸ ਦਾ ਉਦੇਸ਼ ਦੇਸ਼ ਨੂੰ ਨਸ਼ਾ ਮੁਕਤ ਬਨਾਉਣ ਹੈ। ਉਨ੍ਹਾਂ ਨੇ ਕਿਹਾ ਕਿ ਸੰਸਥਾ ਪਿਛਲੇ ਕਈ ਸਾਲਾਂ ਤੋਂ ਸਮਾਜ ਵਿੱਚ ਅਧਿਆਤਮਕ ਜਾਗਰੂਕਤਾ ਅਤੇ ਨਸ਼ਾ ਮੁਕਤੀ ਲਈ ਲਗਾਤਾਰ ਕੰਮ ਕਰ ਰਹੀ ਹੈ।

ਇਹ ਰਥ ਯਾਤਰਾ ਚੰਡੀਗੜ੍ਹ ਅਤੇ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਜਾਗਰੂਕਤਾ ਫੈਲਾਉਣ ਤੋਂ ਬਾਅਦ 5 ਮਈ 2026 ਨੂੰ ਜੰਮੂ-ਕਸ਼ਮੀਰ ਪਹੁੰਚੇਗੀ, ਜਿੱਥੇ ਵੀ ਵੱਖ ਵੱਖ ਪ੍ਰੋਗਰਾਮਾਂ ਰਾਹੀਂ ਲੋਕਾਂ ਨੂੰ ਨਸ਼ਾ ਮੁਕਤੀ ਦਾ ਸੰਦੇਸ਼ ਦਿੱਤਾ ਜਾਵੇਗਾ। ਪ੍ਰੋਗਰਾਮ ਵਿੱਚ ਮੌਜ਼ੂਦ ਲੋਕਾਂ ਨੇ ਨਸ਼ਾ ਮੁਕਤ ਸਮਾਜ ਦੇ ਨਿਰਮਾਣ ਦਾ ਸੰਕਲਪ ਲਿਆ ਅਤੇ ਇਸ ਮੁਹਿੰਮ ਨੂੰ ਸਫਲ ਬਨਾਉਣ ਲਈ ਆਪਣਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

 

Tags: Krishan Lal Panwar , Haryana , Bharatiya Janata Party , BJP , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD