Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਯੁੱਧ ਨਸ਼ਿਆਂ ਵਿਰੁੱਧ ; ‘ਵਾਕਾਥੋਨ ਸ਼ਨੀਵਾਰ ਨੂੰ, ਵਰਜੀਤ ਵਾਲੀਆ ਨੇ ਰਿਲੀਜ਼ ਕੀਤਾ ਪੋਸਟਰ

ਨਸ਼ਿਆਂ ਖਿਲਾਫ਼ ਇਕਜੁੱਟਤਾ ਲਈ ਵਾਕਾਥੋਨ ‘ਚ ਵਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ

Varjeet Walia, DC Jalandhar, Jalandhar, Deputy Commissioner Jalandhar, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

5 Dariya News

5 Dariya News

5 Dariya News

ਜਲੰਧਰ , 24 Apr 2026

Last updated on: Apr 25, 2026, 13:02 IST

ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਪਹਿਲਕਦਮੀ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੀ.ਏ.ਵੀ. ਕਾਲਜ ਜਲੰਧਰ ਦੇ ਸਹਿਯੋਗ ਨਾਲ 25 ਅਪ੍ਰੈਲ ਨੂੰ ਸਵੇਰੇ 6 ਵਜੇ ‘ਵਾਕਾਥੋਨ 1.0’ ਕਰਵਾਈ ਜਾ ਰਹੀ ਹੈ। ਵਾਕਾਥੋਨ ਦਾ ਪੋਸਟਰ ਰਿਲੀਜ਼ ਕਰਦਿਆਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਇਹ ਵਾਕਾਥੋਨ ਸ਼ਨੀਵਾਰ ਨੂੰ ਸਵੇਰੇ 6 ਵਜੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ ਸ਼ੁਰੂ ਹੋ ਕੇ ਸ਼ਿਵਾਨੀ ਪਾਰਕ, ਮਾਡਲ ਟਾਊਨ ਵਿਖੇ ਸਮਾਪਤ ਹੋਵੇਗੀ।

ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਨਵਦੀਪ ਸਿੰਘ ਅਤੇ ਪ੍ਰਿੰਸੀਪਲ ਡਾ. ਅਨੂਪ ਕੁਮਾਰ ਵੀ ਮੌਜੂਦ ਸਨ। ਸ਼੍ਰੀ ਵਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ਼ ਜੰਗ ਵਿੱਢੀ ਹੋਈ ਹੈ, ਜਿਸ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਅਲਾਮਤ ਖਿਲਾਫ਼ ਵਿਆਪਕ ਪੱਧਰ ‘ਤੇ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਇਹ ਉਪਰਾਲਾ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਵਾਕਾਥੋਨ ਰਾਹੀਂ ਲੋਕਾਂ ਖਾਸ ਕਰ ਨੌਜਵਾਨਾਂ ਨੂੰ ਸਰੀਰਿਕ ਫਿਟਨੈੱਸ ਪ੍ਰਤੀ ਵੀ ਉਤਸ਼ਾਹਿਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹਿਕ ਯਤਨਾਂ ਸਦਕਾ ਕੋਈ ਵੀ ਲੜਾਈ ਜਿੱਤੀ ਜਾ ਸਕਦੀ ਹੈ। ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਉਨ੍ਹਾਂ ਜਲੰਧਰ ਵਾਸੀਆਂ ਨੂੰ ਨਸ਼ਿਆਂ ਖਿਲਾਫ਼ ਇਕਜੁੱਟ ਹੋਣ ਅਤੇ ਵਾਕਾਥੋਨ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ, ਤਾਂ ਜੋ ਨਸ਼ਿਆਂ ਖਿਲਾਫ਼ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾ ਸਕੇ।

ਜ਼ਿਕਰਯੋਗ ਹੈ ਕਿ ਸ਼ਿਵਾਨੀ ਪਾਰਕ ਵਿਖੇ ਸਮਾਪਤੀ ਸਮਾਰੋਹ ਹੋਵੇਗਾ, ਜਿਥੇ ਨਸ਼ਿਆਂ ਖਿਲਾਫ਼ ਸਹੁੰ ਤੋਂ ਇਲਾਵਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪ੍ਰੇਰਨਾਦਾਇਕ ਭਾਸ਼ਣ, ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਵੀ ਕੀਤੀ ਜਾਵੇਗੀ। ਇਸ ਮੌਕੇ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ, ਡਿਪਟੀ ਰਜਿਸਟਰਾਰ ਪ੍ਰੋ. ਮਨੀਸ਼ ਖੰਨਾ, ਡੀਨ ਈ.ਐਮ.ਏ. ਡਾ. ਏਕਜੋਤ ਕੌਰ ਅਤੇ ਈਵੈਂਟ ਕੋਆਰਡੀਨੇਟਰ ਪ੍ਰੋ. ਈਸ਼ਾ ਸਹਿਗਲ ਵੀ ਮੌਜੂਦ ਸਨ।

 

Tags: Varjeet Walia , DC Jalandhar , Jalandhar , Deputy Commissioner Jalandhar , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD