Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਸਰਕਾਰ ਨੇ ਖਰੀਫ 2025 ਲਈ 370.52 ਕਰੋੜ ਰੁਪਏ ਦਾ ਫਸਲੀ ਮੁਆਵਜ਼ਾ ਕੀਤਾ ਮਨਜ਼ੂਰ, 1.5 ਲੱਖ ਤੋਂ ਵੱਧ ਕਿਸਾਨਾਂ ਨੂੰ ਮਿਲੇਗਾ ਲਾਭ

ਈ-ਖ਼ਤੀਪੂਰਤੀ ਰਾਹੀਂ ਮਿਲਣ ਵਾਲੇ ਮੁਆਵਜ਼ੇ ਨੂੰ ਲੈ ਕੇ ਮੁੱਖ ਮੰਤਰੀ ਨੇ ਜਾਰੀ ਕੀਤੇ ਨਿਰਦੇਸ਼

Nayab Singh Saini, Chief Minister of Haryana, BJP Haryana, Anurag Rastogi, Dr Sumita Misra

5 Dariya News

5 Dariya News

5 Dariya News

ਚੰਡੀਗੜ੍ਹ , 24 Apr 2026

Last updated on: Apr 25, 2026, 12:56 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਿਸਾਨਾਂ ਲਈ ਜੋ ਵੀ ਸਕੀਮਾਂ ਬਣਾਈਆਂ ਜਾਣ, ਉਨ੍ਹਾਂ ਦਾ ਸਰਲੀਕਰਨ ਹੋਣਾ ਚਾਹੀਦਾ ਹੈ। ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਹੋਣੀ ਚਾਹੀਦੀ। ਡਿਜੀਟਲਾਈਜ਼ੇਸ਼ਨ ਪ੍ਰਕਿਰਿਆ ਵਿੱਚ ਜੋ ਵੀ ਸਮੱਸਿਆਵਾਂ ਆਈਆਂ ਹਨ, ਉਨ੍ਹਾਂ ਦਾ ਹੱਲ ਕੀਤਾ ਜਾਣਾ ਚਾਹੀਦਾ ਹੈ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ੁੱਕਰਵਾਰ ਨੂੰ ਸਕੱਤਰੇਤ ਵਿਖੇ ਈ-ਖ਼ਤੀਪੂਰਤੀ ਦੇ ਸਬੰਧ ਵਿੱਚ ਸਮੀਖਿਆ ਮੀਟਿੰਗ ਕਰ ਰਹੇ ਸਨ। ਮੀਟਿੰਗ ਵਿੱਚ ਹਰਿਆਣਾ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਵਧੀਕ ਮੁੱਖ ਸਕੱਤਰ ਅਤੇ ਮਾਲ ਤੇ ਆਪਦਾ ਪ੍ਰਬੰਧਨ ਵਿੱਤ ਕਮਿਸ਼ਨਰ ਡਾ. ਸੁਮਿਤਾ ਮਿਸ਼ਰਾ, ਮੁੱਖ ਮੰਤਰੀ ਦੇ ਉਪ ਪ੍ਰਧਾਨ ਸਕੱਤਰ ਡਾ. ਯਸ਼ਪਾਲ ਸਿੰਘ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਸ੍ਰੀ ਜੇ. ਗਣੇਸ਼ਨ, ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਰਾਜ ਨਰਾਇਣ ਕੌਸ਼ਿਕ ਵੀ ਮੌਜ਼ੂਦ ਸਨ।

ਮੀਟਿੰਗ ਦੌਰਾਨ ਸੂਬਾ ਸਰਕਾਰ ਨੇ ਖਰੀਫ 2025 ਫਸਲੀ ਮੁਆਵਜ਼ਾ ਸਕੀਮ ਤਹਿਤ 370.52 ਕਰੋੜ ਰੁਪਏ ਜਾਰੀ ਕਰਨ ਦੀ ਮਨਜ਼ੂਰੀ ਵੀ ਦਿੱਤੀ ਹੈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਵੱਲੋਂ ਮੰਜੂਰ ਕੀਤੇ ਗਏ ਇਸ ਫੈਸਲੇ ਨਾਲ ਸੂਬੇ ਭਰ ਦੇ 1.5 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੀ ਰਾਸ਼ੀ ਟਰਾਂਸਫਰ ਕੀਤੀ ਜਾਵੇਗੀ।

ਇਹ ਮੰਜੂਰ ਰਾਸ਼ੀ ਉਨ੍ਹਾਂ ਦਾਵਿਆਂ ਨਾਲ ਸਬੰਧਤ ਹੈ ਜੋ ਤਕਨੀਕੀ ਜਾਂਚ ਕਾਰਨ ਪਹਿਲਾਂ ਪੈਂਡਿੰਗ ਰੱਖੇ ਗਏ ਸਨ, ਜਿਸ ਵਿੱਚ ਡੁਪਲੀਕੇਟ ਜਾਂ ਇੱਕੋ ਜਿਹੇ ਫੋਟੋਗ੍ਰਾਫਿਕ ਸਬੂਤਾਂ ਵਾਲੇ ਮਾਮਲੇ ਵੀ ਸ਼ਾਮਲ ਸਨ। ਮੁਆਵਜ਼ਾ ਈ-ਸ਼ਤੀਪੂਰਤੀ ਪੋਰਟਲ ਰਾਹੀਂ ਜਾਰੀ ਕੀਤਾ ਜਾ ਰਿਹਾ ਹੈ, ਜੋ ਕਿ 'ਮੇਰੀ ਫਸਲ ਮੇਰਾ ਬਿਓਰਾ' ਪ੍ਰਣਾਲੀ ਨਾਲ ਜੁੜਿਆ ਇੱਕ ਪਾਰਦਰਸ਼ੀ ਅਤੇ ਕਿਸਾਨ ਪੱਖੀ ਡਿਜੀਟਲ ਪਲੇਟਫਾਰਮ ਹੈ। 

ਇਹ ਪਲੇਟਫਾਰਮ ਰਜਿਸਟ੍ਰੇਸ਼ਨ ਅਤੇ ਵੈਰੀਫਿਕੇਸ਼ਨ ਤੋਂ ਲੈ ਕੇ ਡਾਇਰੈਕਟ ਬੈਨੇਫਿਟ ਟਰਾਂਸਫਰ (DBT) ਤੱਕ ਪੂਰੀ ਪ੍ਰਕਿਰਿਆ ਦੇ ਡਿਜੀਟਲਾਈਜ਼ੇਸ਼ਨ ਨੂੰ ਯਕੀਨੀ ਬਣਾਉਂਦਾ ਹੈ, ਜਿਸ ਨਾਲ ਸਟੀਕਤਾ, ਜਵਾਬਦੇਹੀ ਅਤੇ ਤੇਜ਼ੀ ਬਣੀ ਰਹਿੰਦੀ ਹੈ। ਮੀਟਿੰਗ ਦੌਰਾਨ ਅਧਿਕਾਰੀਆਂ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਸਰਕਾਰ ਨੇ 10 ਦਸੰਬਰ 2025 ਨੂੰ 53,821 ਕਿਸਾਨਾਂ ਨੂੰ 116.15 ਕਰੋੜ ਰੁਪਏ ਜਾਰੀ ਕੀਤੇ ਸਨ। 

ਹੁਣ 370.52 ਕਰੋੜ ਰੁਪਏ ਦੀ ਨਵੀਂ ਮਨਜ਼ੂਰੀ ਨਾਲ ਬਾਕੀ 1.5 ਲੱਖ ਤੋਂ ਵੱਧ ਕਿਸਾਨਾਂ ਨੂੰ ਇਹ ਰਾਸ਼ੀ ਮਿਲੇਗੀ। ਅਧਿਕਾਰੀਆਂ ਨੇ ਦੱਸਿਆ ਕਿ ਪੋਰਟਲ 'ਤੇ ਅਪਲਾਈ ਕਰਨ ਤੋਂ ਬਾਅਦ ਇਸ ਪ੍ਰਣਾਲੀ ਨੇ 5,500 ਤੋਂ ਵੱਧ ਸ਼ੱਕੀ ਐਂਟਰੀਆਂ ਸਮੇਤ ਅਯੋਗ ਅਤੇ ਫਰਜ਼ੀ ਦਾਵਿਆਂ ਨੂੰ ਸਫਲਤਾਪੂਰਵਕ ਛਾਂਟ ਦਿੱਤਾ ਹੈ, ਤਾਂ ਜੋ ਜਨਤਕ ਪੈਸੇ ਦੀ ਸੁਰੱਖਿਆ ਦੇ ਨਾਲ-ਨਾਲ ਅਸਲ ਲਾਭਕਾਰਾਂ ਨੂੰ ਉਨ੍ਹਾਂ ਦਾ ਹੱਕ ਮਿਲ ਸਕੇ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਮੁਆਵਜ਼ਾ ਰਾਸ਼ੀ ਦਾ ਭੁਗਤਾਨ ਜਲਦੀ ਤੋਂ ਜਲਦੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਕੁਦਰਤੀ ਆਪਦਾ ਸਮੇਂ ਕਿਸਾਨਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਰਹਿਣ ਦੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

ਮੁਰੱਬਾ ਪੱਧਰ ਤੱਕ ਹੋਈ ਜੀਓ-ਰੈਫਰੈਂਸਿੰਗ ਪ੍ਰਕਿਰਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੇ ਕਿਹਾ ਕਿ ਐਗਰੀਸਟੈਕ ਅਤੇ ਜੀਓ-ਰੈਫਰੈਂਸਡ ਵੈਰੀਫਿਕੇਸ਼ਨ ਵਰਗੀਆਂ ਉੱਨਤ ਡਿਜੀਟਲ ਤਕਨੀਕਾਂ ਦੀ ਵਰਤੋਂ ਨਾਲ ਹਰਿਆਣਾ ਖੇਤੀਬਾੜੀ ਖੇਤਰ ਵਿੱਚ ਆਪਦਾ ਰਾਹਤ ਪ੍ਰਬੰਧਨ ਦੇ ਖੇਤਰ ਵਿੱਚ ਨਵੇਂ ਮਾਪਦੰਡ ਸਥਾਪਤ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਰਿਆਣਾ ਵਿੱਚ ਜੀਓ-ਰੈਫਰੈਂਸਿੰਗ ਪ੍ਰਕਿਰਿਆ ਨੂੰ ਮੁਰੱਬਾ ਪੱਧਰ ਤੱਕ ਲਾਗੂ ਕੀਤਾ ਜਾ ਚੁੱਕਾ ਹੈ। 

ਇਸ ਦੇ ਤਹਿਤ ਹਰ ਖੇਤ/ਮੁਰੱਬੇ ਦੀ ਸਹੀ ਲੋਕੇਸ਼ਨ ਦਰਜ ਕੀਤੀ ਗਈ ਹੈ, ਜਿਸ ਨਾਲ ਜ਼ਮੀਨ ਦਾ ਸਪਸ਼ਟ ਅਤੇ ਪ੍ਰਮਾਣਿਕ ਰਿਕਾਰਡ ਤਿਆਰ ਹੋਇਆ ਹੈ। ਇਸ ਪ੍ਰਣਾਲੀ ਰਾਹੀਂ ਫਸਲ ਦੀ ਕਿਸਮ, ਰਕਬਾ ਅਤੇ ਅਸਲ ਸਥਿਤੀ ਦਾ ਡਾਟਾ ਪਾਰਦਰਸ਼ੀ ਤਰੀਕੇ ਨਾਲ ਉਪਲਬਧ ਹੋ ਰਿਹਾ ਹੈ। 

ਇਸ ਪਹਿਲਕਦਮੀ ਨਾਲ ਫਸਲਾਂ ਦੀ ਨਿਗਰਾਨੀ, ਨੁਕਸਾਨ ਦੇ ਮੁਲਾਂਕਣ ਅਤੇ ਸਰਕਾਰੀ ਸਕੀਮਾਂ ਦੇ ਲਾਗੂਕਰਨ ਵਿੱਚ ਲਾਭ ਹੋਵੇਗਾ। ਅਧਿਕਾਰੀਆਂ ਨੇ ਦੱਸਿਆ ਕਿ ਜੀਓ-ਰੈਫਰੈਂਸਿੰਗ ਕਾਰਨ ਸਹੀ ਲਾਭਕਾਰਾਂ ਦੀ ਪਛਾਣ ਆਸਾਨ ਹੋਵੇਗੀ, ਨਾਲ ਹੀ ਗਲਤ ਦਾਵਿਆਂ ਵਿੱਚ ਕਮੀ ਆਵੇਗੀ ਅਤੇ ਪ੍ਰਸ਼ਾਸਨਿਕ ਕੰਮਾਂ ਵਿੱਚ ਤੇਜ਼ੀ ਆਵੇਗੀ।

 

Tags: Nayab Singh Saini , Chief Minister of Haryana , BJP Haryana , Anurag Rastogi , Dr Sumita Misra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD