Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਨਾਇਬ ਸਿੰਘ ਸੈਣੀ ਨੇ ਵੀਡੀਓ ਕਾਨਫ੍ਰੈਂਸਿੰਗ ਰਾਹੀਂ ਕੀਤੀ ਨੀਂਟ (ਯੂਜੀ) ਪ੍ਰੀਖਿਆ ਦੀ ਤਿਆਰੀਆਂ ਦੀ ਸਮੀਖਿਆ

ਪ੍ਰੀਖਿਆ ਸ਼ਾਂਤੀਪੂਰਣ ਅਤੇ ਪਾਰਦਰਸ਼ੀ ਢੰਗ ਨਾਲ ਸਪੰਨ ਕਰਵਾਉਣ ਯਕੀਨੀ ਕੀਤਾ ਜਾਵੇ - ਮੁੱਖ ਮੰਤਰੀ

Nayab Singh Saini, Chief Minister of Haryana, BJP Haryana, Anurag Rastogi, Sudhir Rajpal, Dr Sumita Misra

5 Dariya News

5 Dariya News

5 Dariya News

ਚੰਡੀਕੜ੍ਹ , 24 Apr 2026

Last updated on: Apr 25, 2026, 12:51 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ਼ੁਕਰਵਾਰ ਨੂੰ ਚੰਡੀਗੜ੍ਹ ਤੋਂ ਨੈਸ਼ਨਲ ਟੇਸਟਿੰਗ ਏਜੰਸੀ (ਐਨਟੀਏ) ਵੱਲੋਂ 3 ਨਵੀਂ, 2026 ਨੂੰ ਆਯੋਜਿਤ ਹੋਣ ਵਾਲੀ ਨੀਂਟ (ਯੂਜੀ) ਪ੍ਰੀਖਿਆ ਦੀ ਤਿਆਰੀਆਂ ਦੀ ਵੀਡੀਓ ਕਾਨਫ੍ਰੈਂਸਿੰਗ ਰਾਹੀਂ ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਸੁਪਰਡੈਂਟਾਂ ਦੇ ਨਾਲ ਸਮੀਖਿਆ ਕੀਤੀ। ਉਨ੍ਹਾਂ ਨੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਪ੍ਰੀਖਿਆ ਨੂੰ ਸ਼ਾਂਤੀਪੂਰਣ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਸਪੰਨ ਕਰਵਾਉਣਾ ਹਰ ਹਾਲ ਵਿੱਚ ਯਕੀਨੀ ਕੀਤਾ ਜਾਵੇ। 

ਨਾਲ ਹੀ, 26 ਅਪ੍ਰੈਲ ਨੂੰ ਹਰਿਆਣਾ ਲੋਕ ਸੇਵਾ ਆਯੋਗ ਵੱਲੋਂ ਆਯੋਜਿਤ ਐਚਸੀਐਸ ਅਤੇ ਸਬੰਧਿਤ ਸੇਵਾਵਾਂ ਦੀ ਪ੍ਰੀਖਿਆ ਲਈ ਵੀ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰੀਖਿਆਰਥੀਆਂ ਨੁੰ ਪ੍ਰੀਖਿਆ ਕੇਂਦਰਾਂ 'ਤੇ ਸਾਰੀ ਮੁੱਢਲੀ ਸਹੂਲਤਾਂ ਉਪਲਬਧ ਕਰਵਾਈਆਂ ਜਾਣ। ਪੂਰੇ ਸੂਬੇ ਵਿੱਚ ਨੀਟ (ਯੂਜੀ) ਪ੍ਰੀਖਿਆ ਲਈ 175 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿੱਥੇ 65,000 ਪ੍ਰੀਖਿਆਰਥੀ ਪ੍ਰੀਖਿਆ ਦੇਣਗੇ। 

ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਪ੍ਰੀਖਿਆ ਕੇਂਦਰਾਂ ਦੇ ਨੇੜੇ ਮਾਂਪਿਆਂ ਦੇ ਠਹਿਰਣ ਅਤੇ ਪਾਰਕਿੰਗ ਦੀ ਸਮੂਚੀ ਵਿਵਸਥਾ ਹੋਵੇ। ਆਵਾਜਾਈ ਵਿਵਸਥਾ ਸੁਚਾਰੂ ਰੱਖੀ ਜਾਵੇ, ਤਾਂ ਜੋ ਕਿਸੇ ਵੀ ਪ੍ਰੀਖਿਆਰਥੀ ਨੂੰ ਸਮੇਂ 'ਤੇ ਕੇਂਦਰ ਤੱਕ ਪਹੁੰਚਣ ਵਿੱਚ ਰੁਕਾਵਟ ਨਾ ਆਵੇ। ਸੁਰੱਖਿਆ ਦੇ ਪੁਖਤਾ ਇੰਤਜਾਮ ਕੀਤੇ ਜਾਣ ਅਤੇ ਡਿਊਟੀ ਵਿੱਚ ਕਿਸੇ ਵੀ ਤਰ੍ਹਾ ਦੀ ਲਾਪ੍ਰਵਾਹੀ ਨਾ ਵਰਤੀ ਜਾਵੇ।

ਉਨ੍ਹਾਂ ਨੇ ਕਿਹਾ ਕਿ ਸੋਸ਼ਲ ਮੀਡੀਆ 'ਤੇ ਅਫਵਾਹ ਫੈਲਾਉਣ ਵਾਲਿਆਂ 'ਤੇ ਵਿਸ਼ੇਸ਼ ਨਜ਼ਰ ਰੱਖੀ ਜਾਵੇਗੀ ਅਤੇ ਜਿਲ੍ਹਾ ਪੱਧਰ 'ਤੇ ਵੀ ਸਖਤ ਨਿਗਰਾਨੀ ਯਕੀਨੀ ਕੀਤੀ ਜਾਵੇ, ਤਾਂ ੧ੋ ਕੋਈ ਵੀ ਵਿਅਕਤੀ ਪ੍ਰੀਖਿਆਰਥੀਆਂ ਨੂੰ ਗੁਮਰਾਹ ਨਾ ਕਰ ਸਕਣ। ਪ੍ਰੀਖਿਆ ਕੇਂਦਰਾਂ ਦੇ ਨੇੜੇ ਸਿਹਤ ਸਹੂਲਤਾਂ ਨਾਲ ਲੈਸ ਐਂਬੂਲੈਂਸ ਤੈਨਾਤ ਕੀਤੀ ਜਾਵੇ ਅਤੇ ਪਾਰਕਿੰਗ ਥਾਵਾਂ ਦਾ ਪਹਿਲਾਂ ਨਿਰਧਾਰਣ ਕੀਤਾ ਜਾਵੇ। 

ਸੁਆਲ ਪੱਤਰਾਂ ਦੀ ਸੁਰੱਖਿਆ ਲਈ ਵੀ ਮਜਬੂਤ ਵਿਵਸਥਾ ਯਕੀਨੀ ਕੀਤੀ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ ਵਿੱਚ ਆਯੋਜਿਤ ਸੀਈਟੀ ਪ੍ਰੀਖਿਆ ਦੇ ਸਫਲ ਪ੍ਰਬੰਧਨ ਦੀ ਕੇਂਦਰ ਸਰਕਾਰ ਵੱਲੋਂ ਸ਼ਲਾਘਾ ਕੀਤੀ ਗਈ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰੀਖਿਆ ਕੇਂਦਰਾਂ 'ਤੇ ਪੀਣ ਦੇ ਪਾਣੀ, ਬਿਜਲੀ, ਪਖਾਨੇ ਸਮੇਤ ਸਾਰੇ ਜਰੂਰੀ ਸਹੂਲਤਾਂ ਉਪਲਬਧ ਹੋਣ। 

ਸਾਰੀ ਸੀਸੀਟੀਵੀ ਕੈਮਰੇ ਸੁਚਾਰੂ ਰੁਪ ਨਾਲ ਕੰਮ ਕਰਦੇ ਰਹਿਣ ਅਤੇ ਆਵਾਜਾਈ ਪ੍ਰਬੰਧਨ ਪ੍ਰਭਾਵੀ ਢੰਗ ਨਾਲ ਕੀਤਾ ਜਾਵੇ। ਜਰੂਰਤ ਪੈਣ 'ਤੇ ਪ੍ਰੀਖਿਆਰਥੀਆਂ ਨੂ ਕੇਂਦਰ ਤੱਕ ਪਹੁੰਚਾਉਣ ਲਈ ਡਾਇਲ 112 ਸੇਵਾ ਦੀ ਵੀ ਵਰਤੋ ਕੀਤੀ ਜਾ ਸਕਦੀ ਹੈ। ਮੀਟਿੰਗ ਵਿੱਚ ਜਾਣਕਾਰੀ ਦਿੱਤੀ ਗਈ ਕਿ ਗੇਟ (ਯੂਜੀ) ਪ੍ਰੀਖਿਆ 3 ਮਈ ਨੂੰ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਆਫਲਾਇਨ ਮੋਡ ਵਿੱਚ ਆਯੋਜਿਤ ਕੀਤੀ ਜਾਵੇਗੀ। 

ਪ੍ਰੀਖਿਆਰਥੀਆਂ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1:30 ਵਜੇ ਤੱਕ ਪ੍ਰੀਖਿਆ ਕੇਂਦਰਾਂ ਵਿੱਚ ਪ੍ਰਵੇਸ਼ ਦਿੱਤਾ ਜਾਵੇਗਾ, ਜਿਸ ਦੇ ਬਾਅਦ ਪ੍ਰਵੇਸ਼ ਬੰਦ ਕਰ ਦਿੱਤਾ ਜਾਵੇਗਾ।

ਪ੍ਰੀਖਿਆਰਥੀਆਂ ਦੀ ਸਹੂਲਤ ਦੇ ਮੱਦੇਨਜਰ ਐਨਟੀਏ ਦੇ ਵਿਸ਼ੇਸ਼ ਪ੍ਰਬੰਧ

ਵੀਡੀਓ ਕਾਨਫ੍ਰੈਂਸਿੰਗ ਨਾਲ ਮੀਟਿੰਗ ਵਿੱਚ ਜੁੜੇ ਨੈਸ਼ਨਲ ਟੇਸਟਿੰਗ ਏਜੰਸੀ ਦੇ ਨਿਦੇਸ਼ਕ ਅਭਿਸ਼ੇਕ ਸਿੰਘ ਨੇ ਦਸਿਆ ਕਿ ਪ੍ਰੀਖਿਆ ਲਈ ਸਾਰੇ ਜਰੂਰੀ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਬਾਇਓਮੈਟ੍ਰਿਕ ਤਸਦੀਕ ਦੀ ਵਿਵਸਥਾ ਨੂੰ ਦੁਗਣਾ ਕੀਤਾ ਗਿਆ ਹੈ ਅਤੇ ਪੁਰਸ਼ ਅਤੇ ਮਹਿਲਾ ਪ੍ਰੀਖਿਆਰਥੀਆਂ ਲਈ ਵੱਖ-ਵੱਖ ਜਾਂਚ ਕਾਉਂਟਰ ਸਥਾਪਿਤ ਕੀਤੇ ਜਾਣਗੇ। 

ਹਰੇਕ 100 ਪ੍ਰੀਖਿਆਰਥੀਆਂ 'ਤੇ ਇੱਕ ਸੁਰੱਖਿਆ ਜਾਂਚ ਕਾਊਂਟਰ ਅਤੇ 48 ਪ੍ਰੀਖਿਆਰਥੀਆਂ 'ਤੇ ਇੱਕ ਬਾਇਓਮੈਟ੍ਰਿਕ ਉਪਕਰਣ ਲਗਾਇਆ ਜਾਵੇਗਾ। 30 ਅਪ੍ਰੈਲ ਤੱਕ ਸਾਰੇ ਪ੍ਰੀਖਿਆ ਕੇਂਦਰਾਂ 'ਤੇ ਸੀਸੀਟੀਵੀ ਕੈਮਰੇ, ਜੈਮਰ ਅਤੇ ਹੋਰ ਜਰੂਰੀ ਉਪਕਰਣ ਉਪਲਬਧ ਕਰਾ ਦਿੱਤੇ ਜਾਣਗੇ। ਉਨ੍ਹਾਂ ਨੇ ਇਹ ਵੀ ਦਸਿਆ ਕਿ ਜੈਮਰ ਨੂੰ ਪ੍ਰੀਖਿਆ ਦੇ ਦਿਨ ਦੁਪਹਿਰ 1:45 ਵਜੇ ਤੋਂ ਸਰਗਰਮ ਕੀਤਾ ਜਾਵੇਗਾ, ਤਾਂ ਜੋ ਬਾਇਓਮੈਟ੍ਰਿਕ ਤਸਦੀਕ ਪ੍ਰਕ੍ਰਿਆ ਵਿੱਚ ਕਿਸੇ ਤਰ੍ਹਾ ਦੀ ਰੁਕਾਵਟ ਨਾ ਆਵੇ।

ਮੀਟਿੰਗ ਵਿੱਚ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸੁਧੀਰ ਰਾਜਪਾਲ, ਮਾਲ ਅਤੇ ਆਪਦਾ ਪ੍ਰਬੰਧਨ ਵਿਭਾਗ ਦੀ ਵਧੀਕ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ ਡਾ. ਸੁਮਿਤਾ ਮਿਸ਼ਰਾ, ਉੱਚੇਰੀ ਸਿਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਏ ਕੇ ਸਿੰਘ, ਮੁੱਖ ਮੰਤਰੀ ਦੇ ਉੱਪ ਪ੍ਰਧਾਨ ਸਕੱਤਰ ਸ੍ਰੀ ਯੱਸ਼ ਪਾਲ, ਵਿਸ਼ੇਸ਼ ਸਕੱਤਰ ਮਾਨੀਟਰਿੰਗ ਅਤੇ ਕੋਆਰਡੀਨੇਸ਼ਨ, ਡਾ. ਪ੍ਰਿਯੰਕਾ ਸੋਨੀ ਸਮੇਤ ਹੋਰ ਅਧਿਕਾਰੀ ਮੌਜੂਦ ਰਹੇ।

 

Tags: Nayab Singh Saini , Chief Minister of Haryana , BJP Haryana , Anurag Rastogi , Sudhir Rajpal , Dr Sumita Misra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD