Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ - ਲਾਲ ਚੰਦ ਕਟਾਰੂਚੱਕ

ਕਿਹਾ, ਸੂਬੇ ਦੀਆਂ ਮੰਡੀਆਂ 'ਚ ਹੁਣ ਤੱਕ 76 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

Lal Chand Kataruchak, AAP Punjab, Jhabal, Tarntaran

Web Admin

Web Admin

5 Dariya News

ਝਬਾਲ (ਤਰਨ ਤਾਰਨ) , 24 Apr 2026

Last updated on: Apr 25, 2026, 13:18 IST

ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਸੂਬੇ ਭਰ ਵਿਚ ਕਣਕ ਦੇ ਖ਼ਰੀਦ ਕਾਰਜ ਪੂਰੇ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹਨ ਅਤੇ ਕਿਸਾਨਾਂ ਨੂੰ ਖ਼ਰੀਦ ਦੇ 24 ਘੰਟਿਆਂ ਦੇ ਅੰਦਰ ਅਦਾਇਗੀ ਪ੍ਰਾਪਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਚਾਰੂ ਅਤੇ ਕਿਸਾਨ-ਪੱਖੀ ਖ਼ਰੀਦ ਸੀਜ਼ਨ ਯਕੀਨੀ ਬਣਾਉਣ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ ਹੈ। ਝਬਾਲ ਦੀ ਦਾਣਾ ਮੰਡੀ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ। 

ਉਨ੍ਹਾਂ ਕਿਹਾ ਕਿ  ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿਚ 80 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ 76 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ, ਜੋ ਕਿ 96 ਫੀਸਦੀ ਬਣਦੀ ਹੈ। ਉਨ੍ਹਾਂ ਕਿਹਾ ਕਿ ਇਸ ਸੀਜ਼ਨ ਵਿਚ ਸੂਬੇ ਦਾ 122 ਲੱਖ ਮੀਟ੍ਰਿਕ ਟਨ ਕਣਕ ਖ਼ਰੀਦ ਕਰਨ ਦਾ ਟੀਚਾ ਹੈ।

ਕਣਕ ਅਤੇ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਸਹੂਲਤ ਪ੍ਰਦਾਨ ਕਰਨ ਦੀ ਪੰਜਾਬ ਸਰਕਾਰ ਦੀ ਸੋਚ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਸੂਬੇ ਵਿਚ ਹਰ ਸਾਲ ਖ਼ਰੀਦ ਸੀਜ਼ਨ ਸੁਚਾਰੂ ਅਤੇ ਸਫਲਤਾ ਪੂਰਵਕ ਢੰਗ ਨਾਲ ਨੇਪਰੇ ਚੜ੍ਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਕਿਸਾਨਾਂ ਨੂੰ ਬਾਰਦਾਨੇ ਦੀ ਘਾਟ, ਲਿਫ਼ਟਿੰਗ ਅਤੇ ਅਦਾਇਗੀ ਦੇ ਮੁੱਦਿਆਂ ਕਾਰਨ ਵਿਰੋਧ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਇਨ੍ਹਾਂ ਮੁੱਦਿਆਂ ਨੂੰ ਸਥਾਈ ਤੌਰ 'ਤੇ ਹੱਲ ਕਰਕੇ ਇਕ ਮਿਸਾਲ ਕਾਇਮ ਕੀਤੀ ਹੈ। 

ਉਨ੍ਹਾਂ ਕਿਹਾ ਕਿ ਹੁਣ ਕਿਸਾਨਾਂ ਨੂੰ 24 ਘੰਟਿਆਂ ਦੇ ਅੰਦਰ ਅਦਾਇਗੀ ਮਿਲ ਰਹੀ ਹੈ। ਇਸ ਤੋਂ ਇਲਾਵਾ ਸੂਬੇ ਭਰ ਵਿੱਚ ਫ਼ਸਲ ਦੀ ਲਿਫਟਿੰਗ ਵੀ ਸੁਚਾਰੂ ਢੰਗ ਨਾਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਚਾਰ ਸਾਲਾਂ ਤੋਂ ਇਸ ਰਿਕਾਰਡ ਨੂੰ ਕਾਇਮ ਰੱਖਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨ ਭੰਡਾਰ ਹੈ ਅਤੇ ਇੰਨੇ ਵੱਡੇ ਪੱਧਰ 'ਤੇ ਖ਼ਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਸੂਬੇ ਦੀ ਯੋਗਤਾ ਮਾਣ ਵਾਲੀ ਗੱਲ ਹੈ। ਉਨ੍ਹਾਂ ਨੇ ਮੰਡੀ ਵਿਚ ਮੌਜੂਦ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਅਤੇ ਖ਼ਰੀਦ ਕਾਰਜਾਂ ਅਤੇ ਸਬੰਧਤ ਅਥਾਰਟੀਆਂ ਵੱਲੋਂ ਕਿਸਾਨਾਂ ਲਈ ਕੀਤੇ ਗਏ ਪ੍ਰਬੰਧਾਂ ਬਾਰੇ  ਜਾਣਕਾਰੀ ਵੀ ਹਾਸਲ ਕੀਤੀ।

ਇਸ ਦੌਰਾਨ ਉਨ੍ਹਾਂ ਲਿਫਟਿੰਗ ਕਰ ਰਹੇ ਮਜ਼ਦੂਰਾਂ ਨਾਲ ਗੱਲਬਾਤ ਵੀ ਕੀਤੀ ਅਤੇ ਤਕੜੇ ਹੋ ਕੇ ਕੰਮ ਕਰਨ ਲਈ ਹੱਲਾਸ਼ੇਰੀ ਵੀ ਦਿੱਤੀ। ਇਸ ਦੌਰਾਨ ਕਿਸਾਨਾਂ ਨੇ ਖ਼ਰੀਦ ਪ੍ਰਬੰਧਾਂ 'ਤੇ ਤਸੱਲੀ ਪ੍ਰਗਟ ਕੀਤੀ। ਉਨ੍ਹਾਂ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਅਤੇ ਨਿਰਵਿਘਨ ਦੱਸਦਿਆਂ ਕਿਹਾ ਕਿ ਉਨ੍ਹਾਂ ਦੀ ਸਾਰੀ ਉਪਜ ਦੀ ਤੁਰੰਤ ਖ਼ਰੀਦੀ ਜਾ ਅਤੇ ਉਨ੍ਹਾਂ ਨੂੰ 24 ਘੰਟਿਆਂ ਦੇ ਅੰਦਰ ਅਦਾਇਗੀ ਵੀ ਪ੍ਰਾਪਤ ਹੋ ਰਹੀ ਹੈ।

ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਹਿਲਵੜ, ਐਸ.ਡੀ.ਐਮ ਤਰਨ ਤਾਰਨ ਡਾ. ਕਰਨਵੀਰ ਸਿੰਘ, ਡਿਪਟੀ ਡਾਇਰੈਕਟਰ ਖੁਰਾਕ ਅਤੇ ਸਿਵਲ ਸਪਲਾਈਜ਼ ਰਜਨੀਸ਼ ਕੁਮਾਰੀ, ਡੀ.ਐਫ.ਐਸ.ਸੀ ਜਸਜੀਤ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਹਰਜੋਤ ਸਿੰਘ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Lal Chand Kataruchak , AAP Punjab , Jhabal , Tarntaran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD