Friday, 05 June 2026

 

 

ਖ਼ਾਸ ਖਬਰਾਂ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ

 

ਯਮੁਨਾ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਹਰਿਆਣਾ ਵਿੱਚ 91 ਐਸਟੀਪੀ ਕਾਰਜਰਤ : ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨੇ ਯਮੁਨਾ ਨੂੰ ਪ੍ਰਦੁਸ਼ਣ ਮੁਕਤ ਕਰਨ ਲਈ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕੀਤੀ

Nayab Singh Saini, Chief Minister of Haryana, BJP Haryana, Anurag Rastogi, Sudhir Rajpal

Web Admin

Web Admin

5 Dariya News

ਚੰਡੀਗੜ੍ਹ , 24 Apr 2026

Last updated on: Apr 25, 2026, 12:50 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਰਕਾਰ ਦਾ ਟੀਚਾ ਹੈ ਕਿ ਸਾਲ 2027 ਦੇ ਅੰਤ ਤੱਕ ਯਮੁਨਾ ਨਦੀ ਵਿੱਚ ਇੱਕ ਵੀ ਬੂੰਦ ਗੰਦੇ ਪਾਣੀ ਦੀ ਨਾ ਜਾਵੇ। ਇਸ ਦੇ ਲਈ ਸਾਰੇ ਵਿਭਾਗ ਮਿਲ ਕੇ ਤੇਜੀ ਨਾਲ ਕੰਮ ਕਰਨ ਅਤੇ ਜਿੱਥੇ ਲੋੜ ਹੋਵੇ ਉੱਥੇ ਨਵੇਂ ਉਦਯੋਗਿਕ ਅਪਸ਼ਿਸ਼ਟ ਜਲ ਉਪਚਾਰ ਸੰਯੰਤਰ, ਸੀਵਰੇਜ ਟ੍ਰੀਟਮੇਂਟ ਪਲਾਂਟ ਲਗਵਾਏ ਜਾਣ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ੁੱਕਰਵਾਰ ਨੂੰ ਹਰਿਆਣਾ ਸਿਵਲ ਸਕੱਤਰੇਤ ਵਿੱਚ ਆਯੋਜਿਤ ਇੱਕ ਮੀਟਿੰਗ ਦੌਰਾਨ ਵੱਖ ਵੱਖ ਵਿਭਾਗਾਂ ਵੱਲੋਂ ਯਮੁਨਾ ਨਦੀ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰ ਰਹੇ ਸਨ। 

ਉਨਾਂ੍ਹ ਨੇ ਦੱਸਿਆ ਕਿ ਮੌਜ਼ੂਦਾ ਵਿੱਚ ਯਮੁਨਾ ਵਿੱਚ ਜਾਣ ਵਾਲੇ ਪਾਣੀ ਨੂੰ ਸਾਫ ਕਰਨ ਲਈ ਯਮੁਨਾ ਕੈਚਮੇਂਟ ਏਰਿਆ ਵਿੱਚ 1543 ਐਮਐਲਡੀ ਸਮਰਥਾ ਦੇ 91 ਐਸਟੀਪੀ ਸੰਚਾਲਿਤ ਕੀਤੇ ਜਾ ਰਹੇ ਹਨ। ਲੋੜ ਅਨੁਸਾਰ 11 ਨਵੇਂ ਐਸਟੀਪੀ ਤਿਆਰ ਕਰਵਾਏ ਜਾ ਰਹੇ ਹਨ ਜਿਸ ਨਾਲ ਜਲਸ਼ੋਧ ਸਮਰਥਾ ਵੱਧ ਜਾਵੇਗੀ।

ਪ੍ਰਦੂਸ਼ਣ ਕੰਟ੍ਰੋਲ ਬੋਰਡ ਦੇ ਚੇਅਰਮੈਨ ਜੇ. ਗਣੇਸ਼ਨ ਨੇ ਮੀਟਿੰਗ ਵਿੱਚ ਦੱਸਿਆ ਕਿ ਕੁੱਝ ਉਦਯੋਗਿਕ ਇਕਾਇਆਂ ਵੱਲੋਂ ਖਰਚ ਬਚਾਉਣ ਲਈ ਉਦਯੋਗਿਕ ਅਪਸ਼ਿਸ਼ਟ ਜਲ ਉਪਚਾਰ ਸੰਯੰਤਰ ਚਲਾਏ ਨਹੀਂ ਜਾ ਰਹੇ ਹਨ ਅਤੇ ਦੂਸ਼ਿਤ ਪਾਣੀ ਛੱਡੀਆ ਜਾ ਰਿਹਾ ਹੈ ਜਦੋਂ ਕਿ ਕਈ ਸਥਾਨਾਂ 'ਤੇ ਉਦਯੋਗਿਕ ਇਕਾਇਆਂ ਵੱਲੋਂ ਦੂਸ਼ਿਤ ਅਪਸ਼ਿਸ਼ਟ ਨੂੰ ਟੈਂਕਰਾਂ ਰਾਹੀਂ ਪਿੰਡਾਂ ਦੇ ਤਾਲਾਬਾਂ ਵਿੱਚ ਛੱਡਣ ਦੇ ਮਾਮਲੇ ਵੀ ਸਾਹਮਣੇ ਆਏ ਹਨ। 

ਇਸ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀ ਇਕਾਇਆਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਇਹ ਯਕੀਨੀ ਕੀਤਾ ਜਾਵੇ ਕਿ ਹਰੇਕ ਉਦਯੋਗ ਆਪਣੇ ਜਿੱਥੇ ਪੈਦਾ ਹੋਣ ਵਾਲੇ ਅਪਸ਼ਿਸ਼ਟ ਜਲ ਨੂੰ ਸ਼ੋਧ ਕਰਕੇ ਹੀ ਨਾਲਿਆਂ ਵਿੱਚ ਛੱਡੇ। ਮੁੱਖ ਮੰਤਰੀ ਨੇ ਕਿਹਾ ਕਿ ਯਮੁਨਾ ਤੱਕ ਜਾਣ ਵਾਲੀ ਸਾਰੇ 11 ਪ੍ਰਮੁੱਖ ਡ੍ਰੇਨੇਜ 'ਤੇ ਅਪਸ਼ਿਸ਼ਟ ਉਪਚਾਰ ਕੇਂਦਰ ਸਥਾਪਿਤ ਕਰਵਾਏ ਜਾਣ ਤਾਂ ਜੋ ਉਦਯੋਗਾਂ ਤੋਂ ਨਿਕਲਣ ਵਾਲੇ ਅਪਸ਼ਿਸ਼ਟ ਜਲ ਦੀ ਹਰੇਕ ਬੂੰਦ ਉਪਚਾਰਿਤ ਹੋ ਕੇ ਹੀ ਯਮੁਨਾ ਨਦੀ ਵਿੱਚ ਜਾਣ। 

ਇਸ ਦੇ ਲਈ ਲੋੜ ਅਨੁਸਾਰ ਸੀਐਸਆਰ ਦੀ ਰਕਮ ਵੀ ਖਰਚ ਕੀਤੀ ਜਾ ਸਕਦੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਯਮੁਨਾ ਕੈਚਕੇਂਟ ਏਰਿਆ ਵਿੱਚ 147.5 ਐਮਐਲਡੀ ਸਮਰਥਾ ਦੇ 8 ਨਵੇਂ ਸੀਈਟੀਪੀ ਲਗਾਏ ਜਾਣਗੇ। ਇਨ੍ਹਾਂ ਵਿੱਚ ਫਰੀਦਾਬਾਦ ਦੇ ਪ੍ਰਤਾਪਗੜ੍ਹ, ਮਿਰਜਾਪੁਰ ਅਤੇ ਬਾਦਸ਼ਾਹਪੁਰ ਵਿੱਚ, ਗੁਰੂਗ੍ਰਾਮ ਦੇ ਸੈਕਟਰ 18, ਸੈਕਟਰ 34 ਅਤੇ ਸੈਕਟਰ 37 ਵਿੱਚ ਅਤੇ ਯਮੁਨਾਨਗਰ ਦੇ ਪਰਵਾਲੂ ਵਿੱਚ 19.5 ਐਮਐਲਡੀ ਦੇ ਇੱਕ ਸੰਯੰਤਰ ਦਾ ਨਿਰਮਾਣ ਕੰਮ ਪ੍ਰਗਤੀ 'ਤੇ ਹੈ। 

ਮੁੱਖ ਮੰਤਰੀ ਨੇ ਅਧਿਕਾਰਿਆਂ ਨੂੰ ਨਿਰਦੇਸ਼ ਦਿੱਤੇ ਕਿ ਜਲਸ਼ੋਧ ਸੰਯੰਤਰਾਂ ਲਈ ਜਮੀਨ ਅਧਿਗ੍ਰਹਿਣ ਅਤੇ ਹੋਰ ਨਿਰਮਾਣ ਕੰਮ ਪ੍ਰਾਥਮਿਕਤਾ ਦੇ ਅਧਾਰ 'ਤੇ ਜਲਦ ਪੂਰੇ ਕਰਵਾਏ ਜਾਣ। ਮੀਟਿੰਗ ਵਿੱਚ ਪ੍ਰਦੂਸ਼ਣ ਕੰਟ੍ਰੋਲ ਬੋਰਡ ਦੇ ਅਧਿਕਾਰਿਆਂ ਨੇ ਦੱਸਿਆ ਕਿ ਦਿੱਲੀ ਵਿੱਚ ਕੁੱਝ ਡੇ੍ਰਨ ਰਾਹੀਂ 211 ਐਮਐਲਡੀ ਅਨੁਪਚਾਰਿਤ ਜਲ ਹਰਿਆਣਾ ਆਉਂਦਾ ਹੈ ਜਿਸ ਨੂੰ ਹਰਿਆਣਾ ਵੱਲੋਂ ਉਪਚਾਰਿਤ ਕਰਕੇ ਵਾਪਸ ਦਿੱਲੀ ਭੇਜਿਆ ਜਾਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਦਿੱਲੀ ਦੀ ਮੁੱਖ ਮੰਤਰੀ ਨਾਲ ਮੀਟਿੰਗ ਕਰਕੇ ਇਸ ਮਾਮਲੇ ਦਾ ਸਮਾਧਾਨ ਕਰਵਾਇਆ ਜਾਵੇਗਾ ਕਿ ਦਿੱਲੀ ਵੱਲੋਂ ਯਮੁਨਾ ਵਿੱਚ ਸਿਰਫ ਉਪਚਾਰਿਤ ਜਲ ਹੀ ਪਾਇਆ ਜਾਵੇ।

ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੂਣ ਗੁਪਤਾ, ਵਧੀਕ ਮੁੱਖ ਸਕੱਤਰ ਸ੍ਰੀ ਸੁਧੀਰ ਰਾਜਪਾਲ, ਸ੍ਰੀ ਅਨੁਰਾਗ ਅਗਰਵਾਲ, ਸ੍ਰੀ ਵਿਜੇਂਦਰ ਕੁਮਾਰ, ਹਰਿਆਣਾ ਪ੍ਰਦੂਸ਼ਣ ਕੰਟ੍ਰੋਲ ਬੋਰਡ ਦੇ ਚੇਅਰਮੈਨ ਸ੍ਰੀ ਜੇ. ਗਣੇਸ਼ਨ ਅਤੇ ਮੈਂਬਰ ਸ੍ਰੀ ਯੋਗੇਸ਼ ਕੁਮਾਰ ਸਮੇਤ ਹੋਰ ਅਧਿਕਾਰੀ ਮੌਜ਼ੂਦ ਸਨ।

 

Tags: Nayab Singh Saini , Chief Minister of Haryana , BJP Haryana , Anurag Rastogi , Sudhir Rajpal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD