Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨਾਇਬ ਸਿੰਘ ਸੈਣੀ ਦੀ ਮੌਜੂਦਗੀ ਵਿੱਚ ਸ਼ਿਆਮ ਲਾਲ ਬੰਸਲ ਨੇ ਮੇਅਰ ਅਹੁਦੇ ਲਈ ਭਰੀ ਨਾਮਜ਼ਦਗੀ

ਭਾਜਪਾ ਵਰਕਰਾਂ ਦੀ ਪਾਰਟੀ, ਹਰ ਵਰਕਰ ਨੂੰ ਮਿਲਦਾ ਹੈ ਸਤਿਕਾਰ: ਸੈਣੀ

Nayab Singh Saini, Chief Minister of Haryana, BJP Haryana, Gian Chand Gupta, Kanwar Pal

Web Admin

Web Admin

5 Dariya News

ਪੰਚਕੂਲਾ , 24 Apr 2026

Last updated on: Apr 25, 2026, 12:55 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ ਵਿੱਚ ਅੱਜ ਸ੍ਰੀ ਸ਼ਿਆਮ ਲਾਲ ਬੰਸਲ ਨੇ ਮੇਅਰ ਅਹੁਦੇ ਲਈ ਭਾਜਪਾ ਉਮੀਦਵਾਰ ਵਜੋਂ ਨਾਮਜ਼ਦਗੀ ਦਾਖਲ ਕੀਤੀ। ਉਨ੍ਹਾਂ ਨੇ ਲਘੂ ਸਕੱਤਰੇਤ, ਪੰਚਕੂਲਾ ਸਥਿਤ ਐਸ.ਡੀ.ਐਮ. ਦਫ਼ਤਰ ਵਿੱਚ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਕਾਲਕਾ ਸ੍ਰੀ ਸੰਯਮ ਗਰਗ ਨੂੰ ਆਪਣਾ ਨਾਮਜ਼ਦਗੀ ਪੱਤਰ ਸੌਂਪਿਆ।

ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਸ਼ਿਆਮ ਲਾਲ ਬਾਂਸਲ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ, ਤਜਰਬੇਕਾਰ ਅਤੇ ਸਮਰਪਿਤ ਵਰਕਰ ਹਨ। ਉਨ੍ਹਾਂ ਨੇ ਸ੍ਰੀ ਸ਼ਿਆਮ ਲਾਲ ਬਾਂਸਲ ਅਤੇ ਉਨ੍ਹਾਂ ਦੀ ਟੀਮ, ਜਿਸ ਨੇ 20 ਵਾਰਡਾਂ ਲਈ ਨਾਮਜ਼ਦਗੀ ਭਰੀ ਹੈ, ਨੂੰ ਅਗਾਊਂ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਰਕਰਾਂ ਦੀ ਪਾਰਟੀ ਹੈ, ਜਿੱਥੇ ਹਰ ਵਰਕਰ ਚੋਣ ਲੜਨ ਦੀ ਬਜਾਏ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੰਮ ਕਰਦਾ ਹੈ ਅਤੇ ਪਾਰਟੀ ਆਪਣੇ ਵਰਕਰਾਂ ਦਾ ਪੂਰਾ ਮਾਨ-ਸਤਿਕਾਰ ਕਰਦੀ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਅਤੇ ਸ੍ਰੀ ਸ਼ਿਆਮ ਲਾਲ ਬਾਂਸਲ ਇਸ ਦੀ ਉਦਾਹਰਣ ਹਨ।

ਉਨ੍ਹਾਂ ਦੱਸਿਆ ਕਿ ਹਰਿਆਣਾ ਵਿੱਚ ਪੰਚਕੂਲਾ, ਅੰਬਾਲਾ ਅਤੇ ਸੋਨੀਪਤ ਨਗਰ ਨਿਗਮਾਂ ਵਿੱਚ ਮੇਅਰ ਅਤੇ ਕੌਂਸਲਰਾਂ ਦੇ ਨਾਲ-ਨਾਲ ਰੇਵਾੜੀ ਨਗਰ ਕੌਂਸਲ ਅਤੇ ਸਾਂਪਲਾ, ਧਾਰੂਹੇੜਾ ਅਤੇ ਉਕਲਾਨਾ ਨਗਰ ਪਾਲਿਕਾਵਾਂ ਵਿੱਚ ਪ੍ਰਧਾਨਾਂ ਅਤੇ ਵਾਰਡ ਮੈਂਬਰਾਂ ਦੀਆਂ ਚੋਣਾਂ ਹੋਣੀਆਂ ਹਨ। ਉਨ੍ਹਾਂ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਇਕਜੁੱਟ ਹੋ ਕੇ ਚੋਣਾਂ ਵਿੱਚ ਹਿੱਸਾ ਲੈਣ ਅਤੇ ਕਮਲ ਦਾ ਫੁੱਲ ਖਿੜਾ ਕੇ ਸੂਬੇ ਦੇ ਵਿਕਾਸ ਨੂੰ ਗਤੀ ਦੇਣ।

ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਹਰਿਆਣਾ ਦੀ ਡਬਲ ਇੰਜਣ ਸਰਕਾਰ ਤੇਜ਼ੀ ਨਾਲ ਵਿਕਾਸ ਕਾਰਜ ਕਰ ਰਹੀ ਹੈ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਆਖਰੀ ਵਿਅਕਤੀ ਤੱਕ ਪਹੁੰਚਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 11 ਸਾਲਾਂ ਵਿੱਚ ਸੂਬੇ ਵਿੱਚ ਸ਼ਾਨਦਾਰ ਵਿਕਾਸ ਹੋਇਆ ਹੈ, ਜਿਸ ਨਾਲ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਆਇਆ ਹੈ।

ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੌਰਾਨ ਲਏ ਗਏ 217 ਸੰਕਲਪਾਂ ਵਿੱਚੋਂ 63 ਨੂੰ ਪੂਰਾ ਕੀਤਾ ਜਾ ਚੁੱਕਾ ਹੈ। ਗਰੀਬ ਪਰਿਵਾਰਾਂ ਦੀਆਂ ਭੈਣਾਂ ਅਤੇ ਮਾਵਾਂ ਨੂੰ 500 ਰੁਪਏ ਵਿੱਚ ਗੈਸ ਸਿਲੰਡਰ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਦਕਿ 'ਲਾਡੋ ਲਕਸ਼ਮੀ ਯੋਜਨਾ' ਤਹਿਤ ਔਰਤਾਂ ਨੂੰ 2100 ਰੁਪਏ ਮਹੀਨਾ ਦਿੱਤੇ ਜਾ ਰਹੇ ਹਨ। ਆਯੁਸ਼ਮਾਨ/ਚਿਰਾਯੂ ਯੋਜਨਾ ਤਹਿਤ 27 ਲੱਖ ਪਰਿਵਾਰਾਂ ਨੂੰ ਇਲਾਜ ਸਹਾਇਤਾ ਮਿਲ ਰਹੀ ਹੈ ਅਤੇ ਕਿਸਾਨਾਂ ਦੀਆਂ ਫਸਲਾਂ ਘੱਟੋ-ਘੱਟ ਸਮਰਥਨ ਮੁੱਲ (MSP) 'ਤੇ ਖਰੀਦੀਆਂ ਜਾ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਦੇ ਸਸ਼ਕਤੀਕਰਨ ਲਈ ਸਰਕਾਰ ਨਿਰੰਤਰ ਯਤਨਸ਼ੀਲ ਹੈ। ਬਿਨਾਂ 'ਖਰਚੀ-ਪਰਚੀ' ਦੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਲਗਭਗ 5700 ਪੁਲਿਸ ਅਹੁਦਿਆਂ ਲਈ PMT ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ 9500 ਅਹੁਦਿਆਂ ਲਈ ਇੰਟਰਵਿਊ ਚੱਲ ਰਹੇ ਹਨ ਅਤੇ 13,500 ਅਹੁਦਿਆਂ 'ਤੇ ਭਰਤੀ ਪ੍ਰਕਿਰਿਆ ਜਾਰੀ ਹੈ। 

ਸਰਕਾਰ ਸੂਬੇ ਵਿੱਚ ਤਿੰਨ ਗੁਣਾ ਤੇਜ਼ੀ ਨਾਲ ਵਿਕਾਸ ਕਾਰਜ ਕਰਵਾ ਰਹੀ ਹੈ। ਇਕੱਲੇ ਪੰਚਕੂਲਾ ਵਿੱਚ ਹੀ ਪਿਛਲੇ 11 ਸਾਲਾਂ ਵਿੱਚ ਕਈ ਵਿਕਾਸ ਕਾਰਜ ਹੋਏ ਹਨ, ਜਿਨ੍ਹਾਂ ਦਾ ਸਿੱਧਾ ਲਾਭ ਇੱਥੋਂ ਦੇ ਲੋਕਾਂ ਨੂੰ ਮਿਲ ਰਿਹਾ ਹੈ। ਪੱਛਮੀ ਬੰਗਾਲ ਚੋਣਾਂ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਜਿਸ ਉਤਸ਼ਾਹ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਵੋਟਿੰਗ ਕੀਤੀ ਹੈ, ਉਹ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਬੰਗਾਲ ਵਿੱਚ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਕਮਲ ਖਿੜੇਗਾ ਅਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਭਾਰੀ ਬਹੁਮਤ ਨਾਲ ਬਣੇਗੀ।

ਉਨ੍ਹਾਂ ਕਿਹਾ ਕਿ ਹੁਣ ਬੰਗਾਲ ਵੀ ਵਿਕਸਿਤ ਰਾਜਾਂ ਦੀ ਸ਼੍ਰੇਣੀ ਵਿੱਚ ਸ਼ਾਮਲ ਹੋਵੇਗਾ ਅਤੇ ਵਿਕਾਸ ਦੇ ਮਾਮਲੇ ਵਿੱਚ ਪਿੱਛੇ ਨਹੀਂ ਰਹੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇੰਨੀ ਵੱਡੀ ਗਿਣਤੀ ਵਿੱਚ ਵੋਟਿੰਗ ਮੌਜੂਦਾ ਸਰਕਾਰ ਪ੍ਰਤੀ ਲੋਕਾਂ ਦੇ ਰੋਸ ਨੂੰ ਦਰਸਾਉਂਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬੰਗਾਲ ਦੇ ਲੋਕਾਂ ਨੇ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਇੱਕ ਭੈਅ-ਮੁਕਤ, ਵਿਕਾਸਸ਼ੀਲ ਅਤੇ ਭ੍ਰਿਸ਼ਟਾਚਾਰ ਮੁਕਤ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ।

ਨਗਰ ਨਿਗਮ ਚੋਣਾਂ ਵਿੱਚ ਕਾਂਗਰਸ ਦੇ ਇੱਕ ਉਮੀਦਵਾਰ ਵੱਲੋਂ ਚੋਣ ਨਾ ਲੜਨ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਾਂਗਰਸ ਮੁੱਦਾਹੀਣ ਪਾਰਟੀ ਬਣ ਚੁੱਕੀ ਹੈ ਅਤੇ ਉਸ ਕੋਲ ਜਨਤਾ ਨੂੰ ਦੱਸਣ ਲਈ ਕੁਝ ਨਹੀਂ ਹੈ।ਉਨ੍ਹਾਂ ਕਿਹਾ ਕਿ ਕਾਂਗਰਸ ਨੇ ਕੂੜ ਪ੍ਰਚਾਰ ਕਰਕੇ ਲੋਕਾਂ ਨੂੰ ਇਹ ਭਰਮਾਇਆ ਕਿ ਜੇਕਰ ਭਾਰਤੀ ਜਨਤਾ ਪਾਰਟੀ ਦੁਬਾਰਾ ਕੇਂਦਰ ਵਿੱਚ ਆਉਂਦੀ ਹੈ ਤਾਂ ਡਾ. ਭੀਮ ਰਾਓ ਅੰਬੇਡਕਰ ਦੇ ਪਵਿੱਤਰ ਸੰਵਿਧਾਨ ਨੂੰ ਖਤਰਾ ਹੋਵੇਗਾ। 

ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਚੁੱਕੀ ਹੈ ਅਤੇ ਉਸ ਦੇ ਉਮੀਦਵਾਰਾਂ ਨੂੰ ਸੂਬੇ ਦੀ ਜਨਤਾ ਦੇ ਰੁਖ਼ ਦਾ ਚੰਗੀ ਤਰ੍ਹਾਂ ਅਹਿਸਾਸ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਨੇ ਆਪਣੇ ਕਾਰਜਕਾਲ ਦੌਰਾਨ ਭ੍ਰਿਸ਼ਟਾਚਾਰ ਅਤੇ ਘੁਟਾਲਿਆਂ ਨੂੰ ਉਤਸ਼ਾਹਿਤ ਕੀਤਾ ਅਤੇ ਝੂਠ ਦੀ ਰਾਜਨੀਤੀ ਕੀਤੀ, ਜਿਸ ਕਾਰਨ ਜਨਤਾ ਦਾ ਭਰੋਸਾ ਉਸ ਤੋਂ ਉੱਠ ਗਿਆ ਹੈ।

'ਨਾਰੀ ਸ਼ਕਤੀ ਵੰਦਨ ਬਿੱਲ' 'ਤੇ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਔਰਤਾਂ ਨੂੰ ਸ਼ਕਤੀਸ਼ਾਲੀ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਕੰਮ ਕੀਤਾ ਹੈ, ਜਦਕਿ ਕਾਂਗਰਸ ਨੇ ਇਸ ਬਿੱਲ ਦਾ ਵਿਰੋਧ ਕਰਕੇ ਔਰਤਾਂ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਸਰਵਪੱਖੀ ਵਿਕਾਸ ਲਈ ਔਰਤਾਂ ਦੀ ਬਰਾਬਰ ਭਾਗੀਦਾਰੀ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ। ਪਰ ਕਾਂਗਰਸ ਨਹੀਂ ਚਾਹੁੰਦੀ ਕਿ ਦੇਸ਼ ਦੀਆਂ ਔਰਤਾਂ ਨੂੰ ਸਸ਼ਕਤ ਬਣਾਇਆ ਜਾਵੇ।

ਇਸ ਮੌਕੇ ਕਾਲਕਾ ਦੀ ਵਿਧਾਇਕਾ ਸ੍ਰੀਮਤੀ ਸ਼ਕਤੀ ਰਾਣੀ ਸ਼ਰਮਾ, ਵਿਧਾਨ ਸਭਾ ਦੇ ਸਾਬਕਾ ਸਪੀਕਰ ਸ੍ਰੀ ਗਿਆਨ ਚੰਦ ਗੁਪਤਾ, ਸਾਬਕਾ ਮੰਤਰੀ ਸ੍ਰੀ ਕੰਵਰ ਪਾਲ ਗੁੱਜਰ, ਜ਼ਿਲ੍ਹਾ ਪ੍ਰਧਾਨ ਸ੍ਰੀ ਅਜੇ ਮਿੱਤਲ, ਸਾਬਕਾ ਮੇਅਰ ਸ੍ਰੀ ਕੁਲਭੂਸ਼ਣ ਗੋਇਲ, ਮੁੱਖ ਮੰਤਰੀ ਦੇ ਮੀਡੀਆ ਸਕੱਤਰ ਸ੍ਰੀ ਪ੍ਰਵੀਨ ਅਤਰੇ ਸਮੇਤ ਭਾਜਪਾ ਦੇ ਕਈ ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।

 

Tags: Nayab Singh Saini , Chief Minister of Haryana , BJP Haryana , Gian Chand Gupta , Kanwar Pal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD