Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਭਾਰਤ ਮਹਿਲਾ ਸਸ਼ਕਤੀਕਰਣ ਨਾਲ ਮਹਿਲ-ਅਗਵਾਈ ਵਾਲੇ ਵਿਕਾਸ ਦੇ ਵੱਲ ਅਗਰਸਰ - ਪ੍ਰੋ. ਅਸੀਮ ਕੁਮਾਰ ਘੋਸ਼

ਰਾਜਪਾਲ ਨੇ ਐਮਸੀਐਮ ਡੀਏਵੀ ਕਾਲਜ ਦੇ ਕੰਨਵੋਕੇਸ਼ਨ ਸਮਾਰੋਹ ਨੂੰ ਕੀਤਾ ਸੰਬੋਧਿਤ

Prof Ashim Kumar Ghosh, Haryana, Haryana Governor

Web Admin

Web Admin

5 Dariya News

ਚੰਡੀਕੜ੍ਹ , 24 Apr 2026

Last updated on: Apr 25, 2026, 12:53 IST

ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਕਿਹਾ ਕਿ ਨਾਰੀ ਸ਼ਕਤੀ ਦੀ ਅਪਾਰ ਸਮਰੱਥਾ ਨੂੰ ਪਹਿਚਾਣਦੇ ਹੋਏ ਭਾਰਤ ਹੁਣ ਹੌਲੀ-ਹੌਲੀ ਮਹਿਲਾ ਸਸ਼ਕਤੀਕਰਣ ਤੋਂ ਅੱਗੇ ਵੱਧ ਕੇ ਮਹਿਲਾ-ਅਗਵਾਈ ਵਾਲੇ ਵਿਕਾਸ ਦੀ ਦਿਸ਼ਾ ਵਿੱਚ ਅਗਰਸਰ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਵਰਗੀ ਸੂਬਿਆਂ ਵਿੱਚ ਮਹਿਲਾਵਾਂ ਵੱਲੋਂ ਸੰਚਾਲਿਤ ਸਟਾਰਟਅੱਪ ਵਿੱਚ ਵਰਨਣਯੋਗ ਵਾਧਾ ਹੋ ਰਿਹਾ ਹੈ, ਜੋ ਮਹਿਲਾਵਾਂ ਵਿੱਚ ਅਗਵਾਈ ਸਮਰੱਥਾ ਅਤੇ ਉਦਮਸ਼ੀਲਤਾ ਦੀ ਵੱਧਦੀ ਭਾਵਨਾ ਦਾ ਪ੍ਰਮਾਣ ਹੈ।

ਰਾਜਪਾਲ ਅੱਜ ਚੰਡੀਗੜ੍ਹ ਸਥਿਤ ਮੇਹਰ ਚੰਦ ਮਹਾਜਨ ਡੀਏਵੀ ਕਾਲਜ ਫਾਰ ਵਿਮੈਨ (ਐਮਸੀਐਮ ਡੀਏਵੀ ਕਾਲਜ) ਦੇ ਸਾਲਾਨਾ ਕੰਟਵੋਕੇਸ਼ਨ ਮਸਾਰੋਹ ਨੂੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ 'ਤੇ ਹਰਿਆਣਾ ਦੀ ਫਸਟ ਲੇਡੀ  ਸ੍ਰੀਮਤੀ ਮਿਤਰਾ ਘੋਸ਼ ਵੀ ਮੌਜੂਦ ਰਹੀ।

ਵਿਦਿਆਰਥਣਾਂ ਨੂੰ ਰਾਸ਼ਟਰ ਦਾ ਭਵਿੱਖ ਦੱਸਦੇ ਹੋਏ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਕਿਹਾ ਕਿ ਸਾਲ 2047 ਤੱਕ ਭਾਰਤ ਨੂੰ ਵਿਕਸਿਤ ਰਾਸ਼ਟਰ ਬਨਾਉਣ ਦੇ ਟੀਚੇ ਦੀ ਪ੍ਰਾਪਤੀ ਵਿੱਚ ਨੌਜੁਆਨਾਂ ਦੀ ਭੁਮਿਕਾ ਬਹੁਤ ਮਹਤੱਵਪੂਰਣ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਨਵਾਚਾਰ ਨੂੰ ਪ੍ਰੋਤਸਾਹਿਤ ਕਰਨ, ਸਕਿਲ ਵਿਕਾਸ ਨੂੰ ਪ੍ਰੋਤਸਾਹਨ ਦੇਣ ਅਤੇ ਉਦਮਸ਼ੀਲਤਾ ਨੂੰ ਮਜਬੂਤ ਕਰਨ ਵਿੱਚ ਨੌਜੁਆਨ ਗਰੈਜੂਏਟਸ ਦੀ ਸਰਗਰਮ ਭਾਗੀਦਾਰੀ ਜਰੂਰੀ ਹੋਵੇਗੀ। 

ਉਨ੍ਹਾਂ ਨੇ ਭਰੋਸਾ ਵਿਅਕਤ ਕੀਤਾ ਕਿ ਐਮਸੀਐਮ ਡੀਏਵੀ ਕਾਲਜ ਦੀ ਵਿਦਿਆਰਥਣਾਂ ਮਹਿਲ-ਅਗਵਾਈ ਵਾਲੇ ਵਿਕਾਸ 'ਤੇ ਅਧਾਰਿਤ ਇੱਕ ਖੁਸ਼ਹਾਲ ਅਤੇ ਪ੍ਰਗਤੀਸ਼ੀਲ ਭਾਰਤ ਦੇ ਨਿਰਮਾਣ ਵਿੱਚ ਮਹਤੱਵਪੂਰਣ ਯੋਗਦਾਨ ਦਵੇਗੀ ਅਤੇ ਆਪਣੇ ਪਰਿਵਾਰ, ਅਦਾਰਾ ਅਤੇ ਰਾਸ਼ਟਰ ਦਾ ਮਾਣ ਵਧਾਏਗੀ। ਗਰੈਜੂਏ ਹੋਣ ਵਾਲੀ ਵਿਦਿਆਰਥਣਾਂ ਨੂੰ ਵਧਾਈ ਦਿੰਦੇ ਹੋਏ ਰਾਜਪਾਲ ਨੇ ਕਿਹਾ ਕਿ ਕੰਨਵੋਕੇਸ਼ਨ ਸਮਾਰੋਹ ਅੰਤ ਨਹੀਂ, ਸਗੋ ਇੱਕ ਨਵੀਂ ਸ਼ੁਰੂਆਤ ਹੈ। 

ਉਨ੍ਹਾਂ ਨੇ ਕਿਹਾ ਕਿ ਜੀਵਨ ਵਿੱਓ ਅੱਗੇ ਵੱਧਦੇ ਹੋਏ ਉਨ੍ਹਾਂ ਦੇ ਫੈਸਲੇ, ਮਿਹਨਤ ਅਤੇ ਦ੍ਰਿੜ ਸੰਕਲਪ ਹੀ ਉਨ੍ਹਾਂ ਦੇ ਭਵਿੱਚ ਨੂੰ ਦਿਸ਼ਾ ਦੇਣਗੇ। ਉਨ੍ਹਾਂ ਨੇ ਕਿਹਾ ਕਿ ਸਿਖਿਆ ਅਸੀਮ ਮੌਕਿਆਂ ਦੇ ਦਰਵਾਜੇ ਖੋਲਦੀ ਹੈ-ਚਾਹੇ ਉਹ ਉੱਚ ਸਿਖਿਆ ਹੋਵੇ ਜਾਂ ਪੇਸ਼ੇਵਰ ਜੀਵਨ-ਅਤੇ ਸਿੱਖਣ ਦੀ ਪ੍ਰਕ੍ਰਿਆ ਜੀਵਨ ਭਰ ਚਲਦੀ ਰਹਿੰਦੀ ਹੈ।

ਉਨ੍ਹਾਂ ਨੇ ਕਿਹਾ ਕਿ ਸੱਚੀ ਸਫਲਤਾ ਸਿਰਫ ਉਪਲਬਧੀਆਂ ਵਿੱਚ ਨਹੀਂ, ਸਗੋ ਲਗਾਾਰ ਆਤਮ-ਵਿਕਾਸ ਵਿੱਚ ਨਿਹਿਤ ਹੈ। ਰਾਜਪਾਲ ਨੇ ਕਾਲਜ ਪ੍ਰਬੰਧਨ ਨੁੰ ਵੀ ਵਧਾਈ ਦਿੰਦੇ ਹੋਏ ਕਿਹਾ ਕਿ ਪਿਛਲੇ ਛੇ ਦਿਹਾਕਿਆਂ ਵਿੱਚ ਇਸ ਅਦਾਰੇ ਨੇ ਅਨੇਕ ਪ੍ਰਤਿਭਾਸ਼ਾਲੀ ਕੁੜੀਆਂ ਨੂੰ ਤਿਆਰ ਕੀਤਾ ਹੈ, ਜਿਨ੍ਹਾਂ ਨੇ ਦੇਸ਼-ਵਿਦੇਸ਼ ਵਿੱਚ ਵਰਨਣਯੋਗ ਉਪਲਬਧੀਆਂ ਹਾਸਲ ਕੀਤੀਆਂ ਹਨ। 

ਉਨ੍ਹਾਂ ਨੇ ਕਾਲਜ ਦੀ ਉਸ ਪ੍ਰਤੀਬੱਧਤਾ ਦੀ ਸ਼ਲਾਘਾ ਕੀਤੀ, ਜਿਸ ਦੇ ਤਹਿਤ ਅਦਾਰਾ ਸਮੂਚੇ, ਮੁੱਲਪਰਕ ਅਤੇ ਗੁਣਵੱਤਾਪੂੁਰਣ ਸਿਖਿਆ ਪ੍ਰਦਾਨ ਕਰ ਰਿਹਾ ਹੈ-ਅਜਿਹੀ ਸਿਖਿਆ ਜੋ ਵਿਦਿਆਰਥਣਾਂ ਨੂੰ ਬੌਦਿਕ ਰੂਪ ਨਾਲ ਸਮਰੱਥ, ਨੌਤਿਕ ਰੂਪ ਨਾਲ ਮਜਬੂਤ, ਸਮਾਜਿਕ ਰੂਪ ਨਾਲ ਜਿਮੇਵਾਰੀ ਅਤੇ ਅਧਿਆਤਮਿਕ ਰੂਪ ਨਾਲ ਜਾਗਰੁਕ ਨਾਗਰਿਕ ਬਣਾਉਂਦੀ ਹੈ।

ਇਸ ਮੌਕੇ 'ਤੇ ਰਾਜਪਾਲ ਨੇ ਫੈਕਲਟੀ ਮੈਂਬਰਾਂ ਨੂੰ ਪੀਐਚਡੀ ਦੀ ਉਪਾਧੀਆਂ ਪ੍ਰਦਾਨ ਕੀਤੀਆਂ। ਨਾਲ ਹੀ ਪੰਜਾਬ ਯੂਨੀਵਰਸਿਟੀ ਦੇ ਵੱਖ-ਵੱਖ ਕੋਰਸਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੀ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਅਤੇ ਕਾਲਜ ਦੀ ਚੋਜ ਮੈਗਜੀਨ ਨਿਯੂ ਹੋਰਾਈਜੰਸ ਦੀ ਘੁੰਡ ਚੁਕਾਈ ਵੀ ਕੀਤੀ।

 

Tags: Prof Ashim Kumar Ghosh , Haryana , Haryana Governor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD